Proverbs 22:11
ਇੱਕ ਸ਼ੁੱਧ ਹਿਰਦੇ ਅਤੇ ਕ੍ਰਿਪਾਲੂ ਸ਼ਬਦ ਰਾਜੇ ਨੂੰ ਵੀ ਦੋਸਤ ਬਣਾ ਲਵੇਗਾ।
Proverbs 22:11 in Other Translations
King James Version (KJV)
He that loveth pureness of heart, for the grace of his lips the king shall be his friend.
American Standard Version (ASV)
He that loveth pureness of heart, `For' the grace of his lips the king will be his friend.
Bible in Basic English (BBE)
He whose heart is clean is dear to the Lord; for the grace of his lips the king will be his friend.
Darby English Bible (DBY)
He that loveth pureness of heart, upon whose lips is grace, the king is his friend.
World English Bible (WEB)
He who loves purity of heart and speaks gracefully Is the king's friend.
Young's Literal Translation (YLT)
Whoso is loving cleanness of heart, Grace `are' his lips, a king `is' his friend.
| He that loveth | אֹהֵ֥ב | ʾōhēb | oh-HAVE |
| pureness | טְהָור | ṭĕhāwr | teh-HAHV-R |
| heart, of | לֵ֑ב | lēb | lave |
| for the grace | חֵ֥ן | ḥēn | hane |
| lips his of | שְׂ֝פָתָ֗יו | śĕpātāyw | SEH-fa-TAV |
| the king | רֵעֵ֥הוּ | rēʿēhû | ray-A-hoo |
| shall be his friend. | מֶֽלֶךְ׃ | melek | MEH-lek |
Cross Reference
Proverbs 16:13
ਰਾਜੇ ਨੂੰ ਉਹ ਸੁਣਨਾ ਪਸੰਦ ਕਰਨਾ ਚਾਹੀਦਾ ਜੋ ਸਹੀ ਹੋਵੇ। ਇਸ ਲਈ ਉਸ ਨੂੰ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ, ਜੋ ਇਮਾਨਦਾਰੀ ਨਾਲ ਬੋਲਦੇ ਹਨ।
Matthew 5:8
ਉਹ ਵਡਭਾਗੇ ਹਨ ਜਿਹੜੇ ਦਿਲੋਂ ਸ਼ੁੱਧ ਹਨ ਕਿਉਂਕਿ ਉਹ ਪਰਮੇਸ਼ੁਰ ਨੂੰ ਵੇਖਣਗੇ।
Psalm 101:6
ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।
Luke 4:22
ਸਭ ਲੋਕ ਉਸਦੀ ਉਸਤਤਿ ਕਰ ਰਹੇ ਸਨ। ਉਸ ਦੇ ਮੂਹੋਂ ਕਿਰਪਾ ਦੇ ਸ਼ਬਦ ਸੁਣਕੇ ਸਭ ਲੋਕ ਹੈਰਾਨ ਸਨ। ਉਨ੍ਹਾਂ ਨੇ ਕਿਹਾ, “ਉਹ ਇਹੋ ਜਿਹੀਆਂ ਗੱਲਾਂ, ਕਿਵੇਂ ਬੋਲ ਸੱਕਦਾ ਹੈ? ਕੀ ਭਲਾ ਇਹ ਯੂਸੁਫ਼ ਦਾ ਪੁੱਤਰ ਨਹੀਂ?”
Daniel 6:20
ਰਾਜਾ ਬਹੁਤ ਫ਼ਿਕਰਮੰਦ ਸੀ। ਜਦੋਂ ਰਾਜਾ ਸ਼ੇਰਾਂ ਦੀ ਗੁਫ਼ਾ ਕੋਲ ਗਿਆ, ਤਾਂ ਉਸ ਨੇ ਦਾਨੀਏਲ ਨੂੰ ਆਵਾਜ਼ ਦਿੱਤੀ। ਰਾਜੇ ਨੇ ਆਖਿਆ, “ਜੀਵਤ ਪਰਮੇਸ਼ੁਰ ਦੇ ਸੇਵਕ, ਦਾਨੀਏਲ, ਕੀ ਤੇਰਾ ਪਰਮੇਸ਼ੁਰ ਤੈਨੂੰ ਸ਼ੇਰਾ ਕੋਲੋਂ ਬਚਾਉਣ ਦੇ ਯੋਗ ਹੋਇਆ ਹੈ? ਤੂੰ ਹਮੇਸ਼ਾ ਆਪਣੇ ਪਰਮੇਸ਼ੁਰ ਦੀ ਸੇਵਾ ਕਰਦਾ ਹੈਂ।”
Daniel 3:30
ਫ਼ੇਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਤਰਕੀ ਦੇ ਦਿੱਤੀ।
Daniel 2:46
ਫ਼ੇਰ ਰਾਜੇ ਨਬੂਕਦਨੱਸਰ ਦੇ ਦਾਨੀਏਲ ਦੇ ਅੱਗੇ ਝੁਕ ਕੇ ਸਿਜਦਾ ਕੀਤਾ। ਰਾਜੇ ਨੇ ਦਾਨੀਏਲ ਦੀ ਤਾਰੀਫ਼ ਕੀਤੀ। ਰਾਜੇ ਨੇ ਹੁਕਮ ਦਿੱਤਾ ਕਿ ਦਾਨੀਏਲ ਦੇ ਮਾਣ ਵਿੱਚ ਇੱਕ ਚੜ੍ਹਾਵਾ ਚੜ੍ਹਾਇਆ ਜਾਵੇ ਅਤੇ ਧੂਫ਼ ਦਿੱਤੀ ਜਾਵੇ।
Proverbs 14:35
ਇੱਕ ਸਿਆਣਾ ਸੇਵਕ ਰਾਜੇ ਲਈ ਖੁਸ਼ੀ ਲਿਆਉਂਦਾ ਹੈ, ਪਰ ਜਿਹੜਾ ਸੇਵਕ ਸ਼ਰਮਸਾਰੀ ਲਿਆਉਂਦਾ ਰਾਜੇ ਨੂੰ ਕ੍ਰੋਧਵਾਨ ਕਰ ਦਿੰਦਾ ਹੈ।
Psalm 45:2
ਤੁਸੀਂ ਹਰ ਇੱਕ ਨਾਲੋਂ ਵੱਧੇਰੇ ਸੁਹਣੇ ਹੋ। ਤੁਸੀਂ ਬਹੁਤ ਚੰਗੇ ਵਕਤਾ ਹੋ। ਇਸੇ ਲਈ ਪਰਮੇਸ਼ੁਰ ਸਦੀਵੀ ਤੁਹਾਨੂੰ ਅਸੀਸ ਦੇਵੇਗਾ।
Esther 10:3
ਯਹੂਦੀ ਮਾਰਦਕਈ ਅਹਸ਼ਵੇਰੋਸ਼ ਪਾਤਸ਼ਾਹ ਤੋਂ ਦੂਜੇ ਰੁਤਬੇ ਉੱਤੇ ਸੀ ਅਤੇ ਯਹੂਦੀਆਂ ਵਿੱਚ ਮਹੱਤਵਪੂਰਣ ਹਸਤੀ ਸੀ ਅਤੇ ਉਸ ਦੇ ਯਹੂਦੀ ਸਾਥੀਆਂ ਨੇ ਉਸ ਨੂੰ ਆਦਰ-ਮਾਣ ਦੇ ਕੇ ਰੱਖਿਆ। ਉਹ ਉਸ ਦੀ ਇੱਜ਼ਤ ਅਤੇ ਉਸਤਤ ਇਸ ਲਈ ਕਰਦੇ ਸਨ ਕਿਉਂ ਕਿ ਉਸ ਨੇ ਆਪਣੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਅਤੇ ਜੋ ਸਾਰੇ ਯਹੂਦੀਆਂ ਲਈ ਸ਼ਾਂਤੀ ਲਿਆਇਆਂ।
Nehemiah 2:4
ਤਦ ਪਾਤਸ਼ਾਹ ਨੇ ਮੈਨੂੰ ਕਿਹਾ, “ਤੂੰ ਮੇਰੇ ਤੋਂ ਕੀ ਚਾਹੁੰਦਾ ਹੈਂ?” ਮੈਂ ਪਾਤਸ਼ਾਹ ਨੂੰ ਕੁਝ ਆਖਣ ਤੋਂ ਪਹਿਲਾਂ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ।
Ezra 7:6
ਅਜ਼ਰਾ ਜੋ ਕਿ ਇੱਕ ਉਸਤਾਦ ਸੀ ਬਾਬਲ ਤੋਂ ਯਰੂਸ਼ਲਮ ਨੂੰ ਆਇਆ ਅਤੇ ਉਹ ਮੂਸਾ ਦੀ ਬਿਵਸਬਾ ਨੂੰ ਭਲੀ-ਭਾਂਤੀ ਸਮਝਦਾ ਸੀ। ਮੂਸਾ ਦੀ ਬਿਵਸਬਾ ਯਹੋਵਾਹ, ਇਸਰਾਏਲ ਦੇ ਪਰਮੇਸ਼ੁਰ ਦੁਆਰਾ ਦਿੱਤੀ ਗਈ ਸੀ। ਪਾਤਸ਼ਾਹ ਨੇ ਹਰ ਵਸਤ ਜੋ ਅਜ਼ਰਾ ਨੇ ਚਾਹੀ ਉਸ ਨੂੰ ਦਿੱਤੀ ਕਿਉਂ ਕਿ ਯਹੋਵਾਹ, ਉਸ ਦੇ ਪਰਮੇਸ਼ੁਰ ਦੀ ਮਿਹਰ ਉਸ ਉੱਪਰ ਸੀ।
Genesis 41:39
ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, “ਪਰਮੇਸ਼ੁਰ ਨੇ ਤੈਨੂੰ ਇਹ ਚੀਜ਼ਾਂ ਦਿਖਾਈਆਂ, ਇਸ ਲਈ ਤੂੰ ਹੀ ਸਭ ਤੋਂ ਸਿਆਣਾ ਬੰਦਾ ਹੋਵੇਂਗਾ।