ਲੋਕਾ 17:29
ਉਸ ਦਿਨ ਜਦੋਂ ਲੂਤ ਸਦੂਮ ਤੋਂ ਬਾਹਰ ਆਇਆ ਫ਼ਿਰ ਅਕਾਸ਼ ਤੋਂ ਅੱਗ ਅਤੇ ਗੰਧਕ ਦਾ ਮੀਂਹ ਪਿਆ ਅਤੇ ਹਰ ਕੋਈ ਮਰ ਗਿਆ।
ਪਰਕਾਸ਼ ਦੀ ਪੋਥੀ 9:17
ਆਪਣੇ ਦਰਸ਼ਨ ਵਿੱਚ ਮੈ ਇਵੇਂ ਹੀ ਘੋੜਿਆਂ ਅਤੇ ਘੋੜ ਸਵਾਰਾਂ ਨੂੰ ਦੇਖਿਆ; ਉਨ੍ਹਾਂ ਕੋਲ ਢਾਲਾਂ ਸਨ ਜੋ ਕਿ ਅੰਗਿਆਰਾਂ ਵਰਗੀਆਂ ਲਾਲ ਗੂੜੇ ਨੀਲੇ ਅਤੇ ਗੰਧਕ ਵਰਗੇ ਪੀਲੇ ਰੰਗ ਦੀਆਂ ਸਨ। ਘੋੜਿਆਂ ਦੇ ਮੂੰਹ ਸ਼ੇਰਾਂ ਦੇ ਮੂੰਹਾਂ ਵਰਗੇ ਸਨ। ਘੋੜਿਆਂ ਦੇ ਮੂੰਹਾਂ ਵਿੱਚੋਂ ਅੱਗ, ਧੂਂਆਂ ਅਤੇ ਗੰਧਕ ਨਿਕਲ ਰਹੀ ਸੀ।
ਪਰਕਾਸ਼ ਦੀ ਪੋਥੀ 9:18
ਇਨ੍ਹਾਂ ਤਿੰਨਾਂ ਮੁਸ਼ਕਿਲਾਂ ਦੁਆਰਾ; ਘੋੜਿਆਂ ਦੇ ਮੂੰਹਾਂ ਵਿੱਚੋਂ ਨਿਕਲਦੀ ਅੱਗ, ਧੂਂਏ ਅਤੇ ਗੰਧਕ ਨਾਲ, ਧਰਤੀ ਦੇ ਇੱਕ ਤਿਹਾਈ ਲੋਕ ਮਰ ਗਏ।
ਪਰਕਾਸ਼ ਦੀ ਪੋਥੀ 14:10
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।
ਪਰਕਾਸ਼ ਦੀ ਪੋਥੀ 19:20
ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
ਪਰਕਾਸ਼ ਦੀ ਪੋਥੀ 20:10
ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
ਪਰਕਾਸ਼ ਦੀ ਪੋਥੀ 21:8
ਪਰ ਉਹ ਲੋਕ ਜਿਹੜੇ ਕਾਇਰ ਹਨ, ਉਹ ਲੋਕ ਜਿਹੜੇ ਵਿਸ਼ਵਾਸ ਤੋਂ ਮੁਨਕਰ ਹਨ, ਉਹ ਲੋਕ ਜਿਹੜੇ ਭਿਆਨਕ ਗੱਲਾਂ ਕਰਦੇ ਹਨ, ਉਹ ਲੋਕ ਜਿਹੜੇ ਕਤਲ ਕਰਦੇ ਹਨ, ਉਹੋ ਕਿ ਜਿਹੜੇ ਜਿਨਸੀ ਪਾਪ ਕਰਦੇ ਹਨ, ਉਹ ਲੋਕ ਜਿਹੜੇ ਕਾਲਾ ਜਾਦੂ ਕਰਦੇ ਹਨ, ਉਹ ਲੋਕ ਜਿਹੜੇ ਮੂਰਤੀ ਉਪਾਸਨਾ ਕਰਦੇ ਹਨ, ਅਤੇ ਉਹ ਲੋਕ ਜਿਹੜੇ ਝੂਠ ਬੋਲਦੇ ਹਨ, ਉਨ੍ਹਾਂ ਸਾਰੇ ਲੋਕਾਂ ਦੀ ਥਾਂ ਬਦਲੀ ਹੋਈ ਗੰਧਕ ਦੀ ਝੀਲ ਵਿੱਚ ਹੋਵੇਗੀ। ਇਹੀ ਹੈ ਦੂਸਰੀ ਮੌਤ।”
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்