Psalm 103:2
ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।
Psalm 103:2 in Other Translations
King James Version (KJV)
Bless the LORD, O my soul, and forget not all his benefits:
American Standard Version (ASV)
Bless Jehovah, O my soul, And forget not all his benefits:
Bible in Basic English (BBE)
Give praise to the Lord, O my soul; let not all his blessings go from your memory.
Darby English Bible (DBY)
Bless Jehovah, O my soul, and forget not all his benefits:
World English Bible (WEB)
Praise Yahweh, my soul, And don't forget all his benefits;
Young's Literal Translation (YLT)
Bless, O my soul, Jehovah, And forget not all His benefits,
| Bless | בָּרֲכִ֣י | bārăkî | ba-ruh-HEE |
| נַ֭פְשִׁי | napšî | NAHF-shee | |
| the Lord, | אֶת | ʾet | et |
| soul, my O | יְהוָ֑ה | yĕhwâ | yeh-VA |
| and forget | וְאַל | wĕʾal | veh-AL |
| not | תִּ֝שְׁכְּחִ֗י | tiškĕḥî | TEESH-keh-HEE |
| all | כָּל | kāl | kahl |
| his benefits: | גְּמוּלָֽיו׃ | gĕmûlāyw | ɡeh-moo-LAIV |
Cross Reference
ਯਸਈਆਹ 63:7
ਯਹੋਵਾਹ ਆਪਣੇ ਲੋਕਾਂ ਉੱਤੇ ਮਿਹਰਬਾਨ ਰਿਹਾ ਹੈ ਮੈਂ ਚੇਤੇ ਰੱਖਾਂਗਾ ਕਿ ਯਹੋਵਾਹ ਮਿਹਰਬਾਨ ਹੈ। ਅਤੇ ਮੈਂ ਯਹੋਵਾਹ ਦੀ ਉਸਤਤ ਕਰਨੀ ਚੇਤੇ ਰੱਖਾਂਗਾ। ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਹੁਤ ਚੰਗੀਆਂ ਚੀਜ਼ਾਂ ਦਿੱਤੀਆਂ! ਯਹੋਵਾਹ ਸਾਡੇ ਉੱਪਰ ਬਹੁਤ ਮਿਹਰਬਾਨ ਰਿਹਾ ਹੈ। ਯਹੋਵਾਹ ਨੇ ਸਾਡੇ ਲਈ ਦਇਆ ਦਰਸਾਈ।
ਜ਼ਬੂਰ 105:5
ਉਸ ਦੇ ਕਰਿਸ਼ਮਿਆਂ ਅਤੇ ਸਿਆਣੇ ਨਿਆਂਇਆਂ ਨੂੰ ਚੇਤੇ ਰੱਖੋ।
ਲੋਕਾ 17:15
ਜਦੋਂ ਉਨ੍ਹਾਂ ਵਿੱਚੋਂ ਇੱਕ ਨੇ ਵੇਖਿਆ ਕਿ ਉਹ ਚੰਗਾ ਹੋ ਗਿਆ ਸੀ ਤਾਂ ਉਹ ਯਿਸੂ ਕੋਲ ਵਾਪਸ ਆਇਆ ਅਤੇ ਉੱਚੀ ਅਵਾਜ਼ ਵਿੱਚ ਪਰਮੇਸ਼ੁਰ ਦੀ ਉਸਤਤਿ ਕਰਨ ਲੱਗਾ।
ਜ਼ਬੂਰ 116:12
ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।
ਅਸਤਸਨਾ 32:18
ਤੁਸੀਂ ਉਸ ਚੱਟਾਨ ਨੂੰ ਛੱਡ ਦਿੱਤਾ ਜਿਸਨੇ ਤੁਸਾਂ ਨੂੰ ਜਨਮ ਦਿੱਤਾ ਸੀ; ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਜਿਸਨੇ ਤੁਸਾਂ ਨੂੰ ਜ਼ਿੰਦਗੀ ਦਿੱਤੀ ਸੀ।
ਅਸਤਸਨਾ 8:2
ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।
ਯਰਮਿਆਹ 2:31
ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ?
ਯਸਈਆਹ 63:1
ਯਹੋਵਾਹ ਆਪਣੇ ਲੋਕਾਂ ਬਾਰੇ ਨਿਆਂ ਕਰਦਾ ਹੈ ਅਦੋਮ ਤੋਂ ਇਹ ਕੌਣ ਆ ਰਿਹਾ ਹੈ? ਉਹ ਬਸਾਰਾਹ ਤੋਂ ਆਉਂਦਾ ਹੈ। ਅਤੇ ਉਸ ਦੇ ਬਸਤਰ ਸੂਹੇ ਰੰਗ ਵਿੱਚ ਰਂਗੇ ਹੋਏ ਨੇ। ਉਹ ਆਪਣੀ ਪੋਸ਼ਾਕ ਵਿੱਚ ਸ਼ਾਨਦਾਰ ਦਿਸਦਾ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਸਿਰ ਝੁਕਾ ਕੇ ਤੁਰ ਰਿਹਾ ਹੈ। ਉਹ ਆਖਦਾ ਹੈ, “ਮੇਰੇ ਕੋਲ ਤੁਹਾਨੂੰ ਬਚਾਉਣ ਦੀ ਸ਼ਕਤੀ ਹੈ, ਅਤੇ ਮੈਂ ਸੱਚ ਬੋਲਦਾ ਹਾਂ।”
ਜ਼ਬੂਰ 106:7
ਯਹੋਵਾਹ, ਮਿਸਰ ਵਿੱਚ ਸਾਡੇ ਪੁਰਖਿਆਂ ਨੇ ਤੁਹਾਡੇ ਕਰਿਸ਼ਮਿਆਂ ਤੋਂ ਸਾਨੂੰ ਕੁਝ ਵੀ ਨਹੀਂ ਸਿੱਖਾਇਆ। ਉੱਥੇ, ਲਾਲ ਸਾਗਰ ਕੰਢੇ ਸਾਡੇ ਪੁਰਖੇ ਤੁਹਾਡੇ ਖਿਲਾਫ਼ ਹੋ ਗਏ ਸਨ।
੨ ਤਵਾਰੀਖ਼ 32:25
ਪਰ ਹਿਜ਼ਕੀਯਾਹ ਨੇ ਉਸ ਰਹਿਮ ਮੁਤਾਬਕ ਜੋ ਉਸ ਉੱਪਰ ਕੀਤਾ ਗਿਆ ਸੀ ਕੰਮ ਨਾ ਕੀਤਾ। ਕਿਉਂ ਕਿ ਉਸ ਦੇ ਮਨ ਵਿੱਚ ਹੰਕਾਰ ਆ ਗਿਆ ਸੀ। ਇਸੀ ਕਾਰਣ ਉਸ ਉੱਪਰ, ਯਹੂਦਾਹ ਅਤੇ ਯਰੂਸ਼ਲਮ ਉੱਪਰ ਕਹਿਰ ਭੜਕਿਆ ਸੀ।
ਅਸਤਸਨਾ 32:6
ਕੀ ਯਹੋਵਾਹ ਦਾ ਸਿਲਾ ਦੇਣ ਦਾ ਇਹੀ ਤਰੀਕਾ ਹੈ। ਨਹੀਂ! ਤੁਸੀਂ ਮੰਦ ਬੁੱਧੀ ਅਤੇ ਬੇਵਕੂਫ਼ ਲੋਕ ਹੋ। ਯਹੋਵਾਹ ਤੁਹਾਡਾ ਪਿਤਾ ਹੈ। ਉਸ ਨੇ ਤੁਹਾਨੂੰ ਸਾਜਿਆ। ਉਹ ਤੁਹਾਡਾ ਸਿਰਜਣਹਾਰ ਹੈ ਅਤੇ ਉਹ ਤੁਹਾਨੂੰ ਸਹਾਰਾ ਦਿੰਦਾ ਹੈ।
ਅਸਤਸਨਾ 8:10
ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।
ਅਸਤਸਨਾ 6:12
“ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ।
ਅਫ਼ਸੀਆਂ 2:11
ਮਸੀਹ ਵਿੱਚ ਇੱਕਮਿਕ ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।
ਜ਼ਬੂਰ 106:21
ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਬਚਾਇਆ। ਪਰ ਉਹ ਪੂਰੀ ਤਰ੍ਹਾਂ ਉਸ ਬਾਰੇ ਭੁੱਲ ਗਏ। ਉਹ ਉਸ ਪਰਮੇਸ਼ੁਰ ਬਾਰੇ ਭੁੱਲ ਗਏ ਜਿਸਨੇ ਮਿਸਰ ਵਿੱਚ ਕਰਿਸ਼ਮੇ ਕੀਤੇ ਸਨ।