Proverbs 14:18
ਆਮ ਆਦਮੀ ਦਾ ਵਿਰਸਾ ਬੇਵਕੂਫ਼ੀ ਹੈ, ਪਰ ਇੱਕ ਸਿਆਣਾ ਆਦਮੀ ਗਿਆਨ ਨੂੰ ਆਪਣੇ ਤਾਜ ਵਜੋਂ ਪ੍ਰਾਪਤ ਕਰੇਗਾ।
Proverbs 14:18 in Other Translations
King James Version (KJV)
The simple inherit folly: but the prudent are crowned with knowledge.
American Standard Version (ASV)
The simple inherit folly; But the prudent are crowned with knowledge.
Bible in Basic English (BBE)
Foolish behaviour is the heritage of the simple, but men of good sense are crowned with knowledge.
Darby English Bible (DBY)
The simple inherit folly; but the prudent are crowned with knowledge.
World English Bible (WEB)
The simple inherit folly, But the prudent are crowned with knowledge.
Young's Literal Translation (YLT)
The simple have inherited folly, And the prudent are crowned `with' knowledge.
| The simple | נָחֲל֣וּ | nāḥălû | na-huh-LOO |
| inherit | פְתָאיִ֣ם | pĕtāʾyim | feh-ta-YEEM |
| folly: | אִוֶּ֑לֶת | ʾiwwelet | ee-WEH-let |
| prudent the but | וַֽ֝עֲרוּמִ֗ים | waʿărûmîm | VA-uh-roo-MEEM |
| are crowned | יַכְתִּ֥רוּ | yaktirû | yahk-TEE-roo |
| with knowledge. | דָֽעַת׃ | dāʿat | DA-at |
Cross Reference
Proverbs 3:35
ਸਿਆਣੇ ਲੋਕਾਂ ਨੂੰ ਇੱਜ਼ਤ ਮਿਲੇਗੀ, ਪਰ ਪਰਮੇਸ਼ੁਰ ਮੂਰੱਖਾਂ ਦੀ ਬੇਇੱਜ਼ਤੀ ਕਰੇਗਾ।
1 Peter 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
2 Timothy 4:8
ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।
Matthew 23:29
“ਤੁਹਾਡੇ ਤੇ ਲਾਹਨਤ ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ! ਤੁਸੀਂ ਕਪਟੀ ਹੋ। ਕਿਉਂ ਜੋ ਤੁਸੀਂ ਨਬੀਆਂ ਲਈ ਕਬਰਾਂ ਬਨਾਉਂਦੇ ਹੋ ਅਤੇ ਧਰਮੀ ਲੋਕਾਂ ਦੀਆਂ ਕਬਰਾਂ ਦਾ ਸਤਿਕਾਰ ਕਰਦੇ ਹੋ।
Daniel 12:3
ਸਿਆਣੇ ਲੋਕ ਅਕਾਸ਼ ਵਾਂਗ ਚਮਕਣਗੇ। ਉਹ ਸਿਆਣੇ ਲੋਕ ਜਿਨ੍ਹਾਂ ਨੇ ਹੋਰਨਾਂ ਨੂੰ ਸਹੀ ਜੀਵਨ ਢੰਗ ਸਿੱਖਾਇਆ ਸੀ ਸਦਾ ਲਈ ਤਾਰਿਆਂ ਵਾਂਗ ਚਮਕਦੇ ਰਹਿਣਗੇ।
Jeremiah 44:17
“ਅਸੀਂ ਅਕਾਸ਼ ਦੀ ਰਾਣੀ ਨੂੰ ਬਲੀਆਂ ਚੜ੍ਹਾਉਣ ਦਾ ਇਕਰਾਰ ਕੀਤਾ ਹੈ। ਅਤੇ ਅਸੀਂ ਹਰ ਉਹ ਗੱਲ ਕਰਾਂਗੇ ਜਿਸਦਾ ਅਸੀਂ ਇਕਰਾਰ ਕੀਤਾ ਹੈ। ਅਸੀਂ ਉਸਦੀ ਉਪਾਸਨਾ ਕਰਨ ਲਈ ਬਲੀਆਂ ਅਤੇ ਪੀਣ ਦੀਆਂ ਭੇਟਾਂ ਚੜ੍ਹਾਵਾਂਗੇ। ਅਸੀਂ ਅਤੀਤ ਵਿੱਚ ਇਸੇ ਤਰ੍ਹਾਂ ਕੀਤਾ ਸੀ। ਅਤੇ ਸਾਡੇ ਪੁਰਖਿਆਂ, ਸਾਡੇ ਰਾਜਿਆਂ ਅਤੇ ਸਾਡੇ ਅਧਿਕਾਰੀਆਂ ਨੇ ਵੀ ਅਤੀਤ ਵਿੱਚ ਇਵੇਂ ਹੀ ਕੀਤਾ ਸੀ। ਸਾਡੇ ਵਿੱਚੋਂ ਸਾਰਿਆਂ ਨੇ ਯਹੂਦਾਹ ਦੇ ਕਸਬਿਆਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਅੰਦਰ ਇਹੀ ਕੁਝ ਕੀਤਾ ਸੀ। ਉਸ ਸਮੇਂ ਜਦੋਂ ਅਸੀਂ ਅਕਾਸ਼ ਦੀ ਰਾਣੀ ਦੀ ਉਪਾਸਨਾ ਕਰਦੇ ਸੀ ਤਾਂ ਸਾਡੇ ਪਾਸ ਭੋਜਨ ਦੀ ਕਮੀ ਨਹੀਂ ਸੀ। ਅਸੀਂ ਸਫ਼ਲ ਸਾਂ। ਕੋਈ ਵੀ ਮਾੜੀ ਘਟਨਾ ਸਾਡੇ ਨਾਲ ਨਹੀਂ ਸੀ ਵਾਪਰੀ।
Jeremiah 16:19
ਯਹੋਵਾਹ ਜੀ, ਤੁਸੀਂ ਹੀ ਮੇਰੀ ਸ਼ਕਤੀ ਅਤੇ ਮੇਰੀ ਸੁਰੱਖਿਆ ਵੀ ਹੋ। ਮੁਸੀਬਤ ਦੇ ਸਮੇਂ ਤੁਸੀਂ ਸੁਰੱਖਿਅਤ ਸਥਾਨ ਹੋ। ਦੁਨੀਆਂ ਦੇ ਕੋਨੇ-ਕੋਨੇ ਤੋਂ ਕੌਮਾਂ ਤੁਹਾਡੇ ਕੋਲ ਆਉਣਗੀਆਂ। ਉਹ ਆਖਣਗੀਆਂ, “ਸਾਡੇ ਪੁਰਖਿਆਂ ਦੇ ਦੇਵਤੇ ਝੂਠੇ ਸਨ। ਉਹ ਉਨ੍ਹਾਂ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ, ਪਰ ਬੁੱਤ ਉਨ੍ਹਾਂ ਦੀ ਕੋਈ ਸਹਾਇਤਾ ਨਹੀਂ ਕਰਦੇ ਸਨ।”
Proverbs 11:29
ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।
Proverbs 4:7
“ਸਿਆਣਪ ਨੂੰ ਹਾਸਿਲ ਕਰਨਾ ਸ਼ੁਰੂ ਕਰਨਾ ਹੀ ਸਿਆਣਪ ਦੀ ਸ਼ੁਰੂਆਤ ਹੈ। ਆਪਣੇ ਕੋਲ ਹੁੰਦੇ ਹਰ ਚੀਜ ਦੀ ਕੀਮਤ ਤੇ ਵੀ ਸਮਝਦਾਰੀ ਨੂੰ ਹਾਸਿਲ ਕਰੋ।
1 Peter 5:4
ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।