Psalm 34:22
ਯਹੋਵਾਹ ਆਪਣੇ ਸੇਵਕ ਦੀਆਂ ਰੂਹਾਂ ਬਚਾਉਂਦਾ ਹੈ। ਉਹ ਲੋਕ ਉਸ ਉੱਤੇ ਨਿਰਭਰ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਨਹੀਂ ਹੋਣ ਦੇਵੇਗਾ।
Psalm 34:22 in Other Translations
King James Version (KJV)
The LORD redeemeth the soul of his servants: and none of them that trust in him shall be desolate.
American Standard Version (ASV)
Jehovah redeemeth the soul of his servants; And none of them that take refuge in him shall be condemned. Psalm 35 `A Psalm' of David.
Bible in Basic English (BBE)
The Lord will be the saviour of the souls of his servants, and no one who has faith in him will be put to shame.
Darby English Bible (DBY)
Jehovah redeemeth the soul of his servants; and none of them that trust in him shall bear guilt.
Webster's Bible (WBT)
Evil shall slay the wicked: and they that hate the righteous shall be desolate.
World English Bible (WEB)
Yahweh redeems the soul of his servants. None of those who take refuge in him shall be condemned.
Young's Literal Translation (YLT)
Jehovah redeemeth the soul of His servants, And none trusting in Him are desolate!
| The Lord | פּוֹדֶ֣ה | pôde | poh-DEH |
| redeemeth | יְ֭הוָה | yĕhwâ | YEH-va |
| the soul | נֶ֣פֶשׁ | nepeš | NEH-fesh |
| servants: his of | עֲבָדָ֑יו | ʿăbādāyw | uh-va-DAV |
| and none | וְלֹ֥א | wĕlōʾ | veh-LOH |
| יֶ֝אְשְׁמ֗וּ | yeʾšĕmû | YEH-sheh-MOO | |
| of them that trust | כָּֽל | kāl | kahl |
| in him shall be desolate. | הַחֹסִ֥ים | haḥōsîm | ha-hoh-SEEM |
| בּֽוֹ׃ | bô | boh |
Cross Reference
ਜ਼ਬੂਰ 103:4
ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।
ਜ਼ਬੂਰ 71:23
ਤੁਸੀਂ ਮੇਰੀ ਆਤਮਾ ਨੂੰ ਬਚਾਇਆ। ਮੇਰੀ ਆਤਮਾ ਖੁਸ਼ ਹੋਵੇਗੀ। ਮੈਂ ਆਪਣੇ ਬੁਲ੍ਹਾਂ ਨਾਲ ਉਸਤਤਿ ਦੇ ਗੀਤ ਗਾਵਾਂਗਾ।
ਪਰਕਾਸ਼ ਦੀ ਪੋਥੀ 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
੧ ਪਤਰਸ 1:5
ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
੧ ਸਲਾਤੀਨ 1:29
ਫੇਰ ਪਾਤਸ਼ਾਹ ਨੇ ਇੱਕ ਇਕਰਾਰ ਕੀਤਾ ਅਤੇ ਆਖਿਆ, “ਯਹੋਵਾਹ ਪਰਮੇਸ਼ੁਰ ਨੇ ਮੈਨੂੰ ਹਰ ਖਤਰੇ ਤੋਂ ਬਚਾਇਆ ਹੈ। ਜਿੰਨਾ ਪ੍ਰਪੱਕ ਕਿ ਯਹੋਵਾਹ ਜਿਉਂਦਾ ਹੈ, ਮੈਂ ਤੇਰੇ ਨਾਲ ਇਹ ਇਕਰਾਰ ਕਰਦਾ ਹਾਂ।
੨ ਸਮੋਈਲ 4:9
ਪਰ ਦਾਊਦ ਨੇ ਰੇਕਾਬ ਅਤੇ ਉਸ ਦੇ ਭਰਾ ਬਆਨਾਹ ਨੂੰ ਆਖਿਆ, “ਜਿਉਂਦੇ ਜੀਅ ਯਹੋਵਾਹ ਦੀ ਸੌਂਹ, ਜਿਸਨੇ ਮੇਰੀ ਜਾਨ ਨੂੰ ਸਭਨਾਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
੧ ਪਤਰਸ 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
ਰੋਮੀਆਂ 8:31
ਮਸੀਹ ਯਿਸੂ ਵਿੱਚ ਪਰਮੇਸ਼ੁਰ ਦਾ ਪ੍ਰੇਮ ਇਸ ਲਈ ਹੁਣ ਅਸੀਂ ਇਨ੍ਹਾਂ ਗੱਲਾਂ ਬਾਰੇ ਕੀ ਆਖੀਏ? ਜੇਕਰ ਪਰਮੇਸ਼ੁਰ ਸਾਡੇ ਨਾਲ ਹੈ, ਫ਼ਿਰ ਸਾਨੂੰ ਕੌਣ ਹਰਾ ਸੱਕਦਾ ਹੈ।
ਯੂਹੰਨਾ 10:27
ਮੇਰੀਆਂ ਭੇਡਾਂ ਮੇਰੀ ਅਵਾਜ਼ ਨੂੰ ਸੁਣਦੀਆਂ ਹਨ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਅਤੇ ਉਹ ਮੇਰਾ ਅਨੁਸਰਣ ਕਰਦੀਆਂ ਹਨ।
ਨੂਹ 3:58
ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।
ਜ਼ਬੂਰ 130:8
ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।
ਜ਼ਬੂਰ 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
ਜ਼ਬੂਰ 31:5
ਯਹੋਵਾਹ, ਤੁਸੀਂ ਹੀ ਪਰਮੇਸ਼ੁਰ ਹੋ ਜਿਸਤੇ ਸਾਨੂੰ ਭਰੋਸਾ ਹੈ। ਮੈਂ ਤੁਹਾਡੇ ਹੱਥਾਂ ਵਿੱਚ ਆਪਣੀ ਜਿੰਦ ਸੌਂਪਦਾ ਹਾਂ। ਮੈਨੂੰ ਬਚਾਉ।
ਜ਼ਬੂਰ 9:9
ਯਹੋਵਾਹ ਸਤਾਏ ਹੋਏ ਲੋਕਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਅਤੇ ਉਨ੍ਹਾਂ ਲੋਕਾਂ ਲਈ ਸ਼ਰਨ ਦਾ ਇੱਕ ਸਥਾਨ ਹੋਵੇਗਾ ਜਿਹੜੇ ਤਕਲੀਫ਼ਾਂ ਝੱਲ ਰਹੇ ਹਨ।
ਪੈਦਾਇਸ਼ 48:16
ਉਹ ਦੂਤ ਸੀ, ਜਿਸਨੇ ਮੈਨੂੰ ਮੇਰੀਆਂ ਸਾਰੀਆਂ ਮੁਸੀਬਤਾਂ ਤੋਂ ਬਚਾਇਆ ਸੀ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਨ੍ਹਾਂ ਮੁੰਡਿਆਂ ਨੂੰ ਅਸੀਸ ਦੇਵੇ। ਹੁਣ ਇਨ੍ਹਾਂ ਮੁੰਡਿਆਂ ਨੂੰ ਮੇਰਾ ਅਤੇ ਸਾਡੇ ਪੁਰਖਿਆਂ ਅਬਰਾਹਾਮ ਅਤੇ ਇਸਹਾਕ ਦਾ ਨਾਮ ਮਿਲੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਵੱਧ ਫ਼ੁੱਲ ਕੇ ਧਰਤੀ ਦੇ ਮਹਾਨ ਪਰਿਵਾਰ ਅਤੇ ਕੌਮਾਂ ਬਨਣ।”