ਅਮਸਾਲ 9:9
ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।
Give | תֵּ֣ן | tēn | tane |
instruction to a wise | לְ֭חָכָם | lĕḥākom | LEH-ha-home |
be will he and man, yet | וְיֶחְכַּם | wĕyeḥkam | veh-yek-KAHM |
wiser: | ע֑וֹד | ʿôd | ode |
teach | הוֹדַ֥ע | hôdaʿ | hoh-DA |
a just | לְ֝צַדִּ֗יק | lĕṣaddîq | LEH-tsa-DEEK |
increase will he and man, | וְי֣וֹסֶף | wĕyôsep | veh-YOH-sef |
in learning. | לֶֽקַח׃ | leqaḥ | LEH-kahk |
Cross Reference
ਅਮਸਾਲ 1:5
ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ।
ਮੱਤੀ 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
ਅਮਸਾਲ 25:12
ਜੇਕਰ ਤੁਸੀਂ ਕਿਸੇ ਸਿਆਣੇ ਆਦਮੀ ਦੀਆਂ ਝਿੜਕਾਂ ਨੂੰ ਸੁਣੋਗੇ, ਤਾਂ ਇਹ ਤੁਹਾਡੇ ਕੰਨਾਂ ਵਿੱਚ ਸੋਨੇ ਦੀਆਂ ਵਾਲੀਆਂ ਵਾਂਗ ਹੋਣਗੀਆਂ।
ਹੋ ਸੀਅ 6:3
ਆਓ, ਆਪਾਂ ਯਹੋਵਾਹ ਨੂੰ ਜਾਣੀਏ। ਆਪਾਂ ਯਹੋਵਾਹ ਨੂੰ ਜਾਨਣ ਦੀ ਸਖਤ ਕੋਸ਼ਿਸ਼ ਕਰੀਏ। ਸਾਨੂੰ ਪਤਾ ਹੈ ਕਿ ਉਹ ਆ ਰਿਹਾ ਜਿੰਨੀ ਪ੍ਰਪਕੱਤਾ ਨਾਲ ਅਸੀਂ ਜਾਣਦੇ ਹਾਂ ਕਿ ਪਰਭਾਤ ਆ ਰਹੀ ਹੈ। ਯਹੋਵਾਹ ਸਾਡੇ ਕੋਲ ਮੀਂਹ ਵਾਂਗ ਆਵੇਗਾ, ਉਸ ਮੀਂਹ ਵਾਂਗ ਜੋ ਬਸੰਤ ਰੁੱਤ ਵਿੱਚ ਆਉਂਦਾ ਅਤੇ ਧਰਤੀ ਨੂੰ ਪਾਣੀ ਦਿੰਦਾ।”
੨ ਪਤਰਸ 3:18
ਪਰ ਸਾਡੇ ਪ੍ਰਭੂ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਕਿਰਪਾ ਅਤੇ ਗਿਆਨ ਵਿੱਚ ਵੱਧੋ। ਹੁਣ ਅਤੇ ਸਦਾ ਲਈ ਮਹਿਮਾ ਉਸ ਨੂੰ ਹੋਵੇ। ਆਮੀਨ।
੧ ਯੂਹੰਨਾ 2:20
ਪਰ ਤੁਹਾਡੇ ਕੋਲ ਉਸ ਪਵਿੱਤਰ ਵੱਲੋਂ ਦਿੱਤੀ ਗਈ ਦਾਤ ਹੈ, ਇਸ ਲਈ ਤੁਸੀਂ ਸਾਰੇ ਸੱਚ ਨੂੰ ਜਾਣਦੇ ਹੋ।
੧ ਯੂਹੰਨਾ 5:13
ਹੁਣ ਸਦੀਪਕ ਜੀਵਨ ਸਾਡਾ ਹੈ ਮੈਂ ਇਹ ਖਤ ਤੁਹਾਨੂੰ ਲਿਖ ਰਿਹਾ ਹਾਂ ਜਿਹੜੇ ਪਰਮੇਸ਼ੁਰ ਦੇ ਪੁੱਤਰ ਵਿੱਚ ਵਿਸ਼ਵਾਸ ਰੱਖਦੇ ਹੋ। ਇਹ ਮੈਂ ਇਸ ਲਈ ਲਿਖ ਰਿਹਾ ਹਾਂ ਤਾਂ ਤੁਹਾਨੂੰ ਪਤਾ ਲੱਗ ਸੱਕੇ ਕਿ ਸਦੀਪਕ ਜੀਵਨ ਤੁਹਾਡਾ ਹੈ।