ਜ਼ਬੂਰ 107:3
ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।
And gathered | וּֽמֵאֲרָצ֗וֹת | ûmēʾărāṣôt | oo-may-uh-ra-TSOTE |
lands, the of out them | קִ֫בְּצָ֥ם | qibbĕṣām | KEE-beh-TSAHM |
from the east, | מִמִּזְרָ֥ח | mimmizrāḥ | mee-meez-RAHK |
west, the from and | וּמִֽמַּעֲרָ֑ב | ûmimmaʿărāb | oo-mee-ma-uh-RAHV |
from the north, | מִצָּפ֥וֹן | miṣṣāpôn | mee-tsa-FONE |
and from the south. | וּמִיָּֽם׃ | ûmiyyām | oo-mee-YAHM |
Cross Reference
ਜ਼ਬੂਰ 106:47
ਸਾਡੇ ਯਹੋਵਾਹ ਪਰਮੇਸ਼ੁਰ ਨੇ ਸਾਨੂੰ ਬਚਾ ਲਿਆ। ਪਰਮੇਸ਼ੁਰ ਨੇ ਸਾਨੂੰ ਉਨ੍ਹਾਂ ਪਰਾਈਆਂ ਕੌਮਾਂ ਤੋਂ ਵਾਪਸ ਲਿਆਂਦਾ ਤਾਂ ਜੋ ਅਸੀਂ ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰ ਸੱਕੀਏ। ਤਾਂ ਜੋ ਅਸੀਂ ਉਸਦੀ ਉਸਤਤਿ ਗਾ ਸੱਕੀਏ।
ਹਿਜ਼ ਕੀ ਐਲ 39:27
ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੀਆਂ ਧਰਤੀਆਂ ਤੋਂ ਇਕੱਠਿਆਂ ਕਰਾਂਗਾ। ਫ਼ੇਰ ਬਹੁਤ ਸਾਰੀਆਂ ਕੌਮਾਂ ਦੇਖਣਗੀਆਂ ਕਿ ਮੈਂ ਪਵਿੱਤਰ ਹਾਂ।
ਯਰਮਿਆਹ 31:10
ਕੌਮੋ, ਯਹੋਵਾਹ ਵੱਲੋਂ, ਇਸ ਸੰਦੇਸ਼ ਨੂੰ ਸੁਣੋ! ਇਸ ਸੰਦੇਸ਼ ਬਾਰੇ ਸਮੁੰਦਰ ਕੰਢੇ ਦੇ ਦੂਰ-ਦੁਰਾਡੇ ਦੇ ਦੇਸ਼ਾਂ ਨੂੰ ਦੱਸੋ। ‘ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਨੂੰ ਖਿੰਡਾਇਆ ਸੀ ਪਰ ਪਰਮੇਸ਼ੁਰ ਹੀ ਉਨ੍ਹਾਂ ਨੂੰ ਵਾਪਸ ਇਕੱਠਿਆਂ ਲਿਆਵੇਗਾ ਅਤੇ ਉਹ ਇੱਕ ਅਯਾਲੀ ਵਾਂਗ ਆਪਣੇ ਇੱਜੜ (ਲੋਕਾਂ) ਦੀ ਨਿਗਰਾਨੀ ਕਰੇਗਾ।’
ਯਰਮਿਆਹ 31:8
ਚੇਤੇ ਰੱਖੋ, ਮੈਂ ਇਸਰਾਏਲ ਨੂੰ ਉੱਤਰ ਵੱਲ ਦੇ ਉਸ ਦੇਸ਼ ਵਿੱਚੋਂ ਲਿਆਵਾਂਗਾ। ਮੈਂ ਇਸਰਾਏਲ ਦੇ ਲੋਕਾਂ ਨੂੰ ਧਰਤੀ ਦੀਆਂ ਦੂਰ-ਦੁਰਾਡੀਆਂ ਥਾਵਾਂ ਤੋਂ ਇਕੱਠੇ ਕਰਾਂਗਾ। ਕੁਝ ਲੋਕ ਅੰਨ੍ਹੇ ਜਾਂ ਵਿਕਲਾਂਗ ਹੋਣਗੇ। ਕੁਝ ਔਰਤਾਂ ਗਰਭਵਤੀ, ਬੱਚੇ ਜਣਨ ਲਈ ਤਿਆਰ ਹੋਣਗੀਆਂ। ਪਰ ਬਹੁਤ ਸਾਰੇ ਲੋਕ ਵਾਪਸ ਆਉਣਗੇ।
ਯਰਮਿਆਹ 29:14
ਮੈਂ ਤੁਹਾਨੂੰ ਇਜ਼ਾਜ਼ਤ ਦਿਆਂਗਾ ਕਿ ਤੁਸੀਂ ਮੈਨੂੰ ਲੱਭ ਲਵੋ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਤੁਹਾਡੀ ਕੈਦ ਵਿੱਚੋਂ ਵਾਪਸ ਲਿਆਵਾਂਗਾ। ਮੈਂ ਤੁਹਾਨੂੰ ਇਹ ਥਾਂ ਛੱਡਣ ਲਈ ਮਜ਼ਬੂਰ ਕੀਤਾ ਸੀ। ਪਰ ਮੈਂ ਤੁਹਾਨੂੰ ਸਾਰੀਆਂ ਕੌਮਾਂ ਵਿੱਚੋਂ ਅਤੇ ਉਨ੍ਹਾਂ ਥਾਵਾਂ ਵਿੱਚੋਂ ਇਕੱਠਿਆਂ ਕਰਾਂਗਾ ਜਿੱਥੇ ਮੈਂ ਤੁਹਾਨੂੰ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਅਤੇ ਮੈਂ ਤੁਹਾਨੂੰ ਇਸ ਥਾਂ ਵਾਪਸ ਲਿਆਵਾਂਗਾ।”
ਯਸਈਆਹ 43:5
“ਇਸ ਲਈ ਡਰੋ ਨਾ! ਮੈਂ ਤੁਹਾਡੇ ਨਾਲ ਹਾਂ। ਮੈਂ ਤੁਹਾਡੇ ਬੱਚਿਆਂ ਨੂੰ ਇਕੱਠਿਆਂ ਕਰਾਂਗਾ ਅਤੇ ਉਨ੍ਹਾਂ ਨੂੰ ਤੁਹਾਡੇ ਪਾਸ ਲਿਆਵਾਂਗਾ। ਮੈਂ ਉਨ੍ਹਾਂ ਨੂੰ ਪੂਰਬ ਅਤੇ ਪੱਛਮ ਵੱਲੋਂ ਇਕੱਠਿਆਂ ਕਰਾਂਗਾ ।
ਅਸਤਸਨਾ 30:3
ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਉੱਪਰ ਮਿਹਰਬਾਨ ਹੋਵੇਗਾ। ਯਹੋਵਾਹ ਤੁਹਾਨੂੰ ਫ਼ੇਰ ਤੋਂ ਆਜ਼ਾਦ ਕਰ ਦੇਵੇਗਾ ਅਤੇ ਤੁਹਾਨੂੰ ਉਨ੍ਹਾਂ ਦੇਸ਼ਾਂ ਵਿੱਚੋਂ ਫ਼ੇਰ ਵਾਪਸ ਲਿਆਵੇਗਾ ਜਿਨ੍ਹਾਂ ’ਚ ਉਸ ਨੇ ਉਸ ਨੂੰ ਖਿਡਾਇਆ ਸੀ।
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
ਹਿਜ਼ ਕੀ ਐਲ 36:24
ਪਰਮੇਸ਼ੁਰ ਨੇ ਆਖਿਆ, “ਮੈਂ ਤੈਨੂੰ ਉਨ੍ਹਾਂ ਕੌਮਾਂ ਤੋਂ ਬਾਹਰ ਕੱਢ ਲਵਾਂਗਾ, ਤੁਹਾਨੂੰ ਇਕੱਠਿਆਂ ਕਰਾਂਗਾ, ਅਤੇ ਤੁਹਾਨੂੰ ਤੁਹਾਡੀ ਆਪਣੀ ਧਰਤੀ ਉੱਤੇ ਵਾਪਸ ਲਿਆਵਾਂਗਾ।
ਹਿਜ਼ ਕੀ ਐਲ 20:34
ਮੈਂ ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਤੋਂ ਬਾਹਰ ਲੈ ਆਵਾਂਗਾ। ਮੈਂ ਤੁਹਾਨੂੰ ਉਨ੍ਹਾਂ ਕੌਮਾਂ ਵਿੱਚਕਾਰ ਖਿੰਡਾਇਆ ਸੀ। ਪਰ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ ਅਤੇ ਤੁਹਾਨੂੰ ਉਨ੍ਹਾਂ ਦੇਸਾਂ ਤੋਂ ਵਾਪਸ ਲਿਆਵਾਂਗਾ। ਪਰ ਮੈਂ ਆਪਣਾ ਤਾਕਤਵਰ ਹੱਥ ਉੱਠਾਵਾਂਗਾ ਅਤੇ ਤੁਹਾਨੂੰ ਸਜ਼ਾ ਦਿਆਂਗਾ। ਮੈਂ ਤੁਹਾਡੇ ਵਿਰੁੱਧ ਆਪਣਾ ਕਹਿਰ ਦਰਸਾਵਾਂਗਾ।
ਯਸਈਆਹ 56:8
ਯਹੋਵਾਹ, ਮੇਰੇ ਮਾਲਿਕ, ਨੇ ਇਹ ਗੱਲਾਂ ਇਸਰਾਏਲ ਦੇ ਲੋਕਾਂ ਨੂੰ ਆਖੀਆਂ ਜਿਨ੍ਹਾਂ ਨੂੰ ਆਪਣਾ ਦੇਸ਼ ਛੱਡਣ ਲਈ ਮਜ਼ਬੂਰ ਕੀਤਾ ਗਿਆ ਸੀ। ਪਰ ਯਹੋਵਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ, ਫ਼ੇਰ ਇੱਕ ਵਾਰੀ। ਯਹੋਵਾਹ ਆਖਦਾ ਹੈ, “ਮੈਂ ਇਨ੍ਹਾਂ ਲੋਕਾਂ ਨੂੰ ਇੱਕ ਵਾਰੀ ਫ਼ੇਰ ਇਕੱਠਿਆਂ ਕਰਾਂਗਾ।”
ਯਸਈਆਹ 49:12
“ਦੇਖੋ! ਲੋਕ ਦੂਰ-ਦੁਰਾਡੀਆਂ ਥਾਵਾਂ ਤੋਂ ਮੇਰੇ ਵੱਲ ਆ ਰਹੇ ਨੇ। ਲੋਕ ਉੱਤਰ ਵੱਲੋਂ ਅਤੇ ਪੱਛਮ ਵੱਲੋਂ ਮੇਰੇ ਵੱਲ ਆ ਰਹੇ ਨੇ। ਲੋਕ ਮਿਸਰ ਵਿੱਚੋਂ ਅਸਵਾਨ ਤੋਂ ਮੇਰੇ ਕੋਲ ਆ ਰਹੇ ਨੇ।”
ਯਸਈਆਹ 11:11
ਉਸ ਸਮੇਂ, ਮੇਰਾ ਪ੍ਰਭੂ ਫ਼ੇਰ ਇੱਕ ਵਾਰੀ ਉਨ੍ਹਾਂ ਲੋਕਾਂ ਕੋਲੋ ਪਹੁੰਚੇਗਾ ਜਿਹੜੇ ਪਿੱਛੇ ਰਹਿ ਗਏ ਹਨ। ਅਜਿਹਾ ਦੂਸਰੀ ਵਾਰ ਹੋਵੇਗਾ ਜਦੋਂ ਪਰਮੇਸ਼ੁਰ ਨੇ ਅਜਿਹੀ ਗੱਲ ਕੀਤੀ ਹੈ। ਇਹ ਪਰਮੇਸ਼ੁਰ ਦੇ ਉਹ ਲੋਕ ਹਨ ਜਿਹੜੇ ਅੱਸ਼ੂਰ, ਉੱਤਰੀ ਮਿਸਰ, ਦੱਖਣੀ ਮਿਸਰ, ਇਥੋਮੀਆ, ਏਲਾਮ, ਬਾਬਲ, ਹਮਾਬ ਅਤੇ ਦੁਨੀਆਂ ਦੇ ਸਾਰੇ ਦੂਰ ਦੁਰਾਡੇ ਦੇਸ਼ਾਂ ਵਿੱਚ ਬਚੇ ਹੋਏ ਹਨ।