ਜ਼ਬੂਰ 37:4
ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ੀ ਅਨੁਭਵ ਕਰੋ, ਅਤੇ ਉਹ ਤੁਹਾਡੀਆਂ ਮੁਰਾਦਾਂ ਪੂਰੀਆਂ ਕਰੇਗਾ।
Delight thyself | וְהִתְעַנַּ֥ג | wĕhitʿannag | veh-heet-ah-NAHɡ |
also in | עַל | ʿal | al |
the Lord; | יְהוָ֑ה | yĕhwâ | yeh-VA |
give shall he and | וְיִֽתֶּן | wĕyitten | veh-YEE-ten |
thee the desires | לְ֝ךָ֗ | lĕkā | LEH-HA |
of thine heart. | מִשְׁאֲלֹ֥ת | mišʾălōt | meesh-uh-LOTE |
לִבֶּֽךָ׃ | libbekā | lee-BEH-ha |
Cross Reference
ਯੂਹੰਨਾ 15:7
ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
ਜ਼ਬੂਰ 145:19
ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।
ਯਸਈਆਹ 58:14
ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਯੂਹੰਨਾ 15:16
“ਤੁਸੀਂ ਮੈਨੂੰ ਨਹੀਂ ਚੁਣਿਆ, ਪਰ ਮੈਂ ਤੁਹਾਨੂੰ ਚੁਣਿਆ ਹੈ। ਮੈਂ ਤੁਹਾਨੂੰ ਭੇਜਿਆ ਤਾਂ ਕਿ ਤੁਸੀਂ ਜਾਵੋਂ ਅਤੇ ਫਲ ਪੈਦਾ ਕਰ ਸੱਕੋਂ। ਮੇਰੀ ਇੱਛਾ ਇਹ ਹੈ ਕਿ ਤੁਹਾਡਾ ਫ਼ਲ ਹਮੇਸ਼ਾ ਤੁਹਾਡੇ ਜੀਵਨ ਵਿੱਚ ਰਹੇ। ਤਾਂ ਜੋ ਕੁਝ ਵੀ ਤੁਸੀਂ ਮੇਰੇ ਨਾਮ ਵਿੱਚ ਮੰਗੋਂ ਪਿਤਾ ਤੁਹਾਨੂੰ ਦੇ ਸੱਕੇ।
੧ ਯੂਹੰਨਾ 5:14
ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਆ ਸੱਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
ਅੱਯੂਬ 22:26
ਫ਼ੇਰ ਤੂੰ ਪਰਮੇਸ਼ੁਰ ਸਰਬ-ਸ਼ਕਤੀਮਾਨ ਨੂੰ ਮਾਣੇਗਾ। ਫ਼ੇਰ ਤੂੰ ਪਰਮੇਸ਼ੁਰ ਵੱਲ ਤੱਕੇਁਗਾ।
ਜ਼ਬੂਰ 21:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
ਅੱਯੂਬ 27:10
ਉਸ ਬੰਦੇ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਜਾਨਣ ਵਿੱਚ ਪ੍ਰਸੰਸਾਮਈ ਹੋਣਾ ਚਾਹੀਦਾ ਸੀ। ਉਸ ਬੰਦੇ ਨੂੰ ਚਾਹੀਦਾ ਸੀ ਕਿ ਪਰਮੇਸ਼ੁਰ ਅੱਗੇ ਹਰ ਸਮੇਂ ਪ੍ਰਾਰਥਨਾ ਕਰਦਾ।
ਜ਼ਬੂਰ 104:34
ਮੈਨੂੰ ਆਸ ਹੈ ਕਿ ਇਹ ਸ਼ਬਦ, ਜਿਹੜੇ ਮੈਂ ਆਖੇ ਹਨ ਉਸ ਨੂੰ ਪ੍ਰਸੰਨ ਕਰਨਗੇ। ਮੈਂ ਯਹੋਵਾਹ ਨਾਲ ਖੁਸ਼ ਹਾਂ।
੧ ਪਤਰਸ 1:8
ਤੁਸੀਂ ਮਸੀਹ ਨੂੰ ਨਹੀਂ ਦੇਖਿਆ ਪਰ ਫ਼ਿਰ ਵੀ ਤੁਸੀਂ ਉਸ ਨੂੰ ਪਿਆਰ ਕਰਦੇ ਹੋ। ਹੁਣ ਵੀ ਤੁਸੀਂ ਉਸ ਨੂੰ ਦੇਖ ਨਹੀਂ ਸੱਕਦੇ ਪਰ ਤੁਸੀਂ ਉਸ ਵਿੱਚ ਵਿਸ਼ਵਾਸ ਰੱਖਦੇ ਹੋ। ਤੁਸੀਂ ਇੰਨੇ ਖੁਸ਼ ਹੋ ਜਿਹੜੀ ਬਿਆਨ ਨਹੀਂ ਕੀਤੀ ਜਾ ਸੱਕਦੀ ਅਤੇ ਉਹ ਖੁਸ਼ੀ ਮਹਿਮਾ ਨਾਲ ਭਰੀ ਹੋਈ ਹੈ।
ਜ਼ਬੂਰ 43:4
ਮੈਂ ਪਰਮੇਸ਼ੁਰ ਦੀ ਜਗਵੇਦੀ ਉੱਪਰ ਆਵਾਂਗਾ। ਮੈਂ ਉਸ ਪਰਮੇਸ਼ੁਰ ਵੱਲ ਆਵਾਂਗਾ ਜਿਹੜਾ ਮੈਨੂੰ ਬਹੁਤ ਖੁਸ਼ ਕਰਦਾ ਹੈ। ਹੇ ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਰਬਾਬ ਨਾਲ ਤੇਰੀ ਉਸਤਤਿ ਕਰਾਂਗਾ।
ਗ਼ਜ਼ਲ ਅਲਗ਼ਜ਼ਲਾਤ 2:3
ਉਹ ਬੋਲਦੀ ਹੈ ਸੇਬ ਦੇ ਰੁੱਖ ਵਾਂਗ ਜੋ ਜੰਗਲ ਦੇ ਰੁੱਖਾਂ ਵਿੱਚਕਾਰ ਉੱਗ ਰਿਹਾ ਹੋਵੇ, ਮੇਰਾ ਪ੍ਰੀਤਮ ਹੈ ਦੂਸਰੇ ਆਦਮੀਆਂ ਦਰਮਿਆਨ। ਉਹ ਔਰਤਾਂ ਨਾਲ ਗੱਲ ਕਰਦੀ ਹੈ ਪਸੰਦ ਹੈ ਮੈਨੂੰ ਆਪਣੇ ਪ੍ਰੀਤਮ ਦੀ ਛਾਵੇਂ ਬੈਠਣਾ; ਉਸਦਾ ਫਲ ਮੇਰੇ ਮੂੰਹ ਲਈ ਮਿੱਠਾ ਹੈ।
ਅੱਯੂਬ 34:9
ਕਿਉਂ ਕਿ ਉਹ ਆਖਦਾ, ‘ਕਿਸੇ ਵਿਅਕਤੀ ਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਨਾਲ ਕੁਝ ਨਹੀਂ ਮਿਲਦਾ।’