ਮੱਤੀ 21:38
“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’
ਲੋਕਾ 4:42
ਯਿਸੂ ਦਾ ਹੋਰ ਸ਼ਹਿਰਾਂ ਵਿੱਚ ਜਾਣਾ ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ।
ਲੋਕਾ 8:15
ਅਤੇ ਉਹ ਬੀਜ ਜਿਹੜੇ ਉਪਜਾਊ ਜ਼ਮੀਨ ਤੇ ਡਿੱਗੇ, ਉਹ ਉਨ੍ਹਾਂ ਲੋਕਾਂ ਵਾਂਗ ਹਨ ਜੋ ਚੰਗੇ ਅਤੇ ਨਿਸ਼ਕਪਟ ਦਿਲਾਂ ਨਾਲ ਉਪਦੇਸ਼ ਨੂੰ ਸੁਣਦੇ ਹਨ ਅਤੇ ਉਪਦੇਸ਼ ਅਨੁਸਾਰ ਜਿਉਂਦੇ ਹਨ ਫ਼ਿਰ ਉਹ ਧੀਰਜ ਨਾਲ ਚੰਗੇ ਫ਼ਲ ਦਿੰਦੇ ਹਨ।
ਲੋਕਾ 14:9
ਜਦੋਂ ਤੁਸੀਂ ਸਭ ਤੋਂ ਵੱਧੀਆ ਜਗ੍ਹਾ ਤੇ ਬੈਠੋ ਹੋ, ਤਾਂ ਹੋ ਸੱਕਦਾ ਕਿ ਮੇਜਬਾਨ ਤੁਹਾਡੇ ਕੋਲ ਆਣਕੇ ਤੁਹਾਨੂੰ ਆਖੇ, ‘ਆਪਣੀ ਜਗ੍ਹਾ ਇਸ ਆਦਮੀ ਨੂੰ ਦਿਉ!’ ਫ਼ੇਰ ਤੁਹਾਨੂੰ ਅਪਮਾਣਿਤਾਂ ਵਾਂਗ ਸਭ ਤੋਂ ਪਿੱਛਲੀ ਥਾਂ ਤੇ ਜਾਕੇ ਬੈਠਣਾ ਪਵੇਗਾ।
ਯੂਹੰਨਾ 5:4
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ ਜੋ 38 ਵਰ੍ਹਿਆਂ ਤੋਂ ਬਿਮਾਰ ਸੀ।
ਰਸੂਲਾਂ ਦੇ ਕਰਤੱਬ 27:40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
ਰੋਮੀਆਂ 1:18
ਸਭ ਲੋਕਾਂ ਨੇ ਗਲਤੀ ਕੀਤੀ ਹੈ ਪਰਮੇਸ਼ੁਰ ਦਾ ਕਰੋਧ ਸਵਰਗੋਂ ਪਰਗਟ ਹੋਇਆ ਹੈ। ਪਰਮੇਸ਼ੁਰ ਸਭ ਗਲਤ ਕੰਮਾਂ ਅਤੇ ਪਾਪਾਂ ਉੱਤੇ ਗੁੱਸੇ ਹੈ ਜੋ ਲੋਕ ਉਸ ਦੇ ਵਿਰੋਧ ਵਿੱਚ ਕਰਦੇ ਹਨ। ਇਨ੍ਹਾਂ ਲੋਕਾਂ ਕੋਲ ਸੱਚ ਹੈ ਪਰ ਆਪਣੀਆਂ ਭੈੜੀਆਂ ਕਰਨੀਆਂ ਦੁਆਰਾ ਸੱਚ ਨੂੰ ਲਕੋਂਦੇ ਹਨ।
ਰੋਮੀਆਂ 7:6
ਪਹਿਲਾਂ ਸ਼ਰ੍ਹਾ ਨੇ ਸਾਨੂੰ ਕੈਦੀਆਂ ਵਾਂਗ ਰੱਖਿਆ ਪਰ ਜਦੋਂ ਸਾਡੇ ਪੁਰਾਣੇ ਸੁਭਾਅ ਮਰ ਗਏ ਤਾਂ ਅਸੀਂ ਸ਼ਰ੍ਹਾ ਤੋਂ ਆਜ਼ਾਦ ਕੀਤੇ ਗਏ ਸੀ। ਇਸ ਲਈ ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਨਾਲ ਕਰ ਰਹੇ ਹਾਂ, ਨਾ ਕਿ ਲਿਖੇ ਨਿਯਮਾਂ ਦੇ ਪੁਰਾਣੇ ਢੰਗ ਨਾਲ। ਹੁਣ ਅਸੀਂ ਪਰਮੇਸ਼ੁਰ ਦੀ ਸੇਵਾ ਨਵੇਂ ਢੰਗ ਵਿੱਚ ਆਤਮਾ ਦੇ ਨਾਲ ਰਹਿੰਦਿਆਂ ਹੋਇਆਂ ਕਰ ਰਹੇ ਹਾਂ।
੧ ਕੁਰਿੰਥੀਆਂ 7:30
ਜਿਹੜੇ ਲੋਕ ਉਦਾਸ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਉਦਾਸ ਨਹੀਂ ਹਨ। ਜਿਹੜੇ ਵਿਅਕਤੀ ਖੁਸ਼ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਹ ਖੁਸ਼ ਨਹੀਂ ਹਨ। ਜਿਹੜੇ ਲੋਕ ਚੀਜ਼ਾਂ ਖਰੀਦਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਉਨ੍ਹਾਂ ਕੋਲ ਕੁਝ ਵੀ ਨਹੀਂ।
੧ ਕੁਰਿੰਥੀਆਂ 11:2
ਅਧਿਕਾਰ ਹੇਠਾਂ ਜਿਉਣਾ ਮੈਂ ਤੁਹਾਡੀ ਪ੍ਰਸ਼ੰਸਾ ਕਰਦਾ ਹਾਂ ਕਿਉਂ ਜੋ ਤੁਸੀਂ ਹਰ ਗੱਲ ਵਿੱਚ ਮੈਨੂੰ ਚੇਤੇ ਕਰਦੇ ਹੋਂ। ਜਿਹੜੇ ਵੀ ਉਪਦੇਸ਼ ਮੈਂ ਤੁਹਾਨੂੰ ਦਿੱਤੇ, ਤੁਹਾਨੂੰ ਉਨ੍ਹਾਂ ਦਾ ਵਫ਼ਾਦਾਰੀ ਨਾਲ ਅਨੁਸਰਣ ਕਰਨਾ ਚਾਹੀਦਾ ਹੈ।
Occurences : 19
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்