Bible

Proverbs 20 - DBY (Punjabi)

1 Wine is a scorner, strong drink is raging; and whoso erreth thereby is not wise.ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।

2 The terror of a king is as the roaring of a lion: he that provoketh him to anger sinneth against his own soul.ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।

3 It is an honour for a man to cease from strife; but every fool rusheth into it.ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।

4 The sluggard will not plough by reason of the winter; he shall beg in harvest, and have nothing.ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।

5 Counsel in the heart of man is deep water, and a man of understanding draweth it out.ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।

6 Most men will proclaim every one his own kindness; but a faithful man who shall find?ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।

7 The righteous walketh in his integrity: blessed are his children after him!ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।

8 A king sitting on the throne of judgment scattereth away all evil with his eyes.ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।

9 Who can say, I have made my heart clean, I am pure from my sin?ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!

10 Divers weights, divers measures, even both of them are abomination to Jehovah.ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।

11 Even a child is known by his doings, whether his work be pure, and whether it be right.ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।

12 The hearing ear, and the seeing eye, Jehovah hath made even both of them.ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!

13 Love not sleep, lest thou come to poverty; open thine eyes, [and] thou shalt be satisfied with bread.ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।

14 Bad! bad! saith the buyer; but when he is gone his way, then he boasteth.ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।

15 There is gold, and a multitude of rubies; but the lips of knowledge are a precious Jewel.ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।

16 Take his garment that is become surety [for] another, and hold him in pledge for strangers.ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।

17 Bread of falsehood is sweet to a man, but afterwards his mouth shall be filled with gravel.ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।

18 Plans are established by counsel; and with good advice make war.ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।

19 He that goeth about talebearing revealeth secrets; therefore meddle not with him that openeth his lips.ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।

20 Whoso curseth his father or his mother, his lamp shall be put out in the blackest darkness.ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।

21 An inheritance obtained hastily at the beginning will not be blessed in the end.ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।

22 Say not, I will recompense evil: wait on Jehovah, and he shall save thee.ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।

23 Divers weights are an abomination unto Jehovah; and a false balance is not good.ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।

24 The steps of a man are from Jehovah; and how can a man understand his own way?ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?

25 It is a snare to a man rashly to say, It is hallowed, and after vows to make inquiry.ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।

26 A wise king scattereth the wicked, and bringeth the wheel over them.ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।

27 Man's spirit is the lamp of Jehovah, searching all the inner parts of the belly.ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।

28 Mercy and truth preserve the king; and he upholdeth his throne by mercy.ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।

29 The glory of young men is their strength; and the beauty of old men is the grey head.ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।

30 Wounding stripes purge away evil, and strokes [purge] the inner parts of the belly.ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।

Punjabi Bible