ਮੱਤੀ 10:25
ਇੰਨਾ ਹੀ ਬਹੁਤ ਹੈ ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜੇਕਰ ਘਰ ਦੇ ‘ਮਾਲਕ ਨੂੰ ਬਆਲ-ਜ਼ਬੂਲ’ (ਸ਼ੈਤਾਨ) ਆਖਿਆ ਜਾਂਦਾ, ਤਾਂ ਘਰ ਦੇ ਬਾਕੀ ਲੋਕਾਂ ਨੂੰ ਇਸਤੋਂ ਵੀ ਬੱਦਤਰ ਨਾਂ ਨਾਲ ਸੱਦਿਆ ਜਾਵੇਗਾ।
ਮੱਤੀ 13:27
ਫ਼ੇਰ ਮਾਲਕ ਦੇ ਨੋਕਰ ਉਸ ਕੋਲ ਆਏ ਅਤੇ ਆਖਿਆ, ‘ਸ਼੍ਰੀਮਾਨ ਜੀ, ਕੀ ਤੁਸੀਂ ਆਪਣੇ ਖੇਤ ਵਿੱਚ ਚੰਗੇ ਬੀਜ ਨਹੀਂ ਬੀਜੇ? ਤਾਂ ਫ਼ੇਰ ਜੰਗਲੀ ਬੂਟੀ ਕਿੱਥੋਂ ਆਈ?’
ਮੱਤੀ 13:52
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਲਈ ਹਰੇਕ ਨੇਮ ਦੇ ਉਪਦੇਸ਼ਕ, ਜਿਸ ਨੂੰ ਇਸ ਸਵਰਗ ਦੇ ਰਾਜ ਬਾਰੇ ਸਿੱਖਿਆ ਦਿੱਤੀ ਗਈ ਹੈ, ਉਹ ਘਰ ਦੇ ਮਾਲਕ ਵਰਗਾ ਹੈ, ਜਿਹੜਾ ਆਪਣੇ ਖਜ਼ਾਨੇ ਵਿੱਚੋਂ ਨਵੀਆਂ, ਅਤੇ ਪੁਰਾਣੀਆਂ ਚੀਜ਼ਾਂ ਬਾਹਰ ਕੱਢਦਾ ਹੈ।”
ਮੱਤੀ 20:1
ਯਿਸੂ ਦਾ ਖੇਤ ਦੇ ਮਜਦੂਰਾਂ ਬਾਰੇ ਇੱਕ ਦ੍ਰਿਸ਼ਟਾਂਤ “ਸਵਰਗ ਦਾ ਰਾਜ ਤਾਂ ਇੱਕ ਜਿਮੀਦਾਰ ਵਰਗਾ ਹੈ, ਜੋ ਤੜਕੇ ਹੀ ਘਰੋਂ ਨਿੱਕਲਿਆ ਕਿ ਆਪਣੇ ਅੰਗੂਰਾਂ ਦੇ ਬਾਗ ਵਿੱਚ ਕੁਝ ਕਾਮੇ ਲਾਵੇ।
ਮੱਤੀ 20:11
ਪਰ ਉਹ ਇਹ ਸਿੱਕਾ ਲੈ ਕੇ ਘਰ ਦੇ ਮਾਲਕ ਉੱਤੇ ਕੁੜ੍ਹਨ ਲੱਗੇ।
ਮੱਤੀ 21:33
ਪਰਮੇਸ਼ੁਰ ਆਪਣਾ ਪੁੱਤਰ ਭੇਜਦਾ ਹੈ “ਇੱਕ ਹੋਰ ਦ੍ਰਿਸ਼ਟਾਂਤ ਸੁਣੋ: ਇੱਕ ਜ਼ਿਮੀਦਾਰ ਸੀ। ਉਸ ਨੇ ਇੱਕ ਅੰਗੂਰਾਂ ਦਾ ਬਾਗ ਲਾਇਆ। ਉਸ ਨੇ ਖੇਤ ਦੇ ਚੁਫ਼ੇਰੇ ਵਾੜ ਕਰ ਦਿੱਤੀ ਅਤੇ ਉਸ ਨੇ ਰਸ ਵਾਸਤੇ ਇੱਕ ਚੁਬੱਚਾ ਕੱਢਿਆ। ਫ਼ਿਰ ਉਸ ਆਦਮੀ ਨੇ ਉੱਥੇ ਇੱਕ ਬੁਰਜ ਉਸਾਰਿਆ ਅਤੇ ਉਸ ਨੂੰ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਪਰਦੇਸ ਚੱਲਿਆ ਗਿਆ।
ਮੱਤੀ 24:43
ਇਹ ਗੱਲ ਯਾਦ ਰੱਖਣਾ ਕਿ ਜੇਕਰ ਘਰ ਦਾ ਮਾਲਕ ਜਾਣਦਾ ਹੋਵੇ ਕਿ ਚੋਰ ਕਿਸ ਵਕਤ ਆਉਣ ਵਾਲਾ ਹੈ, ਉਹ ਸਤਰਕ ਰਹੇਗਾ ਅਤੇ ਚੋਰ ਨੂੰ ਆਪਣੇ ਘਰ ਦੇ ਅੰਦਰ ਵੜਨ ਨਹੀਂ ਦੇਵੇਗਾ।
ਮਰਕੁਸ 14:14
ਉਹ ਆਦਮੀ ਇੱਕ ਘਰ ਵੱਲ ਜਾਵੇਗਾ ਤਾਂ ਤੁਸੀਂ ਵੀ ਉਸ ਘਰ ਵਿੱਚ ਜਾਕੇ ਉਸ ਦੇ ਮਾਲਕ ਨੂੰ ਆਖਣਾ, ‘ਗੁਰੂ ਪੁੱਛਦਾ ਹੈ ਕਿ ਸਾਨੂੰ ਉਹ ਕਮਰਾ ਵਿਖਾ ਜਿੱਥੇ ਉਹ ਅਤੇ ਉਸ ਦੇ ਚੇਲੇ ਪਸਾਹ ਦਾ ਭੋਜਨ ਖਾ ਸੱਕਣ।’
ਲੋਕਾ 12:39
“ਹਮੇਸ਼ਾ ਇਹ ਗੱਲ ਯਾਦ ਰੱਖਣਾ: ਜੇਕਰ ਘਰ ਦਾ ਮਾਲਕ ਜਾਣਦਾ ਹੁੰਦਾ ਕਿ ਕਿਸ ਵਕਤ ਚੋਰ ਨੇ ਘਰ ਵਿੱਚ ਆਉਣਾ ਹੈ, ਤਾਂ ਉਹ ਉਸ ਚੋਰ ਨੂੰ ਆਪਣੇ ਘਰ ਅੰਦਰ ਵੜਨ ਹੀ ਨਾ ਦਿੰਦਾ।
ਲੋਕਾ 13:25
ਜਦੋਂ ਸਮਾਂ ਆਵੇਗਾ, ਘਰ ਦਾ ਮਾਲਕ ਦਰਵਾਜਾ ਬੰਦ ਕਰ ਦੇਵੇਗਾ ਅਤੇ ਇਸ ਨੂੰ ਤਾਲਾ ਲਾ ਦੇਵੇਗਾ, ਫ਼ੇਰ ਤੁਸੀਂ ਬਾਹਰ ਖੜ੍ਹੇ ਹੋਕੇ ਦਰਵਾਜਾ ਖੜਕਾਉਂਗੇ। ਤੁਸੀਂ ਆਖ ਸੱਕਦੇ ਹੋ, ‘ਸ਼੍ਰੀ ਮਾਨ, ਸਾਡੇ ਲਈ ਦਰਵਾਜ਼ਾ ਖੋਲ੍ਹੋ!’ ਪਰ ਮਾਲਕ ਜਵਾਬ ਦੇਵੇਗਾ, ‘ਮੈਂ ਤੁਹਾਨੂੰ ਨਹੀਂ ਜਾਣਦਾ’, ਜਾਂ ‘ਤੁਸੀਂ ਕਿੱਥੋਂ ਆਏ ਹੋ।’
Occurences : 12
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்