ਜ਼ਬੂਰ 108:7
ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ: “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।
God | אֱלֹהִ֤ים׀ | ʾĕlōhîm | ay-loh-HEEM |
hath spoken | דִּבֶּ֥ר | dibber | dee-BER |
holiness; his in | בְּקָדְשׁ֗וֹ | bĕqodšô | beh-kode-SHOH |
I will rejoice, | אֶעְלֹ֥זָה | ʾeʿlōzâ | eh-LOH-za |
divide will I | אֲחַלְּקָ֥ה | ʾăḥallĕqâ | uh-ha-leh-KA |
Shechem, | שְׁכֶ֑ם | šĕkem | sheh-HEM |
and mete out | וְעֵ֖מֶק | wĕʿēmeq | veh-A-mek |
the valley | סֻכּ֣וֹת | sukkôt | SOO-kote |
of Succoth. | אֲמַדֵּֽד׃ | ʾămaddēd | uh-ma-DADE |
Cross Reference
੨ ਪਤਰਸ 1:3
ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।
੧ ਪਤਰਸ 1:8
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
੧ ਪਤਰਸ 1:3
ਜਿਉਂਦੀ ਆਸ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ ਬਹੁਤ ਮਿਹਰਬਾਨ ਹੈ ਅਤੇ ਉਸਦੀ ਮਿਹਰ ਕਾਰਣ ਹੀ ਸਾਨੂੰ ਨਵਾਂ ਜੀਵਨ ਮਿਲਿਆ ਹੈ। ਇਹ ਨਵੀਂ ਜ਼ਿੰਦਗੀ ਸਾਡੇ ਲਈ ਯਿਸੂ ਮਸੀਹ ਦੇ ਮੌਤ ਤੋਂ ਜਿਵਾਲਣ ਰਾਹੀਂ ਜਿਉਂਦੀ ਆਸ ਲੈ ਕੇ ਆਈ ਹੈ।
ਆਮੋਸ 4:2
ਯਹੋਵਾਹ ਮੇਰੇ ਪ੍ਰਭੂ ਨੇ ਖੁਦ ਦੀ ਪਵਿੱਤਰਤਾ ਦੀ ਸੌਂਹ ਖਾਧੀ ਅਤੇ ਆਖਿਆ ਕਿ ਵੇਖੋ ਉਹ ਸਮਾਂ ਆ ਰਿਹਾ ਹੈ ਜਦੋਂ ਲੋਕ ਤੁਹਾਨੂੰ ਸਾਰਿਆਂ ਨੂੰ ਕੈਦੀਆਂ ਦੀ ਤਰ੍ਹਾਂ ਲੈ ਜਾਣ ਲਈ ਕੁੰਡੀਆਂ ਦੀ ਵਰਤੋਂ ਕਰਨਗੇ। ਉਹ ਤੁਹਾਡੇ ਬੱਚਿਆਂ ਨੂੰ ਚੁੱਕ ਕੇ ਲਿਜਾਣ ਲਈ ਮੱਛੀਆਂ ਵਾਲੀਆਂ ਕੁੰਡੀਆਂ ਵਰਤਣਗੇ।
ਜ਼ਬੂਰ 89:35
ਆਪਣੀ ਪਵਿੱਤਰਤਾ ਉੱਤੇ ਸੌਂਹ ਖਾਧੀ ਅਤੇ ਉਸ ਨਾਲ ਇੱਕ ਵਾਅਦਾ ਕੀਤਾ ਅਤੇ ਮੈਂ ਦਾਊਦ ਨੂੰ ਝੂਠ ਨਹੀਂ ਬੋਲਾਂਗਾ।
ਜ਼ਬੂਰ 16:9
ਇਸੇ ਲਈ ਮੇਰੀ ਰੂਹ ਤੇ ਮੇਰਾ ਮਨ ਆਨੰਦ ਮਈ ਹੋਵਣਗੇ। ਅਤੇ ਮੇਰਾ ਸ਼ਰੀਰ ਵੀ ਸੁਰੱਖਿਅਤ ਰਹੇਗਾ।
੨ ਸਮੋਈਲ 7:20
ਅਤੇ ਮੇਰੀ ਕੀ ਮਜਾਲ ਹੈ ਜੋ ਤੈਨੂੰ ਕੁਝ ਆਖਾਂ? ਹੇ ਯਹੋਵਾਹ ਮੇਰੇ ਪ੍ਰਭੂ ਤੂੰ ਤਾਂ ਆਪਣੇ ਸੇਵਕ ਨੂੰ ਜਾਣਦਾ ਹੈਂ ਕਿ ਮੈਂ ਤਾਂ ਖਾਲੀ ਤੇਰਾ ਸੇਵਕ ਹੀ ਹਾਂ।
ਕਜ਼ਾૃ 8:5
ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਆਖਿਆ, “ਮੇਰੇ ਸਿਪਾਹੀਆਂ ਨੂੰ ਖਾਣ ਲਈ ਕੁਝ ਦਿਉ, ਉਹ ਬਹੁਤ ਥੱਕੇ ਹੋਏ ਹਨ। ਅਸੀਂ ਹਾਲੇ ਵੀ ਮਿਦਯਾਨ ਦੇ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦਾ ਪਿੱਛਾ ਕਰ ਰਹੇ ਹਾਂ।”
ਯਸ਼ਵਾ 24:1
ਯਹੋਸ਼ੁਆ ਦੀ ਅਲਵਿਦਾ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।
ਯਸ਼ਵਾ 20:7
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।
ਯਸ਼ਵਾ 17:7
ਮਨੱਸ਼ਹ ਦੀਆਂ ਜ਼ਮੀਨਾ ਆਸ਼ੇਰ ਅਤੇ ਮਿਕਮੱਥਾਥ ਦੇ ਇਲਾਕੇ ਵਿੱਚਕਾਰ ਸਨ। ਇਹ ਸ਼ਕਮ ਦੇ ਨੇੜੇ ਹੈ। ਸਰਹੱਦ ਦੱਖਣ ਵੱਲ ਏਨ ਤੱਪੂਆਹ ਇਲਾਕੇ ਵੱਲ ਚਲੀ ਗਈ ਸੀ।
ਪੈਦਾਇਸ਼ 33:17
ਪਰ ਯਾਕੂਬ ਸੁੱਕੋਥ ਨੂੰ ਚੱਲਾ ਗਿਆ। ਉਸ ਥਾਂ ਉਸ ਨੇ ਆਪਣੇ ਰਹਿਣ ਲਈ ਇੱਕ ਘਰ ਬਣਾਇਆ ਅਤੇ ਆਪਣੇ ਪਸ਼ੂਆਂ ਲਈ ਛੋਟੇ ਬਾੜੇ। ਇਸੇ ਲਈ ਉਸ ਥਾਂ ਦਾ ਨਾਮ ਸੁੱਕੋਥ ਰੱਖਿਆ ਗਿਆ।