ਜ਼ਬੂਰ 60:5
ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।
That | לְ֭מַעַן | lĕmaʿan | LEH-ma-an |
thy beloved | יֵחָלְצ֣וּן | yēḥolṣûn | yay-hole-TSOON |
may be delivered; | יְדִידֶ֑יךָ | yĕdîdêkā | yeh-dee-DAY-ha |
save | הוֹשִׁ֖יעָה | hôšîʿâ | hoh-SHEE-ah |
hand, right thy with | יְמִֽינְךָ֣ | yĕmînĕkā | yeh-mee-neh-HA |
and hear me. | וַעֲנֵֽנִו׃ | waʿănēniw | va-uh-NAY-neev |
Cross Reference
ਜ਼ਬੂਰ 108:6
ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ। ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।
ਜ਼ਬੂਰ 17:7
ਹੇ ਪਰਮੇਸ਼ੁਰ, ਤੁਸੀਂ ਉਨ੍ਹਾਂ ਦੀ ਮਦਦ ਕਰੋ ਜਿਹੜੇ ਤੁਸਾਂ ਵਿੱਚ ਆਸਥਾ ਰੱਖਦੇ ਹਨ ਉਹ ਲੋਕ ਆਉਂਦੇ ਹਨ ਅਤੇ ਤੁਹਾਡੇ ਸੱਜੇ ਪਾਸੇ ਖਲੋਂਦੇ ਹਨ। ਇਸ ਲਈ ਇਸ ਪ੍ਰਾਰਥਨਾ ਨੂੰ ਸੁਣੋ, ਜਿਹੜੀ ਤੁਹਾਡੇ ਇੱਕ ਚੇਲੇ ਵੱਲੋਂ ਹੈ।
ਜ਼ਬੂਰ 60:12
ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।
ਮੱਤੀ 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
ਮੱਤੀ 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
ਯਰਮਿਆਹ 11:15
“ਮੇਰੀ ਮਹਿਬੂਬਾ (ਯਹੂਦਾਹ) ਮੇਰੇ ਘਰ (ਮੰਦਰ) ਅੰਦਰ ਕਿਉਂ ਹੈ? ਉਸ ਨੂੰ ਇੱਥੇ ਹੋਣ ਦਾ ਕੋਈ ਅਧਿਕਾਰ ਨਹੀਂ। ਉਸ ਨੇ ਬਹੁਤ ਮੰਦੀਆਂ ਗੱਲਾਂ ਕੀਤੀਆਂ ਨੇ। ਯਹੂਦਾਹ, ਕੀ ਤੂੰ ਸੋਚਦੀ ਹੈਂ ਕਿ ਖਾਸ ਇਕਰਾਰ ਅਤੇ ਪਸ਼ੂ ਬਲੀਆਂ ਤੈਨੂੰ ਤਬਾਹ ਹੋਣ ਤੋਂ ਰੋਕ ਲੈਣਗੀਆਂ? ਕੀ ਤੂੰ ਸੋਚਦੀ ਹੈਂ ਕਿ ਤੂੰ ਮੇਰੇ ਅੱਗੇ ਬਲੀਆਂ ਚੜ੍ਹਾਕੇ ਸਜ਼ਾ ਤੋਂ ਬਚ ਸੱਕਦੀ ਹੈਂ?”
ਯਸਈਆਹ 41:10
ਫ਼ਿਕਰ ਨਾ ਕਰ, ਮੈਂ ਤੇਰੇ ਨਾਲ ਹਾਂ। ਭੈਭੀਤ ਨਾ ਹੋ, ਮੈਂ ਤੇਰਾ ਪਰਮੇਸ਼ੁਰ ਹਾਂ। ਮੈਂ ਤੈਨੂੰ ਮਜ਼ਬੂਤ ਬਣਾਵਾਂਗਾ। ਮੈਂ ਤੇਰੀ ਸਹਾਇਤਾ ਕਰਾਂਗਾ। ਮੈਂ ਤੈਨੂੰ ਆਪਣੇ ਚੰਗੇ ਸੱਜੇ ਹੱਥ ਨਾਲ ਸਹਾਰਾ ਦਿਆਂਗਾ।
ਜ਼ਬੂਰ 127:2
ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।
ਜ਼ਬੂਰ 74:11
ਹੇ ਪਰਮੇਸ਼ੁਰ, ਤੁਸਾਂ ਸਾਨੂੰ ਇੰਨਾ ਸਖਤ ਦੰਡ ਕਿਉਂ ਦਿੱਤਾ? ਤੁਸੀਂ ਆਪਣੀ ਮਹਾਂ ਸ਼ਕਤੀ ਦਾ ਇਸਤੇਮਾਲ ਕੀਤਾ ਅਤੇ ਸਾਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ।
ਜ਼ਬੂਰ 22:8
ਉਹ ਮੈਨੂੰ ਆਖਦੇ ਹਨ: “ਯਹੋਵਾਹ ਨੂੰ ਮਦਦ ਲਈ ਬੁਲਾ, ਸ਼ਾਇਦ ਉਹ ਤੈਨੂੰ ਬਚਾ ਸੱਕੇ। ਜੇ ਉਹ ਤੈਨੂੰ ਇੰਨਾ ਚਾਹੁੰਦਾ, ਤਾਂ ਅਵੱਸ਼ ਹੀ ਤੇਰਾ ਨਿਸਤਾਰਾ ਕਰੇਗਾ।”
ਜ਼ਬੂਰ 20:6
ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਆਪਣੇ ਚੁਣੇ ਹੋਏ ਰਾਜੇ ਦੀ ਮਦਦ ਕਰਦਾ ਹੈ। ਪਰਮੇਸ਼ੁਰ ਆਪਣੇ ਪਵਿੱਤਰ ਸਵਰਗ ਵਿੱਚ ਸੀ, ਅਤੇ ਉਸ ਨੇ ਆਪਣੇ ਚੁਣੇ ਹੋਏ ਰਾਜੇ ਦੀ ਪੁਕਾਰ ਸੁਣੀ। ਪਰਮੇਸ਼ੁਰ ਨੇ ਰਾਜੇ ਨੂੰ ਬਚਾਉਣ ਲਈ ਆਪਣੀ ਮਹਾਂ ਸ਼ਕਤੀ ਵਰਤੀ।
ਜ਼ਬੂਰ 18:35
ਹੇ ਪਰਮੇਸ਼ੁਰ, ਤੁਸਾਂ ਮੈਨੂੰ ਬਚਾਇਆ ਤੇ ਮੇਰੀ ਜਿੱਤਣ ਵਿੱਚ ਮਦਦ ਕੀਤੀ। ਤੁਸਾਂ ਮੈਨੂੰ ਆਪਣੀ ਸੱਜੀ ਬਾਂਹ ਦਾ ਸਹਾਰਾ ਦਿੱਤਾ। ਤੁਸਾਂ ਮੇਰੇ ਦੁਸ਼ਮਣ ਨੂੰ ਹਰਾਉਣ ਵਿੱਚ ਮਦਦ ਕੀਤੀ।
ਅਸਤਸਨਾ 33:12
ਬਿਨਯਾਮੀਨ ਦੀ ਅਸੀਸ ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ, “ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋਕੇ ਰਹੇਗਾ ਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।”
ਅਸਤਸਨਾ 33:3
ਹਾਂ, ਯਹੋਵਾਹ ਆਪਣੇ ਲੋਕਾਂ ਨੂੰ ਪਿਆਰ ਕਰਦਾ ਹੈ। ਉਸ ਦੇ ਸਾਰੇ ਪਵਿੱਤਰ ਆਦਮੀ ਉਸ ਦੇ ਹੱਥ ਵਿੱਚ ਹਨ। ਯਹੋਵਾਹ ਉਨ੍ਹਾਂ ਨੂੰ ਰਾਹ ਵਿਖਾਉਣ ਵਾਲਾ ਹੈ ਅਤੇ ਉਸ ਦੀਆਂ ਬਿਵਸਥਾ ਸਿੱਖ ਰਹੇ ਹਨ!
ਅਸਤਸਨਾ 7:7
ਯਹੋਵਾਹ ਨੇ ਤੁਹਾਨੂੰ ਕਿਉਂ ਪਿਆਰ ਕੀਤਾ ਅਤੇ ਚੁਣਿਆ? ਇਹ ਇਸ ਲਈ ਨਹੀਂ ਸੀ ਕਿ ਤੁਸੀਂ ਇੰਨੀ ਵੱਡੀ ਕੌਮ ਹੈ। ਸਾਰੇ ਲੋਕਾਂ ਵਿੱਚੋਂ ਤੁਸੀਂ ਤਾਂ ਸਭ ਤੋਂ ਘੱਟ ਗਿਣਤੀ ਵਿੱਚ ਸੀ!
ਖ਼ਰੋਜ 15:6
“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।