Song Of Solomon 8:6
ਰੱਖ ਮੈਨੂੰ (ਕੋਲ ਆਪਣੇ) ਮੁਹਰ ਵਾਂਗ ਜਿਸ ਨੂੰ ਪਹਿਨਿਆ ਹੈ ਤੂੰ ਦਿਲ ਆਪਣੇ ਉੱਤੇ ਨਿਸ਼ਾਨੀ ਵਾਲੀ ਹੋਵੇ ਜਿਵੇਂ ਅੰਗੂਠੀ ਜਿਸ ਨੂੰ ਪਹਿਨਿਆ ਹੈ ਤੂੰ ਹੱਥ ਵਿੱਚ। ਇਹ ਮੌਤ ਵਾਂਗ ਹੈ ਜੋ ਪਿਆਰ ਤਕੜਾ ਹੈ। ਕਬਰ ਦੇ ਜੁਲਮ ਵਰਗੀ ਹੈ ਈਰਖਾ। ਇਸਦੀ ਲਾਟ ਹੈ ਅੱਗ ਦੇ ਭਾਂਬੜ ਵਾਂਗ।
Song Of Solomon 8:6 in Other Translations
King James Version (KJV)
Set me as a seal upon thine heart, as a seal upon thine arm: for love is strong as death; jealousy is cruel as the grave: the coals thereof are coals of fire, which hath a most vehement flame.
American Standard Version (ASV)
Set me as a seal upon thy heart, As a seal upon thine arm: For love is strong as death; Jealousy is cruel as Sheol; The flashes thereof are flashes of fire, A very flame of Jehovah.
Bible in Basic English (BBE)
Put me as a sign on your heart, as a sign on your arm; love is strong as death, and wrath bitter as the underworld: its coals are coals of fire; violent are its flames.
Darby English Bible (DBY)
Set me as a seal upon thy heart, As a seal upon thine arm: For love is strong as death; Jealousy is cruel as Sheol: The flashes thereof are flashes of fire, Flames of Jah.
World English Bible (WEB)
Set me as a seal on your heart, As a seal on your arm; For love is strong as death. Jealousy is as cruel as Sheol; Its flashes are flashes of fire, A very flame of Yahweh.
Young's Literal Translation (YLT)
Set me as a seal on thy heart, as a seal on thine arm, For strong as death is love, Sharp as Sheol is jealousy, Its burnings `are' burnings of fire, a flame of Jah!
| Set | שִׂימֵ֨נִי | śîmēnî | see-MAY-nee |
| me as a seal | כַֽחוֹתָ֜ם | kaḥôtām | ha-hoh-TAHM |
| upon | עַל | ʿal | al |
| thine heart, | לִבֶּ֗ךָ | libbekā | lee-BEH-ha |
| seal a as | כַּֽחוֹתָם֙ | kaḥôtām | ka-hoh-TAHM |
| upon | עַל | ʿal | al |
| thine arm: | זְרוֹעֶ֔ךָ | zĕrôʿekā | zeh-roh-EH-ha |
| for | כִּֽי | kî | kee |
| love | עַזָּ֤ה | ʿazzâ | ah-ZA |
| is strong | כַמָּ֙וֶת֙ | kammāwet | ha-MA-VET |
| death; as | אַהֲבָ֔ה | ʾahăbâ | ah-huh-VA |
| jealousy | קָשָׁ֥ה | qāšâ | ka-SHA |
| is cruel | כִשְׁא֖וֹל | kišʾôl | heesh-OLE |
| grave: the as | קִנְאָ֑ה | qinʾâ | keen-AH |
| the coals | רְשָׁפֶ֕יהָ | rĕšāpêhā | reh-sha-FAY-ha |
| coals are thereof | רִשְׁפֵּ֕י | rišpê | reesh-PAY |
| of fire, | אֵ֖שׁ | ʾēš | aysh |
| which hath a most vehement flame. | שַׁלְהֶ֥בֶתְיָֽה׃ | šalhebetyâ | shahl-HEH-vet-ya |
Cross Reference
ਹਜਿ 2:23
ਹੇ ਮੇਰੇ ਸੇਵਕ, ਸ਼ਅਲਤੀਏਲ ਦੇ ਪੁੱਤਰ ਜ਼ਰੁੱਬਾਬਲ, ਉਸ ਦਿਨ, ਮੈਂ ਤੈਨੂੰ ਲਵਾਂਗਾ ਅਤੇ ਇੱਕ ਮੋਹਰ ਵਾਲੀ ਅੰਗੂਠੀ ਵਾਂਗ ਬਣਾਵਾਂਗਾ, ਕਿਉਂ ਕਿ ਮੈਂ ਤੈਨੂੰ ਚੁਣਿਆ ਹੈ।” ਯਹੋਵਾਹ ਸਰਬ ਸ਼ਕਤੀਮਾਨ ਨੇ ਇਓਁ ਆਖਿਆ।
ਯਸਈਆਹ 49:16
ਦੇਖੋ, ਮੈਂ ਤੁਹਾਡਾ ਨਾਮ ਆਪਣੀ ਹਬੇਲੀ ਉੱਤੇ ਉਕਰ ਲਿਆ ਹੈ। ਮੈਂ ਹਰ ਵੇਲੇ ਤੁਹਾਡੇ ਬਾਰੇ ਸੋਚਦਾ ਰਹਿੰਦਾ ਹਾਂ!
ਯਰਮਿਆਹ 22:24
ਪਾਤਸ਼ਾਹ ਯੇਹੋਇਆਚਿਨ ਦੇ ਵਿਰੁੱਧ ਨਿਆਂ “ਜਿਵੇਂ ਕਿ ਸਾਖੀ ਹਾਂ ਮੈਂ”, ਯਹੋਵਾਹ ਵੱਲੋਂ ਇਹ ਸੰਦੇਸ਼ ਹੈ, “ਯੇਹੋਇਆਚਿਨ, ਯਹੂਦਾਹ ਦੇ ਰਾਜੇ ਯੇਹੋਇਆਚਿਨ ਦੇ ਪੁੱਤਰ ਮੈਂ ਤੇਰੇ ਨਾਲ ਇਹ ਕਰਾਂਗਾ: ਭਾਵੇਂ ਤੂੰ ਹੁੰਦਾ ਸ਼ਾਹੀ ਨਿਸ਼ਾਨ ਵਾਲੀ ਅੰਗੂਠੀ ਮੇਰੇ ਸੱਜੇ ਹੱਥ ਦੀ, ਫ਼ੇਰ ਵੀ ਮੈਂ ਤੈਨੂੰ ਸੁੱਟ ਦਿੰਦਾ।
ਅਮਸਾਲ 6:34
ਕਿਉਂ ਜੋ ਉਸ ਔਰਤ ਦੇ ਪਤੀ ਨੂੰ ਈਰਖਾ ਹੋ ਜਾਵੇਗੀ ਅਤੇ ਜਦੋਂ ਉਹ ਬਦਲਾ ਲਵੇਗਾ ਉਹ ਕੋਈ ਤਰਸ ਨਹੀਂ ਕਰੇਗਾ।
ਅਸਤਸਨਾ 32:21
ਉਨ੍ਹਾਂ ਨੇ ਮੈਨੂੰ (ਭੂਤਾ ਨਾਲ) ਜਿਹੜੇ ਦੇਵਤੇ ਨਹੀਂ ਹਨ, ਈਰਖਾਲੂ ਬਣਾ ਦਿੱਤਾ ਸੀ। ਉਨ੍ਹਾਂ ਨੇ ਮੈਨੂੰ ਉਨ੍ਹਾਂ ਬੁੱਤਾਂ ਨਾਲ ਨਾਰਾਜ਼ ਕਰ ਦਿੱਤਾ ਸੀ। ਇਸ ਲਈ ਮੈਂ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਬਾਰੇ ਈਰਖਾਲੂ ਬਣਾ ਦਿਆਂਗਾ ਜਿਹੜੇ ਸੱਚੀ ਕੌਮ ਨਹੀਂ ਹਨ। ਮੈਂ ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨਾਲ ਨਾਰਾਜ਼ ਕਰ ਦਿਆਂਗਾ ਜਿਹੜੇ ਮੂਰਖ ਕੌਮ ਹਨ।
ਜ਼ਬੂਰ 120:4
ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।
ਗ਼ਜ਼ਲ ਅਲਗ਼ਜ਼ਲਾਤ 5:8
ਇਕਰਾਰ ਕਰੋ ਮੇਰੇ ਨਾਲ, ਯਰੂਸ਼ਲਮ ਦੀਓ ਨਾਰੀਓ ਮਿਲ ਜਾਵੇ ਜੇ ਤੁਹਾਨੂੰ ਮੇਰਾ ਪ੍ਰੀਤਮ ਕਿੱਧਰੇ ਆਖਣਾ ਉਸ ਨੂੰ ਕਿ ਮੈਂ ਪਿਆਰ ਨਾਲ ਬਿਮਾਰ ਹੋ ਗਈ ਹਾਂ।
ਯੂਹੰਨਾ 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
ਰਸੂਲਾਂ ਦੇ ਕਰਤੱਬ 21:13
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
੨ ਕੁਰਿੰਥੀਆਂ 5:14
ਅਸੀਂ ਮਸੀਹ ਦੇ ਪਿਆਰ ਦੇ ਵੱਸ ਹਾਂ ਕਿਉਂਕਿ ਅਸੀਂ ਜਾਣਦੇ ਹਾਂ ਕਿ ਉਹ ਸਾਰਿਆਂ ਲਈ ਮਰਿਆ, ਇਸੇ ਲਈ ਸਾਰੇ ਮਰ ਗਏ ਹਨ।
ਫ਼ਿਲਿੱਪੀਆਂ 1:20
ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
ਪਰਕਾਸ਼ ਦੀ ਪੋਥੀ 12:11
ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।
ਗਿਣਤੀ 5:14
ਪਰ ਹੋ ਸੱਕਦਾ ਹੈ ਕਿ ਪਤੀ ਇਸ ਬਾਰੇ ਸ਼ੱਕ ਕਰਨ ਲੱਗ ਪਾਵੇ ਕਿ ਉਸਦੀ ਪਤਨੀ ਨੇ ਉਸ ਦੇ ਖਿਲਾਫ਼ ਪਾਪ ਕੀਤਾ ਹੈ। ਉਹ ਸ਼ਾਇਦ ਈਰਖਾ ਕਰਨ ਲੱਗ ਜਾਵੇ। ਸ਼ਾਇਦ ਉਹ ਵਿਸ਼ਵਾਸ ਕਰਨ ਲੱਗ ਜਾਵੇ ਕਿ ਉਹ ਪਵਿੱਤਰ ਨਹੀਂ ਹੈ ਅਤੇ ਉਸ ਨਾਲ ਸੱਚੀ ਨਹੀਂ ਹੈ।
ਖ਼ਰੋਜ 28:29
“ਜਦੋਂ ਹਾਰੂਨ ਪਵਿੱਤਰ ਥਾਂ ਅੰਦਰ ਦਾਖਲ ਹੋਵੇਗਾ, ਉਸ ਨੂੰ ਸੀਨੇ-ਬੰਦ ਪਹਿਨਣਾ ਚਾਹੀਦਾ ਹੈ। ਇਸ ਤਰ੍ਹਾਂ ਉਹ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਆਪਣੇ ਦਿਲ ਦੇ ਉੱਪਰ ਕਰਕੇ ਪਹਿਨੇਗਾ ਅਤੇ ਯਹੋਵਾਹ ਉਨ੍ਹਾਂ ਨੂੰ ਹਮੇਸ਼ਾ ਚੇਤੇ ਰੱਖੇਗਾ।
ਖ਼ਰੋਜ 28:9
“ਦੋ ਸੁਲੇਮਾਨੀ ਪੱਥਰ ਲਵੋ। ਇਨ੍ਹਾ ਹੀਰਿਆਂ ਉੱਤੇ ਇਸਰਾਏਲ ਦੇ ਬਾਰ੍ਹਾਂ ਪੁੱਤਰਾਂ ਦੇ ਨਾਮ ਲਿਖੋ।
ਖ਼ਰੋਜ 28:21
ਸੀਨੇ-ਬੰਦ ਉੱਤੇ ਬਾਰ੍ਹਾਂ ਮੋਤੀ ਹੋਣਗੇ-ਇਸਰਾਏਲ ਦੇ ਹਰੇਕ ਪੁੱਤਰ ਲਈ ਇੱਕ ਮੋਤੀ। ਹਰੇਕ ਮੋਤੀ ਉੱਤੇ ਇਸਰਾਏਲ ਦੇ ਪੁੱਤਰਾਂ ਵਿੱਚੋਂ ਇੱਕ ਨਾਮ ਇੰਝ ਲਿਖੀਂ ਜਿਵੇਂ ਕੋਈ ਕਾਰੀਗਰ ਮੁਹਰ ਬਣਾਉਂਦਾ ਹੈ।
ਗਿਣਤੀ 25:11
“ਮੇਰੇ ਮਨ ਵਿੱਚ ਆਪਣੇ ਲੋਕਾਂ ਲਈ ਬਹੁਤ ਪਿਆਰ ਹੈ-ਮੈਂ ਚਾਹੁੰਦਾ ਹਾਂ ਕਿ ਉਹ ਸਿਰਫ਼ ਮੇਰੇ ਹੀ ਰਹਿਣ। ਅਲਆਜ਼ਾਰ ਦੇ ਪੁੱਤਰ ਫ਼ੀਨਹਾਸ, ਜਾਜਕ ਹਾਰੂਨ ਦੇ ਪੋਤਰੇ ਨੇ ਲੋਕਾਂ ਨੂੰ ਮੇਰੇ ਕਹਿਰ ਤੋਂ ਬਚਾ ਲਿਆ। ਉਸ ਨੇ ਅਜਿਹਾ ਮੇਰੇ ਲੋਕਾਂ ਵਾਸਤੇ ਇਨ੍ਹਾਂ ਭਾਵਾਂ ਦੇ ਪ੍ਰਗਟਾਵੇ ਰਾਹੀਂ ਕੀਤਾ। ਇਸ ਲਈ ਮੈਂ ਲੋਕਾਂ ਨੂੰ ਉਸ ਤਰ੍ਹਾਂ ਨਹੀਂ ਮਾਰਾਂਗਾ ਜਿਸ ਤਰ੍ਹਾਂ ਮੈਂ ਚਾਹੁੰਦਾ ਸੀ।
ਜ਼ਬੂਰ 42:1
ਦੂਜਾ ਭਾਗ (ਜ਼ਬੂਰ 42-72) ਨਿਰਦੇਸ਼ਕ ਲਈ: ਕੋਰਹ ਪਰਿਵਾਰ ਦਾ ਇੱਕ ਭੱਗਤੀ ਗੀਤ। ਇੱਕ ਹਿਰਨ ਨੂੰ ਵੱਗਦੀ ਧਾਰਾ ਦੇ ਪਾਣੀ ਦੀ ਪਿਆਸ ਲਗਦੀ ਹੈ। ਹੇ ਪਰਮੇਸ਼ੁਰ, ਇਸੇ ਤਰ੍ਹਾਂ ਹੀ ਮੇਰੀ ਰੂਹ ਤੁਹਾਡੇ ਲਈ ਪਿਆਸੀ ਹੈ।
ਜ਼ਬੂਰ 84:2
ਯਹੋਵਾਹ, ਮੈਂ ਤੁਹਾਡੇ ਮੰਦਰ ਵਿੱਚ ਦਾਖਲ ਹੋਣ ਲਈ ਹੋਰ ਵੱਧੇਰੇ ਇੰਤਜ਼ਾਰ ਨਹੀਂ ਕਰ ਸੱਕਦਾ। ਮੈਂ ਇੰਨਾ ਉਤਸਾਹਿਤ ਹਾਂ। ਮੇਰੇ ਸ਼ਰੀਰ ਦਾ ਰੋਮ-ਰੋਮ ਜਿਉਂਦੇ ਪਰਮੇਸ਼ੁਰ ਦਾ ਸੰਗ ਚਾਹੁੰਦਾ ਹੈ।
ਅਮਸਾਲ 25:22
ਕਿਉਂ ਜੋ ਇਹ ਉਸ ਦੇ ਸਿਰ ਤੇ ਮਚਦੇ ਕੋਲਿਆਂ ਦਾ ਢੇਰ ਲਾਉਣ ਵਾਂਗ ਹੋਵੇਗਾ ਅਤੇ ਇਸ ਵਾਸਤੇ ਯਹੋਵਾਹ ਤੁਹਾਨੂੰ ਇਨਾਮ ਦੇਵੇਗਾ।
ਜ਼ਿਕਰ ਯਾਹ 3:9
ਵੇਖ, ਮੈਂ ਯਹੋਸ਼ੁਆ ਅੱਗੇ ਇੱਕ ਖਾਸ ਪੱਥਰ ਰੱਖਿਆ ਹੈ। ਉਸ ਪੱਥਰ ਦੇ ਸੱਤ ਪਾਸੇ ਹਨ ਤੇ ਮੈਂ ਉਸ ਪੱਥਰ ਉੱਪਰ ਖਾਸ ਸੰਦੇਸ਼ ਉਕਰਾਂਗਾ ਜੋ ਇਹ ਦਰਸਾਵੇਗਾ ਕਿ ਮੈਂ ਇੱਕ ਹੀ ਦਿਨ ਵਿੱਚ ਮੈਂ ਇਸ ਧਰਤੀ ਤੋਂ ਦੋਸ਼ ਹਟਾ ਦੇਵਾਂਗਾ।”
ਰਸੂਲਾਂ ਦੇ ਕਰਤੱਬ 20:24
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
ਰੋਮੀਆਂ 12:20
ਪਰ ਤੁਹਾਨੂੰ ਇਵੇਂ ਕਰਨਾ ਚਾਹੀਦਾ ਹੈ, “ਜੇਕਰ ਤੇਰਾ ਦੁਸ਼ਮਣ ਭੁੱਖਾ ਹੈ, ਉਸ ਨੂੰ ਭੋਜਨ ਦੇ। ਜੇਕਰ ਤੇਰਾ ਵੈਰੀ ਪਿਆਸਾ ਹੈ, ਉਸ ਨੂੰ ਕੁਝ ਪੀਣ ਲਈ ਦੇ। ਇੰਝ ਕਰਨ ਨਾਲ ਤੂੰ ਉਸ ਨੂੰ ਸ਼ਰਮਿੰਦਗੀ ਦਾ ਅਹਿਸਾਸ ਕਰਾਵੇਗਾ।”
੨ ਕੁਰਿੰਥੀਆਂ 11:2
ਮੈਨੂੰ ਤੁਹਾਡੇ ਨਾਲ ਈਰਖਾ ਹੋ ਰਹੀ ਹੈ। ਅਤੇ ਇਹ ਈਰਖਾ ਪਰਮੇਸ਼ੁਰ ਵੱਲੋਂ ਆਉਂਦੀ ਹੈ। ਮੈਂ ਤੁਹਾਨੂੰ ਮਸੀਹ ਨੂੰ ਦੇਣ ਦਾ ਵਾਅਦਾ ਕੀਤਾ ਹੈ ਤਾਂ ਜੋ ਸਿਰਫ਼ ਉਹੀ ਤੁਹਾਡਾ ਪਤੀ ਹੋ ਸੱਕੇ। ਮੈਂ ਤੁਹਾਨੂੰ ਮਸੀਹ ਨੂੰ ਉਸਦੀ ਪਾਕ ਕੁਆਰੀ ਹੋਣ ਲਈ ਪੇਸ਼ ਕਰਨਾ ਚਾਹੁੰਦਾ ਹਾਂ।
੨ ਤਿਮੋਥਿਉਸ 2:19
ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
ਜ਼ਬੂਰ 63:1
ਦਾਊਦ ਦਾ ਉਸ ਵੇਲੇ ਦਾ ਇੱਕ ਗੀਤ ਜਦੋਂ ਉਹ ਯਹੂਦਾਹ ਦੇ ਮਾਰੂਥਲ ਵਿੱਚ ਸੀ। ਹੇ ਪਰਮੇਸ਼ੁਰ, ਤੁਸੀਂ ਮੇਰੇ ਪਰਮੇਸ਼ੁਰ ਹੋ। ਮੈਂ ਬੇਸਬਰੀ ਨਾਲ ਤੁਹਾਡਾ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਅਤੇ ਮੇਰਾ ਸ਼ਰੀਰ ਤੁਹਾਡੇ ਪਿਆਸੇ ਹਨ, ਜਿਵੇਂ ਬੰਜਰ ਜ਼ਮੀਨ ਪਾਣੀ ਤੋਂ ਬਿਨਾ ਹੁੰਦੀ ਹੈ।