ਲੋਕਾ 14:18
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
ਲੋਕਾ 14:18
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
ਲੋਕਾ 14:19
ਦੂਜੇ ਮਨੁੱਖ ਨੇ ਕਿਹਾ, ‘ਮੈਂ ਬਲਦਾਂ ਦੀਆਂ ਪੰਜ ਜੋੜੀਆਂ ਹੁਣੇ-ਹੁਣੇ ਖਰੀਦੀਆਂ ਹਨ, ਅਤੇ ਮੈਂ ਹੁਣ ਉਨ੍ਹਾਂ ਨੂੰ ਦੇਖਣ ਜਾ ਰਿਹਾ ਹਾਂ ਕਿ ਉਹ ਕਿਵੇ ਕੰਮ ਕਰਦੇ ਹਨ, ਇਸ ਲਈ ਮੈਨੂੰ ਖਿਮਾ ਕਰੋ।’
ਰਸੂਲਾਂ ਦੇ ਕਰਤੱਬ 25:11
ਜੇਕਰ ਮੈਂ ਗਲਤ ਕੰਮ ਕੀਤਾ ਹੈ, ਜੋ ਮੌਤ ਦੀ ਸਜ਼ਾ ਦੇ ਕਾਬਿਲ ਹੈ, ਤਾਂ ਮੈਂ ਮਰਨ ਤੋਂ ਇਨਕਾਰ ਨਹੀਂ ਕਰਾਂਗਾ। ਪਰ ਜੇਕਰ ਉਨ੍ਹਾਂ ਦੇ ਦੋਸ਼ ਗਲਤ ਹਨ, ਤਾਂ ਕਿਸੇ ਨੂੰ ਵੀ ਮੈਨੂੰ ਯਹੂਦੀਆਂ ਹੱਥੀਂ ਫ਼ੜਵਾਉਣ ਦਾ ਇਖਤਿਆਰ ਨਹੀਂ ਹੈ। ਮੈਂ ਕੈਸਰ ਨੂੰ ਇਹ ਬੇਨਤੀ ਕਰਦਾ ਹਾਂ।”
੧ ਤਿਮੋਥਿਉਸ 4:7
ਲੋਕ ਮੂਰਖ ਕਹਾਣੀਆਂ ਸੁਣਾਉਂਦੇ ਹਨ ਜਿਨ੍ਹਾਂ ਦਾ ਪਰਮੇਸ਼ੁਰ ਦੇ ਸੱਚ ਨਾਲ ਕੋਈ ਮੇਲ ਨਹੀਂ। ਉਨ੍ਹਾਂ ਕਹਾਣੀਆਂ ਦੇ ਅਨੁਸਾਰ ਨਾ ਚੱਲੋ। ਪਰ ਆਪਣੇ ਆਪ ਨੂੰ ਪਰਮੇਸ਼ੁਰ ਦੇ ਸੱਚੇ ਸੇਵਕ ਹੋਣ ਵਜੋਂ ਤਿਆਰ ਕਰੋ।
੧ ਤਿਮੋਥਿਉਸ 5:11
ਪਰ ਉਸ ਪੱਤ੍ਰੀ ਵਿੱਚ ਜਵਾਨ ਵਿਧਵਾਵਾਂ ਨੂੰ ਸ਼ਾਮਿਲ ਨਾ ਕਰੋ। ਜਦੋਂ ਉਹ ਆਪਣੇ ਆਪ ਨੂੰ ਮਸੀਹ ਦੇ ਨਮਿੱਤ ਅਰਪਣ ਕਰ ਦਿੰਦੀਆਂ ਹਨ, ਤਾਂ ਬਹੁਤ ਵਾਰੀ ਉਹ ਆਪਣੀਆਂ ਤਕੜੀਆਂ ਸਰੀਰਕ ਲੋੜਾਂ ਕਾਰਣ ਉਸ ਕੋਲੋਂ ਦੂਰ ਹੋ ਜਾਂਦੀਆਂ ਹਨ। ਤਾਂ ਫ਼ੇਰ ਉਹ ਦੁਬਾਰਾ ਸ਼ਾਦੀ ਕਰਨਾ ਚਾਹੁੰਦੀਆਂ ਹਨ।
੨ ਤਿਮੋਥਿਉਸ 2:23
ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।
ਤੀਤੁਸ 3:10
ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ।
ਇਬਰਾਨੀਆਂ 12:19
ਉੱਥੇ ਕੋਈ ਤੁਰ੍ਹੀ ਦੀ ਅਵਾਜ਼ ਨਹੀਂ ਹੈ ਅਤੇ ਨਾ ਹੀ ਕੋਈ ਸ਼ਬਦ ਉਚਾਰਨ ਵਾਲੀ ਅਵਾਜ਼ ਹੈ ਜਿਵੇਂ ਉਨ੍ਹਾਂ ਲੋਕਾਂ ਨੇ ਸੁਣੀ ਸੀ। ਜਦੋਂ ਉਨ੍ਹਾਂ ਲੋਕਾਂ ਨੇ ਉਹ ਅਵਾਜ਼ ਸੁਣੀ, ਉਨ੍ਹਾਂ ਨੇ ਫ਼ੇਰ ਕਦੀ ਵੀ ਹੋਰ ਅਜਿਹਾ ਸ਼ਬਦ ਨਾ ਸੁਨਣ ਦੀ ਬੇਨਤੀ ਕੀਤੀ।
ਇਬਰਾਨੀਆਂ 12:25
ਸਾਵੱਧਾਨ ਰਹੋ ਅਤੇ ਜਦੋਂ ਪਰਮੇਸ਼ੁਰ ਬੋਲਦਾ ਹੋਵੇ ਤਾਂ ਸੁਣਨ ਤੋਂ ਇਨਕਾਰ ਨਾ ਕਰੋ। ਉਨ੍ਹਾਂ ਲੋਕਾਂ ਨੇ ਉਸ ਨੂੰ ਉਦੋਂ ਸੁਣਨਾ ਛੱਡ ਦਿੱਤਾ ਜਦੋਂ ਉਸ ਨੇ ਉਨ੍ਹਾਂ ਨੂੰ ਧਰਤੀ ਉੱਪਰ ਚਿਤਾਵਨੀ ਦਿੱਤੀ ਸੀ। ਅਤੇ ਉਹ ਲੋਕ ਨਹੀਂ ਬਚ ਸੱਕੇ। ਹੁਣ ਪਰਮੇਸ਼ੁਰ ਸਵਰਗ ਵਿੱਚੋਂ ਗੱਲ ਬੋਲ ਰਿਹਾ ਹੈ। ਇਸ ਲਈ ਹੁਣ ਇਹ ਉਨ੍ਹਾਂ ਲੋਕਾਂ ਲਈ ਹੋਰ ਮਾੜੀ ਹੋਵੇਗੀ ਜਿਹੜੇ ਉਸ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்