ਜ਼ਬੂਰ 109:12
ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸ ਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।
Let there be | אַל | ʾal | al |
none | יְהִי | yĕhî | yeh-HEE |
to extend | ל֭וֹ | lô | loh |
mercy | מֹשֵׁ֣ךְ | mōšēk | moh-SHAKE |
neither him: unto | חָ֑סֶד | ḥāsed | HA-sed |
let there be | וְֽאַל | wĕʾal | VEH-al |
favour to any | יְהִ֥י | yĕhî | yeh-HEE |
his fatherless children. | ח֝וֹנֵ֗ן | ḥônēn | HOH-NANE |
לִיתוֹמָֽיו׃ | lîtômāyw | lee-toh-MAIV |
Cross Reference
ਅੱਯੂਬ 5:4
ਉਸ ਦੇ ਬੱਚਿਆਂ ਦੀ ਸਹਾਇਤਾ ਕਰਨ ਵਾਲਾ ਕੋਈ ਨਹੀਂ। ਉਨ੍ਹਾਂ ਦਾ ਬਚਾਉ ਕੋਈ ਨਹੀਂ ਕਰਦਾ, ਜਦੋਂ ਉਹ ਅਦਾਲਤ ਵਿੱਚ ਸਤਾਏ ਜਾਂਦੇ ਹਨ।।
ਜ਼ਬੂਰ 137:8
ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।
ਯਸਈਆਹ 9:17
ਸਾਰੇ ਬੰਦੇ ਬੁਰੇ ਹਨ। ਇਸ ਲਈ ਯਹੋਵਾਹ ਯੋਜਨਾਵਾਂ ਨਾਲ ਵੀ ਪ੍ਰਸੰਨ ਨਹੀਂ ਹੈ। ਅਤੇ ਯਹੋਵਾਹ ਉਨ੍ਹਾਂ ਦੀਆਂ ਵਿਧਵਾਵਾਂ ਅਤੇ ਉਨ੍ਹਾਂ ਦੇ ਯਤੀਮਾਂ ਉੱਤੇ ਵੀ ਰਹਿਮ ਨਹੀਂ ਕਰੇਗਾ। ਕਿਉਂਕਿ ਸਾਰੇ ਹੀ ਬੰਦੇ ਬੁਰੇ ਹਨ। ਲੋਕ ਉਹ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਖਿਲਾਫ਼ ਹਨ। ਲੋਕ ਝੂਠ ਬੋਲਦੇ ਹਨ। ਇਸ ਲਈ ਪਰਮੇਸ਼ੁਰ ਲੋਕਾਂ ਨਾਲ ਨਾਰਾਜ਼ ਰਹੇਗਾ। ਪਰਮੇਸ਼ੁਰ ਲੋਕਾਂ ਨੂੰ ਸਜ਼ਾ ਦਿੰਦਾ ਰਹੇਗਾ।
ਯਸਈਆਹ 13:18
ਫ਼ੌਜੀ ਬਾਬਲ ਦੇ ਨੌਜਵਾਨਾਂ ਉੱਪਰ ਹਮਲਾ ਕਰਨਗੇ ਅਤੇ ਉਨ੍ਹਾਂ ਨੂੰ ਮਾਰ ਸੁੱਟਣਗੇ। ਫ਼ੌਜੀ ਨਿੱਕੇ ਨਿਆਣਿਆਂ ਉੱਤੇ ਵੀ ਤਰਸ ਨਹੀਂ ਕਰਨਗੇ। ਫ਼ੌਜੀ ਬੱਚਿਆਂ ਉੱਪਰ ਵੀ ਤਰਸ ਨਹੀਂ ਕਰਨਗੇ।
ਯਸਈਆਹ 27:11
ਵੇਲਾਂ ਸੁੱਕ ਜਾਣਗੀਆਂ। ਸਾਰੀਆਂ ਟਾਹਣੀਆਂ ਟੁੱਟ ਜਾਣਗੀਆਂ ਔਰਤਾਂ ਇਨ੍ਹਾਂ ਟਾਹਣੀਆਂ ਨੂੰ ਬਾਲਣ ਲਈ ਵਰਤਣਗੀਆਂ।ਲੋਕ ਸਮਝਣ ਤੋਂ ਇਨਕਾਰ ਕਰਦੇ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਦਾ ਮਾਲਿਕ, ਉਨ੍ਹਾਂ ਨੂੰ ਹੌਸਲਾ ਨਹੀਂ ਦੇਵੇਗਾ। ਉਨ੍ਹਾਂ ਦਾ ਸਿਰਜਣਹਾਰ ਉਨ੍ਹਾਂ ਉੱਤੇ ਮਿਹਰਬਾਨ ਨਹੀਂ ਹੋਵੇਗਾ।
ਮੱਤੀ 27:25
ਸਭ ਲੋਕਾਂ ਨੇ ਜਵਾਬ ਦਿੱਤਾ, “ਅਸੀਂ ਅਤੇ ਸਾਡੇ ਬੱਚੇ ਇਸਦੇ ਲਹੂ ਦੇ ਜਿੰਮੇਵਾਰ ਹੋਵਾਂਗੇ।”
ਲੋਕਾ 6:38
ਦੇਵੋ, ਤੁਹਾਨੂੰ ਵੀ ਦਿੱਤਾ ਜਾਵੇਗਾ। ਤੁਹਾਨੂੰ ਬਹੁਤ ਵੱਧੇਰੇ ਦਿੱਤਾ ਆਵੇਗਾ। ਇਹ ਤੁਹਾਡੇ ਹੱਥਾਂ ਵਿੱਚੋਂ ਵਗਾਇਆ ਜਾਵੇਗਾ ਅਤੇ ਤੁਸੀਂ ਇਸ ਨੂੰ ਫ਼ੜਨ ਯੋਗ ਨਹੀਂ ਹੋਵੋਂਗੇ। ਅਤੇ ਇਹ ਬਾਹਰ ਤੁਹਾਡੀ ਗੋਦੀ ਵਿੱਚ ਵਗੇਗਾ। ਕਿਉਂਕਿ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪਦੇ ਹੋਂ ਉਸੇ ਮਾਪ ਨਾਲ ਤੁਹਾਨੂੰ ਵੀ ਮਾਪਿਆ ਜਾਵੇਗਾ।”
ਲੋਕਾ 11:50
“ਇਸ ਵਾਸਤੇ ਇਸ ਪੀੜ੍ਹੀ ਦੇ ਲੋਕਾਂ ਨੂੰ ਦੁਨੀਆਂ ਦੇ ਮੁੱਢ ਤੋਂ ਹੀ ਨਬੀਆਂ ਨੂੰ ਮਾਰਨ ਦਾ ਫ਼ਲ ਭੁਗਤਨਾ ਪਵੇਗਾ।
ਯਾਕੂਬ 2:13
ਹਾਂ, ਤੁਹਾਨੂੰ ਦੂਸਰਿਆਂ ਤੇ ਦਯਾ ਦਰਸ਼ਾਉਣੀ ਚਾਹੀਦੀ ਹੈ। ਜੇ ਤੁਸੀਂ ਦੂਸਰਿਆਂ ਤੇ ਦਯਾ ਨਹੀਂ ਦਰਸ਼ਾਵੋਂਗੇ, ਤਾਂ ਪਰਮੇਸ਼ੁਰ ਵੀ ਤੁਹਾਡੇ ਤੇ ਦਯਾ ਨਹੀਂ ਦਰਸ਼ਾਵੇਗਾ ਜਦੋਂ ਉਹ ਤੁਹਾਡਾ ਨਿਆਂ ਕਰੇਗਾ। ਪਰ ਇੱਕ ਜਿਹੜਾ ਦਯਾ ਦਰਸ਼ਾਉਂਦਾ ਹੈ ਉਹ ਉਦੋਂ ਨਿਡਰ ਹੋਕੇ ਖਲੋ ਸੱਕਦਾ ਹੈ ਜਦੋਂ ਉਸਦਾ ਨਿਆਂ ਕੀਤਾ ਜਾ ਰਿਹਾ ਹੋਵੇਗਾ।