ਜ਼ਬੂਰ 81:15
ਪਰਮੇਸ਼ੁਰ ਦੇ ਵੈਰੀ ਡਰ ਨਾਲ ਕੰਬਣਗੇ। ਉਹ ਸਦਾ ਲਈ ਦੰਡੇ ਜਾਣਗੇ।
The haters | מְשַׂנְאֵ֣י | mĕśanʾê | meh-sahn-A |
of the Lord | יְ֭הוָה | yĕhwâ | YEH-va |
submitted have should | יְכַֽחֲשׁוּ | yĕkaḥăšû | yeh-HA-huh-shoo |
time their but him: unto themselves | ל֑וֹ | lô | loh |
should have endured | וִיהִ֖י | wîhî | vee-HEE |
for ever. | עִתָּ֣ם | ʿittām | ee-TAHM |
לְעוֹלָֽם׃ | lĕʿôlām | leh-oh-LAHM |
Cross Reference
ਰੋਮੀਆਂ 1:30
ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗੱਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿੱਤ ਨਵੇਂ ਰਾਹਾਂ ਦੀ ਈਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
ਰੋਮੀਆਂ 8:7
ਇਹ ਕਿਵੇਂ ਸੱਚ ਹੈ? ਕਿਉਂਕਿ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਵੱਸ ਹੈ, ਉਹ ਮਨੁੱਖ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਤੋਂ ਇਨਕਾਰ ਕਰਦਾ ਹੈ। ਸੱਚ ਮੁੱਚ ਉਹ ਵਿਅਕਤੀ ਪਰਮੇਸ਼ੁਰ ਦੇ ਨੇਮ ਦੀ ਪਾਲਣਾ ਕਰਨ ਦੇ ਲਾਇੱਕ ਨਹੀਂ।
ਯੂਹੰਨਾ 15:22
ਜੇਕਰ ਮੈਂ ਨਾ ਆਇਆ ਹੁੰਦਾ ਅਤੇ ਇਸ ਦੁਨੀਆਂ ਦੇ ਲੋਕਾਂ ਨਾਲ ਗੱਲ ਨਾ ਕੀਤੀ ਹੁੰਦੀ, ਤਾਂ ਉਹ ਪਾਪਾਂ ਦੇ ਦੋਸ਼ੀ ਨਾ ਹੁੰਦੇ। ਹੁਣ ਮੈਂ ਉਨ੍ਹਾਂ ਨੂੰ ਕਿਹਾ ਹੈ, ਹੁਣ ਉਨ੍ਹਾਂ ਕੋਲ ਆਪਣੇ ਪਾਪਾਂ ਲਈ ਕੋਈ ਬਹਾਨਾ ਨਹੀ ਹੈ।
ਯਵਾਐਲ 3:20
ਪਰ ਯਹੂਦਾਹ ਸਦਾ ਆਬਾਦ ਰਹੇਗਾ। ਯਰੂਸ਼ਲਮ ਵਿੱਚ ਲੋਕ ਪੀੜੀਓ ਪੀੜੀ ਜਿਉਂਦੇ ਵੱਸਦੇ ਰਹਿਣਗੇ।
ਯਸਈਆਹ 65:22
ਫ਼ੇਰ ਕਦੇ ਕੋਈ ਬੰਦਾ ਅਜਿਹਾ ਮਕਾਨ ਨਹੀਂ ਉਸਾਰੇਗਾ ਜਿੱਥੇ ਕੋਈ ਹੋਰ ਬੰਦਾ ਰਹੇਗਾ। ਫ਼ੇਰ ਕਦੇ ਕੋਈ ਅਜਿਹਾ ਬਾਗ਼ ਨਹੀਂ ਲਗਾਵੇਗਾ, ਕਿ ਉਸ ਦੇ ਫ਼ਲ ਹੋਰ ਕੋਈ ਖਾਵੇ। ਮੇਰੇ ਲੋਕ ਰੁੱਖਾਂ ਜਿੰਨੀ ਉਮਰ ਜਿਉਣਗੇ। ਮੇਰੇ ਚੁਣੇ ਹੋਏ ਲੋਕ ਉਨ੍ਹਾਂ ਚੀਜ਼ਾਂ ਨੂੰ ਮਾਨਣਗੇ ਜਿਹੜੀਆਂ ਉਹ ਬਨਾਉਣਗੇ।
ਜ਼ਬੂਰ 102:28
ਅੱਜ ਅਸੀਂ ਤੁਹਾਡੇ ਸੇਵਕ ਹਾਂ। ਸਾਡੇ ਬੱਚੇ ਇੱਥੇ ਰਹਿਣਗੇ। ਅਤੇ ਉਨ੍ਹਾਂ ਦੀ ਉਲਾਦ ਵੀ ਤੁਹਾਡੀ ਉਪਾਸਨਾ ਕਰਨ ਲਈ ਇੱਥੇ ਹੀ ਹੋਵੇਗੀ।”
ਜ਼ਬੂਰ 83:2
ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।
ਜ਼ਬੂਰ 63:3
ਤੁਹਾਡਾ ਪਿਆਰ ਜ਼ਿੰਦਗੀ ਨਾਲੋਂ ਬਿਹਤਰ ਹੈ। ਮੇਰੇ ਬੁਲ੍ਹ ਤੁਹਾਡੀ ਉਸਤਤਿ ਕਰਦੇ ਹਨ।
ਜ਼ਬੂਰ 18:44
ਉਹ ਲੋਕ ਮੇਰੇ ਬਾਰੇ ਸੁਣਨਗੇ ਅਤੇ ਫ਼ੌਰਨ ਮੇਰਾ ਹੁਕਮ ਮੰਨਣਗੇ। ਉਹ ਵਿਦੇਸ਼ੀ ਮੇਰੇ ਪਾਸੋਂ ਡਰਨਗੇ।
ਅਸਤਸਨਾ 7:10
ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ। ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਵਿੱਚ ਢਿੱਲ ਨਹੀਂ ਲਾਵੇਗਾ ਜਿਹੜੇ ਉਸ ਨੂੰ ਨਫ਼ਰਤ ਕਰਦੇ ਹਨ।
ਖ਼ਰੋਜ 20:5
ਕਿਸੇ ਤਰ੍ਹਾਂ ਦੇ ਬੁੱਤਾਂ ਦੀ ਉਪਾਸਨਾ ਜਾਂ ਸੇਵਾ ਨਾ ਕਰੋ। ਕਿਉਂ? ਕਿਉਂਕਿ ਮੈਂ, ਯਹੋਵਾਹ, ਤੁਹਾਡਾ ਪਰਮੇਸ਼ੁਰ ਹਾਂ। ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਖਿਲਾਫ਼ ਪਾਪ ਕਰਦੇ ਹਨ ਉਹ ਮੇਰੇ ਦੁਸ਼ਮਣ ਬਣ ਜਾਂਦੇ ਹਨ। ਅਤੇ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਅਤੇ ਮੈਂ ਉਨ੍ਹਾਂ ਦੇ ਪੁੱਤਾਂ ਪੋਤਿਆਂ ਅਤੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।