Ruth 1:1
ਯਹੂਦਾਹ ਵਿੱਚ ਅਕਾਲ ਬਹੁਤ ਸਮਾਂ ਪਹਿਲਾਂ, ਨਿਆਂਕਾਰਾਂ ਦੇ ਸਮੇਂ ਵਿੱਚ, ਇੱਕ ਅਜਿਹਾ ਸਮਾਂ ਆਇਆ ਜਦੋਂ ਧਰਤੀ ਉੱਤੇ ਅਕਾਲ ਪੈ ਗਿਆ। ਇੱਕ ਆਦਮੀ ਯਹੂਦਾਹ ਵਿੱਚੋਂ ਬੈਤਲਹਮ ਤੋਂ ਆਪਣੀ ਪਤਨੀ ਅਤੇ ਦੋ ਪੁੱਤਰਾਂ ਸਮੇਤ ਮੋਆਬ ਦੀ ਧਰਤੀ ਉੱਤੇ ਰਹਿਣ ਲਈ ਗਿਆ।
Ruth 1:1 in Other Translations
King James Version (KJV)
Now it came to pass in the days when the judges ruled, that there was a famine in the land. And a certain man of Bethlehemjudah went to sojourn in the country of Moab, he, and his wife, and his two sons.
American Standard Version (ASV)
And it came to pass in the days when the judges judged, that there was a famine in the land. And a certain man of Bethlehem-judah went to sojourn in the country of Moab, he, and his wife, and his two sons.
Bible in Basic English (BBE)
Now there came a time, in the days of the judges, when there was no food in the land. And a certain man went from Beth-lehem-judah, he and his wife and his two sons, to make a living-place in the country of Moab.
Darby English Bible (DBY)
And it came to pass in the days when the judges ruled, that there was a famine in the land. And a certain man went from Bethlehem-Judah, to sojourn in the country of Moab, he, and his wife, and his two sons.
Webster's Bible (WBT)
Now it came to pass in the days when the judges ruled, that there was a famine in the land. And a certain man of Beth-lehem-judah went to dwell in the country of Moab, he, and his wife, and his two sons.
World English Bible (WEB)
It happened in the days when the judges judged, that there was a famine in the land. A certain man of Bethlehem Judah went to sojourn in the country of Moab, he, and his wife, and his two sons.
Young's Literal Translation (YLT)
And it cometh to pass, in the days of the judging of the judges, that there is a famine in the land, and there goeth a man from Beth-Lehem-Judah to sojourn in the fields of Moab, he, and his wife, and his two sons.
| Now it came to pass | וַיְהִ֗י | wayhî | vai-HEE |
| days the in | בִּימֵי֙ | bîmēy | bee-MAY |
| when the judges | שְׁפֹ֣ט | šĕpōṭ | sheh-FOTE |
| ruled, | הַשֹּֽׁפְטִ֔ים | haššōpĕṭîm | ha-shoh-feh-TEEM |
| that there was | וַיְהִ֥י | wayhî | vai-HEE |
| a famine | רָעָ֖ב | rāʿāb | ra-AV |
| land. the in | בָּאָ֑רֶץ | bāʾāreṣ | ba-AH-rets |
| man certain a And | וַיֵּ֨לֶךְ | wayyēlek | va-YAY-lek |
| of Bethlehem-judah | אִ֜ישׁ | ʾîš | eesh |
| מִבֵּ֧ית | mibbêt | mee-BATE | |
| went | לֶ֣חֶם | leḥem | LEH-hem |
| to sojourn | יְהוּדָ֗ה | yĕhûdâ | yeh-hoo-DA |
| country the in | לָגוּר֙ | lāgûr | la-ɡOOR |
| of Moab, | בִּשְׂדֵ֣י | biśdê | bees-DAY |
| he, | מוֹאָ֔ב | môʾāb | moh-AV |
| wife, his and | ה֥וּא | hûʾ | hoo |
| and his two | וְאִשְׁתּ֖וֹ | wĕʾištô | veh-eesh-TOH |
| sons. | וּשְׁנֵ֥י | ûšĕnê | oo-sheh-NAY |
| בָנָֽיו׃ | bānāyw | va-NAIV |
Cross Reference
ਪੈਦਾਇਸ਼ 12:10
ਅਬਰਾਮ ਮਿਸਰ ਵਿੱਚ ਇਸ ਸਮੇਂ ਦੌਰਾਨ ਧਰਤੀ ਬਹੁਤ ਖੁਸ਼ਕ ਸੀ। ਬਾਰਿਸ਼ ਨਹੀਂ ਸੀ ਹੋਈ ਅਤੇ ਭੋਜਨ ਉਗਾਇਆ ਨਹੀਂ ਸੀ ਜਾ ਸੱਕਦਾ। ਇਸ ਲਈ ਅਬਰਾਮ ਮਿਸਰ ਵਿੱਚ ਰਹਿਣ ਲਈ ਚੱਲਾ ਗਿਆ।
ਪੈਦਾਇਸ਼ 26:1
ਇਸਹਾਕ ਅਬੀਮਲਕ ਨਾਲ ਝੂਠ ਬੋਲਦਾ ਹੈ ਇੱਕ ਵਾਰੀ ਅਕਾਲ ਪੈ ਗਿਆ। ਇਹ ਉਸੇ ਤਰ੍ਹਾਂ ਦਾ ਅਕਾਲ ਸੀ ਜਿਹੋ ਜਿਹਾ ਅਬਰਾਹਾਮ ਦੇ ਜੀਵਨ ਕਾਲ ਦੌਰਾਨ ਪਿਆ ਸੀ। ਇਸ ਲਈ ਇਸਹਾਕ ਗਰਾਰ ਦੇ ਕਸਬੇ ਵੱਲ, ਫ਼ਲਿਸਤੀ ਲੋਕਾਂ ਦੇ ਰਾਜੇ ਅਬੀਮਲਕ ਵੱਲ ਗਿਆ।
ਪੈਦਾਇਸ਼ 43:1
ਯਾਕੂਬ ਬਿਨਯਾਮੀਨ ਨੂੰ ਮਿਸਰ ਜਾਣ ਦਿੰਦਾ ਹੈ ਉਸ ਦੇਸ਼ ਵਿੱਚ ਅਕਾਲ ਦੀ ਹਾਲਤ ਬਹੁਤ ਖਰਾਬ ਸੀ।
ਕਜ਼ਾૃ 17:8
ਉਸ ਜਵਾਨ ਆਦਮੀ ਨੇ ਬੈਤਲਹਮ, ਯਹੂਦਾਹ ਛੱਡ ਦਿੱਤਾ। ਉਹ ਰਹਿਣ ਲਈ ਕਿਸੇ ਹੋਰ ਸਥਾਨ ਦੀ ਤਲਾਸ ਵਿੱਚ ਸੀ। ਜਦੋਂ ਉਹ ਸਫ਼ਰ ਕਰ ਰਿਹਾ ਸੀ ਤਾਂ ਉਹ ਮੀਕਾਹ ਦੇ ਘਰ ਆਇਆ। ਮੀਕਾਹ ਦਾ ਘਰ ਇਫ਼ਰਾਈਮ ਦੀ ਧਰਤੀ ਉੱਤੇ ਪਹਾੜੀ ਪ੍ਰਦੇਸ਼ ਵਿੱਚ ਸੀ।
ਜ਼ਬੂਰ 105:16
ਪਰਮੇਸ਼ੁਰ ਨੇ ਉਸ ਦੇਸ਼ ਵਿੱਚ ਅਕਾਲ ਭੇਜਿਆ। ਲੋਕਾਂ ਕੋਲ ਖਾਣ ਲਈ ਕਾਫ਼ੀ ਭੋਜਨ ਨਹੀਂ ਸੀ।
ਹਿਜ਼ ਕੀ ਐਲ 14:13
“ਆਦਮੀ ਦੇ ਪੁੱਤਰ, ਮੈਂ ਉਸ ਕਿਸੇ ਵੀ ਕੌਮ ਨੂੰ ਸਜ਼ਾ ਦਿਆਂਗਾ ਜਿਹੜੀ ਮੈਨੂੰ ਛੱਡ ਦੇਵੇਗੀ ਅਤੇ ਮੇਰੇ ਖਿਲਾਫ਼ ਪਾਪ ਕਰੇਗੀ ਮੈਂ ਉਨ੍ਹਾਂ ਦੇ ਭੋਜਨ ਦੀ ਪੂਰਤੀ ਰੋਕ ਦਿਆਂਗਾ। ਸ਼ਾਇਦ ਮੈਂ ਭੁੱਖਮਰੀ ਪੈਦਾ ਕਰ ਦਿਆਂ ਅਤੇ ਉਸ ਦੇਸ ਵਿੱਚੋਂ ਬੰਦਿਆਂ ਅਤੇ ਜਾਨਵਰਾਂ ਨੂੰ ਹਟਾ ਦਿਆਂ।
ਆਮੋਸ 4:6
“ਮੈਂ ਤੁਹਾਨੂੰ ਭੋਜਨ ਤੋਂ ਵਾਂਝਿਆਂ ਕਰ ਦਿੱਤਾ। ਮੈਂ ਤੁਹਾਡੇ ਸ਼ਹਿਰਾਂ ਵਿੱਚ ਰੋਟੀ ਦੀ ਬੁੜ ਲਿਆਂਦੀ, ਪਰ ਤੁਸੀਂ ਫ਼ਿਰ ਵੀ ਮੇਰੇ ਵੱਲ ਨਾ ਪਰਤੇ।” ਯਹੋਵਾਹ ਨੇ ਅਜਿਹਾ ਆਖਿਆ।
ਯਵਾਐਲ 1:16
ਸਾਡਾ ਅੰਨ ਮੁੱਕ ਚੁੱਕਿਆ ਹੈ। ਸਾਡੇ ਪਰਮੇਸ਼ੁਰ ਦੇ ਮੰਦਰ ਵਿੱਚੋਂ ਆਨੰਦ ਅਤੇ ਜਸ਼ਨ ਗਾਇਬ ਹੋ ਚੁੱਕੇ ਹਨ।
ਯਵਾਐਲ 1:10
ਸਾਰੇ ਖੇਤ ਉੱਜੜ ਗਏ ਹਨ ਅਤੇ ਧਰਤੀ ਵੀ ਰੋ ਰਹੀ ਹੈ ਕਿਉਂ ਕਿ ਫ਼ਸਲਾਂ ਨਸ਼ਟ ਹੋ ਗਈਆਂ ਹਨ। ਨਵੀਂ ਮੈਅ ਮੁੱਕ ਚੁੱਕੀ ਹੈ ਤੇ ਜੈਤੂਨ ਦਾ ਤੇਲ ਖਤਮ ਹੋ ਗਿਆ ਹੈ।
ਹਿਜ਼ ਕੀ ਐਲ 14:21
ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
ਯਰਮਿਆਹ 14:1
ਸੋਕਾ ਅਤੇ ਝੂਠੇ ਨਬੀ ਇਹ ਸੰਦੇਸ਼ ਯਿਰਮਿਯਾਹ ਨੂੰ ਯਹੋਵਾਹ ਵੱਲੋਂ, ਅਕਾਲ ਬਾਰੇ ਹੈ:
ਜ਼ਬੂਰ 107:34
ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।
ਅਸਤਸਨਾ 28:23
ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ।
ਅਸਤਸਨਾ 28:38
ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।
ਕਜ਼ਾૃ 2:16
ਫ਼ੇਰ ਯਹੋਵਾਹ ਨੇ ਉਨ੍ਹਾਂ ਆਗੂਆਂ ਨੂੰ ਚੁਣਿਆ ਜਿਨ੍ਹਾਂ ਨੂੰ ਨਿਆਂਕਾਰ ਆਖਿਆ ਜਾਂਦਾ ਸੀ। ਇਨ੍ਹਾਂ ਆਗੂਆਂ ਨੇ ਇਸਰਾਏਲ ਦੇ ਲੋਕਾਂ ਨੂੰ ਉਨ੍ਹਾਂ ਦੁਸ਼ਮਣਾ ਕੋਲੋਂ ਬਚਾਇਆ ਜਿਨ੍ਹਾਂ ਨੇ ਉਨ੍ਹਾਂ ਨੂੰ ਲੁੱਟ ਲਿਆ ਸੀ।
ਕਜ਼ਾૃ 12:8
ਨਿਆਂਕਾਰ ਇਬਸਾਨ ਯਿਫ਼ਤਾਨ ਤੋਂ ਮਗਰੋਂ ਇਬਸਾਨ ਨਾਮ ਦਾ ਬੰਦਾ ਇਸਰਾਏਲ ਦੇ ਲੋਕਾਂ ਦਾ ਨਿਆਂਕਾਰ ਸੀ। ਇਬਸਾਨ ਬੈਤਲਹਮ ਸ਼ਹਿਰ ਦਾ ਸੀ।
ਕਜ਼ਾૃ 19:1
ਇੱਕ ਲੇਵੀ ਆਦਮੀ ਅਤੇ ਉਸਦੀ ਦਾਸੀ ਉਸ ਸਮੇਂ ਇਸਰਾਏਲੀ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਉੱਥੇ ਇੱਕ ਲੇਵੀ ਅਦਮੀ ਸੀ ਜਿਹੜਾ ਦੂਰ ਸਾਰੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਰਹਿੰਦਾ ਸੀ, ਉਸ ਆਦਮੀ ਦੀ ਇੱਕ ਨੌਕਰਾਣੀ ਸੀ ਜਿਹੜੀ ਉਸ ਲਈ ਪਤਨੀ ਵਰਗੀ ਹੀ ਸੀ। ਉਹ ਦਾਸੀ ਯਹੂਦਾਹ ਦੇਸ਼ ਦੇ ਬੈਤਲਹਮ ਸ਼ਹਿਰ ਦੀ ਸੀ।
੨ ਸਮੋਈਲ 21:1
ਸ਼ਾਊਲ ਦੇ ਪਰਿਵਾਰ ਨੂੰ ਸਜ਼ਾ ਜਦੋਂ ਦਾਊਦ ਪਾਤਸ਼ਾਹ ਸੀ ਉਸ ਸਮੇਂ ਵਿੱਚ ਤਿੰਨ ਸਾਲ ਭੁੱਖਮਰੀ ਪਈ ਰਹੀ ਕਿਉਂ ਕਿ ਕਾਲ ਤਿੰਨ ਵਰ੍ਹੇ ਚੱਲਦਾ ਰਿਹਾ। ਦਾਊਦ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਤਾਂ ਯਹੋਵਾਹ ਨੇ ਆਖਿਆ, “ਸ਼ਾਊਲ ਅਤੇ ਉਸ ਦੇ ਹਤਿਆਰੇ ਘਰਾਣੇ ਦੇ ਕਾਰਣ ਇਹ ਕਾਲ ਪਿਆ ਹੈ ਕਿਉਂ ਕਿ ਉਸ ਨੇ ਗਿਬਓਨੀਆਂ ਨੂੰ ਵੱਢ ਸੁੱਟਿਆ।”
੧ ਸਲਾਤੀਨ 17:1
ਏਲੀਯਾਹ ਅਤੇ ਸੋਕਾ ਏਲੀਯਾਹ ਗਿਲਆਦ ਵਿੱਚ ਤਿਸ਼ਬੀ ਸ਼ਹਿਰ ਦਾ ਨਬੀ ਸੀ। ਏਲੀਯਾਹ ਨੇ ਅਹਾਬ ਪਾਤਸ਼ਾਹ ਨੂੰ ਆਖਿਆ, “ਮੈਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦਾ ਸੇਵਕ ਹਾਂ। ਉਸਦੀ ਸ਼ਕਤੀ ਨਾਲ, ਮੈਂ ਇਕਰਾਰ ਕਰਦਾ ਹਾਂ ਕਿ ਆਉਣ ਵਾਲੇ ਕੁਝ ਸਾਲਾਂ ਵਿੱਚ, ਨਾ ਮੀਂਹ ਪਵੇਗਾ ਨਾ ਤ੍ਰੇਲ। ਮੀਂਹ ਉਦੋਂ ਹੀ ਪਵੇਗਾ ਜਦੋਂ ਮੈਂ ਹੁਕਮ ਦੇਵਾਂਗਾ।”
੧ ਸਲਾਤੀਨ 18:2
ਤਾਂ ਏਲੀਯਾਹ ਅਹਾਬ ਨੂੰ ਮਿਲਣ ਗਿਆ। ਉਸ ਵੇਲੇ ਸਾਮਰਿਯਾ ਵਿੱਚ ਕਾਲ ਪਿਆ ਹੋਇਆ ਸੀ।
੨ ਸਲਾਤੀਨ 8:1
ਸ਼ੂਨੰਮੀ ਔਰਤ ਅਤੇ ਪਾਤਸ਼ਾਹ ਅਲੀਸ਼ਾ ਨੇ ਉਸ ਔਰਤ ਨਾਲ ਗੱਲ ਕੀਤੀ ਜਿਸਦੇ ਪੁੱਤਰ ਨੂੰ ਉਸ ਨੇ ਜੀਵਤ ਕੀਤਾ ਸੀ ਅਤੇ ਆਖਿਆ, “ਉੱਠ ਤੇ ਆਪਣੇ ਪਰਿਵਾਰ ਸਮੇਤ ਇਸ ਦੇਸ਼ ਵਿੱਚੋਂ ਕਿਤੇ ਹੋਰ ਚਲੀ ਜਾ। ਕਿਉਂ ਕਿ ਯਹੋਵਾਹ ਨੇ ਇੱਥੇ ਕਾਲ ਦਾ ਹੁਕਮ ਦੇ ਦਿੱਤਾ ਹੈ ਜੋ ਕਿ ਇਸ ਦੇਸ਼ ਉੱਪਰ ਸੱਤ ਸਾਲਾਂ ਲਈ ਰਹੇਗਾ।”
ਅਹਬਾਰ 26:19
ਮੈਂ ਉਨ੍ਹਾਂ ਮਹਾਨ ਸ਼ਹਿਰਾਂ ਨੂੰ ਵੀ ਤਬਾਹ ਕਰ ਦਿਆਂਗਾ ਜਿਹੜੇ ਤੁਹਾਨੂੰ ਗੁਮਾਨੀ ਬਣਾਉਂਦੇ ਹਨ। ਅਕਾਸ਼ ਮੀਂਹ ਨਹੀਂ ਵਰ੍ਹਾਉਣਗੇ ਅਤੇ ਧਰਤੀ ਫ਼ਸਲਾਂ ਨਹੀਂ ਉਗਾਏਗੀ।