ਜ਼ਬੂਰ 63:11
ਪਰ ਰਾਜਾ ਆਪਣੇ ਪਰਮੇਸ਼ੁਰ ਨਾਲ ਖੁਸ਼ ਹੋਵੇਗਾ। ਅਤੇ ਜਿਨ੍ਹਾਂ ਲੋਕਾਂ ਨੇ ਉਸਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਸੀ ਪਰਮੇਸ਼ੁਰ ਦੀ ਉਸਤਤਿ ਕਰਨਗੇ। ਕਿਉਂਕਿ, ਉਸ ਨੇ ਉਨ੍ਹਾਂ ਸਾਰੇ ਝੂਠਿਆਂ ਨੂੰ ਹਰਾ ਦਿੱਤਾ ਹੈ।
But the king | וְהַמֶּלֶךְ֮ | wĕhammelek | veh-ha-meh-lek |
shall rejoice | יִשְׂמַ֪ח | yiśmaḥ | yees-MAHK |
God; in | בֵּאלֹ֫הִ֥ים | bēʾlōhîm | bay-LOH-HEEM |
every one | יִ֭תְהַלֵּל | yithallēl | YEET-ha-lale |
that sweareth | כָּל | kāl | kahl |
glory: shall him by | הַנִּשְׁבָּ֣ע | hannišbāʿ | ha-neesh-BA |
but | בּ֑וֹ | bô | boh |
the mouth | כִּ֥י | kî | kee |
speak that them of | יִ֝סָּכֵ֗ר | yissākēr | YEE-sa-HARE |
lies | פִּ֣י | pî | pee |
shall be stopped. | דֽוֹבְרֵי | dôbĕrê | DOH-veh-ray |
שָֽׁקֶר׃ | šāqer | SHA-ker |
Cross Reference
ਯਸਈਆਹ 45:23
“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
ਅਸਤਸਨਾ 6:13
ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰੋ ਅਤੇ ਸਿਰਫ਼ ਓਸੇ ਦੀ ਸੇਵਾ ਕਰੋ। ਤੁਹਾਨੂੰ ਇਕਰਾਰ ਕਰਨ ਲਈ ਸਿਰਫ਼ ਉਸੇ ਦੇ ਨਾਮ ਦੀ ਵਰਤੋਂ ਕਰਨੀ ਚਾਹੀਦੀ ਹੈ।
ਰੋਮੀਆਂ 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
ਯਸਈਆਹ 65:16
ਜਿਹੜੇ ਲੋਕ ਜ਼ਮੀਨ ਪਾਸੋਂ ਅਸੀਸਾਂ ਮੰਗਦੇ ਹਨ, ਉਹ ਵਫ਼ਾਦਾਰ ਪਰਮੇਸ਼ੁਰ ਕੋਲੋਂ ਅਸੀਸਾਂ ਮੰਗਣਗੇ। ਜਿਹੜੇ ਲੋਕੀ ਹੁਣ ਧਰਤੀ ਦੀ ਸ਼ਕਤੀ ਦੀਆਂ ਸੌਹਾਂ ਖਾਂਦੇ ਹਨ ਉਹ ਵਫ਼ਾਦਾਰ ਪਰਮੇਸ਼ੁਰ ਦੀਆਂ ਸੌਹਾਂ ਖਾਣਗੇ। ਕਿਉਂਕਿ ਅਤੀਤ ਦੀਆਂ ਸਾਰੀਆਂ ਮੁਸੀਬਤਾਂ ਭੁੱਲ ਜਾਣਗੀਆਂ। ਮੇਰੇ ਲੋਕ ਫ਼ੇਰ ਕਦੇ ਵੀ ਉਨ੍ਹਾਂ ਮੁਸੀਬਤਾਂ ਨੂੰ ਯਾਦ ਨਹੀਂ ਕਰਨਗੇ।”
ਜ਼ਬੂਰ 21:1
ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।
ਇਬਰਾਨੀਆਂ 6:13
ਪਰਮੇਸ਼ੁਰ ਨੇ ਅਬਰਾਹਾਮ ਨਾਲ ਇੱਕ ਵਾਇਦਾ ਕੀਤਾ। ਜਿਵੇਂ ਕਿ ਉੱਥੇ ਪਰਮੇਸ਼ੁਰ ਨਾਲੋਂ ਵਡੇਰਾ ਕੋਈ ਨਹੀਂ ਸੀ, ਉਸ ਨੇ ਸੌਂਹ ਖਾਣ ਲਈ ਆਪਣਾ ਹੀ ਨਾਂ ਇਸਤੇਮਾਲ ਕੀਤਾ ਕਿ ਉਹ ਉਹੀ ਕਰੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ।
ਤੀਤੁਸ 1:10
ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।
ਸਫ਼ਨਿਆਹ 1:5
ਜਿਹੜੇ ਆਪਣੀਆਂ ਛੱਤਾਂ ਤੇ ਚਢ਼ਕੇ ਤਾਰਿਆਂ ਅਤੇ ਗ੍ਰਿਹਾਂ ਦੀ ਉਪਾਸਨਾ ਕਰਦੇ ਹਨ। ਲੋਕ ਉਨ੍ਹਾਂ ਝੂਠੇ ਜਾਜਕਾਂ ਨੂੰ ਭੁੱਲ ਜਾਣਗੇ। ਕੁਝ ਲੋਕ ਆਖਦੇ ਹਨ ਕਿ ਉਹ ਮੇਰੀ ਉਪਾਸਨਾ ਕਰਦੇ ਹਨ। ਉਹ ਲੋਕੀਂ ਯਹੋਵਾਹ ਦੇ ਨਾਮ ਉੱਤੇ ਸੌਹਾਂ ਖਾਂਦੇ ਹਨ, ਪਰ ਦੇਵਤੇ ਮਿਲਕੋਮ ਦੇ ਨਾਮ ਤੇ ਵੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਇਸ ਥਾਂ ਤੋਂ ਲੈ ਲਵਾਂਗਾ।
ਯਸਈਆਹ 19:18
ਉਸ ਸਮੇਂ, ਮਿਸਰ ਵਿੱਚ ਪੰਜ ਸ਼ਹਿਰ ਅਜਿਹੇ ਹੋਣਗੇ ਜਿੱਥੇ ਲੋਕ ਕਾਨਾਨ (ਯਹੂਦੀ ਭਾਸ਼ਾ) ਬੋਲਦੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਸ਼ਹਿਰ ਦਾ ਨਾਮ “ਤਬਾਹੀ ਦਾ ਸ਼ਹਿਰ” ਰੱਖ ਦਿੱਤਾ ਜਾਵੇਗਾ।ਲੋਕ ਸਰਬ ਸ਼ਕਤੀਮਾਨ ਯਹੋਵਾਹ ਦੇ ਅਨੁਯਾਈ ਹੋਣ ਦਾ ਇਕਰਾਰ ਕਰਨਗੇ।
ਜ਼ਬੂਰ 107:42
ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।
ਜ਼ਬੂਰ 31:18
ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।
ਜ਼ਬੂਰ 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
ਅੱਯੂਬ 5:16
ਇਸ ਲਈ ਗਰੀਬ ਲੋਕ ਆਸ ਰੱਖਦੇ ਨੇ। ਪਰਮੇਸ਼ੁਰ ਬਦ ਲੋਕਾਂ ਦਾ ਨਾਸ ਕਰਦਾ ਹੈ ਜਿਹੜੇ ਬੇਲਾਗ ਨਹੀਂ ਹਨ।
੧ ਸਮੋਈਲ 24:20
ਮੈਂ ਜਾਣਦਾ ਹਾਂ ਕਿ ਇਸਰਾਏਲ ਦਾ ਤੂੰ ਨਵਾਂ ਪਾਤਸ਼ਾਹ ਬਣ ਕੇ ਇਸਰਾਏਲ ਉੱਤੇ ਰਾਜ ਕਰੇਂਗਾ।
੧ ਸਮੋਈਲ 23:17
ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”