Psalm 16:3
ਯਹੋਵਾਹ, ਆਪਣੇ ਚੇਲਿਆਂ ਲਈ ਧਰਤੀ ਉੱਤੇ ਅਦਭੁਤ ਗੱਲਾਂ ਕਰਦਾ ਹੈ। ਯਹੋਵਾਹ ਦਰਸਾਉਂਦਾ ਕਿ ਉਹ ਸੱਚਮੁੱਚ ਉਨ੍ਹਾਂ ਨੂੰ ਪਿਆਰ ਕਰਦਾ ਹੈ।
Psalm 16:3 in Other Translations
King James Version (KJV)
But to the saints that are in the earth, and to the excellent, in whom is all my delight.
American Standard Version (ASV)
As for the saints that are in the earth, They are the excellent in whom is all my delight.
Bible in Basic English (BBE)
As for the saints who are in the earth, they are the noble in whom is all my delight.
Darby English Bible (DBY)
To the saints that are on the earth, and to the excellent [thou hast said], In them is all my delight.
Webster's Bible (WBT)
But to the saints that are in the earth, and to the excellent, in whom is all my delight.
World English Bible (WEB)
As for the saints who are in the earth, They are the excellent ones in whom is all my delight.
Young's Literal Translation (YLT)
For the holy ones who `are' in the land, And the honourable, all my delight `is' in them.
| But to the saints | לִ֭קְדוֹשִׁים | liqdôšîm | LEEK-doh-sheem |
| that | אֲשֶׁר | ʾăšer | uh-SHER |
| בָּאָ֣רֶץ | bāʾāreṣ | ba-AH-rets | |
| earth, the in are | הֵ֑מָּה | hēmmâ | HAY-ma |
| excellent, the to and | וְ֝אַדִּירֵ֗י | wĕʾaddîrê | VEH-ah-dee-RAY |
| in whom is all | כָּל | kāl | kahl |
| my delight. | חֶפְצִי | ḥepṣî | hef-TSEE |
| בָֽם׃ | bām | vahm |
Cross Reference
ਇਬਰਾਨੀਆਂ 6:10
ਪਰਮੇਸ਼ੁਰ ਨਿਆਂਈ ਹੈ। ਪਰਮੇਸ਼ੁਰ ਉਸ ਸਾਰੇ ਕੰਮ ਨੂੰ ਚੇਤੇ ਰੱਖੇਗਾ ਜਿਹੜਾ ਤੁਸੀਂ ਕੀਤਾ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਉਸ ਨਾਲ ਆਪਣਾ ਪਿਆਰ ਪ੍ਰਗਟ ਕਰਨ ਲਈ ਕੀਤੀ ਹੈ। ਅਤੇ ਪਰਮੇਸ਼ੁਰ ਚੇਤੇ ਰੱਖੇਗਾ ਕਿ ਤੁਸੀਂ ਉਸ ਦੇ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਹੇ ਹੋ।
ਤੀਤੁਸ 3:8
ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।
ਮਲਾਕੀ 3:17
ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ।
੧ ਯੂਹੰਨਾ 3:14
ਅਸੀਂ ਜਾਣਦੇ ਹਾਂ ਕਿਉਂਕਿ ਅਸੀਂ ਮੌਤ ਨੂੰ ਛੱਡ ਚੁੱਕੇ ਹਾਂ ਅਤੇ ਜੀਵਨ ਵਿੱਚ ਆ ਚੁੱਕੇ ਹਾਂ। ਅਸੀਂ ਇਹ ਇਸ ਲਈ ਜਾਣਦੇ ਹਾਂ ਕਿਉਂਕਿ ਅਸੀਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹਾਂ। ਜਿਹੜੇ ਲੋਕ ਪਿਆਰ ਨਹੀਂ ਕਰਦੇ ਉਹ ਹਾਲੇ ਵੀ ਮੌਤ ਦੇ ਕਬਜ਼ੇ ਹੇਠ ਹਨ।
ਅਫ਼ਸੀਆਂ 5:25
ਪਤੀਓ, ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਮਸੀਹ ਨੇ ਕਲੀਸਿਯਾ ਨਾਲ ਕੀਤਾ ਹੈ। ਮਸੀਹ ਕਲੀਸਿਯਾ ਲਈ ਮਰਿਆ ਸੀ।
ਅਫ਼ਸੀਆਂ 1:1
ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ।
ਗਲਾਤੀਆਂ 6:10
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਰਸੂਲਾਂ ਦੇ ਕਰਤੱਬ 9:13
ਪਰ ਹਨਾਨਿਯਾਹ ਨੇ ਜਵਾਬ ਦਿੱਤਾ, “ਹੇ ਪ੍ਰਭੂ, ਇਸ ਮਨੁੱਖ ਬਾਰੇ ਮੈਨੂੰ ਬਹੁਤ ਸਾਰੇ ਲੋਕਾਂ ਨੇ ਦੱਸਿਆ ਹੈ। ਉਨ੍ਹਾਂ ਨੇ ਮੈਨੂੰ ਦੱਸਿਆ ਹੈ ਕਿ ਇਸਨੇ ਯਰੂਸ਼ਲਮ ਵਿੱਚ ਤੇਰੇ ਪਵਿੱਤਰ ਲੋਕਾਂ ਨਾਲ ਬਹੁਤ ਸਾਰੀਆਂ ਬਦੀਆਂ ਕੀਤੀਆਂ ਹਨ।
ਯਸਈਆਹ 62:4
ਤੈਨੂੰ ਫ਼ੇਰ ਕਦੇ ਵੀ ‘ਉਹ ਲੋਕ ਜਿਨ੍ਹਾਂ ਨੂੰ ਯਹੋਵਾਹ ਨੇ ਛੱਡ ਦਿੱਤਾ ਸੀ’ ਨਹੀਂ ਸੱਦਿਆ ਜਾਵੇਗਾ। ਫ਼ੇਰ ਕਦੇ ਵੀ ਤੇਰੀ ਧਰਤੀ ‘ਉਹ ਧਰਤੀ ਜਿਸ ਨੂੰ ਯਹੋਵਾਹ ਨੇ ਤਬਾਹ ਕੀਤਾ ਸੀ’ ਨਹੀਂ ਸਦ੍ਦੀ ਜਾਵੇਗੀ। ਤੈਨੂੰ ‘ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਪਿਆਰ ਕਰਦਾ ਹੈ’ ਸੱਦਿਆ ਜਾਵੇਗਾ। ਤੇਰੀ ਧਰਤੀ ਨੂੰ ‘ਪਰਮੇਸ਼ੁਰ ਦੀ ਵਹੁਟੀ’ ਸੱਦਿਆ ਜਾਵੇਗਾ। ਕਿਉਂ ਕਿ ਯਹੋਵਾਹ ਤੈਨੂੰ ਪਿਆਰ ਕਰਦਾ ਹੈ। ਅਤੇ ਤੇਰੀ ਧਰਤੀ ਉਸ ਦੀ ਹੋਵੇਗੀ।
ਗ਼ਜ਼ਲ ਅਲਗ਼ਜ਼ਲਾਤ 7:10
ਉਹ ਉਸ ਨਾਲ ਗੱਲ ਕਰਦੀ ਹੈ ਮੈਂ ਹਾਂ ਆਪਣੇ ਪ੍ਰੀਤਮ ਦੀ ਅਤੇ ਉਸ ਦੀ ਇੱਛਾ ਹੈ ਮੇਰੇ ਲਈ।
ਗ਼ਜ਼ਲ ਅਲਗ਼ਜ਼ਲਾਤ 4:1
ਉਹ ਉਸ ਨਾਲ ਬੋਲਦਾ ਹੈ ਮੇਰੀ ਪ੍ਰੀਤਮਾ ਕਿੰਨੀ ਖੁਬਸੂਰਤ ਹੈ ਤੂੰ! ਹਾਂ ਤੂੰ ਖੂਬਸੂਰਤ ਹੈਂ। ਅੱਖਾਂ ਤੇਰੀਆਂ ਨੇ ਘੁੱਗੀ ਵਰਗੀਆਂ ਤੇਰੀ ਨਕਾਬ ਅੰਦਰ। ਵਾਲ ਤੇਰੇ ਲੰਮੇ ਤੇ ਲਹਿਰਾਂਦੇ ਹੋਏ ਗਿਲਆਦ ਪਰਬਤ ਤੋਂ ਬੱਕਰੀਆਂ ਦੇ ਇੱਜੜ ਦੇ ਨੱਚਣ ਵਾਂਗ।
ਅਮਸਾਲ 13:20
ਇੱਕ ਸਿਆਣੇ ਬੰਦੇ ਦਾ ਸੰਗ ਸਿਆਣਪ ਲਿਆਉਂਦਾ, ਜਦ ਕਿ ਇੱਕ ਮੂਰਖ ਆਦਮੀ ਦਾ ਸੰਗ ਸਿਰਫ਼ ਮੁਸੀਬਤ ਲਿਆਉਂਦਾ ਹੈ।
ਅਮਸਾਲ 12:26
ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।
ਅਮਸਾਲ 8:31
ਮੈਂ ਉਸ ਦੀ ਦੁਨੀਆਂ ਵੇਖਣ ਲਈ ਖੁਸ਼ ਸਾਂ, ਅਤੇ ਮਨੁੱਖਤਾ ਨਾਲ ਪ੍ਰਸੰਨ ਸਾਂ।
ਜ਼ਬੂਰ 119:63
ਮੈਂ ਹਰ ਉਸ ਬੰਦੇ ਦਾ ਮੀਤ ਹਾਂ, ਜਿਹੜਾ ਤੁਹਾਡੀ ਉਪਾਸਨਾ ਕਰਦਾ ਹੈ। ਮੈਂ ਹਰ ਉਸ ਬੰਦੇ ਦਾ ਮੀਤ ਹਾਂ ਜਿਹੜਾ ਤੁਹਾਡੇ ਆਦੇਸ਼ ਮੰਨਦਾ ਹੈ।
ਜ਼ਬੂਰ 116:15
ਯਹੋਵਾਹ ਵਾਸਤੇ ਉਸ ਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।
ਜ਼ਬੂਰ 101:6
ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।
ਜ਼ਬੂਰ 30:4
ਹੇ ਪਰਮੇਸ਼ੁਰ ਦੇ ਚੇਲਿਉ, ਯਹੋਵਾਹ ਨੂੰ ਉਸਤਤਾਂ ਗਾਵੋ। ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।
੨ ਤਵਾਰੀਖ਼ 6:41
“ਹੁਣ, ਯਹੋਵਾਹ ਪਰਮੇਸ਼ੁਰ ਉੱਠ ਆਪਣੇ ਖਾਸ ਥਾਂ ਤੇ ਆ ਇਕਰਾਰਨਾਮਾ ਦਾ ਸੰਦੂਕ ਤੇਰੀ ਸ਼ਕਤੀ ਦਰਸਾਉਂਦਾ ਹੈ। ਤੇਰੇ ਜਾਜਕ ਮੁਕਤੀ ਨਾਲ ਸੁਸ਼ੋਭਿਤ ਹੋਣ। ਤੇਰੇ ਸੱਚੇ ਭਗਤ ਤੇਰੀ ਚੰਗਿਆਈ ਵਿੱਚ ਆਨੰਦਿਤ ਹੋਣ।