Psalm 119:157
ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।
Psalm 119:157 in Other Translations
King James Version (KJV)
Many are my persecutors and mine enemies; yet do I not decline from thy testimonies.
American Standard Version (ASV)
Many are my persecutors and mine adversaries; `Yet' have I not swerved from thy testimonies.
Bible in Basic English (BBE)
Great is the number of those who are against me; but I have not been turned away from your unchanging word.
Darby English Bible (DBY)
Many are my persecutors and mine oppressors; I have not declined from thy testimonies.
World English Bible (WEB)
Many are my persecutors and my adversaries. I haven't swerved from your testimonies.
Young's Literal Translation (YLT)
Many `are' my pursuers, and adversaries, From Thy testimonies I have not turned aside.
| Many | רַ֭בִּים | rabbîm | RA-beem |
| are my persecutors | רֹדְפַ֣י | rōdĕpay | roh-deh-FAI |
| and mine enemies; | וְצָרָ֑י | wĕṣārāy | veh-tsa-RAI |
| not I do yet | מֵ֝עֵדְוֺתֶ֗יךָ | mēʿēdĕwōtêkā | MAY-ay-deh-voh-TAY-ha |
| decline | לֹ֣א | lōʾ | loh |
| from thy testimonies. | נָטִֽיתִי׃ | nāṭîtî | na-TEE-tee |
Cross Reference
ਜ਼ਬੂਰ 119:51
ਉਹ ਲੋਕ ਜੋ ਆਪਣੇ-ਆਪ ਨੂੰ ਮੇਰੇ ਨਾਲੋਂ ਬਿਹਤਰ ਸਮਝਦੇ ਹਨ ਉਨ੍ਹਾਂ ਨੇ ਮੈਨੂੰ ਨਿਰੰਤਰ ਬੇਇੱਜ਼ਤ ਕੀਤਾ। ਪਰ ਮੈਂ ਤੁਹਾਡੀਆਂ ਸਿੱਖਿਆਵਾ ਉੱਤੇ ਅਮਲ ਕਰਨ ਤੋਂ ਨਹੀਂ ਰੁਕਿਆ।
੧ ਕੁਰਿੰਥੀਆਂ 15:58
ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
ਰਸੂਲਾਂ ਦੇ ਕਰਤੱਬ 20:23
ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
ਰਸੂਲਾਂ ਦੇ ਕਰਤੱਬ 4:27
ਯਿਸੂ ਤੇਰਾ ਪਵਿੱਤਰ ਸੇਵਕ ਹੈ ਤੇ ਤੂੰ ਉਸ ਨੂੰ ਮਸੀਹ ਬਣਾਇਆ। ਪਰ ਇਹ ਸਭ ਉਦੋਂ ਵਾਪਰਿਆ ਜਦੋਂ ਹੇਰੋਦੇਸ ਅਤੇ ਪੁੰਤਿਯੁਸ ਪਿਲਾਤੁਸ, ਪਰਾਈਆਂ ਕੌਮਾਂ ਅਤੇ ਇਸਰਾਏਲ ਦੇ ਸਾਰੇ ਲੋਕ ਯਿਸੂ ਦੇ ਵਿਰੁੱਧ ਯਰੂਸ਼ਲਮ ਵਿੱਚ ਇਕੱਠੇ ਹੋਏ ਸਨ।
ਮੱਤੀ 26:47
ਯਿਸੂ ਦਾ ਗਿਰਫ਼ਤਾਰ ਕੀਤਾ ਜਾਣਾ ਜਦੋਂ ਯਿਸੂ ਅਜੇ ਬੋਲ ਰਿਹਾ ਸੀ, ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਯਹੂਦਾ ਉੱਥੇ ਆ ਗਿਆ। ਪ੍ਰਧਾਨ ਜਾਜਕਾਂ ਦੁਆਰਾ ਭੇਜੇ ਹੋਏ ਬਹੁਤ ਸਾਰੇ ਲੋਕ ਅਤੇ ਲੋਕਾਂ ਦੇ ਬਜ਼ੁਰਗ ਆਗੂ ਵੀ ਉਸ ਦੇ ਨਾਲ ਸਨ। ਉਨ੍ਹਾਂ ਕੋਲ ਤਲਵਾਰਾਂ ਅਤੇ ਡਾਂਗਾਂ ਫ਼ੜੀਆਂ ਹੋਈਆਂ ਸਨ।
ਮੱਤੀ 24:9
“ਫ਼ਿਰ ਲੋਕ ਤੁਹਾਨੂੰ ਸ਼ਾਸਕਾਂ ਹੱਥੀਂ ਦੇਣਗੇ ਅਤੇ ਮਾਰੇ ਜਾਣ ਲਈ ਫ਼ੜਾ ਦੇਣਗੇ। ਸਭ ਲੋਕ ਤੁਹਾਨੂੰ ਨਫ਼ਰਤ ਕਰਨਗੇ। ਇਹ ਸਭ ਗੱਲਾਂ ਤੁਹਾਡੇ ਨਾਲ ਇਸ ਲਈ ਵਾਪਰਨਗੀਆਂ ਕਿਉਂਕਿ ਤੁਸੀਂ ਮੇਰੇ ਵਿੱਚ ਵਿਸ਼ਵਾਸ ਰੱਖਦੇ ਹੋ।
ਯਸਈਆਹ 42:4
ਉਹ ਕਮਜ਼ੋਰ ਜਾਂ ਦਬਿਆ ਕੱੁਚੱਲਿਆ ਹੋਇਆ ਨਹੀਂ ਹੋਵੇਗਾ ਜਦੋਂ ਤੀਕ ਉਹ ਦੁਨੀਆਂ ਅੰਦਰ ਇਨਸਾਫ਼ ਨਹੀਂ ਲਿਆਉਂਦਾ। ਦੂਰ-ਦੁਰਾਡੇ ਦੇ ਲੋਕ ਉਸ ਦੀਆਂ ਸਾਖੀਆਂ ਵਿੱਚ ਭਰੋਸਾ ਕਰਨਗੇ।”
ਜ਼ਬੂਰ 119:110
ਬੁਰੇ ਆਦਮੀਆਂ ਨੇ ਮੈਨੂੰ ਫ਼ਾਹੁਣ ਦੀ ਕੋਸ਼ਿਸ਼ ਕੀਤੀ। ਪਰ ਮੈਂ ਤੁਹਾਡੇ ਹੁਕਮਾਂ ਦੀ ਹੁਕਮ-ਅਦੂਲੀ ਨਹੀਂ ਕੀਤੀ।
ਜ਼ਬੂਰ 118:10
ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ। ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।
ਜ਼ਬੂਰ 56:2
ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।
ਜ਼ਬੂਰ 44:17
ਹੇ ਪਰਮੇਸ਼ੁਰ ਅਸੀਂ ਤੁਹਾਨੂੰ ਨਹੀਂ ਭੁੱਲੇ ਹਾਂ ਫ਼ੇਰ ਵੀ ਤੁਸੀਂ ਇਹ ਗੱਲਾਂ ਸਾਡੇ ਨਾਲ ਕਰਦੇ ਹੋ। ਅਸੀਂ ਉਦੋਂ ਝੂਠੇ ਨਹੀਂ ਸਾਂ ਜਦੋਂ ਅਸੀਂ ਉਸ ਇਕਰਾਰਨਾਮੇ ਉੱਤੇ ਹਸਤਾਖਰ ਕੀਤੇ ਸਨ ਜੋ ਅਸੀਂ ਤੁਹਾਡੇ ਨਾਲ ਕੀਤਾ ਸੀ।
ਜ਼ਬੂਰ 25:19
ਮੇਰੇ ਸਾਰੇ ਦੁਸ਼ਮਣਾਂ ਵੱਲ ਵੇਖ, ਉਹ ਮੈਨੂੰ ਇੰਨੀ ਜ਼ਿਆਦਾ ਨਫ਼ਰਤ ਕਰਦੇ ਹਨ ਕਿ ਉਹ ਮੈਨੂੰ ਸੱਟਾਂ ਮਾਰਨਾ ਚਾਹੁੰਦੇ ਹਨ।
ਜ਼ਬੂਰ 22:16
ਦੁਸ਼ਟ ਲੋਕਾਂ ਦੇ ਸਮੂਹ ਨੇ, ਮੈਨੂੰ ਕੁੱਤਿਆਂ ਵਾਂਗ ਘੇਰ ਲਿਆ ਹੈ। ਉਨ੍ਹਾਂ ਨੇ ਸ਼ੇਰਾਂ ਵਾਂਗ ਮੇਰੇ ਹੱਥ ਅਤੇ ਪੈਰ ਵਿੰਨ੍ਹ ਦਿੱਤੇ ਹਨ।
ਜ਼ਬੂਰ 22:12
ਲੋਕੀਂ ਮੈਨੂੰ ਘੇਰਾ ਪਾ ਰਹੇ ਹਨ, ਉਹ ਤਕੜੇ ਸਾਨਾਂ ਵਾਂਗ ਮੈਨੂੰ ਘੇਰੇ ਹੋਏ ਹਨ।
ਜ਼ਬੂਰ 7:1
ਦਾਊਦ ਦਾ ਇੱਕ ਗੀਤ, ਜਿਹੜਾ ਉਸ ਨੇ ਯਹੋਵਾਹ ਨੂੰ ਸੁਣਾਇਆ ਸੀ। ਇਹ ਗੀਤ ਕੂਸ਼ ਬਾਰੇ ਹੈ ਜੋ ਕਿ ਬਿਨਯਾਮਿਨ ਦੇ ਪਰਿਵਾਰਿਕ ਸਮੂਹ ਵਿੱਚੋਂ ਸੀ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਤੇਰੇ ਵਿੱਚ ਸ਼ਰਨ ਲੈਂਦਾ ਹਾਂ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾ ਜਿਹੜੇ ਮੇਰੇ ਪਿੱਛੇ ਹਨ। ਮੈਨੂੰ ਬਚਾਉ।
ਜ਼ਬੂਰ 3:1
ਇੱਕ ਦਾਊਦ ਦਾ ਗੀਤ ਹੈ ਜਦੋਂ ਉਹ ਆਪਣੇ ਪੁੱਤਰ ਐਬਸਾਲੋਨ ਕੋਲੋਂ ਭੱਜ ਗਿਆ ਸੀ। ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।
ਅੱਯੂਬ 23:11
ਮੈਂ ਹਮੇਸ਼ਾ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਜੀਵਿਆ ਹਾਂ। ਮੈਂ ਕਦੇ ਵੀ ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਨਹੀਂ ਹਟਿਆ ਹਾਂ।
ਅੱਯੂਬ 17:9
ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।