Psalm 86:7
ਯਹੋਵਾਹ, ਮੈਂ ਆਪਣੀ ਸੰਕਟ ਦੀ ਘੜੀ ਵਿੱਚ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਜਾਣਦਾ ਹਾਂ ਕਿ ਤੁਸੀਂ ਮੈਨੂੰ ਉੱਤਰ ਦੇਵੋਂਗੇ।
Psalm 86:7 in Other Translations
King James Version (KJV)
In the day of my trouble I will call upon thee: for thou wilt answer me.
American Standard Version (ASV)
In the day of my trouble I will call upon thee; For thou wilt answer me.
Bible in Basic English (BBE)
In the day of my trouble I send up my cry to you; for you will give me an answer.
Darby English Bible (DBY)
In the day of my distress I will call upon thee, for thou wilt answer me.
Webster's Bible (WBT)
In the day of my trouble I will call upon thee: for thou wilt answer me.
World English Bible (WEB)
In the day of my trouble I will call on you, For you will answer me.
Young's Literal Translation (YLT)
In a day of my distress I call Thee, For Thou dost answer me.
| In the day | בְּי֣וֹם | bĕyôm | beh-YOME |
| of my trouble | צָ֭רָתִ֥י | ṣārātî | TSA-ra-TEE |
| upon call will I | אֶקְרָאֶ֗ךָּ | ʾeqrāʾekkā | ek-ra-EH-ka |
| thee: for | כִּ֣י | kî | kee |
| thou wilt answer | תַעֲנֵֽנִי׃ | taʿănēnî | ta-uh-NAY-nee |
Cross Reference
ਜ਼ਬੂਰ 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”
ਯਵਨਾਹ 2:2
“ਮੈਂ ਆਪਣੀ ਮੁਸੀਬਤ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਜਵਾਬ ਦਿੱਤਾ। ਯਹੋਵਾਹ, ਜਦੋਂ ਮੈਂ ਤੈਨੂੰ ਸ਼ਿਓਲ ਦੀ ਗਹਿਰਾਈ ਵਿੱਚੋਂ ਪੁਕਾਰਿਆ, ਤੂੰ ਮੈਨੂੰ ਸੁਣਿਆ।
ਜ਼ਬੂਰ 34:4
ਮੈਂ ਮਦਦ ਲਈ ਪਰਮੇਸ਼ੁਰ ਵੱਲ ਗਿਆ, ਅਤੇ ਉਸ ਨੇ ਮੇਰੀ ਗੱਲ ਸੁਣੀ। ਉਸ ਨੇ ਮੈਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਤੋਂ ਬਚਾਇਆ ਜਿਨ੍ਹਾਂ ਤੋਂ ਮੈਂ ਭੈਭੀਤ ਹਾਂ।
ਜ਼ਬੂਰ 17:6
ਹਰ ਵਾਰੀ ਮੈਂ ਤੁਹਾਨੂੰ ਅਵਾਜ਼ ਦਿੱਤੀ, ਪਰਮੇਸ਼ੁਰ। ਤੇ ਤੁਸੀਂ ਹੁਂਗਾਰਾ ਭਰਿਆ, ਇਸ ਲਈ ਹੁਣ ਕਿਰਪਾ ਕਰਕੇ ਮੈਨੂੰ ਸੁਣੋ।
ਇਬਰਾਨੀਆਂ 5:7
ਜਦੋਂ ਮਸੀਹ ਧਰਤੀ ਉੱਤੇ ਰਹਿੰਦਾ ਸੀ ਉਸ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਅਤੇ ਸਹਾਇਤਾ ਦੀ ਮੰਗ ਕੀਤੀ। ਪਰਮੇਸ਼ੁਰ ਹੀ ਹੈ ਜਿਹੜਾ ਉਸ ਨੂੰ ਮੌਤ ਤੋਂ ਬਚਾ ਸੱਕਦਾ ਸੀ ਅਤੇ ਯਿਸੂ ਨੇ ਪਰਮੇਸ਼ੁਰ ਅੱਗੇ ਉੱਚੀਆਂ ਚੀਕਾਂ ਅਤੇ ਹੰਝੂਆਂ ਰਾਹੀਂ ਪ੍ਰਾਰਥਨਾ ਕੀਤੀ। ਅਤੇ ਪਰਮੇਸ਼ੁਰ ਨੇ ਯਿਸੂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ ਕਿਉਂਕਿ ਯਿਸੂ ਨਿਮ੍ਰ ਸੀ ਅਤੇ ਉਸ ਨੇ ਹਰ ਉਹ ਗੱਲ ਕੀਤੀ ਜਿਸ ਵਿੱਚ ਪਰਮੇਸ਼ੁਰ ਦੀ ਰਜ਼ਾ ਸੀ।
ਨੂਹ 3:55
ਯਹੋਵਾਹ ਜੀ, ਮੈਂ ਟੋਏ ਦੀ ਡੂੰਘ ਵਿੱਚੋਂ, ਤੁਹਾਡਾ ਨਾਮ ਪੁਕਾਰਿਆ।
ਯਸਈਆਹ 26:16
ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।
ਜ਼ਬੂਰ 142:1
ਦਾਊਦ ਦਾ ਇੱਕ ਭੱਗਤੀ ਗੀਤ। ਇਹ ਉਸ ਵੇਲੇ ਦੀ ਪ੍ਰਾਰਥਨਾ ਹੈ ਜਦੋਂ ਉਹ ਗੁਫ਼ਾ ਵਿੱਚ ਸੀ। ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ।
ਜ਼ਬੂਰ 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।
ਲੋਕਾ 22:44
ਯਿਸੂ ਵੱਡੀ ਮਾਨਸਿਕ ਪੀੜਾ ਵਿੱਚ ਸੀ, ਤਾਂ ਉਹ ਹੋਰ ਵੀ ਗੰਭੀਰਤਾ ਪੂਰਵਕ ਪ੍ਰਾਰਥਨਾ ਕਰਨ ਲੱਗਾ। ਉਸਦਾ ਮੁੜਕਾ ਲਹੂ ਦੀਆਂ ਬੂਦਾਂ ਵਾਂਗ ਧਰਤੀ ਉੱਤੇ ਡਿੱਗ ਰਿਹਾ ਸੀ।
ਜ਼ਬੂਰ 142:3
ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ੰਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ।
ਜ਼ਬੂਰ 77:1
ਨਿਰਦੇਸ਼ਕ ਲਈ: ਯਦੂਥੂਨ ਲਈ। ਆਸਾਫ਼ ਦਾ ਇੱਕ ਉਸਤਤਿ ਗੀਤ। ਮੈਂ ਪਰਮੇਸ਼ੁਰ ਨੂੰ ਆਵਾਜ਼ ਦਿੰਦਾ ਹਾਂ ਅਤੇ ਸਹਾਇਤਾ ਲਈ ਰੋਂਦਾ ਹਾਂ। ਹੇ ਪਰਮੇਸ਼ੁਰ ਮੈਂ ਤੈਨੂੰ ਆਵਾਜ਼ ਦਿੰਦਾ ਹਾਂ, ਮੇਰੀ ਆਵਾਜ਼ ਸੁਣੋ।
ਜ਼ਬੂਰ 55:16
ਮੈਂ ਪਰਮੇਸ਼ੁਰ ਨੂੰ ਸਹਾਇਤਾ ਲਈ ਬੁਲਾਵਾਂਗਾ, ਯਹੋਵਾਹ ਮੈਨੂੰ ਉੱਤਰ ਦੇਵੇਗਾ।
ਜ਼ਬੂਰ 18:6
ਇੱਥੋਂ ਤੀਕ ਕਿ ਮੈਂ ਘੇਰਿਆ ਗਿਆ ਸਾਂ, ਫ਼ੇਰ ਮੈਂ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਹਾਂ, ਹਾਂ ਮੈਂ ਆਪਣੇ ਪਰਮੇਸ਼ੁਰ ਨੂੰ ਚੀਕਿਆ ਪਰਮੇਸ਼ੁਰ ਆਪਣੇ ਮੰਦਰ ਅੰਦਰ ਸੀ। ਉਸ ਨੇ ਮੇਰੀ ਚੀਕ ਸੁਣੀ। ਉਸ ਨੇ ਮਦਦ ਲਈ ਮੇਰੀ ਅਵਾਜ਼ ਨੂੰ ਸੁਣਿਆ।