ਮੱਤੀ 3:10
ਰੁੱਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
ਮੱਤੀ 5:14
“ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਤੇ ਬਣਿਆ ਹੋਇਆ ਹੈ ਉਸ ਨੂੰ ਲਕੋਇਆ ਨਹੀਂ ਜਾ ਸੱਕਦਾ।
ਮੱਤੀ 28:6
ਪਰ ਯਿਸੂ ਇੱਥੇ ਨਹੀਂ ਹੈ, ਕਿਉਂਕਿ, ਜਿਵੇ ਉਸ ਨੇ ਕਿਹਾ ਸੀ, ਉਹ ਮੌਤ ਤੋਂ ਉਭਾਰਿਆ ਗਿਆ ਹੈ। ਆਓ ਅਤੇ ਵੇਖੋ ਜਿਸ ਥਾਂ ਤੇ ਉਸਦਾ ਸ਼ਰੀਰ ਰੱਖਿਆ ਗਿਆ ਸੀ।
ਲੋਕਾ 2:12
ਤੁਸੀਂ ਉਸਦੀ ਪਛਾਣ ਇਸ ਤਰ੍ਹਾਂ ਕਰ ਸੱਕਦੇ ਹੋ ਕਿ ਤੁਸੀਂ ਇੱਕ ਬਾਲਕ ਨੂੰ ਕੱਪੜੇ ਵਿੱਚ ਲਪੇਟਿਆ ਅਤੇ ਖੁਰਲੀ ਵਿੱਚ ਪਿਆ ਹੋਇਆ ਪਾਵੋਗੇ।”
ਲੋਕਾ 2:16
ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ।
ਲੋਕਾ 2:34
ਤਦ ਸਿਮਓਨ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਉਸਦੀ ਮਾਤਾ ਮਰਿਯਮ ਨੂੰ ਆਖਿਆ, “ਇਸ ਬਾਲਕ ਦੇ ਕਾਰਣ ਬਹੁਤ ਸਾਰੇ ਇਸਰਾਏਲੀ ਡਿੱਗਣਗੇ ਅਤੇ ਬਹੁਤ ਸਾਰੇ ਉੱਠਣਗੇ। ਉਹ ਪਰਮੇਸ਼ੁਰ ਵੱਲੋਂ ਇੱਕ ਅਜਿਹਾ ਨਿਸ਼ਾਨ ਹੋਵੇਗਾ ਜਿਸਦਾ ਲੋਕਾਂ ਦੁਆਰਾ ਵਿਰੋਧ ਕੀਤਾ ਜਾਵੇਗਾ।
ਲੋਕਾ 3:9
ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।”
ਲੋਕਾ 12:19
ਤਾਂ ਮੈਂ ਆਪਣੇ-ਆਪ ਨੂੰ ਕਹਾਂਗਾ ਕਿ ਮੇਰੇ ਕੋਲ ਕਾਫੀ ਵੱਧੀਆਂ ਚੀਜ਼ਾਂ ਹਨ ਜਿਹੜੀਆਂ ਬਹੁਤ ਸਾਲਾਂ ਲਈ ਕਾਫੀ ਹਨ। ਇਸ ਲਈ ਅਰਾਮ ਕਰੋ ਖਾਵੋ-ਪੀਵੋ ਅਤੇ ਮੌਜ ਕਰੋ!’
ਲੋਕਾ 23:53
ਉਸ ਨੇ ਯਿਸੂ ਦੇ ਸਰੀਰ ਨੂੰ ਸਲੀਬ ਤੋਂ ਹੇਠਾਂ ਲਾਹਿਆ ਅਤੇ ਯਿਸੂ ਦੇ ਸਰੀਰ ਨੂੰ ਇੱਕ ਕੱਪੜੇ ਵਿੱਚ ਲਪੇਟਿਆ ਅਤੇ ਇੱਕ ਕਬਰ ਵਿੱਚ ਪਾਇਆ, ਜਿਹੜੀ ਚੱਟਾਨ ਦੇ ਵਿੱਚ ਤਰਾਸ਼ੀ ਹੋਈ ਸੀ। ਇਸਤੋਂ ਪਹਿਲਾਂ ਉਸ ਕਬਰ ਵਿੱਚ ਕਦੇ ਵੀ ਕੋਈ ਨਹੀਂ ਪਾਇਆ ਗਿਆ ਸੀ।
ਲੋਕਾ 24:12
ਪਰ ਪਤਰਸ ਉੱਠਿਆ ਅਤੇ ਕਬਰ ਵੱਲ ਨੂੰ ਦੌੜਿਆ, ਪਰ ਉਸ ਨੇ ਸਿਰਫ਼ ਮਲਮਲ ਦਾ ਕੱਪੜਾ ਵੇਖਿਆ ਜਿਸ ਵਿੱਚ ਯਿਸੂ ਦਾ ਸਰੀਰ ਲਪੇਟਿਆ ਹੋਇਆ ਸੀ। ਇਸ ਸਭ ਬਾਰੇ ਹੈਰਾਨੀ ਨਾਲ ਭਰਿਆ, ਉਹ ਉੱਥੋਂ ਚੱਲਾ ਗਿਆ।
Occurences : 26
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்