Bible

Proverbs 9 - ASV (Punjabi)

1 Wisdom hath builded her house; She hath hewn out her seven pillars:ਸਿਆਣਪ ਅਤੇ ਮੂਰੱਖਤਾ ਸਿਆਣਪ ਨੇ ਆਪਣਾ ਘਰ ਉਸਾਰਿਆ। ਉਸ ਨੇ ਇਸਦੇ ਸੱਤ ਥੰਮਾਂ ਨੂੰ ਘੜਿਆ।

2 She hath killed her beasts; She hath mingled her wine; She hath also furnished her table:ਉਸ ਨੇ ਆਪਣਾ ਮਾਸ ਤਿਆਰ ਕੀਤਾ, ਆਪਣੀ ਮੈਅ ਮਿਲਾਈ ਅਤੇ ਆਪਣਾ ਮੇਜ ਤਿਆਰ ਕੀਤਾ।

3 She hath sent forth her maidens; She crieth upon the highest places of the city:ਉਸ ਨੇ ਆਪਣੇ ਨੌਕਰਾਂ ਨੂੰ ਬਾਹਰ ਭੇਜ ਦਿੱਤਾ ਅਤੇ ਸ਼ਹਿਰ ਦੀ ਪਹਾੜੀ ਤੋਂ ਪੁਕਾਰਦੀ ਹੈ:

4 Whoso is simple, let him turn in hither: As for him that is void of understanding, she saith to him,“ਸਿੱਧੇ-ਸਾਧੇ ਲੋਕ ਇੱਥੇ ਇਕੱਠੇ ਹੋ ਜਾਣ”, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿੰਨ੍ਹਾਂ ਨੂੰ ਸਮਝ ਦੀ ਕਮੀ ਹੈ,

5 Come, eat ye of my bread, And drink of the wine which I have mingled.“ਆਓ, ਤੇ ਮੇਰੀ ਸਿਆਣਪ ਦਾ ਭੋਜਨ ਛਕੋ। ਤੇ ਉਸ ਮੈਅ ਨੂੰ ਵੀ ਛਕੋ ਜੋ ਮੈਂ ਤਿਆਰ ਕੀਤੀ ਹੈ।

6 Leave off, ye simple ones, and live; And walk in the way of understanding.ਆਪਣੇ ਮੂਰਖ ਦੋਸਤਾਂ ਨੂੰ ਪਿੱਛੇ ਛੱਡ ਦਿਓ, ਫ਼ੇਰ ਤੁਸੀਂ ਜਿਉਂਗੇ, ਮਿਹਨਤ ਨਾਲ ਸਮਝਦਾਰੀ ਦੇ ਰਾਹ ਤੇ ਚੱਲੋ।”

7 He that correcteth a scoffer getteth to himself reviling; And he that reproveth a wicked man `getteth' himself a blot.ਕੋਈ ਵੀ ਜੋ ਉਸ ਵਿਅਕਤੀ ਨੂੰ ਸੁਧਾਰਨ ਦੀ ਕੋਸ਼ਿਸ ਕਰਦਾ ਜੋ ਹੋਰਨਾਂ ਨੂੰ ਟਿੱਚਰ ਕਰਦਾ, ਬੇਇੱਜ਼ਤ ਹੁੰਦਾ ਹੈ। ਇੰਝ ਹੀ ਕੋਈ ਵੀ ਵਿਅਕਤੀ ਜਿਹੜਾ ਬੁਰੇ ਬੰਦੇ ਨੂੰ ਝਿੜਕਦਾ, ਉਹ ਸੱਟ ਖਾਂਦਾ ਹੈ।

8 Reprove not a scoffer, lest he hate thee: Reprove a wise man, and he will love thee.ਉਸ ਵਿਅਕਤੀ ਨੂੰ ਨਾ ਝਿੜਕੋ ਜੋ ਦੂਸਰਿਆਂ ਨੂੰ ਟਿੱਚਰ ਕਰਦਾ, ਕਿਉਂ ਜੋ ਉਹ ਤੁਹਾਨੂੰ ਨਫ਼ਰਤ ਕਰੇਗਾ, ਪਰ ਜੇਕਰ ਤੁਸੀਂ ਸਿਆਣੇ ਵਿਅਕਤੀ ਨੂੰ ਝਿੜਕੋਂਗੇ, ਉਹ ਤੁਹਾਨੂੰ ਪਿਆਰ ਕਰੇਗਾ।

9 Give `instruction' to a wise man, and he will be yet wiser: Teach a righteous man, and he will increase in learning.ਕਿਸੇ ਸਿਆਣੇ ਬੰਦੇ ਨੂੰ ਸਿੱਖਿਆ ਦੇਵੋ ਅਤੇ ਉਹ ਹੋਰ ਸਿਆਣਾ ਬਣ ਜਾਵੇਗਾ। ਜੇ ਤੁਸੀਂ ਕਿਸੇ ਸਿੱਖਿਆ ਪ੍ਰਾਪਤ ਬੰਦੇ ਨੂੰ ਸਿੱਖਿਆ ਦੇਵੋਂਗੇ, ਅਤੇ ਉਹ ਆਪਣਾ ਗਿਆਨ ਵੱਧਾਅ ਲਵੇਗਾ।

10 The fear of Jehovah is the beginning of wisdom; And the knowledge of the Holy One is understanding.ਸਿਆਣਪ ਵੱਲ ਪਹਿਲਾ ਕਦਮ ਯਹੋਵਾਹ ਤੋਂ ਡਰਨਾ ਹੈ, ਪਵਿੱਤਰ ਲੋਕਾਂ ਨੂੰ ਜਾਨਣਾ ਗਿਆਨ ਨੂੰ ਹਾਸਿਲ ਕਰਨਾ ਹੈ।

11 For by me thy days shall be multiplied, And the years of thy life shall be increased.ਮੇਰੇ ਕਾਰਣ, “ਸਿਆਣਪ ਆਖਦੀ ਹੈ”, ਤੁਹਾਡੀ ਜ਼ਿੰਦਗੀ ਦੇ ਦਿਨ ਅਤੇ ਸਾਲ ਵੱਧ ਜਾਣਗੇ।

12 If thou art wise, thou art wise for thyself; And if thou scoffest, thou alone shalt bear it.ਜੇਕਰ ਤੁਸੀਂ ਸਿਆਣੇ ਹੋ, ਇਹ ਤੁਸੀਂ ਹੀ ਹੋ ਜੋ ਫ਼ਾਇਦੇ ’ਚ ਹੋਵੋਂਗੇ, ਅਤੇ ਜੇਕਰ ਤੁਸੀਂ ਮਜਾਕੀਏ ਹੋ, ਇਹ ਤੁਸੀਂ ਇੱਕਲੇ ਹੀ ਹੋਵੋਂਗੇ ਜੋ ਭੁਗਤੋਂਗੇ।

13 The foolish woman is clamorous; `She is' simple, and knoweth nothing.ਦੂਸਰੀ ਔਰਤ ਦੀ ਮੂਰੱਖਤਾ ਔਰਤ ਦੀ ਮੂਰੱਖਤਾਈ ਸ਼ੋਰ-ਸਰਾਬੀ ਹੁੰਦੀ ਹੈ, ਉਹ ਨਾਵਾਕਫ਼ ਹੈ ਅਤੇ ਕੁਝ ਨਹੀਂ ਜਾਣਦੀ।

14 And she sitteth at the door of her house, On a seat in the high places of the city,ਉਹ ਆਪਣੇ ਘਰ ਦੇ ਦਰਵਾਜ਼ੇ ਉੱਤੇ ਬੈਠੀ ਹੁੰਦੀ ਹੈ। ਉਹ ਸ਼ਹਿਰ ਦੀ ਪਹਾੜੀ ਉੱਤੇ ਕੁਰਸੀ ਤੇ ਬੈਠੀ ਹੁੰਦੀ ਹੈ।

15 To call to them that pass by, Who go right on their ways:ਉਹ ਉਨ੍ਹਾਂ ਨੂੰ ਆਵਾਜ਼ ਮਾਰਦੀ ਹੈ, ਜੋ ਸਿੱਧੇ ਰਾਹ ਤੇ ਜਾ ਰਹੇ ਹੁੰਦੇ ਹਨ।

16 Whoso is simple, let him turn in hither; And as for him that is void of understanding, she saith to him,ਆਮ ਲੋਕ, “ਇੱਥੇ ਇਕੱਠੇ ਹੋ ਜਾਣ, ਉਹ ਉਨ੍ਹਾਂ ਵੱਲ ਮੁਖਾਤਬ ਹੁੰਦੀ ਹੈ ਜਿਨ੍ਹਾਂ ਨੂੰ ਸਮਝ ਦੀ ਕਮੀ ਹੈ।

17 Stolen waters are sweet, And bread `eaten' in secret is pleasant.ਚੁਰਾਇਆ ਹੋਇਆ ਪਾਣੀ ਮਿੱਠਾ ਹੈ, ਚੁਰਾਈ ਹੋਈ ਰੋਟੀ ਸਵਾਦਿਸ਼ਟ ਹੈ।”

18 But he knoweth not that the dead are there; That her guests are in the depths of Sheol.ਪਰ ਮੂਰਖ ਲੋਕ ਨਹੀਂ ਜਾਣਦੇ ਕਿ ਉਸਦਾ ਘਰ ਭੂਤਾਂ ਲਈ ਹੈ। ਅਤੇ ਉਸ ਦੇ ਮਹਿਮਾਨ ਕਬਰਾਂ ਵਿੱਚ ਲੇਟੇ ਹੋਏ ਹਨ।

Punjabi Bible