Psalm 111:6
ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।
Psalm 111:6 in Other Translations
King James Version (KJV)
He hath shewed his people the power of his works, that he may give them the heritage of the heathen.
American Standard Version (ASV)
He hath showed his people the power of his works, In giving them the heritage of the nations.
Bible in Basic English (BBE)
He has made clear to his people the power of his works, giving them the heritage of the nations.
Darby English Bible (DBY)
He hath shewn his people the power of his works, to give them the heritage of the nations.
World English Bible (WEB)
He has shown his people the power of his works, In giving them the heritage of the nations.
Young's Literal Translation (YLT)
The power of His works He hath declared to His people, To give to them the inheritance of nations.
| He hath shewed | כֹּ֣חַ | kōaḥ | KOH-ak |
| his people | מַ֭עֲשָׂיו | maʿăśāyw | MA-uh-sav |
| power the | הִגִּ֣יד | higgîd | hee-ɡEED |
| of his works, | לְעַמּ֑וֹ | lĕʿammô | leh-AH-moh |
| give may he that | לָתֵ֥ת | lātēt | la-TATE |
| them the heritage | לָ֝הֶ֗ם | lāhem | LA-HEM |
| of the heathen. | נַחֲלַ֥ת | naḥălat | na-huh-LAHT |
| גּוֹיִֽם׃ | gôyim | ɡoh-YEEM |
Cross Reference
ਜ਼ਬੂਰ 80:8
ਅਤੀਤ ਵਿੱਚ ਤੁਸੀਂ ਸਾਡੇ ਨਾਲ ਬਹੁਤ ਮਹੱਤਵਪੂਰਣ ਬੂਟੇ ਵਰਗਾ ਵਿਹਾਰ ਕੀਤਾ ਸੀ। ਤੁਸੀਂ ਆਪਣੀ “ਵੇਲ” ਨੂੰ ਮਿਸਰ ਤੋਂ ਬਾਹਰ ਲਿਆਂਦਾ ਸੀ। ਤੁਸੀਂ ਹੋਰਾਂ ਲੋਕਾਂ ਨੂੰ ਇਹ ਧਰਤੀ ਛੱਡਣ ਲਈ ਮਜ਼ਬੂਰ ਕਰ ਦਿੱਤਾ ਸੀ। ਅਤੇ ਆਪਣੀ “ਵੇਲ” ਨੂੰ ਇੱਥੇ ਬੀਜ ਦਿੱਤਾ ਸੀ।
ਅਸਤਸਨਾ 4:32
ਪਰਮੇਸ਼ੁਰ ਦੇ ਮਹਾਨ ਕਾਰਨਾਮਿਆਂ ਬਾਰੇ ਸੋਚੋ “ਕੀ ਇਹੋ ਜਿਹੀ ਮਹਾਨ ਗੱਲ ਕਦੇ ਪਹਿਲਾਂ ਵਾਪਰੀ ਹੈ? ਕਦੇ ਨਹੀਂ! ਅਤੀਤ ਵੱਲ ਵੇਖੋ। ਉਨ੍ਹਾਂ ਸਾਰੀਆਂ ਗੱਲਾਂ ਬਾਰੇ ਸੋਚੋ ਜਿਹੜੀਆਂ ਤੁਹਾਡੇ ਜੰਮਣ ਤੋਂ ਪਹਿਲਾਂ ਵਾਪਰੀਆਂ ਸਨ ਉਸ ਸਮੇਂ ਵਿੱਚ ਵਾਪਸ ਜਾਉ ਜਦੋਂ ਪਰਮੇਸ਼ੁਰ ਨੇ ਧਰਤੀ ਉੱਤੇ ਮਨੁੱਖਾਂ ਨੂੰ ਸਾਜਿਆ ਸੀ ਉਨ੍ਹਾਂ ਸਰੀਆਂ ਗੱਲਾਂ ਵੱਲ ਦੇਖੋ ਜਿਹੜੀਆਂ ਧਰਤੀ ਉੱਤੇ ਵਾਪਰੀਆਂ ਹਨ। ਕੀ ਕਿਸੇ ਨੇ ਕਦੇ ਇਹੋ ਜਿਹੀਆਂ ਮਹਾਨ ਗੱਲਾਂ ਬਾਰੇ ਸੁਣਿਆ ਹੈ? ਨਹੀਂ!
ਯਸ਼ਵਾ 3:14
ਜਾਜਕਾਂ ਨੇ ਇਕਰਾਰਨਾਮੇ ਦਾ ਸੰਦੂਕ ਚੁੱਕ ਲਿਆ ਅਤੇ ਲੋਕਾਂ ਨੇ ਆਪਣੇ ਡੇਰੇ ਵਾਲੀ ਥਾਂ ਛੱਡ ਦਿੱਤੀ ਲੋਕ ਯਰਦਨ ਨਦੀ ਦੇ ਪਾਰ ਜਾਣੇ ਸ਼ੁਰੂ ਹੋ ਗਏ।
ਯਸ਼ਵਾ 6:20
ਜਾਜਕਾਂ ਨੇ ਤੁਰ੍ਹੀਆਂ ਵਜਾਈਆਂ। ਲੋਕਾਂ ਨੇ ਤੁਰ੍ਹੀਆਂ ਦੀ ਆਵਾਜ਼ ਸੁਣੀ ਅਤੇ ਸ਼ੋਰ ਮਚਾਉਣ ਲੱਗੇ। ਕੰਧਾਂ ਢਹਿ ਗਈਆਂ ਅਤੇ ਲੋਕ ਸਿਧੇ ਸ਼ਹਿਰ ਵੱਲ ਦੌੜੇ। ਇਸ ਤਰ੍ਹਾਂ ਇਸਰਾਏਲ ਦੇ ਲੋਕਾਂ ਨੇ ਉਸ ਸ਼ਹਿਰ ਨੂੰ ਹਰਾ ਦਿੱਤਾ।
ਯਸ਼ਵਾ 10:13
ਇਸ ਲਈ ਸੂਰਜ ਹਿਲਿਆ ਨਹੀਂ ਅਤੇ ਚੰਦਰਮਾ ਓਨੀ ਦੇਰ ਤੱਕ ਰੁਕਿਆ ਰਿਹਾ ਜਦੋਂ ਤੀਕ ਕਿ ਲੋਕਾਂ ਨੇ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਦਿੱਤਾ। ਇਹ ਕਹਾਣੀ ਯਾਸ਼ਰ ਦੀ ਪੁਸਤਕ ਵਿੱਚ ਲਿਖੀ ਹੋਈ ਹੈ। ਸੂਰਜ ਆਕਾਸ਼ ਦੇ ਅੱਧ ਵਿੱਚਕਾਰ ਖਲੋ ਗਿਆ। ਇਹ ਪੂਰੇ ਦਿਨ ਭਰ ਨਹੀਂ ਹਿਲਿਆ।
ਜ਼ਬੂਰ 2:8
ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।
ਜ਼ਬੂਰ 44:2
ਹੇ ਪਰਮੇਸ਼ੁਰ, ਇਹ ਧਰਤੀ ਤੁਸਾਂ ਹੋਰਾਂ ਪਾਸੋਂ ਆਪਣੀ ਮਹਾਨ ਸ਼ਕਤੀ ਰਾਹੀਂ ਜਿੱਤ ਲਈ ਸੀ। ਅਤੇ ਇਹ ਅਸਾਂ ਨੂੰ ਸੌਂਪ ਦਿੱਤੀ ਸੀ। ਤੁਸਾਂ ਉਨ੍ਹਾਂ ਵਿਦੇਸ਼ੀਆਂ ਨੂੰ ਕੁਚਲ ਦਿੱਤਾ ਸੀ। ਤੁਸੀਂ ਉਨ੍ਹਾਂ ਨੂੰ ਇਸ ਧਰਤੀ ਵਿੱਚੋਂ ਬਾਹਰ ਕੱਢ ਦਿੱਤਾ।
ਜ਼ਬੂਰ 78:12
ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।
ਜ਼ਬੂਰ 105:27
ਪਰਮੇਸ਼ੁਰ ਨੇ ਹਾਮ ਦੇ ਦੇਸ਼ ਅੰਦਰ ਮੂਸਾ ਅਤੇ ਹਾਰੂਨ ਕੋਲੋਂ ਬਹੁਤ ਸਾਰੇ ਕਰਿਸ਼ਮੇ ਕਰਵਾਏ।