Bible

Proverbs 7 - BBE (Punjabi)

1 My son, keep my sayings, and let my rules be stored up with you.ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।

2 Keep my rules and you will have life; let my teaching be to you as the light of your eyes;ਜੇਕਰ ਤੁਸੀਂ ਮੇਰਾ ਹੁਕਮ ਮੰਨੋ ਤੁਸੀਂ ਜਿਉਵੋਂਗੇ। ਮੇਰੀਆਂ ਸਿੱਖਿਆਵਾਂ ਨੂੰ ਆਪਣੀ ਅੱਖ ਦੀ ਪੁਤਲੀ ਵਾਂਗ ਅਨਮੋਲ ਬਣਾਕੇ ਰੱਖੋ।

3 Let them be fixed to your fingers, and recorded in your heart.ਇਨ੍ਹਾਂ ਨੂੰ ਆਪਣੀਆਂ ਉਂਗਲੀਆਂ ਨਾਲ ਬੰਨ੍ਹ ਲੈਣਾ। ਇਨ੍ਹਾਂ ਨੂੰ ਆਪਣੇ ਦਿਲ ਉੱਤੇ ਲਿਖ ਲੈਣਾ।

4 Say to wisdom, You are my sister; let knowledge be named your special friend:ਸਿਆਣਪ ਨੂੰ ਆਖ, “ਤੂੰ ਮੇਰੀ ਭੈਣ ਹੈਂ!” ਅਤੇ ਸਮਝਦਾਰੀ ਨੂੰ ਆਪਣੇ ਪਰਿਵਾਰ ਦਾ ਸਦੱਸ ਕਹੋ।

5 So that they may keep you from the strange woman, even from her whose words are smooth.ਉਹ ਤੁਹਾਨੂੰ ਇੱਕ ਅਜਨਬੀ ਔਰਤ, ਇੱਕ ਪਰਾਈ ਔਰਤ ਤੋਂ ਬਚਾਵੇਗੀ ਜੋ ਮਿੱਠੀਆਂ ਗੱਲਾਂ ਕਰਦੀ ਹੈ।

6 Looking out from my house, and watching through the window,ਇੱਕ ਦਿਨ ਮੈਂ ਆਪਣੀ ਖਿੜਕੀ ਦੇ ਪਰਦਿਆਂ ਦਰਮਿਆਨੋਂ ਬਾਹਰ ਝਾਕਿਆ।

7 I saw among the young men one without sense,ਮੈਂ ਗਭਰੂਆਂ ਵਿੱਚੋਂ ਇੱਕ ਨੌਜਵਾਨ ਨੂੰ ਵੇਖਿਆ ਜਿਸ ਨੂੰ ਕੋਈ ਸਮਝ ਨਹੀਂ ਸੀ।

8 Walking in the street near the turn of her road, going on the way to her house,ਉਹ ਹੇਠਾਂ ਰਾਹ ਤੇ ਤੁਰਦਾ ਹੋਇਆ, ਇੱਕ ਮੰਦੀ ਔਰਤ ਦੇ ਘਰ ਵੱਲ ਜਾ ਰਿਹਾ ਸੀ, ਜਿੱਥੇ ਉਹ ਰਹਿੰਦੀ ਸੀ।

9 At nightfall, in the evening of the day, in the black dark of the night.ਹਨੇਰਾ ਹੋਣ ਵਾਲਾ ਸੀ-ਸੂਰਜ ਛੁਪ ਰਿਹਾ ਸੀ। ਰਾਤ ਪੈਣ ਵਾਲੀ ਸੀ।

10 And the woman came out to him, in the dress of a loose woman, with a designing heart;ਔਰਤ ਉਸ ਨੂੰ ਮਿਲਣ ਲਈ ਘਰੋ ਬਾਹਰ ਆਈ। ਉਸ ਨੇ ਵੇਸਵਾ ਵਰਗੇ ਕੱਪੜੇ ਪਾਏ ਹੋਏ ਸਨ। ਉਸਦੀਆਂ ਨੌਜਵਾਨ ਬਾਰੇ ਵਿਉਤਾਂ ਸਨ।

11 She is full of noise and uncontrolled; her feet keep not in her house.ਉਹ ਖਰੂਦੀ ਅਤੇ ਵਿਦਰੋਹੀ ਸੀ, ਉਹ ਘਰ ਠਹਿਰਣ ਵਾਲੀ ਨਹੀਂ ਸੀ!

12 Now she is in the street, now in the open spaces, waiting at every turning of the road.ਹੁਣ ਉਹ ਸੜਕ ਉੱਤੇ ਹੈ, ਹੁਣ ਉਹ ਚੌਰਾਹੇ ਤੇ ਹੈ, ਉਹ ਹਰ ਨੁਕਰ ਤੇ ਇੰਤਜ਼ਾਰ ਵਿੱਚ ਰਹਿੰਦੀ ਹੈ।

13 So she took him by his hand, kissing him, and without a sign of shame she said to him:ਉਸ ਨੇ ਨੌਜਵਾਨ ਨੂੰ ਖਿੱਚ ਲਿਆ ਅਤੇ ਉਸ ਨੂੰ ਚੁੰਮ ਲਿਆ। ਉਸ ਨੇ ਬੇਸ਼ਰਮੀ ਨਾਲ ਉਸ ਨੂੰ ਆਖਿਆ,

14 I have a feast of peace-offerings, for today my oaths have been effected.“ਮੈਂ ਅੱਜ ਸੁੱਖ ਸਾਂਦ ਦੀ ਬਲੀ ਹਾਜਰ ਕੀਤੀ। ਅਤੇ ਅੱਜ ਮੈਂ ਕੀਤੇ ਹੋਏ ਇਕਰਾਰ ਨੂੰ ਪੂਰਿਆਂ ਕੀਤਾ।

15 So I came out in the hope of meeting you, looking for you with care, and now I have you.ਅਤੇ ਇਸ ਲਈ ਮੈਂ ਤੁਹਾਨੂੰ ਆਪਣੇ ਨਾਲ ਭੋਜਨ ਲਈ ਸੱਦਾ ਦੇਣ ਬਾਹਰ ਆਈ ਹਾਂ। ਮੈਂ ਤੇਰੀ ਬਹੁਤ ਭਾਲ ਕਰਦੀ ਰਹੀ ਹਾਂ। ਤੇ ਹੁਣ ਮੈਂ ਤੈਨੂੰ ਲੱਭ ਲਿਆ ਹੈ!

16 My bed is covered with cushions of needlework, with coloured cloths of the cotton thread of Egypt;ਮੈਂ ਆਪਣੇ ਬਿਸਤਰੇ ਉੱਤੇ ਸਾਫ਼ ਚਾਦਰਾਂ ਵਿਛਾਈਆਂ ਹਨ। ਇਹ ਮਿਸਰ ਦੇਸ ਦੀਆਂ ਬੜੀਆਂ ਖੂਬਸੂਰਤ ਚਾਦਰਾਂ ਹਨ।

17 I have made my bed sweet with perfumes and spices.ਮੈਂ ਆਪਣੇ ਬਿਸਤਰੇ ਉੱਤੇ ਅਤਰ ਛਿੜਕਿਆ ਹੈ। ਭਾਂਤ-ਭਾਂਤ ਦੀ ਗੰਧਰਸ ਬਹੁਤ ਕਮਾਲ ਦੀਆਂ ਹਨ।

18 Come, let us take our pleasure in love till the morning, having joy in love's delights.ਹੁਣ ਆਓ, ਆਪਾਂ ਖੁਦ ਹੀ ਸਵੇਰ ਤਕ ਆਨੰਦ ਮਾਣੀਏ, ਆਪਾਂ ਪਿਆਰ ਨਾਲ ਸ਼ਰਾਬੀ ਹੋ ਜਾਈਏ।

19 For the master of the house is away on a long journey:ਮੇਰਾ ਪਤੀ ਘਰੇ ਨਹੀਂ ਹੈ ਉਹ ਇੱਕ ਲੰਮੇਂ ਸਫ਼ਰ ਤੇ ਬਾਹਰ ਚੱਲਿਆ ਗਿਆ ਹੈ।

20 He has taken a bag of money with him; he is coming back at the full moon.ਉਸ ਨੇ ਲੰਮੀ ਯਾਤਰਾ ਲਈ ਕਾਫ਼ੀ ਪੈਸੇ ਨਾਲ ਰੱਖੇ ਹੋਏ ਹਨ। ਉਹ ਦੋ ਹਫ਼ਤਿਆਂ ਤੋਂ ਪਹਿਲਾਂ ਘਰ ਨਹੀਂ ਆਵੇਗਾ।”

21 With her fair words she overcame him, forcing him with her smooth lips.ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।

22 The simple man goes after her, like an ox going to its death, like a roe pulled by a cord;ਅਤੇ ਉਹ ਨੌਜਵਾਨ ਉਸ ਦੇ ਪਿੱਛੇ ਲੱਗ ਕੇ ਜਾਲ ਵਿੱਚ ਫ਼ਸਣ ਆ ਗਿਆ। ਉਹ ਉਸ ਬਲਦ ਵਰਗਾ ਸੀ ਜਿਸਦੀ ਬਲੀ ਚੜ੍ਹਾਈ ਜਾਣ ਵਾਲੀ ਸੀ। ਉਹ ਜਾਲ ਵਿੱਚ ਫ਼ਸਣ ਜਾ ਰਹੇ ਹਿਰਣ ਵਰਗਾ ਸੀ,

23 Like a bird falling into a net; with no thought that his life is in danger, till an arrow goes into his side.ਜਦੋਂ ਤੱਕ ਉਸ ਦੇ ਦਿਲ ਵਿੱਚ ਤੀਰ ਨਾਂ ਵੱਜੇ, ਇੱਕ ਪੰਛੀ ਵਾਂਗ ਜੋ ਸਿੱਧਾ ਕੁੜਿੱਕੀ ਵੱਲ ਉੱਡ ਪਿਆ, ਅਤੇ ਉਸ ਨੂੰ ਕੋਈ ਕਲਪਨਾ ਨਹੀਂ ਉਹ ਆਪਣੀ ਜ਼ਿੰਦਗੀ ਗੁਆਉਣ ਹੀ ਵਾਲਾ ਹੈ।

24 So now, my sons, give ear to me; give attention to the sayings of my mouth;ਇਸ ਲਈ ਹੁਣ ਪੁੱਤਰੋ, ਸੁਣੋ ਮੇਰੀ ਗੱਲ ਧਿਆਨ ਨਾਲ। ਜਿਹੜੇ ਸ਼ਬਦ ਮੈਂ ਬੋਲਦਾ ਹਾਂ ਉਨ੍ਹਾਂ ਵੱਲ ਧਿਆਨ ਦਿਓ।

25 Let not your heart be turned to her ways, do not go wandering in her footsteps.ਆਪਣੇ ਦਿਲ ਨੂੰ ਉਸ ਦੇ ਰਾਹਾਂ ਵੱਲ ਭਟਕਣ ਨਾ ਦਿਓ, ਉਸ ਦੇ ਰਾਹਾਂ ਤੇ ਨਾ ਠਹਿਰੋ।

26 For those wounded and made low by her are great in number; and all those who have come to their death through her are a great army.ਉਸ ਨੇ ਕਿੰਨੇ ਹੀ ਲੋਕਾਂ ਨੂੰ ਤਬਾਹ ਕੀਤਾ। ਜਿਨ੍ਹਾਂ ਲੋਕਾਂ ਨੂੰ ਉਸ ਨੇ ਤਬਾਹ ਕੀਤਾ ਉਨ੍ਹਾਂ ਦੀ ਗਿਣਤੀ ਬਹੁਤ ਵੱਡੀ ਹੈ।

27 Her house is the way to the underworld, going down to the rooms of death.ਉਸ ਦਾ ਘਰ ਮੌਤ ਵੱਲ ਅਗਵਾਈ ਕਰਦਾ, ਇਹ ਤੁਹਾਨੂੰ ਮੌਤ ਦੇ ਕੋਠੜੀਆਂ ਵੱਲ ਲੈ ਜਾਂਦਾ ਹੈ।

Punjabi Bible