Proverbs 31:31
ਉਸ ਨੂੰ ਉਹ ਇਨਾਮ ਦਿਓ ਜਿਸਦੀ ਉਹ ਅਧਿਕਾਰਨ ਹੈ। ਜਿਹੜੀਆਂ ਗੱਲਾਂ ਉਸ ਨੇ ਕੀਤੀਆਂ ਉਨ੍ਹਾਂ ਲਈ ਉਸ ਦੀ ਜਣ-ਸਾਧਾਰਣ ਵਿੱਚ ਉਸਤਤ ਕਰੋ।
Proverbs 31:31 in Other Translations
King James Version (KJV)
Give her of the fruit of her hands; and let her own works praise her in the gates.
American Standard Version (ASV)
Give her of the fruit of her hands; And let her works praise her in the gates.
Bible in Basic English (BBE)
Give her credit for what her hands have made: let her be praised by her works in the public place.
Darby English Bible (DBY)
Give her of the fruit of her hands, and let her own works praise her in the gates.
World English Bible (WEB)
Give her of the fruit of her hands! Let her works praise her in the gates!
Young's Literal Translation (YLT)
Give ye to her of the fruit of her hands, And her works do praise her in the gates!
| Give | תְּנוּ | tĕnû | teh-NOO |
| her of the fruit | לָ֭הּ | lāh | la |
| hands; her of | מִפְּרִ֣י | mippĕrî | mee-peh-REE |
| works own her let and | יָדֶ֑יהָ | yādêhā | ya-DAY-ha |
| praise | וִֽיהַלְל֖וּהָ | wîhallûhā | vee-hahl-LOO-ha |
| her in the gates. | בַשְּׁעָרִ֣ים | baššĕʿārîm | va-sheh-ah-REEM |
| מַעֲשֶֽׂיהָ׃ | maʿăśêhā | ma-uh-SAY-ha |
Cross Reference
ਜ਼ਬੂਰ 128:2
ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
ਇਬਰਾਨੀਆਂ 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
੧ ਤਿਮੋਥਿਉਸ 5:25
ਇਹੀ ਗੱਲ ਲੋਕਾਂ ਦੇ ਚੰਗੇ ਕੰਮਾਂ ਬਾਰੇ ਵੀ ਹੈ। ਲੋਕਾਂ ਦੇ ਚੰਗੇ ਕੰਮ ਕੀਤੇ ਛੇਤੀ ਦਿਖਾਈ ਦਿੰਦੇ ਹਨ। ਭਾਵੇਂ ਉਹ ਚੰਗੀਆਂ ਕਰਨੀਆਂ ਵੇਖਣੀਆਂ ਸੁਖਾਲੀਆਂ ਨਹੀਂ ਹਨ, ਉਹ ਲੁਕੀਆਂ ਵੀ ਨਹੀਂ ਰਹਿ ਸੱਕਦੀਆਂ।
ਫ਼ਿਲਿੱਪੀਆਂ 4:17
ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।
ਰੋਮੀਆਂ 16:12
ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।
ਰੋਮੀਆਂ 16:6
ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।
ਰੋਮੀਆਂ 16:1
ਪੌਲੁਸ ਦੀਆਂ ਅੰਤਮ ਗੱਲਾਂ ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।
ਰੋਮੀਆਂ 6:21
ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।
ਰਸੂਲਾਂ ਦੇ ਕਰਤੱਬ 9:39
ਪਤਰਸ ਤਿਆਰ ਹੋ ਗਿਆ ਅਤੇ ਉਨ੍ਹਾਂ ਦੇ ਨਾਲ ਚੱਲਿਆ ਗਿਆ, ਜਦੋਂ ਉਹ ਉੱਥੇ ਪਹੁੰਚਿਆ, ਉਹ ਉਸ ਨੂੰ ਪੌੜੀਆਂ ਉੱਪਰਲੇ ਕਮਰੇ ਵਿੱਚ ਲੈ ਗਿਆ। ਸਾਰੀਆਂ ਵਿਧਵਾਵਾਂ ਆਈਆਂ ਅਤੇ ਉਸ ਦੇ ਆਲੇ-ਦੁਆਲੇ ਖਲੋ ਗਈਆਂ। ਉਹ ਰੋ ਰਹੀਆਂ ਸਨ ਅਤੇ ਉਨ੍ਹਾਂ ਨੇ ਰੋਂਦੀਆਂ-ਪਿਟਦੀਆਂ ਨੇ ਪਤਰਸ ਨੂੰ ਉਹ ਸਾਰੇ ਕੱਪੜੇ ਵਿਖਾਏ ਜਿਹੜੇ ਡੋਰਕਾ ਤਬਿਥਾ ਨੇ ਜਿਉਂਦੇ ਜੀਅ ਬਣਾਏ ਸਨ। ਪਤਰਸ ਨੇ ਸਾਰੇ ਲੋਕਾਂ ਨੂੰ ਕਮਰੇ ਚੋਂ ਬਾਹਰ ਜਾਣ ਨੂੰ ਕਿਹਾ।
ਮਰਕੁਸ 14:7
ਕਿਉਂਕਿ ਗਰੀਬ ਲੋਕ ਤਾਂ ਹਮੇਸ਼ਾ ਤੁਹਾਡੇ ਨਾਲ ਹੀ ਰਹਿਣੇ ਹਨ ਅਤੇ ਤੁਸੀਂ ਜਦੋਂ ਚਾਹੋਂ ਉਨ੍ਹਾਂ ਦੀ ਮਦਦ ਕਰ ਸੱਕਦੇ ਹੋ। ਪਰ ਮੈਂ ਹਮੇਸ਼ਾ ਤੁਹਾਡੇ ਕੋਲ ਨਹੀਂ ਰਹਿਣਾ।
ਮੱਤੀ 7:20
ਇਸ ਲਈ ਤੁਸੀਂ ਇਨ੍ਹਾਂ ਲੋਕਾਂ ਨੂੰ ਇਨ੍ਹਾਂ ਦੇ ਫ਼ਲਾਂ ਤੋਂ ਪਛਾਨਣ ਯੋਗ ਹੋਵੋਂਗੇ।
ਮੱਤੀ 7:16
ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਫ਼ਲਾਂ ਤੋਂ ਪਛਾਣੋਂਗੇ। ਚੰਗੇ ਕੰਮ ਭੈੜੇ ਲੋਕਾਂ ਦੁਆਰਾ ਨਹੀਂ ਹੁੰਦੇ ਜਿਵੇਂ ਕੰਡਿਆਲੀਆਂ ਝਾੜੀਆਂ ਤੋਂ ਅੰਗੂਰ ਨਹੀਂ ਹੁੰਦੇ ਅਤੇ ਨਾ ਹੀ ਭਖੜ੍ਹੇ ਤੇ ਅੰਜੀਰ ਉਗਦੇ ਹਨ।
ਅਮਸਾਲ 31:16
ਉਹ ਜ਼ਮੀਨ ਨੂੰ ਦੇਖਦੀ ਹੈ ਅਤੇ ਇਸ ਨੂੰ ਖਰੀਦੀ ਹੈ। ਉਹ ਆਪਣੀ ਕਮਾਈ ਦੇ ਪੈਸਿਆਂ ਨੂੰ ਵਰਤ ਕੇ ਅੰਗੂਰਾਂ ਦਾ ਬਾਗ਼ ਲਗਾਉਂਦੀ ਹੈ।
ਅਮਸਾਲ 11:30
ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।
ਪਰਕਾਸ਼ ਦੀ ਪੋਥੀ 14:13
ਫ਼ੇਰ ਮੈਂ ਸਵਰਗ ਵਿੱਚੋਂ ਇੱਕ ਅਵਾਜ਼ ਸੁਣੀ। ਅਵਾਜ਼ ਨੇ ਆਖਿਆ, “ਇਸ ਨੂੰ ਲਿਖੋ; ਧੰਨ ਹਨ ਉਹ ਲੋਕ ਜਿਹੜੇ ਹੁਣੇ ਤੋਂ ਪ੍ਰਭੂ ਵਿੱਚ ਪ੍ਰਾਣ ਹੀਣ ਹੁੰਦੇ ਹਨ।” ਆਤਮਾ ਆਖਦਾ, “ਹਾਂ, ਇਹ ਸੱਚ ਹੈ। ਇਹ ਲੋਕ ਹੁਣ ਆਪਣੇ ਕਰੜੇ ਕੰਮ ਤੋਂ ਅਰਾਮ ਪਾਉਣਗੇ। ਜਿਹੜੇ ਕੰਮ ਉਨ੍ਹਾਂ ਨੇ ਕੀਤੇ ਹਨ ਉਨ੍ਹਾਂ ਦੇ ਨਾਲ ਰਹਿਣਗੇ।”