Philippians 4 - WEB (Punjabi)
1 Therefore, my brothers, beloved and longed for, my joy and crown, so stand firm in the Lord, my beloved.ਕਰਨ ਲਈ ਕੁਝ ਗੱਲਾਂ ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।
2 I exhort Euodia, and I exhort Syntyche, to think the same way in the Lord.ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।
3 Yes, I beg you also, true yoke-fellow, help these women, for they labored with me in the Gospel, with Clement also, and the rest of my fellow workers, whose names are in the book of life.ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।
4 Rejoice in the Lord always! Again I will say, Rejoice!ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸ ਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।
5 Let your gentleness be known to all men. The Lord is at hand.ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
6 In nothing be anxious, but in everything, by prayer and petition with thanksgiving, let your requests be made known to God.ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।
7 And the peace of God, which surpasses all understanding, will guard your hearts and your thoughts in Christ Jesus.ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇੱਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰੱਖਵਾਲੀ ਕਰੇਗੀ।
8 Finally, brothers, whatever things are true, whatever things are honorable, whatever things are just, whatever things are pure, whatever things are lovely, whatever things are of good report; if there is any virtue, and if there is any praise, think about these things.ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
9 The things which you learned, received, heard, and saw in me: do these things, and the God of peace will be with you.ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।
10 But I rejoice in the Lord greatly, that now at length you have revived your thought for me; in which you did indeed take thought, but you lacked opportunity.ਪੌਲੁਸ ਫ਼ਿਲਿੱਪੀਆਂ ਦੇ ਮਸੀਹੀਆਂ ਦਾ ਧੰਨਵਾਦ ਕਰਦਾ ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।
11 Not that I speak in respect to lack, for I have learned in whatever state I am, to be content in it.ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।
12 I know how to be humbled, and I know also how to abound. In everything and in all things I have learned the secret both to be filled and to be hungry, both to abound and to be in need.ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
13 I can do all things through Christ, who strengthens me.ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸੱਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
14 However you did well that you shared in my affliction.ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ।
15 You yourselves also know, you Philippians, that in the beginning of the Gospel, when I departed from Macedonia, no assembly shared with me in the matter of giving and receiving but you only.ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
16 For even in Thessalonica you sent once and again to my need.ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।
17 Not that I seek for the gift, but I seek for the fruit that increases to your account.ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।
18 But I have all things, and abound. I am filled, having received from Epaphroditus the things that came from you, a sweet-smelling fragrance, an acceptable and well-pleasing sacrifice to God.ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸ ਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
19 My God will supply every need of yours according to his riches in glory in Christ Jesus.ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।
20 Now to our God and Father be the glory forever and ever! Amen.ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।
21 Greet every saint in Christ Jesus. The brothers who are with me greet you.ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
22 All the saints greet you, especially those who are of Caesar's household.ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
23 The grace of the Lord Jesus Christ be with you all. Amen.ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
Punjabi Bible