Bible

Proverbs 2 - WEB (Punjabi)

1 My son, if you will receive my words, And store up my commandments within you;ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।

2 So as to turn your ear to wisdom, And apply your heart to understanding;ਤਾਂ ਜੋ ਤੁਸੀਂ ਸਿਆਣਪ ਵੱਲ ਧਿਆਨ ਦੇਵੋਂ ਅਤੇ ਆਪਣੇ ਮਨ ਨੂੰ ਸਮਝਦਾਰੀ ਵੱਲ ਲਾਵੋ।

3 Yes, if you call out for discernment, And lift up your voice for understanding;ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।

4 If you seek her as silver, And search for her as for hidden treasures:ਅਤੇ ਜੇਕਰ ਤੁਸੀਂ ਸਿਆਣਪ ਨੂੰ ਇੰਝ ਲੱਭੋਂਗੇ ਜਿਵੇਂ ਕੋਈ ਚਾਂਦੀ ਨੂੰ ਲੱਭਦਾ ਹੈ, ਜੇਕਰ ਤੁਸੀਂ ਇਸ ਦੀ ਇੰਝ ਭਾਲ ਕਰੋ ਜਿਵੇਂ ਲੋਕੀਂ ਲੁਕੇ ਹੋਏ ਖਜ਼ਾਨੇ ਨੂੰ ਭਾਲਦੇ ਹਨ

5 Then you will understand the fear of Yahweh, And find the knowledge of God.ਫ਼ੇਰ ਤੁਸੀਂ ਸਮਝੋਂਗੇ ਕਿ ਯਹੋਵਾਹ ਤੋਂ ਡਰਨ ਦਾ ਭਾਵ ਕੀ ਹੈ, ਅਤੇ ਪਰਮੇਸ਼ੁਰ ਨੂੰ ਜਾਣ ਜਾਵੋ।

6 For Yahweh gives wisdom. Out of his mouth comes knowledge and understanding.ਕਿਉਂ ਜੋ ਯਹੋਵਾਹ ਹੀ ਸਿਆਣਪ ਦਿੰਦਾ ਹੈ, ਅਤੇ ਗਿਆਨ ਅਤੇ ਸਮਝਦਾਰੀ ਉਸ ਦੇ ਮੂੰਹ ਚੋਂ ਆਉਂਦੀ ਹੈ।

7 He lays up sound wisdom for the upright. He is a shield to those who walk in integrity;ਉਹ ਇਮਾਨਦਾਰ ਲੋਕਾਂ ਲਈ ਸਫ਼ਲਤਾ ਸੰਭਾਲਦਾ ਹੈ, ਅਤੇ ਉਨ੍ਹਾਂ ਲਈ ਢਾਲ ਹੈ ਜੋ ਨਿਰਦੋਸ਼ ਹੋਕੇ ਜਿਉਂਦੇ ਹਨ।

8 That he may guard the paths of justice, And preserve the way of his saints.ਉਹ ਉਨ੍ਹਾਂ ਲੋਕਾਂ ਦੀ ਰੱਖਿਆ ਕਰਦਾ ਹੈ ਜੋ ਹੋਰਾਂ ਲੋਕਾਂ ਦਾ ਭਲਾ ਕਰਦੇ ਹਨ। ਉਹ ਆਪਣੇ ਪਵਿੱਤਰ ਲੋਕਾਂ ਦੀ ਰਾਖੀ ਕਰਦਾ ਹੈ।

9 Then you will understand righteousness and justice, Equity and every good path.ਜੇਕਰ ਤੁਸੀਂ ਸਿਆਣਪ ਨੂੰ ਭਾਲੋਂਗੇ, ਤਦ ਤੁਸੀਂ ਧਰਮ, ਨਿਆਂ ਅਤੇ ਇਮਾਨਦਾਰੀ ਨੂੰ ਸਮਝੋਂਗੇ — ਦੂਸਰੇ ਸ਼ਬਦਾਂ ਵਿੱਚ ਤੁਸੀਂ ਸਭ ਚੰਗੀਆਂ ਗੱਲਾਂ ਸਮਝੋਂਗੇ।

10 For wisdom will enter into your heart. Knowledge will be pleasant to your soul.ਕਿਉਂ ਕਿ ਤੁਹਾਡੇ ਦਿਲ ਵਿੱਚ ਸਿਆਣਪ ਆ ਵੱਸੇਗੀ, ਅਤੇ ਗਿਆਨ ਤੁਹਾਨੂੰ ਖੁਸ਼ ਕਰੇਗਾ।

11 Discretion will watch over you. Understanding will keep you,ਸਮਝਦਾਰੀ (ਸਹੀ ਜੀਵਨ ਢੰਗ ਚੁਨਣਾ) ਤੁਹਾਡੀ ਰੱਖਿਆ ਕਰੇਗੀ, ਤੁਹਾਡੀ ਸਮਝਦਾਰੀ ਤੁਹਾਡਾ ਬਚਾਉ ਕਰੇਗੀ।

12 To deliver you from the way of evil, From the men who speak perverse things;ਸਿਆਣਪ ਤੁਹਾਨੂੰ ਬੁਰੇ ਲੋਕਾਂ ਦੇ ਰਾਹ ਤੋਂ ਬਚਾਵੇਗੀ। ਉਨ੍ਹਾਂ ਲੋਕਾਂ ਤੋਂ ਜੋ ਵਿਦ੍ਰੋਹ ਬਾਰੇ ਬੋਲਦੇ ਹਨ।

13 Who forsake the paths of uprightness, To walk in the ways of darkness;ਜਿਹੜੇ ਲੋਕ ਅੰਧਕਾਰ ਵਿੱਚਲੇ ਰਾਹਾਂ ਤੇ ਚੱਲਣ ਲਈ ਸਿੱਧੇ ਰਾਹਾਂ ਨੂੰ ਛੱਡ ਦਿੰਦੇ ਹਨ,

14 Who rejoice to do evil, And delight in the perverseness of evil;ਜਿਹੜੇ ਲੋਕ ਗ਼ਲਤ ਕੰਮ ਕਰਕੇ ਖੁਸ਼ ਹੁੰਦੇ ਹਨ ਅਤੇ ਵਿਦ੍ਰੋਹ ਕਰਨ ਅਤੇ ਬਦੀ ਕਰਨ ਵਿੱਚ ਆਨੰਦ ਮਾਣਦੇ ਹਨ।

15 Who are crooked in their ways, And wayward in their paths:ਉਨ੍ਹਾਂ ਦੇ ਰਾਹ ਵਿੰਗੇ-ਤੜਿੰਗੇ ਹਨ, ਅਤੇ ਉਹ ਆਪਣੇ ਰਾਹਾਂ ਵਿੱਚ ਅਸੰਗਤ ਹਨ।

16 To deliver you from the strange woman, Even from the foreigner who flatters with her words;ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।

17 Who forsakes the friend of her youth, And forgets the covenant of her God:ਉਹ ਆਪਣੇ ਜਵਾਨੀ ਦੇ ਸਾਥੀ ਨੂੰ ਤਿਆਗ ਦਿੰਦੀ ਹੈ ਅਤੇ ਪਰਮੇਸ਼ੁਰ ਅੱਗੇ ਕੀਤੇ ਆਪਣੇ ਇਕਰਾਰਨਾਮੇ ਨੂੰ ਭੁੱਲ ਜਾਂਦੀ ਹੈ।

18 For her house leads down to death, Her paths to the dead.ਅਤੇ ਹੁਣ, ਉਸ ਦੇ ਨਾਲ ਉਸ ਦੇ ਘਰ ਜਾਣਾ ਮੌਤ ਦਾ ਰਾਹ ਹੈ! ਅਤੇ ਉਸ ਦਾ ਰਾਹ ਤੁਹਾਨੂੰ ਮੁਰਦਿਆਂ ਦੀ ਦੁਨੀਆਂ ਵਿੱਚ ਲੈ ਜਾਂਦਾ ਹੈ!

19 None who go to her return again, Neither do they attain to the paths of life:ਉਹ ਖੁਦ ਵੀ ਕਬਰ ਦੀ ਤਰ੍ਹਾਂ ਹੀ ਹੈ। ਜਿਹੜੇ ਲੋਕੀ ਉਸ ਦੇ ਘਰ ਜਾਂਦੇ ਹਨ, ਆਪਣੀ ਜਾਨ ਗਵਾ ਲੈਂਦੇ ਹਨ, ਅਤੇ ਕਦੇ ਵੀ ਪਰਤ ਕੇ ਨਹੀਂ ਆਉਂਦੇ।

20 That you may walk in the way of good men, And keep the paths of the righteous.ਸਿਆਣਪ ਤੁਹਾਨੂੰ ਚੰਗੇ ਬੰਦਿਆਂ ਦੇ ਰਾਹ ਤੇ ਚਲਣ ਲਈ, ਅਤੇ ਧਰਮੀ ਦੇ ਰਾਹਾਂ ਤੇ ਰਹਿਣ ਲਈ ਤੁਹਾਡੀ ਮਦਦ ਕਰੇਗੀ।

21 For the upright will dwell in the land. The perfect will remain in it.ਕਿਉਂ ਕਿ ਸਿਰਫ਼ ਇਮਾਨਦਾਰ ਲੋਕ ਹੀ ਧਰਤੀ ਉੱਤੇ ਰਹਿਣਗੇ ਅਤੇ ਨਿਰਦੋਸ਼ ਲੋਕ ਹੀ ਇਸ ਉੱਤੇ ਬਚਣਗੇ।

22 But the wicked will be cut off from the land. The treacherous will be rooted out of it.ਪਰ ਦੁਸ਼ਟ ਲੋਕ ਧਰਤੀ ਤੋਂ ਹਟਾਏ ਜਾਣਗੇ, ਅਤੇ ਜਿਹੜੇ ਘਿਰਣਾ ਯੋਗ ਹਨ ਇਸ ਉਤੋਂ ਉਖਾੜੇ ਜਾਣਗੇ।

Punjabi Bible