Song Of Solomon 1:10
ਤੇਰੀਆਂ ਗੱਲ੍ਹਾਂ ਗਹਿਣਿਆਂ ਅਤੇ ਝੁਮਕਿਆਂ ਨਾਲ ਸੋਹਣੀਆਂ ਹਨ, ਤੇਰੀ ਗਰਦਨ ਮਣਕਿਆਂ ਦੀਆਂ ਡੋਰੀਆਂ ਨਾਲ ਖੂਬਸੂਰਤ ਹੈ।
Song Of Solomon 1:10 in Other Translations
King James Version (KJV)
Thy cheeks are comely with rows of jewels, thy neck with chains of gold.
American Standard Version (ASV)
Thy cheeks are comely with plaits `of hair', Thy neck with strings of jewels.
Bible in Basic English (BBE)
Your face is a delight with rings of hair, your neck with chains of jewels.
Darby English Bible (DBY)
Thy cheeks are comely with bead-rows, Thy neck with ornamental chains.
World English Bible (WEB)
Your cheeks are beautiful with earrings, Your neck with strings of jewels.
Young's Literal Translation (YLT)
Comely have been thy cheeks with garlands, Thy neck with chains.
| Thy cheeks | נָאו֤וּ | nāʾwû | na-VOO |
| are comely | לְחָיַ֙יִךְ֙ | lĕḥāyayik | leh-ha-YA-yeek |
| with rows | בַּתֹּרִ֔ים | battōrîm | ba-toh-REEM |
| neck thy jewels, of | צַוָּארֵ֖ךְ | ṣawwāʾrēk | tsa-wa-RAKE |
| with chains | בַּחֲרוּזִֽים׃ | baḥărûzîm | ba-huh-roo-ZEEM |
Cross Reference
ਹਿਜ਼ ਕੀ ਐਲ 16:11
ਫ਼ਿਰ ਮੈਂ ਤੈਨੂੰ ਕੁਝ ਗਹਿਣੇ ਦਿੱਤੇ। ਮੈਂ ਤੇਰੀਆਂ ਬਾਹਾਂ ਵਿੱਚ ਕਂਗਣ ਪਾਏ ਅਤੇ ਤੇਰੀ ਗਰਦਨ ਵਿੱਚ ਹਾਰ ਪਾਇਆ।
੧ ਪਤਰਸ 3:4
ਸਗੋਂ ਤੁਹਾਡੀ ਸੁੰਦਰਤਾ ਉਸ ਕੋਮਲਤਾ ਅਤੇ ਸ਼ਾਂਤ ਆਤਮਾ ਦੀ ਹੋਣੀ ਚਾਹੀਦੀ ਹੈ ਜੋ ਤੁਹਾਡੇ ਅੰਦਰੋਂ ਆਉਂਦੀ ਹੈ। ਇਹ ਸੁੰਦਰਤਾ ਕਦੀ ਵੀ ਫ਼ਿੱਕੀ ਨਹੀਂ ਪਵੇਗੀ।
ਗ਼ਜ਼ਲ ਅਲਗ਼ਜ਼ਲਾਤ 5:13
ਗੱਲ੍ਹਾਂ ਉਸਦੀਆਂ ਹਨ ਮਸਾਲਿਆਂ ਦੇ ਬਾਗ ਵਰਗੀਆਂ ਸੁਗੰਧੀ ਦਿੰਦੀਆਂ ਹੋਈਆਂ। ਹੋਠ ਉਸ ਦੇ ਹਨ ਚੰਬੇਲੀ ਵਰਗੇ ਗੰਧਰਸ ਨਾਲ ਜਿਉਂਦੇ ਹੋਏ।
੨ ਪਤਰਸ 1:3
ਪਰਮੇਸ਼ੁਰ ਨੇ ਸਾਨੂੰ ਹਰ ਲੋੜੀਂਦੀ ਚੀਜ਼ ਦਿੱਤੀ ਹੈ ਯਿਸੂ ਕੋਲ ਪਰਮੇਸ਼ੁਰ ਦੀ ਸ਼ਕਤੀ ਹੈ। ਉਸ ਸ਼ਕਤੀ ਨੇ ਸਾਨੂੰ ਉਹ ਸਭ ਕੁਝ ਦਿੱਤਾ ਹੈ ਜੋ ਸਾਨੂੰ ਜਿਉਣ ਲਈ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਲਈ ਲੋੜੀਂਦਾ ਹੈ। ਯਿਸੂ ਨੇ ਸਾਨੂੰ ਆਪਣੀ ਮਹਿਮਾ ਅਤੇ ਚੰਗਿਆਈ ਨਾਲ ਉਸ ਬਾਰੇ ਡੂੰਘੇ ਗਿਆਨ ਕਾਰਣ ਸੱਦਿਆ ਹੈ।
ਯਸਈਆਹ 61:10
ਪਰਮੇਸ਼ੁਰ ਦਾ ਸੇਵਕ ਮੁਕਤੀ ਲੈ ਕੇ ਆਉਂਦਾ ਹੈ “ਯਹੋਵਾਹ ਮੈਨੂੰ ਬਹੁਤ-ਬਹੁਤ ਪ੍ਰਸੰਨ ਕਰਦਾ ਹੈ। ਮੇਰਾ ਸਾਰਾ ਆਪਾ ਪਰਮੇਸ਼ੁਰ ਲਈ ਪ੍ਰਸੰਨ ਹੈ। ਯਹੋਵਾਹ ਨੇ ਮੈਨੂੰ ਮੁਕਤੀ ਦੇ ਬਸਤਰ ਪੁਆਏ। ਇਹ ਬਸਤਰ ਉਨ੍ਹਾਂ ਸੁੰਦਰ ਬਸਤਰਾਂ ਵਰਗੇ ਹਨ ਜਿਹੜੇ ਕੋਈ ਆਪਣੀ ਸ਼ਾਦੀ ਉੱਤੇ ਪਹਿਨਦਾ ਹੈ। ਯਹੋਵਾਹ ਨੇ ਮੈਨੂੰ ਆਪਣੀ ਨੇਕੀ ਦਾ ਕੋਟ ਪਹਿਨਾਇਆ। ਇਹ ਕੋਟ ਉਨ੍ਹਾਂ ਬਸਤਰਾਂ ਵਰਗਾ ਹੈ ਜਿਹੜੇ ਕੋਈ ਔਰਤ ਆਪਣੀ ਸ਼ਾਦੀ ਉੱਤੇ ਪਹਿਨਦੀ ਹੈ।
ਯਸਈਆਹ 3:18
ਉਸ ਸਮੇਂ ਯਹੋਵਾਹ ਉਹ ਸਾਰੀਆਂ ਵਸਤਾਂ ਉਨ੍ਹਾਂ ਕੋਲੋਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਨ੍ਹਾਂ ਨੂੰ ਗੁਮਾਨ ਹੈ: ਸੁੰਦਰ ਹਂਸਲੀਆਂ, ਸੂਰਜ ਚੰਨ ਵਾਂਗ ਚਮਕਦੇ ਹਾਰ,
ਗ਼ਜ਼ਲ ਅਲਗ਼ਜ਼ਲਾਤ 4:9
ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।
ਅਮਸਾਲ 1:9
ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।
ਗਿਣਤੀ 31:50
ਇਸ ਲਈ ਅਸੀਂ ਹਰ ਸਿਪਾਹੀ ਕੋਲੋਂ ਯਹੋਵਾਹ ਦੀ ਸੁਗਾਤ ਲੈ ਕੇ ਆ ਰਹੇ ਹਾਂ। ਅਸੀਂ ਉਹ ਚੀਜ਼ਾਂ ਵੀ ਲਿਆ ਰਹੇ ਹਾਂ ਜਿਹੜੀਆਂ ਸੋਨੇ ਦੀਆਂ ਬਣੀਆਂ ਹਨ-ਬਾਜੂ ਬੰਦ, ਹਾਰ, ਮੁੰਦਰੀਆਂ ਵਾਲੀਆਂ ਅਤੇ ਗਲੇ ਦੇ ਹਾਰ। ਇਹ ਸੁਗਾਤ ਯਹੋਵਾਹ ਲਈ ਹਨ ਤਾਂ ਜੋ ਅਸੀਂ ਪਵਿੱਤਰ ਹੋ ਸੱਕੀਏ।”
ਪੈਦਾਇਸ਼ 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।
ਪੈਦਾਇਸ਼ 24:47
ਫ਼ੇਰ ਮੈਂ ਉਸ ਨੂੰ ਪੁੱਛਿਆ, ‘ਤੇਰੇ ਪਿਤਾ ਦਾ ਕੀ ਨਾਮ ਹੈ?’ ਉਸ ਨੇ ਜਵਾਬ ਦਿੱਤਾ, ‘ਮੇਰਾ ਪਿਤਾ ਮਿਲਕਾਹ ਅਤੇ ਨਾਹੋਰ ਦਾ ਪੁੱਤਰ ਬਥੂਏਲ ਹੈ।’ ਫ਼ੇਰ ਮੈਂ ਉਸ ਨੂੰ ਅੰਗੂਠੀ ਅਤੇ ਬਾਜ਼ੂਬੰਦ ਦਿੱਤੇ।
ਪੈਦਾਇਸ਼ 24:22
ਜਦੋਂ ਊਠ ਪਾਣੀ ਪੀ ਹਟੇ, ਉਸ ਨੇ ਰਿਬਕਾਹ ਨੂੰ 1/5 ਔਂਸ ਦੀ ਇੱਕ ਸੋਨੇ ਦੀ ਅੰਗੂਠੀ ਦਿੱਤੀ। ਉਸ ਨੇ ਉਸ ਨੂੰ ਸੋਨੇ ਦੇ ਦੋ ਬਾਜੂਬੰਦ ਵੀ ਦਿੱਤੇ ਜਿਨ੍ਹਾਂ ਚੋਂ ਹਰੇਕ ਦਾ ਵਜ਼ਨ 4 ਔਂਸ ਸੀ।