ਲੋਕਾ 8:31
ਭੂਤਾਂ ਨੇ ਯਿਸੂ ਅੱਗੇ ਅਰਜੋਈ ਕੀਤੀ ਕਿ ਉਹ ਉਨ੍ਹਾਂ ਨੂੰ ਅਥਾਹ ਹਨੇਰੇ ਵਿੱਚ ਨਾ ਭੇਜੇ।
ਰੋਮੀਆਂ 10:7
“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)
ਪਰਕਾਸ਼ ਦੀ ਪੋਥੀ 9:1
ਪੰਜਵਾਂ ਬਿਗਲ ਪਹਿਲਾ ਆਤੰਕ ਸ਼ੁਰੂ ਕਰਦਾ ਹੈ ਪੰਜਵੇਂ ਦੂਤ ਨੇ ਅਪਣਾ ਬਿਗਲ ਵਜਾਇਆ। ਫ਼ੇਰ ਮੈਂ ਅਕਾਸ਼ ਤੋਂ ਟੁੱਟਕੇ ਧਰਤੀ ਉੱਤੇ ਡਿੱਗਦੇ ਹੋਏ ਤਾਰੇ ਨੂੰ ਦੇਖਿਆ। ਤਾਰੇ ਨੂੰ ਉਸ ਡੂੰਘੇ ਸੁਰਾਖ ਦੀ ਕੁੰਜੀ ਦਿੱਤੀ ਹੋਈ ਸੀ ਜੋ ਥੱਲੇ ਤਲਹੀਣ ਖੱਡ ਨੂੰ ਜਾਂਦਾ ਸੀ।
ਪਰਕਾਸ਼ ਦੀ ਪੋਥੀ 9:2
ਫ਼ੇਰ ਤਾਰੇ ਨੇ ਉਸ ਡੂੰਘੇ ਸੁਰਾਖ ਨੂੰ ਖੋਲ੍ਹਿਆ ਜਿਹੜਾ ਤਲਹੀਣ ਖੱਡ ਵੱਲ ਜਾਂਦਾ ਸੀ। ਸੁਰਾਖ ਵਿੱਚੋਂ ਧੂੰਆਂ ਇੰਝ ਬਾਹਰ ਆਇਆ ਜਿਵੇਂ ਕਿ ਇਹ ਵੱਡੀ ਭੱਠੀ ਵਿੱਚੋਂ ਨਿਕਲ ਰਿਹਾ ਹੋਵੇ। ਸੁਰਾਖ ਵਿੱਚੋਂ ਨਿਕਲਦੇ ਧੂੰਏ ਕਾਰਣ ਸੂਰਜ ਅਤੇ ਅਕਾਸ਼ ਤੇ ਹਨੇਰਾ ਛਾ ਗਿਆ।
ਪਰਕਾਸ਼ ਦੀ ਪੋਥੀ 9:11
ਟਿੱਡੀਆਂ ਦਾ ਇੱਕ ਰਾਜਾ ਸੀ। ਇਹ ਤਲਹੀਣ ਖੱਡ ਦਾ ਦੂਤ ਸੀ। ਉਸਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ। ਯੂਨਾਨੀ ਭਾਸ਼ਾ ਵਿੱਚ ਉਸਦਾ ਨਾਮ ਅਪੁਲੂਉਨ (ਵਿਨਾਸ਼ਕ) ਹੈ।
ਪਰਕਾਸ਼ ਦੀ ਪੋਥੀ 11:7
ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
ਪਰਕਾਸ਼ ਦੀ ਪੋਥੀ 17:8
ਜਿਹੜਾ ਜਾਨਵਰ ਤੁਸੀਂ ਵੇਖਿਆ ਇੱਕ ਵੇਲੇ ਜਿਉਂਦਾ ਸੀ। ਪਰ ਉਹ ਜਾਨਵਰ ਹੁਣ ਜਿਉਂਦਾ ਨਹੀਂ ਹੈ। ਪਰ ਉਹ ਜਾਨਵਰ ਜਿੰਦਾ ਹੋ ਜਾਵੇਗਾ ਅਤੇ ਥਲਹੀਣ ਖੱਡ ਵਿੱਚੋਂ ਬਾਹਰ ਨਿਕਲੇਗਾ ਅਤੇ ਤਬਾਹ ਹੋਣ ਲਈ ਚੱਲਿਆ ਜਾਵੇਗਾ। ਉਹ ਇਸ ਗੱਲ ਤੋਂ ਹੈਰਾਨ ਹੋ ਜਾਣਗੇ ਕਿ ਇਹ ਪਹਿਲਾਂ ਜਿਉਂਦਾ ਸੀ, ਹੁਣ ਇਹ ਮਰ ਚੁੱਕਾ ਹੈ, ਪਰ ਉਹ ਫ਼ਿਰ ਆਵੇਗਾ। ਇਹੀ ਉਹ ਲੋਕ ਹਨ, ਜਿਨ੍ਹਾਂ ਦੇ ਨਾਂ ਦੁਨੀਆਂ ਦੇ ਮੁੱਢ ਤੋਂ ਹੀ ਜੀਵਨ ਦੀ ਪੁਸਤਕ ਵਿੱਚ ਕਦੀ ਵੀ ਨਹੀਂ ਲਿਖੇ ਗਏ।
ਪਰਕਾਸ਼ ਦੀ ਪੋਥੀ 20:1
1000 ਵਰ੍ਹਾ ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।
ਪਰਕਾਸ਼ ਦੀ ਪੋਥੀ 20:3
ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்