Psalm 105:1
ਯਹੋਵਾਹ ਦਾ ਧੰਨਵਾਦ ਕਰੋ। ਉਸ ਦੇ ਨਾਮ ਦੀ ਉਪਾਸਨਾ ਕਰੋ। ਕੌਮਾਂ ਨੂੰ ਉਸ ਦੇ ਚਮਤਕਾਰਾਂ ਬਾਰੇ ਦੱਸੋ।
Psalm 105:1 in Other Translations
King James Version (KJV)
O give thanks unto the LORD; call upon his name: make known his deeds among the people.
American Standard Version (ASV)
Oh give thanks unto Jehovah, call upon his name; Make known among the peoples his doings.
Bible in Basic English (BBE)
O give praise to the Lord; give honour to his name, talking of his doings among the peoples.
Darby English Bible (DBY)
Give ye thanks unto Jehovah, call upon his name; make known his acts among the peoples.
World English Bible (WEB)
Give thanks to Yahweh! Call on his name! Make his doings known among the peoples.
Young's Literal Translation (YLT)
Give ye thanks to Jehovah -- call ye in His name, Make known among the peoples His acts.
| O give thanks | הוֹד֣וּ | hôdû | hoh-DOO |
| unto the Lord; | לַ֭יהוָה | layhwâ | LAI-va |
| call | קִרְא֣וּ | qirʾû | keer-OO |
| name: his upon | בִּשְׁמ֑וֹ | bišmô | beesh-MOH |
| make known | הוֹדִ֥יעוּ | hôdîʿû | hoh-DEE-oo |
| his deeds | בָ֝עַמִּ֗ים | bāʿammîm | VA-ah-MEEM |
| among the people. | עֲלִילוֹתָֽיו׃ | ʿălîlôtāyw | uh-lee-loh-TAIV |
Cross Reference
ਯਸਈਆਹ 12:4
ਫ਼ੇਰ ਤੁਸੀਂ ਆਖੋਗੇ, “ਯਹੋਵਾਹ ਦੀ ਉਸਤਤ ਹੋਵੇ! ਉਸ ਦੇ ਨਾਮ ਦੀ ਉਪਾਸਨਾ ਕਰੋ! ਉਸ ਦੇ ਕਾਰਨਾਮਿਆਂ ਬਾਰੇ ਸਮੂਹ ਲੋਕਾਂ ਨੂੰ ਦੱਸੋ!”
੧ ਤਵਾਰੀਖ਼ 16:34
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ। ਉਸਦਾ ਪਿਆਰ ਸਦਾ ਲਈ ਸਥਿਰ ਹੈ।
ਜ਼ਬੂਰ 99:6
ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
ਜ਼ਬੂਰ 106:1
ਯਹੋਵਾਹ ਦੀ ਉਸਤਤਿ ਕਰੋ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਸ਼ੁਭ ਹੈ। ਪਰਮੇਸ਼ੁਰ ਦਾ ਪਿਆਰ ਸਦੀਵੀ ਹੈ।
ਜ਼ਬੂਰ 145:11
ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।
ਦਾਨੀ ਐਲ 4:1
ਨਬੂਕਦਨੱਸਰ ਦਾ ਇੱਕ ਰੁੱਖ ਬਾਰੇ ਸੁਪਨਾ ਰਾਜੇ ਨਬੂਕਦਨੱਸਰ ਨੇ ਇਹ ਚਿੱਠੀ ਸਾਰੇ ਲੋਕਾਂ, ਕੌਮਾਂ ਅਤੇ ਬੋਲੀਆਂ ਨੂੰ ਘੱਲੀ, ਜਿਹੜੇ ਸਾਰੀ ਦੁਨੀਆਂ ਵਿੱਚ ਰਹਿੰਦੇ ਹਨ, ਮੁਬਾਰਕਾਂ:
ਯਵਾਐਲ 2:32
ਫ਼ਿਰ ਉਹ ਸਾਰੇ ਜੋ ਯਹੋਵਾਹ ਦੇ ਨਾਮ ਤੇ ਪੁਕਾਰ ਕਰਦੇ ਹਨ ਬਚਾਏ ਜਾਣਗੇ। ਓੱਥੇ ਸੀਯੋਨ ਦੇ ਪਰਬਤ ਉਤਲੇ ਅਤੇ ਯਰੂਸ਼ਲਮ ਵਿੱਚ ਬਚੇ ਹੋਏ ਲੋਕ ਹੋਣਗੇ ਜਿਵੇਂ ਕਿ ਯਹੋਵਾਹ ਨੇ ਆਖਿਆ। ਹਾਂ, ਬਚੇ ਹੋਇਆਂ ਵਿੱਚ ਉਹ ਹੋਣਗੇ, ਜਿਨ੍ਹਾਂ ਨੂੰ ਯਹੋਵਾਹ ਬੁਲਾਵੇਗਾ।
੧ ਕੁਰਿੰਥੀਆਂ 1:2
ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ।
ਰੋਮੀਆਂ 10:13
ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।”
ਰਸੂਲਾਂ ਦੇ ਕਰਤੱਬ 9:14
ਹੁਣ ਉਹ ਇੱਥੇ ਆਇਆ ਹੈ ਅਤੇ ਪ੍ਰਧਾਨ ਜਾਜਕਾਂ ਨੇ ਇਸ ਨੂੰ ਤਮਾਮ ਉਨ੍ਹਾਂ ਲੋਕਾਂ ਨੂੰ ਫ਼ੜਣ ਦਾ ਇਖਤਿਆਰ ਦਿੱਤਾ ਹੋਇਆ ਹੈ ਜੇ ਤੇਰੇ ਵਿੱਚ ਨਿਹਚਾ ਰੱਖਦੇ ਹਨ।”
ਦਾਨੀ ਐਲ 6:26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
ਦਾਨੀ ਐਲ 3:29
ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”
੧ ਤਵਾਰੀਖ਼ 16:7
ਇਹ ਉਸ ਵਕਤ ਦੀ ਗੱਲ ਹੈ ਜਦੋਂ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਦੇ ਹੱਥ ਵਿੱਚ ਯਹੋਵਾਹ ਦੀ ਉਸਤਤਿ ਦਾ ਗਾਨ ਕਰਨ ਦਾ ਕਾਰਜ ਸੌਂਪਿਆ।
੧ ਤਵਾਰੀਖ਼ 25:3
ਯਦੂਥੂਨ ਦੇ ਘਰਾਣੇ ਵਿੱਚੋਂ ਗਦਾਲਯਾਹ, ਸਰੀ, ਯਸ਼ਆਯਾਹ, ਸ਼ਿਮਈ ਹਸ਼ਬਯਾਹ ਅਤੇ ਮਤਿੱਥਯਾਹ ਸਨ। ਇਹ ਕੁਲ 6 ਸਨ ਜਿਨ੍ਹਾਂ ਨੂੰ ਯਦੂਥੂਨ ਨੇ ਇਹ ਕਾਰਜ ਸੌਂਪਿਆ। ਯਦੂਥੂਨ ਬਰਬਤ ਨਾਲ ਯਹੋਵਾਹ ਦੀ ਉਸਤਤਿ ਕਰਕੇ ਨਬੁੱਵਤ ਕਰਦਾ ਹੁੰਦਾ ਸੀ।
੧ ਤਵਾਰੀਖ਼ 29:13
ਇਸ ਲਈ ਹੁਣ ਹੇ ਸਾਡੇ ਪਰਮੇਸੁਰ ਅਸੀਂ ਤੇਰਾ ਧੰਨਵਾਦ ਕਰਦੇ ਹਾਂ ਅਤੇ ਤੇਰੇ ਪ੍ਰਤਾਪੀ ਨਾਮ ਦੀ ਮਹਿਮਾ ਕਰਦੇ ਹਾਂ।
੧ ਤਵਾਰੀਖ਼ 29:20
ਉਪਰੰਤ ਦਾਊਦ ਨੇ ਸਾਰੇ ਇਕੱਠੇ ਹੋਏ ਲੋਕਾਂ ਨੂੰ ਉਸ ਭੀੜ ਨੂੰ ਆਖਿਆ, “ਹੁਣ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰੋ।” ਤਾਂ ਸਭ ਲੋਕਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੀ ਉਸਤਤਿ ਕੀਤੀ। ਅਤੇ ਆਪਣੇ ਸਿਰ ਝੁਕਾਅ ਕੇ ਯਹੋਵਾਹ ਅਤੇ ਪਾਤਸ਼ਾਹ ਨੂੰ ਆਪਣਾ ਆਦਰ ਦਰਸਾਇਆ।
ਜ਼ਬੂਰ 89:1
ਅਜ਼ਰਾਂਹੀ ਦੇ ਏਥਾਨ ਦਾ ਭਗਤੀ ਗੀਤ। ਮੈਂ ਹਮੇਸ਼ਾ ਯਹੋਵਾਹ ਦੇ ਪਿਆਰ ਬਾਰੇ ਗਾਵਾਂਗਾ। ਮੈਂ ਸਦਾ-ਸਦਾ ਲਈ ਉਸਦੀ ਵਫ਼ਾਦਾਰੀ ਗਾਵਾਂਗਾ।
ਜ਼ਬੂਰ 96:3
ਲੋਕਾਂ ਨੂੰ ਦੱਸੋ ਕਿ ਪਰਮੇਸ਼ੁਰ ਸੱਚਮੁੱਚ ਕਿੰਨਾ ਗੌਰਵਮਈ ਹੈ। ਹਰ ਥਾਂ ਲੋਕਾਂ ਨੂੰ ਪਰਮੇਸ਼ੁਰ ਦੇ ਚਮਤਕਾਰਾਂ ਬਾਰੇ ਦੱਸੋ।
ਜ਼ਬੂਰ 136:1
ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਜ਼ਬੂਰ 145:4
ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।
ਯਸਈਆਹ 51:10
ਤੁਸੀਂ ਸਮੁੰਦਰ ਨੂੰ ਖੁਸ਼ਕ ਕਰ ਦਿੱਤਾ ਸੀ! ਤੁਸੀਂ ਮਹਾਂ ਡੂੰਘ ਦੇ ਪਾਣੀ ਸੁਕਾ ਦਿੱਤੇ ਸੀ! ਤੁਸੀਂ ਸਮੁੰਦਰ ਦੇ ਡੂੰਘੇ ਹਿੱਸੇ ਇੱਕ ਰਸਤੇ ਵਿੱਚ ਬਦਲ ਦਿੱਤੇ ਸਨ। ਤੁਹਾਡੇ ਲੋਕ ਉਸ ਰਾਹ ਨੂੰ ਪਾਰ ਕਰ ਗਏ ਸੀ ਅਤੇ ਬਚ ਗਏ ਸਨ।
ਗਿਣਤੀ 23:23
ਯਾਕੂਬ ਦੇ ਲੋਕਾਂ ਦੇ ਖਿਲਾਫ਼ ਕੋਈ ਜਾਦੂਗਰੀ ਨਹੀਂ ਹੈ। ਅਜਿਹਾ ਕੋਈ ਜਾਦੂ ਨਹੀਂ ਜੋ ਇਸਰਾਏਲ ਦੇ ਲੋਕਾਂ ਨੂੰ ਰੋਕ ਸੱਕੇ। ਸਹੀ ਸਮੇਂ ਤੇ, ਲੋਕ ਯਕੂਬ ਦੇ ਆਦਮੀਆਂ ਅਤੇ ਇਸਰਾਏਲ ਦੇ ਲੋਕਾਂ ਲਈ ਇਹੀ ਆਖਣਗੇ। ‘ਉਨ੍ਹਾਂ ਮਹਾਨ ਕਰਿਸ਼ਮਿਆਂ ਵੱਲ ਦੇਖੋ, ਜੋ ਪਰਮੇਸ਼ੁਰ ਨੇ ਕੀਤੇ ਹਨ!’