ਜ਼ਬੂਰ 58
1 ਨਿਰਦੇਸ਼ਕ ਲਈ, ਧੁਨੀ “ਬਰਬਾਦ ਨਾ ਕਰੋ” ਵਾਲੀ, ਦਾਊਦ ਦਾ ਇੱਕ ਭੱਗਤੀ ਗੀਤ। ਹੇ ਨਿਆਂਕਾਰੋ, ਤੁਸੀਂ ਆਪਣੇ ਨਿਰਣਿਆਂ ਵਿੱਚ ਨਿਰਪੱਖ ਨਹੀਂ ਹੋ। ਤੁਸੀਂ ਲੋਕਾਂ ਦਾ ਨਿਆਂ ਨਿਰਪੱਖਤਾ ਨਾਲ ਨਹੀਂ ਕਰਦੇ।
2 ਨਹੀਂ, ਤੁਸੀਂ ਸਿਰਫ਼ ਬਦੀਆਂ ਬਾਰੇ ਸੋਚਦੇ ਹੋ। ਤੁਸੀਂ ਇਸ ਦੇਸ਼ ਵਿੱਚ ਹਿੰਸੱਕ ਜ਼ੁਰਮ ਕਰਦੇ ਹੋ।
3 ਉਨ੍ਹਾਂ ਬਦਕਾਰ ਬੰਦਿਆਂ ਨੇ ਮੰਦੇ ਕਾਰ ਜਨਮ ਤੋਂ ਹੀ ਸ਼ੁਰੂ ਕਰ ਦਿੱਤੇ ਸਨ। ਜਨਮ ਤੋਂ ਹੀ ਉਹ ਝੂਠੇ ਹਨ।
4 ਉਨ੍ਹਾਂ ਦਾ ਕ੍ਰੋਧ ਓਨਾ ਹੀ ਖਤਰਨਾਕ ਹੈ ਜਿੰਨਾ ਸੱਪ ਦਾ ਜ਼ਹਿਰ ਹੁੰਦਾ ਹੈ। ਅਤੇ ਉਹ ਫ਼ਨੀਅਰ ਵਾਂਗਰਾਂ ਨਹੀਂ ਸੁਣ ਸੱਕਦੇ ਉਹ ਸੱਚ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
5 ਫ਼ਨੀਅਰ ਸਪੇਰਿਆਂ ਦਾ ਗੀਤ ਜਾਂ ਸੰਗੀਤ ਨਹੀਂ ਸੁਣ ਸੱਕਦੇ। ਅਤੇ ਉਹ ਮੰਦੇ ਆਦਮੀ ਵੀ ਉਨ੍ਹਾਂ ਵਰਗੇ ਹੀ ਹਨ ਜਦੋਂ ਉਹ ਮੰਦੀਆਂ ਵਿਉਂਤਾ ਬਣਾਉਂਦੇ ਹਨ।
6 ਹੇ ਯਹੋਵਾਹ ਉਹ ਲੋਕ ਬਬਰ ਸ਼ੇਰਾਂ ਵਰਗੇ ਹਨ। ਇਸ ਲਈ ਯਹੋਵਾਹ ਉਨ੍ਹਾਂ ਦੇ ਦੰਦ ਤੋੜ ਦਿਉ।
7 ਉਹ ਲੋਕ ਨਾਲਿਆਂ ਵਿੱਚੋਂ ਪਾਣੀ ਵਾਂਗ ਅਲੋਪ ਹੋ ਜਾਣ। ਉਨ੍ਹਾਂ ਨੂੰ ਜੰਗਲੀ ਘਾਹ ਦੇ ਵਾਂਗ ਕੁਚਲੇ ਜਾਣ ਦਿਉ।
8 ਉਨ੍ਹਾਂ ਨੂੰ ਪਿਘਲ ਜਾਣ ਦਿਉ ਜਿਵੇਂ ਕਿ ਉਹ ਘੋਗਿਆਂ ਵਾਂਗ ਤੁਰਦੇ ਹਨ। ਉਨ੍ਹਾਂ ਨੂੰ ਉਸ ਬੱਚੇ ਵਾਂਗ ਸੂਰਜ ਦੀ ਰੌਸ਼ਨੀ ਨਾ ਵੇਖਣ ਦਿਉ ਜਿਹੜਾ ਮੁਰਦਾ ਜੰਮਿਆ ਸੀ।
9 ਉਨ੍ਹਾਂ ਨੂੰ ਕੰਡਿਆਂ ਵਾਂਗ ਛੇਤੀ ਤਬਾਹ ਹੋ ਜਾਣ ਦਿਉ। ਜਿਹੜੇ ਅੱਗ ਉੱਤੇ ਰੱਖੇ ਭਾਂਡੇ ਨੂੰ ਗਰਮ ਕਰਨ ਲਈ ਬਹੁਤ ਛੇਤੀ ਮੱਚਦੇ ਹਨ।
10 ਇੱਕ ਚੰਗਾ ਵਿਅਕਤੀ ਉਦੋਂ ਬਹੁਤ ਖੁਸ਼ ਹੋਵੇਗਾ ਜਦੋਂ ਉਹ ਦੁਸ਼ਟ ਲੋਕਾਂ ਨੂੰ ਉਨ੍ਹਾਂ ਦੀਆਂ ਦੁਸ਼ਟ ਕਰਨੀਆਂ ਲਈ ਜਿਹੜੀਆਂ ਉਨ੍ਹਾਂ ਨੇ ਕੀਤੀਆਂ, ਦੰਡ ਮਿਲਦਿਆਂ ਦੇਖੇਗਾ। ਉਹ ਇੱਕ ਸਿਪਾਹੀ ਦੀ ਤਰ੍ਹਾਂ ਹੋਵੇਗਾ ਜਿਸਨੇ ਆਪਣੇ ਸਾਰੇ ਵੈਰੀਆਂ ਨੂੰ ਹਰਾ ਦਿੱਤਾ ਸੀ।
11 ਜਦੋਂ ਉਹ ਵਾਪਰੇਗਾ, ਲੋਕ ਆਖਣਗੇ, “ਚੰਗੇ ਲੋਕਾਂ ਨੂੰ ਸੱਚਮੁੱਚ ਇਨਾਮ ਦਿੱਤਾ ਗਿਆ ਹੈ। ਇੱਥੇ ਸੱਚਮੁੱਚ ਦੁਨੀਆਂ ਦਾ ਨਿਆਂ ਕਰਨ ਵਾਲਾ ਪਰਮੇਸ਼ੁਰ ਮੌਜੂਦ ਹੈ।”
1 To the chief Musician, Al-taschith, Michtam of David.
2 Do ye indeed speak righteousness, O congregation? do ye judge uprightly, O ye sons of men?
3 Yea, in heart ye work wickedness; ye weigh the violence of your hands in the earth.
4 The wicked are estranged from the womb: they go astray as soon as they be born, speaking lies.
5 Their poison is like the poison of a serpent: they are like the deaf adder that stoppeth her ear;
6 Which will not hearken to the voice of charmers, charming never so wisely.
7 Break their teeth, O God, in their mouth: break out the great teeth of the young lions, O Lord.
8 Let them melt away as waters which run continually: when he bendeth his bow to shoot his arrows, let them be as cut in pieces.
9 As a snail which melteth, let every one of them pass away: like the untimely birth of a woman, that they may not see the sun.
10 Before your pots can feel the thorns, he shall take them away as with a whirlwind, both living, and in his wrath.
11 The righteous shall rejoice when he seeth the vengeance: he shall wash his feet in the blood of the wicked.
12 So that a man shall say, Verily there is a reward for the righteous: verily he is a God that judgeth in the earth.