ਜ਼ਬੂਰ 14
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।
2 ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।
3 ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ, ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ। ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ।
4 ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।
5 ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।
6 ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ।
7 ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।
1 To the chief Musician, A Psalm of David.
2 The fool hath said in his heart, There is no God. They are corrupt, they have done abominable works, there is none that doeth good.
3 The Lord looked down from heaven upon the children of men, to see if there were any that did understand, and seek God.
4 They are all gone aside, they are all together become filthy: there is none that doeth good, no, not one.
5 Have all the workers of iniquity no knowledge? who eat up my people as they eat bread, and call not upon the Lord.
6 There were they in great fear: for God is in the generation of the righteous.
7 Ye have shamed the counsel of the poor, because the Lord is his refuge.
8 Oh that the salvation of Israel were come out of Zion! when the Lord bringeth back the captivity of his people, Jacob shall rejoice, and Israel shall be glad.