ਜ਼ਬੂਰ 65:3
ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।
Iniquities | דִּבְרֵ֣י | dibrê | deev-RAY |
עֲ֭וֹנֹת | ʿăwōnōt | UH-oh-note | |
prevail | גָּ֣בְרוּ | gābĕrû | ɡA-veh-roo |
against | מֶ֑נִּי | mennî | MEH-nee |
transgressions, our for as me: | פְּ֝שָׁעֵ֗ינוּ | pĕšāʿênû | PEH-sha-A-noo |
thou | אַתָּ֥ה | ʾattâ | ah-TA |
shalt purge them away. | תְכַפְּרֵֽם׃ | tĕkappĕrēm | teh-ha-peh-RAME |
Cross Reference
ਜ਼ਬੂਰ 38:4
ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।
ਯਸਈਆਹ 6:7
ੱਸਰਾਫ਼ੀਮ ਫ਼ਰਿਸ਼ਤੇ ਨੇ ਮਘਦਾ ਕੋਲਾ ਮੇਰੇ ਬੁਲ੍ਹਾਂ ਨੂੰ ਛੁਹਾਇਆ। ਫ਼ੇਰ ਦੂਤ ਨੇ ਆਖਿਆ, “ਦੇਖੋ! ਕਿਉਂ ਕਿ ਇਹ ਮਘਦਾ ਹੋਇਆ ਕੋਲਾ ਤੇਰੇ ਬੁਲ੍ਹਾਂ ਨੂੰ ਲੱਗ ਗਿਆ ਹੈ, ਤੇਰੇ ਸਾਰੇ ਮੰਦੇ ਅਮਲ ਤੇਰੇ ਕੋਲੋਂ ਦੂਰ ਹੋ ਗਏ ਹਨ। ਅਤੇ ਤੇਰੇ ਪਾਪਾਂ ਲਈ ਪ੍ਰਾਸਚਿਤ ਹੋ ਗਿਆ ਹੈ।”
ਜ਼ਬੂਰ 79:9
ਸਾਡੇ ਪਰਮੇਸ਼ੁਰ ਅਤੇ ਮੁਕਤੀਦਾਤਾ, ਸਾਡੀ ਸਹਾਇਤਾ ਕਰੋ। ਸਾਡੀ ਸਹਾਇਤਾ ਕਰ। ਸਾਨੂੰ ਬਚਾਉ। ਇਸ ਨਾਲ ਤੁਹਾਡਾ ਨਾਮ ਮਹਿਮਾਮਈ ਹੋਵੇਗਾ। ਆਪਣੇ ਨਾਮ ਦੇ ਚੰਗੇ ਲਈ ਸਾਡੇ ਪਾਪਾਂ ਨੂੰ ਢਾਹ ਦਿਉ।
ਇਬਰਾਨੀਆਂ 9:14
ਇਸ ਲਈ ਅਵਸ਼ ਹੀ ਮਸੀਹ ਦਾ ਲਹੂ ਬਹੁਤ-ਬਹੁਤ ਵੱਧ ਕਰ ਸੱਕਦਾ ਹੈ। ਮਸੀਹ ਨੇ ਆਪਣੇ ਆਪ ਨੂੰ ਅਮਰ ਆਤਮਾ ਦੇ ਰਾਹੀਂ ਪਰਮੇਸ਼ੁਰ ਲਈ ਇੱਕ ਸੰਪੂਰਣ ਬਲੀ ਦੇ ਰੂਪ ਵਿੱਚ ਅਰਪਿਤ ਕੀਤਾ। ਉਸ ਦਾ ਲਹੂ ਸਾਨੂੰ ਆਪਣੇ ਕੀਤੇ ਮੰਦੇ ਕੰਮਾਂ ਤੋਂ ਪਾਕ ਕਰ ਦੇਵੇਗਾ। ਉਸ ਦਾ ਖੂਨ ਸਾਨੂੰ ਆਪਣੇ ਦਿਲਾਂ ਵਿੱਚ ਵੀ ਪਵਿੱਤਰ ਬਣਾਵੇਗਾ। ਸਾਨੂੰ ਇਸ ਲਈ ਸ਼ੁੱਧ ਬਣਾਇਆ ਗਿਆ ਹੈ ਤਾਂ ਜੋ ਅਸੀਂ ਜਿਉਂਦੇ ਪਰਮੇਸ਼ੁਰ ਦੀ ਉਪਾਸਨਾ ਕਰ ਸੱਕੀਏ।
ਜ਼ਬੂਰ 40:12
ਬੁਰੇ ਲੋਕੀਂ ਮੈਨੂੰ ਘੇਰੀ ਬੈਠੇ ਹਨ। ਉਨ੍ਹਾਂ ਦੀ ਗਿਣਤੀ ਬੇਸ਼ੁਮਾਰ ਹੈ। ਮੈਨੂੰ ਮੇਰੇ ਗੁਨਾਹਾਂ ਨੇ ਫ਼ੜ ਲਿਆ ਹੈ ਅਤੇ ਮੈਂ ਉਨ੍ਹਾਂ ਤੋਂ ਨਹੀਂ ਬਚ ਸੱਕਦਾ। ਉਹ ਗਿਣਤੀ ਵਿੱਚ ਮੇਰੇ ਸਿਰ ਦੇ ਵਾਲਾਂ ਨਾਲੋਂ ਵੀ ਵੱਧ ਹਨ, ਇਸ ਲਈ ਮੈਂ ਆਪਣਾ ਹੌਂਸਲਾ ਹਾਰ ਗਿਆ ਹਾਂ।
ਪਰਕਾਸ਼ ਦੀ ਪੋਥੀ 1:5
ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸ ਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
੧ ਯੂਹੰਨਾ 1:7
ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰੱਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
ਗਲਾਤੀਆਂ 5:17
ਸਾਡੇ ਪਾਪੀ ਆਪੇ ਉਹੀ ਗੱਲਾਂ ਚਾਹੁੰਦੇ ਹਨ ਜੋ ਆਤਮਾ ਦੇ ਵਿਰੁੱਧ ਹਨ। ਆਤਮਾ ਉਹ ਗੱਲਾਂ ਚਾਹੁੰਦਾ ਹੈ ਜੋ ਸਾਡੇ ਪਾਪੀ ਆਪਿਆਂ ਦੇ ਵਿਰੁੱਧ ਹਨ। ਇਹ ਦੋਵੇਂ ਇੱਕ ਦੂਸਰੇ ਦੇ ਵਿਰੁੱਧ ਹਨ। ਇਸ ਲਈ ਤੁਸੀਂ ਉਹ ਕੰਮ ਨਾ ਕਰੋ ਜਿਹੜੇ ਤੁਸੀਂ ਸੱਚਮੁੱਚ ਕਰਨਾ ਚਾਹੁੰਦੇ ਹੋ।
ਰੋਮੀਆਂ 7:23
ਪਰ ਮੈਂ ਆਪਣੇ ਸਰੀਰ ਦੇ ਅੰਗਾਂ ਵਿੱਚ ਇੱਕ ਹੋਰ ਨਿਯਮ ਵੇਖਦਾ ਹਾਂ ਜੋ ਉਸ ਨੇਮ ਦੇ ਖਿਲਾਫ਼ ਲੜਦਾ ਹੈ ਜੋ ਮੇਰਾ ਮਨ ਕਬੂਲਦਾ ਹੈ। ਮੇਰੇ ਅੰਦਰ ਕੰਮ ਕਰ ਰਿਹਾ ਉਹ ਦੂਜਾ ਨਿਯਮ ਪਾਪ ਦਾ ਨੇਮ ਹੈ, ਅਤੇ ਇਹ ਮੈਨੂੰ ਕੈਦੀ ਬਣਾਉਂਦਾ ਹੈ।
ਯੂਹੰਨਾ 1:29
ਯਿਸੂ ਪਰਮੇਸ਼ੁਰ ਦਾ ਲੇਲਾ ਅਗਲੇ ਦਿਨ ਯੂਹੰਨਾ ਨੇ ਯਿਸੂ ਨੂੰ ਆਪਣੇ ਵੱਲ ਆਉਂਦਿਆਂ ਦੇਖਿਆ। ਯੂਹੰਨਾ ਨੇ ਆਖਿਆ, “ਦੇਖੋ, ਪਰਮੇਸ਼ੁਰ ਦਾ ਲੇਲਾ, ਉਹ ਸੰਸਾਰ ਦੇ ਪਾਪ ਚੁੱਕ ਕੇ ਲੈ ਜਾਂਦਾ ਹੈ।
ਜ਼ਿਕਰ ਯਾਹ 13:1
ਪਰ ਉਸ ਵਕਤ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਹੋਰ ਲੋਕਾਂ ਵਾਸਤੇ ਪਾਣੀ ਦਾ ਇੱਕ ਨਵਾਂ ਚਸ਼ਮਾ ਫ਼ੁੱਟੇਗਾ। ਉਸ ਝਰਨੇ ਵਿੱਚ ਉਨ੍ਹਾਂ ਦੇ ਸਾਰੇ ਪਾਪ ਧੋਤੇ ਜਾਣਗੇ ਤੇ ਉਹ ਲੋਕਾਂ ਨੂੰ ਪਵਿੱਤਰ ਕਰਨਗੇ।
ਮੀਕਾਹ 7:8
ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।
ਯਸਈਆਹ 1:18
ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।
ਜ਼ਬੂਰ 51:7
ਪਵਿੱਤਰ ਪੌਦੇ ਦੀ ਵਰਤੋਂ ਕਰੋ ਅਤੇ ਗੁਨਾਹ ਮੈਨੂੰ ਸ਼ੁੱਧ ਬਨਾਉਣ ਦੀ ਰਸਮ ਕਰੋ। ਮੈਨੂੰ ਉਦੋਂ ਤੱਕ ਧੋਵੋ ਜਦੋਂ ਤੱਕ ਮੈਂ ਬਰਫ਼ ਵਾਂਗੂ ਚਿੱਟਾ ਨਾ ਹੋ ਜਾਵਾਂ।
ਜ਼ਬੂਰ 51:2
ਹੇ ਪਰਮੇਸ਼ੁਰ, ਮੇਰਾ ਦੋਸ਼ ਧੋ ਸੁੱਟ। ਮੇਰੇ ਗੁਨਾਹ ਧੋ ਸੁੱਟ, ਮੈਨੂੰ ਇੱਕ ਵਾਰ ਫ਼ੇਰ ਨਿਰਮਲ ਬਣਾ ਦੇ।
੨ ਸਮੋਈਲ 12:7
ਨਾਥਾਨ ਨੇ ਦਾਊਦ ਨੂੰ ਉਸ ਦੇ ਪਾਪ ਬਾਰੇ ਦੱਸਿਆ ਤਦ ਨਾਥਾਨ ਨੇ ਦਾਊਦ ਨੂੰ ਕਿਹਾ, “ਉਹ ਧਨਾਢ ਤੂੰ ਹੀ ਤਾਂ ਹੈਂ। ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ ਹੈ, ‘ਮੈਂ ਤੈਨੂੰ ਮਸਹ ਕੀਤਾ ਤਾਂ ਜੋ ਤੂੰ ਇਸਰਾਏਲ ਉੱਪਰ ਰਾਜ ਕਰੇਁ। ਮੈਂ ਤੈਨੂੰ ਸ਼ਾਊਲ ਦੇ ਹੱਥੋਂ ਛੁਡਾਇਆ।