Proverbs 13:13 in Punjabi

Punjabi Punjabi Bible Proverbs Proverbs 13 Proverbs 13:13

Proverbs 13:13
ਇੱਕ ਬੰਦੇ ਨੂੰ ਅਦਾਇਗੀ ਕਰਨੀ ਪਵੇਗੀ ਜੇਕਰ ਉਹ ਹਿਦਾਇਤ ਦੀ ਇੱਜ਼ਤ ਨਹੀਂ ਕਰਦਾ, ਪਰ ਜਿਹੜਾ ਵਿਅਕਤੀ ਹੁਕਮ ਦੀ ਇੱਜ਼ਤ ਕਰਦਾ, ਇਨਾਮ ਪ੍ਰਾਪਤ ਕਰਦਾ ਹੈ।

Proverbs 13:12Proverbs 13Proverbs 13:14

Proverbs 13:13 in Other Translations

King James Version (KJV)
Whoso despiseth the word shall be destroyed: but he that feareth the commandment shall be rewarded.

American Standard Version (ASV)
Whoso despiseth the word bringeth destruction on himself; But he that feareth the commandment shall be rewarded.

Bible in Basic English (BBE)
He who makes sport of the word will come to destruction, but the respecter of the law will be rewarded.

Darby English Bible (DBY)
Whoso despiseth the word shall be held by it; but he that feareth the commandment shall be rewarded.

World English Bible (WEB)
Whoever despises instruction will pay for it, But he who respects a command will be rewarded.

Young's Literal Translation (YLT)
Whoso is despising the Word is destroyed for it, And whoso is fearing the Command is repayed.

Whoso
despiseth
בָּ֣זbāzbahz
the
word
לְ֭דָבָרlĕdāborLEH-da-vore
shall
be
destroyed:
יֵחָ֣בֶלyēḥābelyay-HA-vel
he
but
ל֑וֹloh
that
feareth
וִירֵ֥אwîrēʾvee-RAY
the
commandment
מִ֝צְוָ֗הmiṣwâMEETS-VA
shall
be
rewarded.
ה֣וּאhûʾhoo
יְשֻׁלָּֽם׃yĕšullāmyeh-shoo-LAHM

Cross Reference

2 Chronicles 36:16
ਪਰ ਪਰਮੇਸ਼ੁਰ ਦੇ ਲੋਕਾਂ ਨੇ ਪਰਮੇਸ਼ੁਰ ਦੇ ਨਬੀ ਦਾ ਮਖੌਲ ਉਡਾਇਆ ਅਤੇ ਉਸ ਨੂੰ ਸੁਣਨ ਜਾਂ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ਾਂ ਨੂੰ ਤਦ ਤੀਕ ਨਫ਼ਰਤ ਕੀਤੀ ਜਦ ਤੀਕ ਕਿ ਯਹੋਵਾਹ ਦਾ ਆਪਣੇ ਲੋਕਾਂ ਖਿਲਾਫ ਗੁੱਸਾ ਇੰਨਾ ਨਾ ਵੱਧ ਗਿਆ ਕਿ ਇਸਦਾ ਕੋਈ ਉਪਾ ਨਾ ਹੋਵੇ। ਹੁਣ ਉਸ ਨੂੰ ਆਪਣੇ ਲੋਕਾਂ ਤੇ ਕਰੋਧ ਆ ਗਿਆ ਜਿਸ ਨੂੰ ਹੁਣ ਕੋਈ ਰੋਕ ਨਹੀਂ ਸੀ ਪਾ ਸੱਕਦਾ।

Numbers 15:31
ਉਸ ਬੰਦੇ ਨੇ ਇਹ ਨਹੀਂ ਸੋਚਿਆ ਕਿ ਯਹੋਵਾਹ ਦਾ ਸ਼ਬਦ ਮਹੱਤਵਪੂਰਣ ਹੈ। ਉਸ ਨੇ ਯਹੋਵਾਹ ਦੇ ਆਦੇਸ਼ਾਂ ਨੂੰ ਤੋੜਿਆ ਹੈ। ਉਸ ਬੰਦੇ ਨੂੰ ਤੁਹਾਡੇ ਸਮੂਹ ਵਿੱਚੋਂ ਜ਼ਰੂਰ ਹੀ ਵੱਖ ਕਰ ਦੇਣਾ ਚਾਹੀਦਾ ਹੈ। ਉਹ ਬੰਦਾ ਦੋਸ਼ੀ ਹੈ ਅਤੇ ਉਸ ਨੂੰ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ।”

Psalm 19:11
ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।

Psalm 115:13
ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।

Psalm 119:165
ਉਹ ਲੋਕ ਜਿਹੜੇ ਤੁਹਾਡੇ ਉਪਦੇਸ਼ਾ ਨੂੰ ਪਿਆਰ ਕਰਦੇ ਹਨ ਅਸਲੀ ਸ਼ਾਂਤੀ ਪ੍ਰਾਪਤ ਕਰਨਗੇ। ਅਤੇ ਉਨ੍ਹਾਂ ਨੂੰ ਕੁਝ ਵੀ ਨਹੀਂ ਡੇਗ ਸੱਕੇਗਾ।

2 John 1:8
ਹੁਸ਼ਿਆਰ ਰਹੋ। ਉਹ ਇਨਾਮ ਨਾ ਗਵਾਓ ਜਿਸ ਵਾਸਤੇ ਅਸੀਂ ਕੜੀ ਮਿਹਨਤ ਕੀਤੀ ਹੈ, ਤਾਂ ਜੋ ਤੁਹਾਨੂੰ ਪੂਰਾ ਇਨਾਮ ਦਿੱਤਾ ਜਾ ਸੱਕੇ।

Hebrews 10:28
ਕੋਈ ਵੀ ਵਿਅਕਤੀ ਜਿਹੜਾ ਮੂਸਾ ਦੀ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹੁੰਦਾ ਸੀ ਉਸ ਨੂੰ ਦੋ ਜਾਂ ਤਿੰਨ ਗਵਾਹੀਆਂ ਦੇ ਅਧਾਰ ਤੇ ਕਸੂਰਵਾਰ ਠਹਿਰਾਇਆ ਜਾਂਦਾ ਸੀ। ਉਸ ਵਿਅਕਤੀ ਨੂੰ ਮੁਆਫ਼ ਨਹੀਂ ਸੀ ਕੀਤਾ ਜਾਂਦਾ। ਉਸ ਨੂੰ ਮਾਰਿਆ ਗਿਆ।

Luke 16:31
“ਪਰ ਅਬਰਾਹਾਮ ਨੇ ਉਸ ਨੂੰ ਆਖਿਆ, ‘ਜੇਕਰ ਉਹ ਮੂਸਾ ਅਤੇ ਨਬੀਆਂ ਨੂੰ ਨਹੀਂ ਸੁਣਨਗੇ, ਤਾਂ ਫ਼ੇਰ ਉਹ ਉਸ ਨੂੰ ਵੀ ਨਹੀਂ ਸੁਣਨਗੇ ਜੋ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੋਵੇ।’”

Matthew 5:12
ਖੁਸ਼ ਹੋਵੋ ਅਤੇ ਅਨੰਦ ਮਾਣੋ, ਤੁਸੀਂ ਸਵਰਗ ਵਿੱਚ ਬਹੁਤ ਵੱਡਾ ਫ਼ਲ ਪਾਵੋਗੇ। ਇਸੇ ਤਰ੍ਹਾਂ ਹੀ, ਜੋ ਨਬੀ ਤੁਹਾਥੋਂ ਪਹਿਲਾਂ ਰਹੇ ਉਨ੍ਹਾਂ ਨੂੰ ਵੀ ਲੋਕਾਂ ਨੇ ਕਸ਼ਟ ਦਿੱਤੇ।

Malachi 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।

Ezekiel 20:24
“‘ਇਸਰਾਏਲ ਦੇ ਲੋਕਾਂ ਨੇ ਮੇਰੇ ਹੁਕਮਾਂ ਨੂੰ ਨਹੀਂ ਕਬੂਲਿਆ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਅਤੇ ਉਨ੍ਹਾਂ ਨੇ ਆਪਣੇ ਮਾਪਿਆਂ ਦੇ ਬੁੱਤਾਂ ਦੀ ਉਪਾਸਨਾ ਕੀਤੀ।

Ezekiel 20:16
“‘ਇਸਰਾਏਲ ਦੇ ਲੋਕਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਮੇਰੇ ਕਨੂੰਨ ਦਾ ਪਾਲਣ ਨਹੀਂ ਕੀਤਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਇਹ ਸਾਰੀਆਂ ਗੱਲਾਂ ਇਸ ਲਈ ਕੀਤੀਆਂ ਕਿਉਂ ਕਿ ਉਨ੍ਹਾਂ ਦੇ ਦਿਲ ਬੁੱਤਾਂ ਨਾਲ ਜੁੜੇ ਹੋਏ ਸਨ।

2 Samuel 12:9
ਪਰ ਤੂੰ ਯਹੋਵਾਹ ਦੇ ਹੁਕਮ ਨੂੰ ਅਣਗੌਲਿਆ ਕਿਉਂ ਕੀਤਾ? ਤੂੰ ਉਹ ਸਭ ਕੁਝ ਕਿਉਂ ਕੀਤਾ ਜਿਸ ਨੂੰ ਉਸ ਨੇ ਗ਼ਲਤ ਆਖ ਮਨ੍ਹਾ ਕੀਤਾ ਸੀ? ਤੂੰ ਹਿੱਤੀ ਊਰਿੱਯਾਹ ਨੂੰ ਕਿਉਂ ਤਲਵਾਰ ਨਾਲ ਵਢਾਇਆ ਅਤੇ ਉਸਦੀ ਪਤਨੀ ਨੂੰ ਲੈ ਕੇ ਆਪਣੀ ਬਣਾਇਆ? ਇਉਂ ਤੂੰ ਅੰਮੋਨੀਆਂ ਕੋਲੋਂ ਊਰਿੱਯਾਹ ਨੂੰ ਤਲਵਾਰ ਨਾਲ ਮਰਵਾਇਆ।

Proverbs 1:25
ਤੁਸੀਂ ਮੂੰਹ ਫ਼ੇਰ ਲਿਆ ਅਤੇ ਮੇਰੀ ਤੁਹਾਨੂੰ ਸੁਧਾਰਨ ਦੀ ਕੋਸ਼ਿਸ ਨੂੰ ਤੁਸਾਂ ਅਣਗੌਲਿਆਂ ਕਰ ਦਿੱਤਾ। ਤੁਸੀਂ ਮੇਰੇ ਸ਼ਬਦਾਂ ਉੱਤੇ ਭਰੋਸਾ ਕਰਨ ਤੋਂ ਇਨਕਾਰ ਕਰ ਦਿੱਤਾ।

Proverbs 1:30
ਕਿਉਂਕਿ ਉਨ੍ਹਾਂ ਨੇ ਮੇਰੀ ਸਲਾਹ ਦੀ ਇੱਛਾ ਨਹੀਂ ਕੀਤੀ ਅਤੇ ਮੇਰੀ ਉਨ੍ਹਾਂ ਨੂੰ ਸੁਧਾਰਨ ਦੀ ਕੋਸ਼ਿਸ਼ ਨੂੰ ਅਪ੍ਰਵਾਨ ਕਰ ਦਿੱਤਾ,

Proverbs 13:21
ਪਾਪੀਆਂ ਦੇ ਪਿੱਛੇ ਮੁਸੀਬਤਾਂ ਲੱਗੀਆਂ ਰਹਿੰਦੀਆਂ, ਪਰ ਧਰਮੀ ਚੰਗੇ ਇਨਾਮ ਪ੍ਰਾਪਤ ਕਰਦੇ ਹਨ।

Isaiah 66:2
ਮੈਂ ਖੁਦ ਸਭ ਚੀਜ਼ਾਂ ਬਣਾਈਆਂ। ਇੱਥੇ ਸਾਰੀਆਂ ਚੀਜ਼ਾਂ ਨੇ ਕਿਉਂ ਕਿ ਇਹ ਮੈਂ ਸਾਜੀਆਂ ਨੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ। “ਮੈਨੂੰ ਦੱਸੋ, ਮੈਂ ਕਿਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ? ਮੈਂ ਗਰੀਬ ਲੋਕਾਂ ਦੀ ਪਾਲਣਾ ਕਰਦਾ ਹਾਂ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਬਹੁਤ ਉਦਾਸ ਹਨ। ਮੈਂ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹਾਂ ਜੋ ਮੇਰੇ ਸ਼ਬਦਾਂ ਨੂੰ ਮੰਨਦੇ ਨੇ।

Jeremiah 43:2
ਹੋਸ਼ਅਯਾਹ ਦਾ ਪੁੱਤਰ ਅਜ਼ਰਯਾਹ, ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਕੁਝ ਹੋਰ ਲੋਕ ਬੜੇ ਗੁਮਾਨੀ ਅਤੇ ਜ਼ਿੱਦੀ ਸਨ। ਉਹ ਲੋਕ ਯਿਰਮਿਯਾਹ ਨਾਲ ਬਹੁਤ ਗੁੱਸੇ ਹੋ ਗਏ। ਉਨ੍ਹਾਂ ਲੋਕਾਂ ਨੇ ਯਿਰਮਿਯਾਹ ਨੂੰ ਆਖਿਆ, “ਯਿਰਮਿਯਾਹ, ਤੂੰ ਝੂਠ ਬੋਲ ਰਿਹਾ ਹੈਂ। ਯਹੋਵਾਹ ਸਾਡੇ ਪਰਮੇਸ਼ੁਰ ਨੇ ਇਹ ਗੱਲਾਂ ਆਖਣ ਲਈ ਨਹੀਂ ਭੇਜਿਆ, ‘ਤੁਹਾਨੂੰ ਲੋਕਾਂ ਨੂੰ ਮਿਸਰ ਵਿੱਚ ਜਾਕੇ ਬਿਲਕੁਲ ਨਹੀਂ ਰਹਿਣਾ ਚਾਹੀਦਾ।’

Jeremiah 44:16
ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ।

Ezekiel 20:13
“‘ਪਰ ਇਸਰਾਏਲ ਦਾ ਪਰਿਵਾਰ ਮਾਰੂਬਲ ਵਿੱਚ ਮੇਰੇ ਵਿਰੁੱਧ ਹੋ ਗਿਆ। ਉਨ੍ਹਾਂ ਨੇ ਮੇਰੇ ਕਨੂੰਨ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਨੇ ਮੇਰੀਆਂ ਬਿਧੀਆਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਜੇ ਕੋਈ ਬੰਦਾ ਉਨ੍ਹਾਂ ਕਨੂੰਨ ਨੂੰ ਮਂਨੇਗਾ ਤਾਂ ਉਹ ਜੀਵੇਗਾ। ਉਨ੍ਹਾਂ ਨੇ ਮੇਰੇ ਆਰਾਮ ਦੇ ਖਾਸ ਦਿਨਾਂ ਨਾਲ ਇੰਝ ਵਰਤਾਵਾ ਕੀਤਾ ਜਿਵੇਂ ਉਹ ਮਹੱਤਵਪੂਰਨ ਨਾ ਹੋਣ। ਉਨ੍ਹਾਂ ਨੇ ਉਨ੍ਹਾਂ ਦਿਨਾਂ ਵਿੱਚ ਕਈ ਵਾਰੀ ਕੰਮ ਕੀਤਾ। ਮੈਂ ਉਨ੍ਹਾਂ ਨੂੰ ਮਾਰੂਬਲ ਵਿੱਚ ਬਰਬਾਦ ਕਰਨ ਦਾ ਨਿਆਂ ਕੀਤਾ-ਆਪਣੇ ਕਹਿਰ ਦੀ ਪੂਰੀ ਤਾਕਤ ਉਨ੍ਹਾਂ ਨੂੰ ਮਹਿਸੂਸ ਕਰਨ ਦਿੱਤੀ।

Ezra 10:3
ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।