Proverbs 31:25
ਆਤਮ-ਵਿਸ਼ਵਾਸ ਅਤੇ ਪ੍ਰਤਿਸ਼ਠਾ ਉਸਦਾ ਪਹਿਰਾਵਾ ਹਨ, ਉਹ ਭਵਿੱਖ ਬਾਰੇ ਸੋਚਕੇ ਹੱਸ ਸੱਕਦੀ ਹੈ।
Proverbs 31:25 in Other Translations
King James Version (KJV)
Strength and honour are her clothing; and she shall rejoice in time to come.
American Standard Version (ASV)
Strength and dignity are her clothing; And she laugheth at the time to come.
Bible in Basic English (BBE)
Strength and self-respect are her clothing; she is facing the future with a smile.
Darby English Bible (DBY)
Strength and dignity are her clothing, and she laugheth [at] the coming day.
World English Bible (WEB)
Strength and dignity are her clothing. She laughs at the time to come.
Young's Literal Translation (YLT)
Strength and honour `are' her clothing, And she rejoiceth at a latter day.
| Strength | עֹז | ʿōz | oze |
| and honour | וְהָדָ֥ר | wĕhādār | veh-ha-DAHR |
| are her clothing; | לְבוּשָׁ֑הּ | lĕbûšāh | leh-voo-SHA |
| rejoice shall she and | וַ֝תִּשְׂחַ֗ק | wattiśḥaq | VA-tees-HAHK |
| in time | לְי֣וֹם | lĕyôm | leh-YOME |
| to come. | אַחֲרֽוֹן׃ | ʾaḥărôn | ah-huh-RONE |
Cross Reference
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਅਫ਼ਸੀਆਂ 4:24
ਤੁਹਾਨੂੰ ਇੱਕ ਨਵੇਂ ਵਿਅਕਤੀ ਬਣਨ ਲਈ ਸਿੱਖਾਇਆ ਗਿਆ ਹੈ। ਇਹ ਨਵਾਂ ਵਿਅਕਤੀ ਪਵਿੱਤਰ ਅਤੇ ਧਾਰਮਿਕਤਾ ਨਾਲ ਰਹਿਣ ਲਈ ਪਰਮੇਸ਼ੁਰ ਵਰਗਾ ਬਣਾਇਆ ਗਿਆ ਹੈ।
ਰੋਮੀਆਂ 13:14
ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।
ਯਸਈਆਹ 65:13
ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
ਯਸਈਆਹ 61:10
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
ਜ਼ਬੂਰ 132:16
ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।
ਜ਼ਬੂਰ 132:9
ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।
ਜ਼ਬੂਰ 97:11
ਨੇਕ ਲੋਕਾਂ ਉੱਤੇ ਰੌਸ਼ਨੀ ਅਤੇ ਖੁਸ਼ੀ ਚਮਕਦੀ ਹੈ।
ਅੱਯੂਬ 40:10
ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਗੁਮਾਨੀ ਹੋ ਸੱਕਦਾ ਹੈ। ਜੇ ਤੂੰ ਪਰਮੇਸ਼ੁਰ ਵਰਗਾ ਹੈਂ ਤਾਂ ਤੂੰ ਪਰਤਾਪ ਅਤੇ ਮਾਨ ਨੂੰ ਬਸਤਰਾਂ ਵਾਂਗ ਪਹਿਨ ਸੱਕਦਾ ਹੈਂ।
ਅੱਯੂਬ 29:14
ਜੀਵਨ ਦਾ ਸਹੀ ਢੰਗ ਮੇਰੇ ਕੱਪੜਿਆਂ ਵਾਂਗ ਸੀ ਅਤੇ ਨਿਰਪੱਖਤਾ ਮੇਰੇ ਚੋਲੇ ਤੇ ਪਗੜੀ ਵਾਂਗ ਸੀ।
੧ ਤਿਮੋਥਿਉਸ 2:10
ਪਰ ਉਨ੍ਹਾਂ ਨੂੰ ਚੰਗੇ ਕੰਮਾਂ ਰਾਹੀਂ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ। ਉਹ ਔਰਤਾਂ ਜਿਹੜੀਆਂ ਆਖਦੀਆਂ ਹਨ ਕਿ ਉਹ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਹਨ, ਉਨ੍ਹਾਂ ਨੂੰ ਇਸ ਢੰਗ ਨਾਲ ਆਪਣੇ ਆਪ ਨੂੰ ਸੁੰਦਰ ਬਨਾਉਣਾ ਚਾਹੀਦਾ ਹੈ।
ਮੱਤੀ 25:20
ਜਿਸ ਨੋਕਰ ਨੂੰ ਉਸ ਨੇ ਪੰਜ ਤੋੜੇ ਦਿੱਤੇ ਸੀ ਉਹ ਮਾਲਕ ਕੋਲ ਉਨ੍ਹਾਂ ਪੰਜ ਤੋੜਿਆਂ ਦੇ ਨਾਲ ਹੋਰ ਪੰਜ ਤੋੜੇ ਵੀ ਲੈ ਆਇਆ ਜੋ ਉਸ ਨੇ ਕਮਾਏ ਸਨ, ਅਤੇ ਉਨ੍ਹਾਂ ਨੂੰ ਮਾਲਕ ਦੇ ਅੱਗੇ ਰੱਖ ਦਿੱਤਾ। ਨੋਕਰ ਨੇ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਧਨ ਦੇ ਪੰਜ ਤੋੜੇ ਸੌਂਪੇ ਸਨ। ਆਹ ਧਨ ਦੇ ਪੰਜ ਹੋਰ ਤੋੜੇ ਹਨ ਜਿਹੜੇ ਮੈਂ ਇਨ੍ਹਾਂ ਨਾਲ ਕਮਾਏ ਹਨ।’