Proverbs 20 - WEB (Punjabi)
1 Wine is a mocker, and beer is a brawler; Whoever is led astray by them is not wise.ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।
2 The terror of a king is like the roaring of a lion: He who provokes him to anger forfeits his own life.ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।
3 It is an honor for a man to keep aloof from strife; But every fool will be quarreling.ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।
4 The sluggard will not plow by reason of the winter; Therefore he shall beg in harvest, and have nothing.ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।
5 Counsel in the heart of man is like deep water; But a man of understanding will draw it out.ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।
6 Many men claim to be men of unfailing love, But who can find a faithful man?ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।
7 A righteous man walks in integrity. Blessed are his children after him.ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।
8 A king who sits on the throne of judgment Scatters away all evil with his eyes.ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
9 Who can say, "I have made my heart pure. I am clean and without sin?"ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!
10 Differing weights and differing measures, Both of them alike are an abomination to Yahweh.ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।
11 Even a child makes himself known by his doings, Whether his work is pure, and whether it is right.ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।
12 The hearing ear, and the seeing eye, Yahweh has made even both of them.ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!
13 Don't love sleep, lest you come to poverty; Open your eyes, and you shall be satisfied with bread.ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।
14 "It's no good, it's no good," says the buyer; But when he is gone his way, then he boasts.ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।
15 There is gold and abundance of rubies; But the lips of knowledge are a rare jewel.ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।
16 Take the garment of one who puts up collateral for a stranger; And hold him in pledge for a wayward woman.ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।
17 Fraudulent food is sweet to a man, But afterwards his mouth is filled with gravel.ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।
18 Plans are established by advice; By wise guidance you wage war!ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।
19 He who goes about as a tale-bearer reveals secrets; Therefore don't keep company with him who opens wide his lips.ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।
20 Whoever curses his father or his mother, His lamp shall be put out in blackness of darkness.ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।
21 An inheritance quickly gained at the beginning, Won't be blessed in the end.ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।
22 Don't say, "I will pay back evil." Wait for Yahweh, and he will save you.ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।
23 Yahweh detests differing weights, And dishonest scales are not pleasing.ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।
24 A man's steps are from Yahweh; How then can man understand his way?ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?
25 It is a snare to a man to make a rash dedication, Then later to consider his vows.ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।
26 A wise king winnows out the wicked, And drives the threshing wheel over them.ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।
27 The spirit of man is Yahweh's lamp, Searching all his innermost parts.ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।
28 Love and faithfulness keep the king safe. His throne is sustained by love.ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।
29 The glory of young men is their strength. The splendor of old men is their gray hair.ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।
30 Wounding blows cleanse away evil, And beatings purge the innermost parts.ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।
Punjabi Bible