Proverbs 21 - WEB (Punjabi)
1 The king's heart is in Yahweh's hand like the watercourses. He turns it wherever he desires.ਕਿਸਾਨ ਆਪਣੇ ਖੇਤਾਂ ਨੂੰ ਸਿੰਜਣ ਲਈ ਛੋਟੇ ਖਾਲ ਬਣਾਉਂਦੇ ਹਨ। ਉਹ ਵੱਖ-ਵੱਖ ਖਾਲਾਂ ਨੂੰ ਬੰਦ ਕਰਕੇ ਪਾਣੀ ਦਾ ਰਾਹ ਬਦਲਦੇ ਹਨ। ਯਹੋਵਾਹ ਵੀ ਰਾਜੇ ਦੇ ਮਨ ਨੂੰ ਸੰਚਾਲਿਤ ਕਰਨ ਲਈ ਇਹੋ ਕਰਦਾ ਹੈ। ਯਹੋਵਾਹ ਜਿਵੇਂ ਚਾਹੁੰਦਾ ਹੈ ਰਾਜੇ ਦੀ ਅਗਵਾਈ ਕਰਦਾ ਹੈ ਜਿਧਰ ਉਹ ਉਸ ਨੂੰ ਲਿਜਾਣਾ ਚਾਹੇ, ਲੈ ਜਾਦਾ ਹੈ।
2 Every way of a man is right in his own eyes, But Yahweh weighs the hearts.ਬੰਦਾ ਸੋਚਦਾ ਹੈ ਕਿ ਜੋ ਕੁਝ ਵੀ ਉਹ ਕਰਦਾ ਹੈ ਸਹੀ ਹੈ। ਪਰ ਯਹੋਵਾਹ ਬੰਦਿਆਂ ਦੇ ਕੰਮਾਂ ਦੇ ਅਸਲੀ ਕਾਰਣਾਂ ਦਾ ਨਿਆਂ ਕਰਦਾ ਹੈ।
3 To do righteousness and justice Is more acceptable to Yahweh than sacrifice.ਜੋ ਧਰਮੀ ਅਤੇ ਨਿਆਂਈ ਹੈ, ਕਰਨਾ, ਪਰਮੇਸ਼ੁਰ ਨੂੰ ਬਲੀਆਂ ਚੜ੍ਹਾਉਣ ਨਾਲੋਂ ਬਿਹਤਰ ਹੈ।
4 A high look, and a proud heart, The lamp of the wicked, is sin.ਘਮੰਡੀ ਅੱਖਾਂ ਅਤੇ ਗੁਮਾਨੀ ਦਿਲ ਅਤੇ ਦੁਸ਼ਟ ਲੋਕਾਂ ਦੇ ਦੀਵੇ ਪਾਪੀ ਹੁੰਦੇ ਹਨ।
5 The plans of the diligent surely lead to profit; And everyone who is hasty surely rushes to poverty.ਮਿਹਨਤੀ ਆਦਮੀ ਦੀਆਂ ਯੋਜਨਾਵਾਂ ਲਾਭ ਲਿਆਉਂਦੀਆਂ ਹਨ, ਪਰ ਜੋ ਕੋਈ ਵੀ ਕਾਹਲੀ ਵਿੱਚ ਹੋਵੇਗਾ ਗਰੀਬ ਬਣ ਜਾਵੇਗਾ।
6 Getting treasures by a lying tongue Is a fleeting vapor for those who seek death.ਜੇ ਤੁਸੀਂ ਅਮੀਰ ਹੋਣ ਲਈ ਧੋਖਾ ਕਰਦੇ ਹੋ, ਤਾਂ ਤੁਹਾਡੀ ਦੌਲਤ ਛੇਤੀ ਹੀ ਚਲੀ ਜਾਵੇਗੀ। ਅਤੇ ਤੁਹਾਡੀ ਅਮੀਰੀ ਤੁਹਾਨੂੰ ਮੌਤ ਵੱਲ ਲੈ ਜਾਵੇਗੀ।
7 The violence of the wicked will drive them away, Because they refuse to do what is right.ਦੁਸ਼ਟ ਬੰਦੇ ਦੀ ਹਿੰਸਾ ਉਸ ਨੂੰ ਤਬਾਹ ਕਰ ਦੇਵੇਗੀ। ਕਿਉਂ ਕਿ ਉਹ ਨਿਆਂ ਕਰਨ ਤੋਂ ਇਨਕਾਰ ਕਰਦੇ ਹਨ।
8 The way of the guilty is devious, But the conduct of the innocent is upright.ਇੱਕ ਅਪਰਾਧੀ ਦਾ ਰਾਹ ਪੇਚਦਾਰ ਹੁੰਦਾ ਹੈ, ਪਰ ਇੱਕ ਬੇਗੁਨਾਹ ਆਦਮੀ ਉਹੀ ਕਰਦਾ ਜੋ ਧਰਮੀ ਹੁੰਦਾ।
9 It is better to dwell in the corner of the housetop, Than to share a house with a contentious woman.ਝਗੜਾਲੂ ਪਤਨੀ ਨਾਲ ਘਰ ਦੇ ਅੰਦਰ ਰਹਿਣ ਨਾਲੋਂ ਛੱਤ ਉੱਤੇ ਨੁਕਰ ਤੇ ਸੌਣਾ ਬਿਹਤਰ ਹੈ।
10 The soul of the wicked desires evil; His neighbor finds no mercy in his eyes.ਬੁਰੇ ਬੰਦੇ ਹਮੇਸ਼ਾ ਹੋਰ ਬਦੀ ਕਰਨਾ ਲੋਚਦੇ ਹਨ। ਅਤੇ ਉਹ ਲੋਕ ਆਪਣੇ ਆਸ-ਪਾਸ ਦੇ ਲੋਕਾਂ ਲਈ ਰਹਿਮ ਨਹੀਂ ਪ੍ਰਗਟਾਉਂਦੇ।
11 When the mocker is punished, the simple gains wisdom; When the wise is instructed, he receives knowledge.ਜਦੋਂ ਇੱਕ ਮਖੌਲੀਏ ਨੂੰ ਸਜ਼ਾ ਮਿਲਦੀ ਹੈ, ਇੱਕ ਸਾਧਾਰਨ ਵਿਅਕਤੀ ਸਿਆਣਾ ਬਣ ਜਾਂਦਾ, ਅਤੇ ਜਦੋਂ ਤੁਸੀਂ ਕਿਸੇ ਸਿਆਣੇ ਬੰਦੇ ਨੂੰ ਹਿਦਾਇਤ ਦਿੰਦੇ ਹੋ, ਉਹ ਆਪਣਾ ਸਬਕ ਸਿਖਦਾ।
12 The Righteous One considers the house of the wicked, And brings the wicked to ruin.ਪਰਮੇਸ਼ੁਰ ਜੋ ਕਿ ਨਿਆਂਈ ਹੈ ਦੁਸ਼ਟ ਆਦਮੀ ਦੇ ਟੱਬਰ ਤੇ ਅੱਖ ਰੱਖਦਾ ਅਤੇ ਦੁਸ਼ਟ ਆਦਮੀ ਨੂੰ ਬਰਬਾਦ ਕਰ ਦਿੰਦਾ ਹੈ।
13 Whoever stops his ears at the cry of the poor, He will also cry out, but shall not be heard.ਜੇ ਕੋਈ ਬੰਦਾ ਗਰੀਬ ਲੋਕਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ ਤਾਂ ਲੋੜ ਪੈਣ ਤੇ ਉਸ ਦੀ ਵੀ ਕੋਈ ਸਹਾਇਤਾ ਨਹੀਂ ਕਰੇਗਾ।
14 A gift in secret pacifies anger; And a bribe in the cloak, strong wrath.ਗੁਪਤ ਤੌਰ ਤੇ ਦਿੱਤੀ ਸੁਗਾਤ ਗੁੱਸੇ ਨੂੰ ਸ਼ਾਂਤ ਕਰ ਦਿੰਦੀ ਹੈ, ਅਤੇ ਲੋਕਾਂ ਦੀ ਦਿੱਤੀ ਹੋਈ ਰਿਸ਼ਵਤ ਖਤਰੇ ਨੂੰ ਰੋਕਣ ’ਚ ਸਹਾਈ ਹੋ ਸੱਕਦੀ ਹੈ।
15 It is joy to the righteous to do justice; But it is a destruction to the workers of iniquity.ਇੱਕ ਧਰਮੀ ਵਿਅਕਤੀ ਜੋ ਸਹੀ ਹੈ ਕਰਨ ਵਿੱਚ ਆਨੰਦ ਮਾਣਦਾ ਹੈ, ਪਰ ਇਹ ਉਨ੍ਹਾਂ ਨੂੰ ਡਰਾਉਂਦਾ ਹੈ, ਜੋ ਉਹੀ ਕਰਦੇ ਹਨ ਜੋ ਗ਼ਲਤ ਹੈ।
16 The man who wanders out of the way of understanding Shall rest in the assembly of the dead.ਜੇ ਕੋਈ ਬੰਦਾ ਸਿਆਣਪ ਦਾ ਰਸਤਾ ਛੱਡ ਦਿੰਦਾ ਹੈ ਤਾਂ ਉਹ ਤਬਾਹੀ ਵੱਲ ਜਾ ਰਿਹਾ ਹੈ।
17 He who loves pleasure shall be a poor man: He who loves wine and oil shall not be rich.ਜੇ ਖੁਸ਼ੀ ਮਨਾਉਣਾ ਹੀ ਕਿਸੇ ਬੰਦੇ ਲਈ ਸਭ ਤੋਂ ਮਹੱਤਵਪੂਰਣ ਗੱਲ ਹੈ ਤਾਂ ਉਹ ਬੰਦਾ ਗਰੀਬ ਹੋ ਜਾਵੇਗਾ। ਜੇ ਉਹ ਬੰਦਾ ਮੈਅ ਅਤੇ ਭੋਜਨ ਨੂੰ ਹੀ ਪਿਆਰ ਕਰਦਾ ਹੈ ਤਾਂ ਉਹ ਕਦੇ ਅਮੀਰ ਨਹੀਂ ਹੋ ਸੱਕੇਗਾ।
18 The wicked is a ransom for the righteous; The treacherous for the upright.ਇੱਕ ਦੁਸ਼ਟ ਵਿਅਕਤੀ ਨੇਕ ਆਦਮੀ ਲਈ ਫਿਰੌਤੀ ਹੁੰਦਾ ਹੈ। ਅਤੇ ਇੰਝ ਹੀ ਕਪਟੀ ਨੂੰ ਇਮਾਨਦਾਰ ਆਦਮੀ ਲਈ ਹੁੰਦਾ ਹੈ।
19 It is better to dwell in a desert land, Than with a contentious and fretful woman.ਉਸ ਪਤਨੀ ਨਾਲ ਰਹਿਣ ਨਾਲੋਂ, ਜਿਹੜੀ ਗੁਸੈਲੇ ਸੁਭਾ ਦੀ ਅਤੇ ਝਗੜਾਲੂ ਹੈ, ਮਾਰੂਥਲ ਵਿੱਚ ਰਹਿਣਾ ਬਿਹਤਰ ਹੈ।
20 There is precious treasure and oil in the dwelling of the wise; But a foolish man swallows it up.ਸਿਆਣੇ ਬੰਦੇ ਦਾ ਘਰ ਅਨਾਜ ਅਤੇ ਤੇਲ ਨਾਲ ਭਰਪੂਰ ਹੁੰਦਾ, ਪਰ ਮੂਰਖ ਬੰਦੇ ਕੋਲ ਜੋ ਵੀ ਹੈ ਉਹ ਉਸ ਨੂੰ ਖਤਮ ਕਰ ਲੈਂਦਾ ਹੈ।
21 He who follows after righteousness and kindness Finds life, righteousness, and honor.ਜਿਹੜਾ ਵਿਅਕਤੀ ਨੇਕੀ ਅਤੇ ਵਫ਼ਾਦਾਰੀ ਤੇ ਚੱਲਦਾ ਹੈ ਜੀਵਨ, ਨੇਕੀ ਅਤੇ ਇੱਜ਼ਤ ਪ੍ਰਾਪਤ ਕਰਦਾ ਹੈ।
22 A wise man scales the city of the mighty, And brings down the strength of its confidence.ਇੱਕ ਸਿਆਣਾ ਵਿਅਕਤੀ ਬਹਾਦੁਰ ਆਦਮੀਆਂ ਦੁਆਰਾ ਰੱਖਵਾਲੀ ਕੀਤੇ ਜਾ ਰਹੇ ਸ਼ਹਿਰ ਤੇ ਵੀ ਕਬਜ਼ਾ ਕਰ ਸੱਕਦਾ ਹੈ ਅਤੇ ਉਨ੍ਹਾਂ ਕੰਧਾਂ ਨੂੰ ਢਾਹ ਸੱਕਦਾ ਜਿਨ੍ਹਾਂ ਤੇ ਉਨ੍ਹਾਂ ਨੂੰ ਭਰੋਸਾ ਹੁੰਦਾ ਹੈ।
23 Whoever guards his mouth and his tongue Keeps his soul from troubles.ਜਿਸ ਬੰਦੇ ਦਾ ਆਪਣੀ ਕਥਨੀ ਅਤੇ ਜੁਬਾਨ ਤੇ ਕਾਬੂ ਹੁੰਦਾ, ਉਹ ਆਪਣੇ ਆਪ ਨੂੰ ਕਿਸੇ ਵੀ ਖਤਰੇ ਤੋਂ ਬਚਾ ਲੈਂਦਾ ਹੈ।
24 The proud and haughty man, "scoffer" is his name; He works in the arrogance of pride.ਇੱਕ ਵਿਅਕਤੀ ਜਿਹੜਾ ਹੰਕਾਰੀ ਅਤੇ ਮਗਰੂਰ ਹੈ, ਅਜਿਹਾ ਆਦਮੀ ਜੋ ਮਖੌਲੀ ਕਹਿਲਾਉਂਦਾ ਹੈ, ਅਤਿਆਧਿੱਕ ਮਗਰੂਰਤਾ ਦਾ ਵਿਖਾਵਾ ਕਰਦਾ ਹੈ।
25 The desire of the sluggard kills him, For his hands refuse to labor.ਆਲਸੀ ਬੰਦੇ ਦੇ ਸਪਨੇ ਉਸਦੀ ਮੌਤ ਹੋਣਗੇ, ਕਿਉਂ ਜੋ ਉਸ ਦੇ ਹੱਥ ਕੰਮ ਕਰਨੋ ਇਨਕਾਰੀ ਹੁੰਦੇ ਹਨ।
26 There are those who covet greedily all the day long; But the righteous give and don't withhold.ਅਜਿਹੇ ਲੋਕ ਹੁੰਦੇ ਹਨ ਜੋ ਹਰ ਵਕਤ, ਹੋਰ ਪਾਉਣ ਦੀ ਇੱਛਾ ਰੱਖਦੇ ਹਨ, ਪਰ ਇੱਕ ਧਰਮੀ ਵਿਅਕਤੀ ਖੁਲੇ ਦਿਲ ਨਾਲ ਦਿੰਦਾ ਹੈ।
27 The sacrifice of the wicked is an abomination: How much more, when he brings it with a wicked mind!ਇੱਕ ਦੁਸ਼ਟ ਵਿਅਕਤੀ ਦੀਆਂ ਬਲੀਆਂ ਆਪਣੇ-ਆਪ ’ਚ ਹੀ ਬੁਰੀਆਂ ਹਨ, ਇਹ ਹੋਰ ਵੀ ਭਿਆਨਕ ਹੋਵੇਗਾ ਜਦੋਂ ਉਹ ਇਨ੍ਹਾਂ ਨੂੰ ਬੁਰੇ ਖਿਆਲ ਨਾਲ ਚੜ੍ਹਾਉਂਦਾ ਹੈ।
28 A false witness will perish, And a man who listens speaks to eternity.ਜਿਹੜਾ ਬੰਦਾ ਝੂਠ ਬੋਲਦਾ ਹੈ ਉਹ ਤਬਾਹ ਹੋ ਜਾਵੇਗਾ। ਜਿਹੜਾ ਵੀ ਉਸ ਝੂਠ ਨੂੰ ਧਿਆਨ ਨਾਲ ਸੁਣਦਾ ਹੈ ਉਹ ਵੀ ਉਸ ਦੇ ਨਾਲ ਹੀ ਤਬਾਹ ਹੋ ਜਾਵੇਗਾ।
29 A wicked man hardens his face; But as for the upright, he establishes his ways.ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।
30 There is no wisdom nor understanding Nor counsel against Yahweh.ਕੋਈ ਅਜਿਹੀ ਸਿਆਣਪ, ਅੰਤਰ-ਦ੍ਰਿਸ਼ਟੀ, ਜਾਂ ਸਲਾਹ ਨਹੀਂ ਹੈ ਜੋ ਯਹੋਵਾਹ ਦੇ ਵਿਰੁੱਧ ਕਾਮਯਾਬ ਹੋ ਸੱਕੇ।
31 The horse is prepared for the day of battle; But victory is with Yahweh.ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।
Punjabi Bible