Psalm 119:161
ਸ਼ੀਨ ਸ਼ਕਤੀਸ਼ਾਲੀ ਆਗੂਆ ਨੇ ਮੇਰੇ ਉੱਤੇ ਅਕਾਰਣ ਹੀ ਹਮਲਾ ਕੀਤਾ। ਪਰ ਮੈਂ ਡਰਦਾ ਅਤੇ ਸਿਰਫ਼ ਤੁਹਾਡੇ ਹੀ ਨੇਮ ਦਾ ਆਦਰ ਕਰਦਾ ਹਾਂ।
Psalm 119:161 in Other Translations
King James Version (KJV)
Princes have persecuted me without a cause: but my heart standeth in awe of thy word.
American Standard Version (ASV)
SHIN. Princes have persecuted me without a cause; But my heart standeth in awe of thy words.
Bible in Basic English (BBE)
<SHIN> Rulers have been cruel to me without cause; but I have the fear of your word in my heart.
Darby English Bible (DBY)
SHIN. Princes have persecuted me without a cause; but my heart standeth in awe of thy word.
World English Bible (WEB)
Princes have persecuted me without a cause, But my heart stands in awe of your words.
Young's Literal Translation (YLT)
`Shin.' Princes have pursued me without cause, And because of Thy words was my heart afraid.
| Princes | שָׂ֭רִים | śārîm | SA-reem |
| have persecuted | רְדָפ֣וּנִי | rĕdāpûnî | reh-da-FOO-nee |
| me without a cause: | חִנָּ֑ם | ḥinnām | hee-NAHM |
| heart my but | וּ֝מִדְּבָרְיךָ֗ | ûmiddĕborykā | OO-mee-deh-vore-y-HA |
| standeth in awe | פָּחַ֥ד | pāḥad | pa-HAHD |
| of thy word. | לִבִּֽי׃ | libbî | lee-BEE |
Cross Reference
੧ ਸਮੋਈਲ 26:18
ਦਾਊਦ ਨੇ ਇਹ ਵੀ ਆਖਿਆ, ਹੇ ਸੁਆਮੀ! ਤੂੰ ਮੇਰੇ ਪਿੱਛੇ ਕਿਉਂ ਪਿਆ ਹੋਇਆ ਹੈਂ? ਮੈਂ ਕੀ ਗੁਨਾਹ ਕੀਤਾ ਹੈ, ਤੂੰ ਮੈਨੂੰ ਕਿਸ ਗੱਲੋਂ ਦੋਸ਼ੀ ਠਹਿਰਾਉਂਦਾ ਹੈ?
ਜ਼ਬੂਰ 119:23
ਆਗੂਆਂ ਨੇ ਵੀ ਮੇਰੇ ਬਾਰੇ ਮੰਦਾ ਬੋਲਿਆ। ਪਰ ਮੈਂ ਤੁਹਾਡਾ ਸੇਵਕ ਹਾਂ, ਯਹੋਵਾਹ। ਅਤੇ ਮੈਂ ਤੁਹਾਡੇ ਨੇਮਾਂ ਦਾ ਅਧਿਐਨ ਕਰਦਾ ਹਾਂ।
੧ ਸਮੋਈਲ 24:9
ਦਾਊਦ ਨੇ ਸ਼ਾਊਲ ਨੂੰ ਕਿਹਾ, “ਤੂੰ ਲੋਕਾਂ ਦੀ ਕਿਉਂ ਸੁਣਦਾ ਹੈਂ ਜਦੋਂ ਉਹ ਤੈਨੂੰ ਇਹ ਆਖਦੇ ਹਨ ਕਿ, ‘ਦਾਊਦ ਤੈਨੂੰ ਮਾਰਨ ਦੀ ਵਿਉਂਤ ਕਰਦਾ ਪਿਆ ਹੈ?’
ਯੂਹੰਨਾ 15:25
ਪਰ ਇਹ ਇਸ ਲਈ ਹੋਇਆ ਹੈ ਕਿਉਂ ਕਿ ਜੋ ਭਵਿੱਖਬਾਣੀ ਉਨ੍ਹਾਂ ਦੀ ਸ਼ਰ੍ਹਾ ਵਿੱਚ ਲਿਖੀ ਹੋਈ ਸੀ ਪੂਰੀ ਹੋ ਜਾਵੇ। ‘ਉਨ੍ਹਾਂ ਨੇ ਬਿਨਾ ਕਾਰਣ ਮੈਨੂੰ ਨਫ਼ਰਤ ਕੀਤੀ।’
ਯਰਮਿਆਹ 36:23
ਯਹੂਦੀ ਨੇ ਪੱਤਰੀ ਨੂੰ ਪੜ੍ਹਨਾ ਸ਼ੁਰੂ ਕਰ ਦਿੱਤਾ ਪਰ ਜਦੋਂ ਹੀ ਉਸ ਨੇ ਤਿੰਨ੍ਹ ਜਾਂ ਚਾਰ ਪੈਰੇ ਪੜ੍ਹੇ ਰਾਜੇ ਯਹੋਯਾਕੀਮ ਨੇ ਪੱਤਰੀ ਖੋਹ ਲਈ। ਫ਼ੇਰ ਉਸ ਨੇ ਪੱਤਰੀ ਤੋਂ ਉਹ ਹਿੱਸੇ ਛੋਟੇ ਜਿਹੇ ਚਾਕੂ ਨਾਲ ਕੱਟ ਦਿੱਤੇ ਅਤੇ ਉਨ੍ਹਾਂ ਨੂੰ ਅੱਗ ਵਿੱਚ ਸੁੱਟ ਦਿੱਤਾ। ਆਖਿਰਕਾਰ ਸਾਰੀ ਪੱਤਰੀ ਅੱਗ ਵਿੱਚ ਸਾੜ ਦਿੱਤੀ ਗਈ।
ਯਸਈਆਹ 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।
ਜ਼ਬੂਰ 119:157
ਮੇਰੇ ਬਹੁਤ ਦੁਸ਼ਮਣ ਹਨ, ਜੋ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਮੈਂ ਤੁਹਾਡੇ ਕਰਾਰ ਉੱਤੇ ਚੱਲਣ ਤੋਂ ਨਹੀਂ ਹਟਿਆ ਹਾਂ।
ਜ਼ਬੂਰ 4:4
ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।
ਅੱਯੂਬ 31:23
ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ। ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ। ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।
ਨਹਮਿਆਹ 5:15
ਪਰ ਉਹ ਰਾਜਪਾਲ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਉੱਥੇ ਹੁਕਮ ਚਲਾਇਆ, ਓਬੋਁ ਦੇ ਲੋਕਾਂ ਦਾ ਜਿਉਣ ਦੁਭ੍ਭਰ ਕੀਤਾ। ਉਨ੍ਹਾਂ ਨੇ ਉੱਥੇ ਦੇ ਸਾਰੇ ਲੋਕਾਂ ਨੂੰ ਚਾਂਦੀ ਦਾ ਇੱਕ ਪਉਂਡ ਦੇਣ ਲਈ ਮਜਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਤੋਂ ਭੋਜਨ ਅਤੇ ਮੈਅ ਵੀ ਲਈ। ਉਨ੍ਹਾਂ ਦੇ ਸੇਵਾਦਾਰਾਂ ਨੇ ਵੀ ਉਨ੍ਹਾਂ ਲੋਕਾਂ ਦਾ ਜੀਉਣਾ ਦੁਭ੍ਭਰ ਕੀਤਾ ਹੋਇਆ ਸੀ। ਪਰ ਮੈਂ ਪਰਮੇਸ਼ੁਰ ਦਾ ਮਾਨ ਕੀਤਾ ਤੇ ਉਸ ਤੋਂ ਭੈ ਖਾਂਦਾ ਸੀ, ਇਸ ਲਈ ਮੈਂ ਉਨ੍ਹਾਂ ਵਾਂਗ ਨਾ ਕੀਤਾ।
੧ ਸਮੋਈਲ 21:15
ਮੇਰੇ ਕੋਲ ਅੱਗੇ ਹੀ ਕਮਲੇ ਮਨੁੱਖਾਂ ਦੀ ਕਮੀ ਨਹੀਂ। ਅਤੇ ਮੈਨੂੰ ਲੋੜ ਨਹੀਂ ਕਿ ਇਸ ਕਮਲੇ ਮਨੁੱਖ ਨੂੰ ਤੁਸੀਂ ਮੇਰੇ ਘਰ ਸਾਹਮਣੇ ਲਿਆਵੋ ਜੋ ਮੇਰੇ ਸਾਹਮਣੇ ਕਮਲਿਆਂ ਵਰਗੇ ਕਰਤਬ ਕਰੇ। ਦੁਬਾਰਾ ਇਸ ਆਦਮੀ ਨੂੰ ਮੇਰੇ ਘਰ ਨਾ ਵੜਨ ਦੇਣਾ।”
ਪੈਦਾਇਸ਼ 42:18
ਸ਼ਿਮਓਨ ਨੂੰ ਬਂਧਕ ਵਜੋਂ ਰੱਖਿਆ ਗਿਆ ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ।
ਪੈਦਾਇਸ਼ 39:9
ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”