ਮੱਤੀ 9:10
ਜਦੋਂ ਯਿਸੂ ਮੱਤੀ ਦੇ ਘਰ ਭੋਜਨ ਕਰ ਰਿਹਾ ਸੀ, ਤਾਂ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਲੋਕ ਆਏ ਅਤੇ ਯਿਸੂ ਅਤੇ ਉਸ ਦੇ ਚੇਲਿਆਂ ਨਾਲ ਖਾਣਾ ਖਾਧਾ।
ਮੱਤੀ 14:9
ਹੇਰੋਦੇਸ ਉਦਾਸ ਹੋ ਗਿਆ, ਪਰ ਆਪਣੀਆਂ ਸੌਹਾਂ ਦੇ ਕਾਰਣ ਅਤੇ ਉਨ੍ਹਾਂ ਲੋਕਾਂ ਦੇ ਕਾਰਣ, ਜਿਹੜੇ ਉਸ ਦੇ ਨਾਲ ਬੈਠੇ ਹੋਏ ਸਨ, ਉਸ ਨੇ ਹੁਕਮ ਦਿੱਤਾ ਕਿ ਉਸਦੀ ਬੇਨਤੀ ਤੁਰੰਤ ਪੂਰੀ ਕੀਤੀ ਜਾਵੇ।
ਮਰਕੁਸ 2:15
ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸ ਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿੱਛਾ ਕੀਤਾ ਸੀ।
ਮਰਕੁਸ 6:22
ਹੇਰੋਦਿਯਾਸ ਦੀ ਧੀ ਉਸ ਦਾਵਤ ਵਿੱਚ ਆਈ ਅਤੇ ਨੱਚੀ। ਰਾਜੇ ਅਤੇ ਉਸ ਨਾਲ ਦੇ ਹੋਰ ਵਿਸ਼ੇਸ਼ ਵਿਅਕਤੀਆਂ ਨੇ ਉਸ ਦੇ ਨਾਚ ਦਾ ਅਨੰਦ ਮਾਣਿਆ। ਰਾਜਾ ਹੇਰੋਦੇਸ ਨੇ ਉਸ ਕੁੜੀ ਨੂੰ ਆਖਿਆ, “ਜੋ ਕੁਝ ਵੀ ਤੈਨੂੰ ਚਾਹੀਦਾ ਮੰਗ ਅਤੇ ਮੈਂ ਉਹ ਤੈਨੂੰ ਦੇ ਦੇਵਾਂਗਾ।”
ਮਰਕੁਸ 6:26
ਤਦ ਰਾਜਾ ਬਹੁਤ ਉਦਾਸ ਹੋ ਗਿਆ। ਪਰ ਉਸ ਨੇ ਸੌਂਹ ਖਾਕੇ ਉਸ ਕੁੜੀ ਨਾਲ ਇਕਰਾਰ ਕੀਤਾ ਸੀ ਕਿ ਉਹ ਜੋ ਕੁਝ ਵੀ ਮੰਗੇਗੀ, ਦੇਵੇਗਾ। ਅਤੇ ਉਸ ਦੇ ਮਹਿਮਾਨਾਂ ਨੇ ਵੀ ਉਸਦਾ ਵਾਦਾ ਸੁਣਿਆ ਸੀ। ਇਸ ਲਈ ਹੇਰੋਦੇਸ ਉਸ ਨੂੰ ਇਨਕਾਰ ਨਹੀਂ ਸੀ ਕਰ ਸੱਕਦਾ।
ਲੋਕਾ 7:49
ਖਾਣੇ ਦੀ ਮੇਜ ਦੇ ਆਸ-ਪਾਸ ਬੈਠੇ ਲੋਕ ਆਪਣੇ ਮਨ ਵਿੱਚ ਸੋਚਣ ਲੱਗੇ ਕਿ, “ਇਹ ਕੌਣ ਆਦਮੀ ਹੈ ਜੋ ਪਾਪ ਵੀ ਮਾਫ਼ ਕਰ ਸੱਕਦਾ ਹੈ?”
ਲੋਕਾ 14:10
“ਇਸ ਲਈ ਜਦੋਂ ਤੁਹਾਨੂੰ ਕੋਈ ਬੁਲਾਵਾ ਦਿੰਦਾ ਹੈ ਤਾਂ ਜਾਵੋ ਤੇ ਅਜਿਹੀ ਥਾਂ ਤੇ ਬੈਠੋ ਜਿਹੜੀ ਆਮ ਹੋਵੇ ਖਾਸ ਨਹੀਂ। ਤਾਂ ਉਹ ਮਨੁੱਖ ਜਿਸਨੇ ਤੁਹਾਨੂੰ ਸੱਦਾ ਦਿੱਤਾ ਸੀ ਤੁਹਾਡੇ ਕੋਲ ਆਕੇ ਤੁਹਾਨੂੰ ਆਖੇਗਾ, ‘ਮਿੱਤਰ, ਆ ਅਤੇ ਇਸ ਵੱਧ ਮਹੱਤਵਪੂਰਣ ਜਗ੍ਹਾ ਤੇ ਬੈਠ।’ ਤਾਂ ਫ਼ਿਰ ਬਾਕੀ ਸਾਰੇ ਮਹਿਮਾਨਾਂ ਦੇ ਸਾਹਮਣੇ ਤੇਰੀ ਇੱਜ਼ਤ ਹੋਵੇਗੀ।
ਲੋਕਾ 14:15
ਵੱਡੇ ਭੋਜਨ ਬਾਰੇ ਇੱਕ ਦ੍ਰਿਸ਼ਟਾਂਤ ਯਿਸੂ ਨਾਲ ਮੇਜ ਤੇ ਬੈਠਾ ਇੱਕ ਆਦਮੀ ਇਹ ਸਾਰੀਆਂ ਗੱਲਾਂ ਸੁਣ ਰਿਹਾ ਸੀ। ਤਾਂ ਉਸ ਆਦਮੀ ਨੇ ਯਿਸੂ ਨੂੰ ਕਿਹਾ, “ਧੰਨ ਹੋਵੇਗਾ ਉਹ ਮਨੁੱਖ ਜਿਹੜਾ ਪਰਮੇਸ਼ੁਰ ਦੇ ਰਾਜ ਵਿੱਚ ਰੋਟੀ ਖਾਵੇਗਾ।”
ਯੂਹੰਨਾ 12:2
ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்