Psalm 128:2
ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।
Psalm 128:2 in Other Translations
King James Version (KJV)
For thou shalt eat the labour of thine hands: happy shalt thou be, and it shall be well with thee.
American Standard Version (ASV)
For thou shalt eat the labor of thy hands: Happy shalt thou be, and it shall be well with thee.
Bible in Basic English (BBE)
You will have the fruit of the work of your hands: happy will you be, and all will be well for you.
Darby English Bible (DBY)
For thou shalt eat the labour of thy hands; happy shalt thou be, and it shall be well with thee.
World English Bible (WEB)
For you will eat the labor of your hands. You will be happy, and it will be well with you.
Young's Literal Translation (YLT)
The labour of thy hands thou surely eatest, Happy `art' thou, and good `is' to thee.
| For | יְגִ֣יעַ | yĕgîaʿ | yeh-ɡEE-ah |
| thou shalt eat | כַּ֭פֶּיךָ | kappêkā | KA-pay-ha |
| the labour | כִּ֣י | kî | kee |
| hands: thine of | תֹאכֵ֑ל | tōʾkēl | toh-HALE |
| happy | אַ֝שְׁרֶ֗יךָ | ʾašrêkā | ASH-RAY-ha |
| well be shall it and be, thou shalt | וְט֣וֹב | wĕṭôb | veh-TOVE |
| with thee. | לָֽךְ׃ | lāk | lahk |
Cross Reference
ਯਸਈਆਹ 3:10
ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।
ਵਾਈਜ਼ 8:12
ਇੱਕ ਪਾਪੀ ਭਾਵੇਂ ਸੌ ਬੁਰੀਆਂ ਗੱਲਾਂ ਕਰ ਲਵੇ ਅਤੇ, ਹਾਲੇ ਵੀ ਉਹ ਬਹੁਤ ਚਿਰ ਜਿਉਂਦਾ। ਤਾਂ ਵੀ, ਕਿ ਇਹ ਉਨ੍ਹਾਂ ਨਾਲੋਂ ਵੱਧੀਆ ਹੋਵੇਗਾ ਜੋ ਪਰਮੇਸੁਰ ਤੋਂ ਡਰਦੇ ਹਨ, ਖਾਸੱਕਰ, ਕਿਉਂਕਿ ਉਹ ਪਰਮੇਸ਼ੁਰ ਤੋਂ ਡਰਦੇ ਹਨ।
ਅਫ਼ਸੀਆਂ 6:3
ਉਹ ਵਾਇਦਾ ਹੈ; “ਫ਼ੇਰ ਤੁਹਾਡੇ ਲਈ ਸਭ ਕੁਝ ਚੰਗਾ ਹੋਵੇਗਾ। ਅਤੇ ਤੁਸੀਂ ਧਰਤੀ ਉੱਤੇ ਲੰਮੀ ਉਮਰ ਬਿਤਾਓਗੇ।”
ਯਸਈਆਹ 65:13
ਇਸ ਲਈ, ਮੇਰੇ ਮਾਲਿਕ, ਯਹੋਵਾਹ ਨੇ ਇਹ ਗੱਲਾਂ ਆਖੀਆਂ, “ਮੇਰੇ ਸੇਵਕ ਖਾਣਗੇ ਪਰ ਤੁਸੀਂ ਮੰਦੇ ਲੋਕ, ਭੁੱਖੇ ਹੋਵੋਗੇ। ਮੇਰੇ ਸੇਵਕ ਪੀਣਗੇ, ਪਰ ਤੁਸੀਂ ਮੰਦੇ ਲੋਕ, ਪਿਆਸੇ ਹੋਵੋਗੇ। ਮੇਰੇ ਸੇਵਕ ਪ੍ਰਸੰਨ ਹੋਣਗੇ, ਪਰ ਤੁਸੀਂ ਮੰਦੇ ਲੋਕ, ਸ਼ਰਮਸਾਰ ਹੋਵੋਗੇ।
ਯਸਈਆਹ 62:8
ਯਹੋਵਾਹ ਨੇ ਇਕਰਾਰ ਕੀਤਾ। ਯਹੋਵਾਹ ਨੇ ਪ੍ਰਮਾਣ ਵਜੋਂ ਆਪਣੀ ਸ਼ਕਤੀ ਦਾ ਇਸਤੇਮਾਲ ਕੀਤਾ। ਅਤੇ ਯਹੋਵਾਹ ਆਪਣੀ ਸ਼ਕਤੀ ਦਾ ਇਸਤੇਮਾਲ ਇਸ ਇਕਰਾਰ ਨੂੰ ਪੂਰਾ ਕਰਨ ਵਿੱਚ ਕਰੇਗਾ। ਯਹੋਵਾਹ ਨੇ ਆਖਿਆ, “ਮੈਂ ਇਕਰਾਰ ਕਰਦਾ ਹਾਂ ਕਿ ਫ਼ੇਰ ਕਦੇ ਵੀ ਤੁਹਾਡਾ ਭੋਜਨ ਤੁਹਾਡੇ ਦੁਸ਼ਮਣਾਂ ਨੂੰ ਨਹੀਂ ਦੇਵਾਂਗਾ। ਮੈਂ ਇਕਰਾਰ ਕਰਦਾ ਹਾਂ ਕਿ ਤੁਹਾਡੇ ਦੁਸ਼ਮਣ ਫ਼ੇਰ ਕਦੇ ਵੀ ਉਹ ਮੈਅ ਨਹੀਂ ਖੋਣਗੇ ਜਿਹੜੀ ਤੁਸੀਂ ਬਣਾਉਂਦੇ ਹੋ।
ਜ਼ਬੂਰ 109:11
ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ। ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ।
੧ ਕੁਰਿੰਥੀਆਂ 15:58
ਇਸ ਲਈ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਤਕੜੇ ਹੋਵੋ। ਕਿਸੇ ਵੀ ਚੀਜ਼ ਨੂੰ ਆਪਣੇ ਆਪ ਨੂੰ ਬਦਲਣ ਦੀ ਆਗਿਆ ਨਾ ਦਿਉ। ਪੂਰੀ ਤਰ੍ਹਾਂ ਆਪਨੇ ਆਪ ਨੂੰ ਹਮੇਸ਼ਾ ਪ੍ਰਭੂ ਦੇ ਕਾਰਜ ਨਮਿੱਤ ਕਰ ਦਿਉ। ਤੁਸੀਂ ਜਾਣਦੇ ਹੋ ਕਿ ਜਿਹੜਾ ਕਾਰਜ ਤੁਸੀਂ ਪ੍ਰਭੂ ਵਿੱਚ ਕਰਦੇ ਹੋ, ਵਿਅਰਥ ਨਹੀਂ ਜਾਵੇਗਾ।
ਯਰਮਿਆਹ 22:15
“ਯਹੋਯਾਕੀਮ, ਆਪਣੇ ਘਰ ਵਿੱਚ ਵੱਡੀ ਮਾਤਰਾ ਵਿੱਚ ਦਿਆਰ ਰੱਖਣ ਨਾਲ ਤੂੰ ਮਹਾਨ ਰਾਜਾ ਨਹੀਂ ਬਣਦਾ। ਤੇਰਾ ਪਿਤਾ ਭੋਜਨ ਅਤੇ ਪਾਣੀ ਨਾਲ ਹੀ ਸੰਤੁਸ਼ਟ ਸੀ। ਉਸ ਨੇ ਉਹੀ ਕੀਤਾ ਜੋ ਜਾਇਜ਼ ਅਤੇ ਧਰਮੀ ਸੀ। ਇਸ ਲਈ ਉਸ ਨਾਲ ਸਭ ਕੁਝ ਠੀਕ-ਠਾਕ ਹੋਇਆ।
ਯਸਈਆਹ 65:21
“ਉਸ ਸ਼ਹਿਰ ਅੰਦਰ, ਜੇ ਕੋਈ ਬੰਦਾ ਘਰ ਉਸਾਰਦਾ ਹੈ ਉਹੀ ਬੰਦਾ ਓੱਥੇ ਰਹੇਗਾ। ਜੇ ਕੋਈ ਬੰਦਾ ਅੰਗੂਰਾਂ ਦਾ ਬਾਗ਼ ਲਗਾਉਂਦਾ ਹੈ, ਉਹੀ ਬੰਦਾ ਉਸ ਬਾਗ਼ ਦੇ ਅੰਗੂਰ ਖਾਵੇਗਾ।
ਵਾਈਜ਼ 5:18
ਆਪਣੇ ਜੀਵਨ ਦੇ ਕੰਮ ਦਾ ਆਨੰਦ ਮਾਣੋ ਮੈਂ ਦੇਖਿਆ ਹੈ ਕਿ ਸਭ ਤੋਂ ਚੰਗਾ ਕੰਮ ਜਿਹੜਾ ਕੋਈ ਬੰਦਾ ਕਰ ਸੱਕਦਾ ਖਾਣਾ ਅਤੇ ਪੀਣਾ ਹੈ ਅਤੇ ਆਪਣੇ ਕੰਮ ਦੇ ਫ਼ਲ ਦਾ ਆਨੰਦ ਮਾਨਣਾ, ਜੋ ਉਹ ਇਸ ਦੁਨੀਆਂ ਵਿੱਚ ਕਰਦਾ, ਪਰਮੇਸ਼ੁਰ ਦੁਆਰਾ ਦਿੱਤੇ ਗਏ ਉਸ ਦੀ ਜ਼ਿੰਦਗੀ ਦੇ ਗਿਣਤੀ ਦੇ ਦਿਨਾਂ ਦੌਰਾਨ ਕਰਦਾ ਹੈ ਕਿਉਂ ਕਿ ਇਹੀ ਉਸਦਾ ਹਿੱਸਾ ਹੈ।
ਕਜ਼ਾૃ 6:3
ਉਹ ਅਜਿਹਾ ਇਸ ਲਈ ਕਰਦੇ ਸਨ ਕਿਉਂਕਿ ਮਿਦਯਾਨੀ, ਅਮਾਲੇਕੀ ਅਤੇ ਪੂਰਬ ਵੱਲੋਂ ਹੋਰ ਲੋਕ ਆਕੇ ਉਨ੍ਹਾਂ ਉੱਤੇ ਹਮਲਾ ਕਰ ਦਿੰਦੇ ਸਨ।
ਅਸਤਸਨਾ 28:51
ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਗਾਵਾ, ਭੇਡਾ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।
ਅਸਤਸਨਾ 28:39
ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।
ਅਸਤਸਨਾ 28:11
“ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।
ਅਸਤਸਨਾ 28:4
ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।
ਪੈਦਾਇਸ਼ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”