Proverbs 23
1 -6- ਜਦੋਂ ਤੁਸੀਂ ਕਿਸੇ ਸ਼ਾਸਕ ਨਾਲ ਭੋਜਨ ਕਰਨ ਲਈ ਬੈਠੋ ਤਾਂ ਚੇਤੇ ਰੱਖੋ ਕਿ ਤੁਸੀਂ ਕਿਸਦੇ ਨਾਲ ਬੈਠੇ ਹੋ।
2 ਜੇਕਰ ਤੁਸੀਂ ਬਹੁਤ ਵੱਡੇ ਭੁੱਖੇ ਹੋ ਤਾਂ ਤੁਹਾਨੂੰ ਆਪਣੀ ਭੁੱਖ ਨੂੰ ਆਪਣੇ ਕਾਬੂ ਵਿੱਚ ਰੱਖਣਾ ਚਾਹੀਦਾ ਹੈ।
3 ਉਸ ਦੇ ਸਵਾਦਿਸ਼ਟ ਭੋਜਨ ਲਈ ਤੀਵ੍ਰ ਇੱਛਾ ਨਾ ਕਰੋ, ਜਿਵੇਂ ਕਿ ਇਹ ਭਰਮ ਪੂਰਣ ਭੋਜਨ ਹਨ।
4 -7- ਅਮੀਰ ਬਣਨ ਦੀ ਕੋਸ਼ਿਸ਼ ਵਿੱਚ ਆਪਣੇ-ਆਪ ਨੂੰ ਸੱਖਣਾ ਨਾ ਕਰੋ। ਕੁਝ ਸੂਝ ਰੱਖੋ ਕਿ ਕਦੋਂ ਰੁਕਣਾ ਹੈ।
5 ਪੈਸਾ ਇਸ ਤਰ੍ਹਾਂ ਤੇਜ਼ੀ ਨਾਲ ਖਰਚ ਹੋ ਜਾਂਦਾ ਹੈ ਜਿਵੇਂ ਇਸਦੇ ਖੰਭ ਉੱਗੇ ਹੋਣ ਅਤੇ ਇਹ ਪੰਛੀਆਂ ਵਾਂਗ ਉੱਡ ਰਿਹਾ ਹੋਵੇ।
6 -8- ਕਿਸੇ ਖੁਦਗਰਜ਼ ਬੰਦੇ ਨਾਲ ਭੋਜਨ ਨਾ ਕਰੋ, ਉਸ ਦੇ ਸਵਾਦਾਂ ਦੀ ਤੀਵ੍ਰ ਇੱਛਾ ਨਾ ਕਰੋ।
7 ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।
8 ਤੁਸੀਂ ਉਲਟੀ ਕਰ ਦਿਉਂਗੇ, ਜੋ ਵੀ ਥੋੜ੍ਹਾ ਜਿਹਾ ਉਸਦਾ ਭੋਜਨ ਤੁਸੀਂ ਖਾਧਾ ਸੀ, ਅਤੇ ਉਸ ਲਈ ਤੁਹਾਡੀ ਇੱਜ਼ਤ ਦੇ ਸ਼ਬਦ, ਬੇਕਾਰ ਹੋ ਜਾਣਗੇ।
9 -9- ਕਿਸੇ ਮੂਰਖ ਨਾਲ ਗੱਲ ਨਾ ਕਰੋ। ਉਹ ਤੁਹਾਡੀ ਸਿਆਣੀ ਗੱਲ ਨੂੰ ਵੀ ਨਫ਼ਰਤ ਕਰੇਗਾ।
10 -10- ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ।
11 ਕਿਉਂਕਿ ਉਸਦਾ ਪਹਿਰੇਦਾਰ ਸ਼ਕਤੀਸ਼ਾਲੀ ਹੈ, ਉਹ ਤੁਹਾਡੇ ਨਾਲ ਆਪਣੇ ਲਈ ਯਤੀਮ ਦਾ ਮਾਮਲਾ ਲੜੇਗਾ।
12 -11- ਆਪਣੇ ਗੁਰੂ ਦੀ ਗੱਲ ਸੁਣੋ ਅਤੇ ਜੋ ਵੀ ਸੰਭਵ ਹੋ ਸੱਕੇ, ਸਿੱਖ ਲਵੋ।
13 -12- ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ।
14 ਜੇ ਤੁਸੀਂ ਉਸ ਨੂੰ ਕੁੱਟੋਂਗੇ ਤਾਂ ਉਸ ਨੂੰ ਮੌਤ ਤੋਂ ਬਚਾ ਲਵੋਂਗੇ।
15 -13- ਮੇਰੇ ਬੇਟੇ, ਜੇ ਤੁਸੀਂ ਸਿਆਣੇ ਹੋਂ ਤਾਂ ਮੈਂ ਖੁਸ਼ ਹੋਵਾਂਗਾ।
16 ਜਦੋਂ ਮੈਂ ਤੁਹਾਡੀ ਕਬਨੀ ਸੁਣਾਗਾ ਤਾਂ ਮੈਂ ਬਹੁਤ ਪ੍ਰਸੰਨ ਹੋਵਾਂਗਾ।
17 -14- ਪਾਪੀਆਂ ਨਾਲ ਈਰਖਾ ਨਾ ਕਰੋ, ਪਰ ਇਸਦੀ ਜਗ੍ਹਾ ਹਮੇਸ਼ਾ ਯਹੋਵਾਹ ਤੋਂ ਡਰੋ।
18 ਕਿਉਂ ਜੋ ਫ਼ੇਰ ਤੁਹਾਡੇ ਕੋਲ ਭਵਿੱਖ ਹੋਵੇਗਾ, ਤੁਹਾਡੀ ਆਸ ਖਤਮ ਨਹੀਂ ਹੋਵੇਗੀ।
19 -15- ਮੇਰੇ ਬੇਟੇ, ਮੈਨੂੰ ਸੁਣੋ ਅਤੇ ਸਿਆਣੇ ਬਣੋ ਸਹੀ ਰਾਸਤੇ ਤੇ ਟਿਕੇ ਰਹੋ।
20 ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ ਜਿਹੜੇ ਬਹੁਤ ਜਿਆਦਾ ਪੀਂਦੇ ਹਨ ਜਾਂ ਜਿਹੜੇ ਬਹੁਤਾ ਭੋਜਨ ਖਾਂਦੇ ਹਨ।
21 ਕਿਉਂ ਕਿ ਸ਼ਰਾਬੀ ਅਤੇ ਖਾਊ ਗਰੀਬ ਹੋ ਜਾਂਦੇ ਹਨ, ਉਨ੍ਹਾਂ ਦੀ ਸੁਸਤੀ ਉਨ੍ਹਾਂ ਨੂੰ ਟਾਕੀਆਂ ਪਹਿਨਾ ਦੇਵੇਗੀ।
22 -16- ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਤੁਹਾਡਾ ਪਿਤਾ ਤੁਹਾਨੂੰ ਦੱਸਦਾ ਹੈ। ਆਪਣੇ ਪਿਤਾ ਤੋਂ ਬਿਨਾਂ ਤੁਹਾਡਾ ਜਨਮ ਹੀ ਨਹੀਂ ਸੀ ਹੋਣਾ। ਅਤੇ ਆਪਣੀ ਮਾਂ ਦਾ ਆਦਰ ਕਰੋ, ਉਦੋਂ ਵੀ ਜਦੋਂ ਉਹ ਬਿਰਧ ਹੋ ਜਾਵੇ।
23 ਸੱਚਾਈ, ਨੂੰ ਖਰੀਦੋ ਅਤੇ ਇਸ ਨੂੰ ਵੇਚੋ ਨਾ ਸਿਆਣਪ, ਅਨੁਸ਼ਾਸ਼ਨ ਅਤੇ ਸਮਝਦਾਰੀ ਨੂੰ ਹਾਸ਼ਿਲ ਕਰੋ।
24 ਧਰਮੀ ਵਿਅਕਤੀ ਦਾ ਪਿਤਾ ਸੱਚਮੁੱਚ ਖੁਸ਼ ਹੁੰਦਾ ਹੈ, ਜਿਸਨੇ ਇੱਕ ਸਿਆਣੇ ਵਿਅਕਤੀ ਨੂੰ ਦੁਨੀਆਂ ’ਚ ਲਿਆਂਦਾ ਆਨੰਦ ਮਾਣਦਾ।
25 ਤੁਹਾਡੇ ਮਾਪੇ, ਜਿਨ੍ਹਾਂ ਨੇ ਤੁਸਾਂ ਨੂੰ ਜਨਮ ਦਿੱਤਾ, ਖੁਸ਼ ਹੋਣ।
26 -17- ਮੇਰੇ ਬੇਟੇ, ਜੋ ਮੈਂ ਆਖ ਰਿਹਾ ਹਾਂ ਉਸ ਨੂੰ ਧਿਆਨ ਨਾਲ ਸੁਣੋ। ਮੇਰੇ ਜੀਵਨ ਨੂੰ ਆਪਣੇ ਲਈ ਇੱਕ ਮਿਸਾਲ ਬਣਾਵੋ।
27 ਵੇਸਵਾ ਇੱਕ ਡੰਘਾ ਟੋਆ ਹੈ, ਅਤੇ ਇੱਕ ਪਰਾਈ ਔਰਤ ਇੱਕ ਤੰਗ ਖੂਹੀ ਹੈ।
28 ਉਹ ਇੱਕ ਡਕੈਤ ਵਾਂਗ ਇੰਤਜ਼ਾਰ ਕਰਦੀ ਹੈ, ਉਹ ਲੋਕਾਂ ਨੂੰ ਗੱਦਾਰ ਬਣਾਉਂਦੀ ਹੈ।
29 -18- ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।
30 ਜਦੋਂ ਮੈਅ ਲਾਲ ਹੁੰਦੀ ਹੈ, ਤਾਂ ਪਿਆਲਿਆਂ ਵਿੱਚ ਝਿਲਮਾਲਾਉਂਦੀ ਹੈ ਅਤੇ ਹੌਲੀ-ਹੌਲੀ ਡੋਲ੍ਹੀ ਜਾਂਦੀ ਹੈ, ਇਸਦੀ ਤੀਬ੍ਰ ਇੱਛਾ ਨਾ ਕਰੋ।
31 ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ।
32 ਤੁਸੀਂ ਅਜੀਬ ਗੱਲਾਂ ਵੇਖੋਂਗੇ, ਤੁਹਾਡੀਆਂ ਸੋਚਾਂ ਗੁਝਲਦਾਰ ਹੋ ਜਾਂਦੀਆਂ।
33 ਜਦੋਂ ਤੁਸੀਂ ਲੇਟ ਜਾਵੋਂਗੇ ਤਾਂ ਤੁਹਾਨੂੰ ਜਾਪੇਗਾ ਜਿਵੇਂ ਤੁਸੀਂ ਕਿਸੇ ਤੁਫ਼ਾਨੀ ਸਮੁੰਦਰ ਵਿੱਚ ਫ਼ਸ ਗਏ ਹੋ। ਤੁਹਾਨੂੰ ਮਹਿਸੂਸ ਹੋਵੇਗਾ ਕਿ ਜਿਵੇਂ ਤੁਸੀਂ ਸਮੁੰਦਰੀ ਜਹਾਜ਼ ਉੱਤੇ ਲੇਟੇ ਹੋ।
34 ਤੁਸੀਂ ਆਖੋਗੇ, “ਕਿਸੇ ਨੇ ਮੈਨੂੰ ਮਾਰਿਆ, ਪਰ ਮੈਨੂੰ ਸੱਟ ਨਹੀਂ ਲਗੀ। ਉਹ ਰੁੱਕ ਗਏ, ਪਰ ਮੈਂ ਖਿਆਲ ਨਹੀਂ ਕੀਤਾ। ਮੈਂ ਕਦੋਂ ਜਾਗਾਂਗਾ, ਤਾਂ ਜੋ ਮੈਂ ਇੱਕ ਹੋਰ ਜਾਮ ਪੀ ਸੱਕਾਂ।”
1 When thou sittest to eat with a ruler, consider diligently what is before thee:
2 And put a knife to thy throat, if thou be a man given to appetite.
3 Be not desirous of his dainties: for they are deceitful meat.
4 Labour not to be rich: cease from thine own wisdom.
5 Wilt thou set thine eyes upon that which is not? for riches certainly make themselves wings; they fly away as an eagle toward heaven.
6 Eat thou not the bread of him that hath an evil eye, neither desire thou his dainty meats:
7 For as he thinketh in his heart, so is he: Eat and drink, saith he to thee; but his heart is not with thee.
8 The morsel which thou hast eaten shalt thou vomit up, and lose thy sweet words.
9 Speak not in the ears of a fool: for he will despise the wisdom of thy words.
10 Remove not the old landmark; and enter not into the fields of the fatherless:
11 For their redeemer is mighty; he shall plead their cause with thee.
12 Apply thine heart unto instruction, and thine ears to the words of knowledge.
13 Withhold not correction from the child: for if thou beatest him with the rod, he shall not die.
14 Thou shalt beat him with the rod, and shalt deliver his soul from hell.
15 My son, if thine heart be wise, my heart shall rejoice, even mine.
16 Yea, my reins shall rejoice, when thy lips speak right things.
17 Let not thine heart envy sinners: but be thou in the fear of the Lord all the day long.
18 For surely there is an end; and thine expectation shall not be cut off.
19 Hear thou, my son, and be wise, and guide thine heart in the way.
20 Be not among winebibbers; among riotous eaters of flesh:
21 For the drunkard and the glutton shall come to poverty: and drowsiness shall clothe a man with rags.
22 Hearken unto thy father that begat thee, and despise not thy mother when she is old.
23 Buy the truth, and sell it not; also wisdom, and instruction, and understanding.
24 The father of the righteous shall greatly rejoice: and he that begetteth a wise child shall have joy of him.
25 Thy father and thy mother shall be glad, and she that bare thee shall rejoice.
26 My son, give me thine heart, and let thine eyes observe my ways.
27 For a whore is a deep ditch; and a strange woman is a narrow pit.
28 She also lieth in wait as for a prey, and increaseth the transgressors among men.
29 Who hath woe? who hath sorrow? who hath contentions? who hath babbling? who hath wounds without cause? who hath redness of eyes?
30 They that tarry long at the wine; they that go to seek mixed wine.
31 Look not thou upon the wine when it is red, when it giveth his colour in the cup, when it moveth itself aright.
32 At the last it biteth like a serpent, and stingeth like an adder.
33 Thine eyes shall behold strange women, and thine heart shall utter perverse things.
34 Yea, thou shalt be as he that lieth down in the midst of the sea, or as he that lieth upon the top of a mast.
35 They have stricken me, shalt thou say, and I was not sick; they have beaten me, and I felt it not: when shall I awake? I will seek it yet again.