Index
Full Screen ?
 

ਜ਼ਬੂਰ 121:5

Psalm 121:5 ਪੰਜਾਬੀ ਬਾਈਬਲ ਜ਼ਬੂਰ ਜ਼ਬੂਰ 121

ਜ਼ਬੂਰ 121:5
ਯਹੋਵਾਹ ਤੁਹਾਡਾ ਰੱਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।

The
Lord
יְהוָ֥הyĕhwâyeh-VA
is
thy
keeper:
שֹׁמְרֶ֑ךָšōmĕrekāshoh-meh-REH-ha
the
Lord
יְהוָ֥הyĕhwâyeh-VA
shade
thy
is
צִ֝לְּךָ֗ṣillĕkāTSEE-leh-HA
upon
עַלʿalal
thy
right
יַ֥דyadyahd
hand.
יְמִינֶֽךָ׃yĕmînekāyeh-mee-NEH-ha

Cross Reference

ਜ਼ਬੂਰ 16:8
ਮੈਂ ਹਮੇਸ਼ਾ ਮੇਰੇ ਯਹੋਵਾਹ ਨੂੰ ਸਾਹਮਣੇ ਰੱਖਦਾ ਹਾਂ, ਅਤੇ ਕਦੀ ਵੀ ਮੈਂ ਉਸ ਦੇ ਸੱਜੇ ਤੋਂ ਮੇਰੀ ਥਾਂ ਨਹੀਂ ਛੱਡਾਂਗਾ।

ਯਸਈਆਹ 25:4
ਯਹੋਵਾਹ ਜੀ ਤੁਸੀਂ ਗਰੀਬਾਂ ਦਾ ਸੁਰੱਖਿਅਤ ਟਿਕਾਣਾ ਹੋ, ਜਿਨ੍ਹਾਂ ਦੀਆਂ ਲੋੜਾਂ ਹਨ। ਇਨ੍ਹਾਂ ਲੋਕਾਂ ਨੂੰ ਕਈ ਮੁਸ਼ਕਿਲਾਂ ਹਰਾਉਣ ਲੱਗਦੀਆਂ ਹਨ ਤੁਸੀਂ ਇਨ੍ਹਾਂ ਨੂੰ ਬਚਾਉਂਦੇ ਹੋ। ਯਹੋਵਾਹ ਜੀ ਤੁਸੀਂ ਉਸ ਘਰ ਵਰਗੇ ਹੋ ਜਿਹੜਾ ਲੋਕਾਂ ਨੂੰ ਹੜ੍ਹ ਅਤੇ ਗਰਮੀ ਤੋਂ ਬਚਾਉਂਦਾ ਹੈ। ਮੁਸੀਬਤਾਂ ਭਿਆਨਕ ਹਵਾਵਾਂ ਅਤੇ ਬਰੱਖਾ ਵਰਗੀਆਂ ਹਨ। ਬਰੱਖਾ ਦੇ ਬਪੇੜੇ ਕੰਧ ਉੱਤੇ ਪੈਂਦੇ ਹਨ ਪਰ ਘਰ ਅੰਦਰਲੇ ਲੋਕਾਂ ਦਾ ਨੁਕਸਾਨ ਨਹੀਂ ਹੁੰਦਾ।

ਯਸਈਆਹ 32:2
ਜੇ ਇਉਂ ਹੋਵੇਗਾ ਤਾਂ ਰਾਜਾ ਮੀਂਹ ਹਨੇਰੀ ਤੋਂ ਬਚਣ ਵਾਲੀ ਥਾਂ ਵਾਂਗ ਹੋਵੇਗਾ ਇਹ ਗੱਲ ਖੁਸ਼ਕ ਧਰਤੀ ਉੱਤੇ ਪਾਣੀ ਦੀਆਂ ਨਹਿਰਾਂ ਵਾਂਗ ਹੋਵੇਗੀ। ਇਹ ਗੱਲ ਕਿਸੇ ਗਰਮੀ ਵਾਲੀ ਧਰਤੀ ਉੱਤੇ ਵੱਡੀ ਚੱਟਾਨ ਦੀ ਛਾਂ ਵਾਂਗ ਹੋਵੇਗੀ।

ਖ਼ਰੋਜ 13:21
ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।

ਜ਼ਬੂਰ 91:1
ਤੁਸੀਂ ਸਰਬ ਉੱਚ ਪਰਮੇਸ਼ੁਰ ਕੋਲ ਲੁਕਣ ਲਈ ਜਾ ਸੱਕਦੇ ਹੋ। ਤੁਸੀਂ ਸੁਰੱਖਿਆ ਲਈ ਸਰਬ ਸ਼ਕਤੀਮਾਨ ਪਰਮੇਸ਼ੁਰ ਕੋਲ ਜਾ ਸੱਕਦੇ ਹੋ।

ਜ਼ਬੂਰ 109:31
ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।

ਯਸਈਆਹ 4:5
ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ।

ਮੱਤੀ 23:37
ਯਿਸੂ ਵੱਲੋਂ ਯਰੂਸ਼ਲਮ ਦੇ ਲੋਕਾਂ ਨੂੰ ਚਿਤਾਵਨੀ “ਹੇ ਯਰੂਸ਼ਲਮ, ਯਰੂਸ਼ਲਮ ਤੂੰ ਹੀ ਉਹ ਸ਼ਹਿਰ ਹੈਂ ਜੋ ਨਬੀਆਂ ਨੂੰ ਕਤਲ ਕਰਦਾ ਹੈ, ਅਤੇ ਜਿਹੜੇ ਤੇਰੇ ਕੋਲ ਭੇਜੇ ਜਾਂਦੇ ਹਨ ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਦਿੰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਕਿ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠਾ ਕਰਾਂ ਜਿਵੇਂ ਕੁਕੜੀ ਆਪਣੇ ਚੂਚਿਆਂ ਨੂੰ ਖੰਭਾਂ ਦੇ ਹੇਠਾਂ ਇਕੱਠਾ ਕਰਦੀ ਹੈ, ਪਰ ਤੂੰ ਇਉਂ ਨਹੀਂ ਚਾਹੁੰਦਾ।

Chords Index for Keyboard Guitar