Proverbs 13:4 in Punjabi

Punjabi Punjabi Bible Proverbs Proverbs 13 Proverbs 13:4

Proverbs 13:4
ਸੁਸਤ ਬੰਦਾ ਚੀਜ਼ਾਂ ਤਾਂ ਚਾਹੁੰਦਾ ਹੈ ਪਰ ਉਨ੍ਹਾਂ ਨੂੰ ਉਹ ਕਦੇ ਹਾਸਿਲ ਨਹੀਂ ਕਰ ਸੱਕਦਾ। ਪਰ ਉਹ ਲੋਕ ਜਿਹੜੇ ਮਿਹਨਤ ਕਰਦੇ ਹਨ ਆਪਣੀ ਮਨ-ਚਾਹੀਆਂ ਚੀਜ਼ਾਂ ਹਾਸਿਲ ਕਰ ਲੈਣਗੇ।

Proverbs 13:3Proverbs 13Proverbs 13:5

Proverbs 13:4 in Other Translations

King James Version (KJV)
The soul of the sluggard desireth, and hath nothing: but the soul of the diligent shall be made fat.

American Standard Version (ASV)
The soul of the sluggard desireth, and hath nothing; But the soul of the diligent shall be made fat.

Bible in Basic English (BBE)
The hater of work does not get his desires, but the soul of the hard workers will be made fat.

Darby English Bible (DBY)
A sluggard's soul desireth and hath nothing; but the soul of the diligent shall be made fat.

World English Bible (WEB)
The soul of the sluggard desires, and has nothing, But the desire of the diligent shall be fully satisfied.

Young's Literal Translation (YLT)
The soul of the slothful is desiring, and hath not. And the soul of the diligent is made fat.

The
soul
מִתְאַוָּ֣הmitʾawwâmeet-ah-WA
of
the
sluggard
וָ֭אַיִןwāʾayinVA-ah-yeen
desireth,
נַפְשׁ֣וֹnapšônahf-SHOH
and
hath
nothing:
עָצֵ֑לʿāṣēlah-TSALE
soul
the
but
וְנֶ֖פֶשׁwĕnepešveh-NEH-fesh
of
the
diligent
חָרֻצִ֣יםḥāruṣîmha-roo-TSEEM
shall
be
made
fat.
תְּדֻשָּֽׁן׃tĕduššānteh-doo-SHAHN

Cross Reference

Proverbs 12:24
ਉਹ ਲੋਕ ਜਿਹੜੇ ਮਿਹਨਤੀ ਹਨ ਉਹ ਹੋਰਨਾਂ ਕਾਮਿਆਂ ਦੀ ਨਿਗਰਾਨੀ ਉੱਤੇ ਲਗਾਏ ਜਾਣਗੇ। ਪਰ ਸੁਸਤ ਬੰਦੇ ਨੂੰ ਗੁਲਾਮ ਦੀ ਤਰ੍ਹਾਂ ਕੰਮ ਕਰਨਾ ਪਵੇਗਾ।

Proverbs 12:11
ਉਹ ਕਿਸਾਨ ਜਿਹੜਾ ਖੇਤੀ ਕਰਦਾ ਹੈ ਕਦੇ ਭੁੱਖਾ ਨਹੀਂ ਮਰੇਗਾ। ਪਰ ਜਿਹੜਾ ਬੰਦਾ ਫ਼ਜ਼ੂਲ ਵਿੱਚਾਰਾਂ ਦੇ ਪਿੱਛੇ ਭੱਜਦਾ ਹੈ ਉਸ ਨੂੰ ਸੂਝ ਦੀ ਕਮੀ ਹੁੰਦੀ ਹੈ।

Proverbs 10:4
ਇੱਕ ਸੁਸਤ ਬੰਦਾ ਗਰੀਬ ਹੋਵੇਗਾ। ਪਰ ਮਿਹਨਤੀ ਬੰਦਾ ਅਮੀਰ ਹੋ ਜਾਵੇਗਾ।

Proverbs 11:25
ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।

Proverbs 2:2
ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।

2 Peter 1:5
ਕਿਉਂਕਿ ਤੁਹਾਨੂੰ ਇਹ ਅਸੀਸਾਂ ਦਿੱਤੀਆਂ ਗਈਆਂ ਹਨ, ਤੁਹਾਨੂੰ ਇਨ੍ਹਾਂ ਗੱਲਾਂ ਨੂੰ ਆਪਣੀ ਜਿੰਦਗੀ ਵਿੱਚ ਜੋੜਨ ਦੀ ਪੂਰੀ ਵਾਹ ਲਾਉਣੀ ਚਾਹੀਦੀ ਹੈ; ਚੰਗਿਆਈ ਨੂੰ ਤੁਹਾਡੀ ਨਿਹਚਾ ਨਾਲ ਜੋੜੋ; ਅਤੇ ਗਿਆਨ ਨੂੰ ਚੰਗਿਆਈ ਨਾਲ ਜੋੜੋ;

Hebrews 6:11
ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਰੇ ਜੀਵਨ ਭਰ ਉਹੀ ਮੁਸ਼ਕਿਲ ਕੰਮ ਕਰਦੇ ਰਹੋ। ਫ਼ੇਰ ਤੁਸੀਂ ਨਿਸ਼ਚਿਤ ਹੀ ਉਹ ਮਹਾਨ ਚੀਜ਼ ਪ੍ਰਾਪਤ ਕਰੋਂਗੇ ਜਿਸਦੀ ਤੁਸੀਂ ਉਮੀਦ ਕਰ ਰਹੇ ਸੀ।

John 6:27
ਨਾਸ਼ ਹੋਣ ਵਾਲਾ ਭੋਜਨ ਪ੍ਰਾਪਤ ਕਰਨ ਲਈ ਕੰਮ ਨਾ ਕਰੋ। ਪਰ ਉਸ ਭੋਜਨ ਲਈ ਕੰਮ ਕਰੋ ਜੋ ਹਮੇਸ਼ਾ ਲਈ ਰਹਿੰਦਾ ਅਤੇ ਜੋ ਤੁਹਾਨੂੰ ਸਦੀਪਕ ਜੀਵਨ ਦਿੰਦਾ ਹੈ। ਮਨੁੱਖ ਦਾ ਪੁੱਤਰ ਉਹ ਭੋਜਨ ਦੇਵੇਗਾ। ਪਿਤਾ ਪਰਮੇਸ਼ੁਰ ਨੇ ਆਪਣੀ ਪਰਵਾਨਗੀ ਦੀ ਮੋਹਰ ਆਦਮੀ ਦੇ ਪੁੱਤਰ ਉੱਤੇ ਲਾ ਦਿੱਤੀ ਹੈ।”

Isaiah 58:11
ਯਹੋਵਾਹ ਹਮੇਸ਼ਾ ਤੁਹਾਡੀ ਅਗਵਾਈ ਕਰੇਗਾ। ਉਹ ਖੁਸ਼ਕ ਧਰਤੀਆਂ ਵਿੱਚ ਤੁਹਾਡੀ ਰੂਹ ਨੂੰ ਸੰਤੁਸ਼ਟ ਕਰੇਗਾ। ਯਹੋਵਾਹ ਤੁਹਾਡੀਆਂ ਹੱਡੀਆਂ ਵਿੱਚ ਤਾਕਤ ਭਰੇਗਾ। ਤੁਸੀਂ ਉਸ ਬਾਗ਼ ਵਰਗੇ ਹੋਵੋਗੇ ਜਿਸ ਨੂੰ ਬਹੁਤ ਪਾਣੀ ਮਿਲਦਾ ਹੈ। ਤੁਸੀਂ ਉਸ ਝਰਨੇ ਵਾਂਗ ਹੋਵੋਗੇ ਜਿੱਥੇ ਹਮੇਸ਼ਾ ਪਾਣੀ ਰਹਿੰਦਾ ਹੈ।

Proverbs 28:25
ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।

Proverbs 26:13
ਆਲਸੀ ਬੰਦਾ ਆਖਦਾ ਹੈ “ਸੜਕ ਤੇ ਸ਼ੇਰ ਹੈ ਰਾਹ ਵਿੱਚ ਸ਼ੇਰ ਹੈ।”

Proverbs 8:34
ਸੁਣਦਾ ਹੈ ਜੋ ਵੀ ਬੰਦਾ ਮੇਰੀ ਗੱਲ ਨੂੰ ਧੰਨ ਹੈ ਉਹ। ਨਿਗਰਾਨੀ ਕਰਦਾ ਹੈ ਜਿਹੜਾ ਹਰ ਦਿਨ ਮੇਰੇ ਦਰ ਉੱਤੇ। ਇੰਤਜ਼ਾਰ ਕਰਦਾ ਹੈ ਜਿਹੜਾ ਮੇਰੇ ਲਈ, ਮੇਰੇ ਦਰ ਉੱਤੇ।

Psalm 92:14
ਜਦੋਂ ਉਹ ਪੁਰਾਣੇ ਵੀ ਹੋ ਜਾਂਦੇ ਹਨ, ਉਹ ਜਵਾਨ ਅਤੇ ਸਿਹਤਮੰਦ ਰੁੱਖਾਂ ਦੀ ਤਰ੍ਹਾਂ, ਫ਼ਲ ਦਿੰਦੇ ਰਹਿੰਦੇ ਹਨ।

Numbers 23:10
ਕੌਣ ਯਾਕੂਬ ਦੇ ਲੋਕਾਂ ਨੂੰ ਗਿਣ ਸੱਕਦਾ ਹੈ? ਉਹ ਰੇਤ ਦੇ ਕਿਣਕਿਆਂ ਵਾਂਗ ਅਨਗਿਣਤ ਹਨ। ਕੋਈ ਇਸਰਾਏਲ ਦੇ ਇੱਕ ਚੁਥਾਈ ਲੋਕਾਂ ਦੀ ਵੀ ਗਿਣਤੀ ਨਹੀਂ ਕਰ ਸੱਕਦਾ। ਮੈਨੂੰ ਇੱਕ ਨੇਕ ਇਨਸਾਨ ਵਾਂਗੂ ਮਰਨ ਦਿਉ। ਮੇਰੀ ਜ਼ਿੰਦਗੀ ਨੂੰ ਉਨ੍ਹਾਂ ਵਾਂਗ ਖੁਸ਼ੀ ਨਾਲ ਭਰੀ ਹੋਈ ਨੂੰ ਖਤਮ ਹੋਣ ਦਿਉ।”