Proverbs 25:2
ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ।
Proverbs 25:2 in Other Translations
King James Version (KJV)
It is the glory of God to conceal a thing: but the honour of kings is to search out a matter.
American Standard Version (ASV)
It is the glory of God to conceal a thing; But the glory of kings is to search out a matter.
Bible in Basic English (BBE)
It is the glory of God to keep a thing secret: but the glory of kings is to have it searched out.
Darby English Bible (DBY)
It is the glory of God to conceal a thing; but the glory of kings is to search out a thing.
World English Bible (WEB)
It is the glory of God to conceal a thing, But the glory of kings is to search out a matter.
Young's Literal Translation (YLT)
The honour of God `is' to hide a thing, And the honour of kings to search out a matter.
| It is the glory | כְּבֹ֣ד | kĕbōd | keh-VODE |
| God of | אֱ֭לֹהִים | ʾĕlōhîm | A-loh-heem |
| to conceal | הַסְתֵּ֣ר | hastēr | hahs-TARE |
| a thing: | דָּבָ֑ר | dābār | da-VAHR |
| honour the but | וּכְבֹ֥ד | ûkĕbōd | oo-heh-VODE |
| of kings | מְ֝לָכִ֗ים | mĕlākîm | MEH-la-HEEM |
| is to search out | חֲקֹ֣ר | ḥăqōr | huh-KORE |
| a matter. | דָּבָֽר׃ | dābār | da-VAHR |
Cross Reference
Deuteronomy 29:29
“ਕੁਝ ਹੋਰ ਵੀ ਅਜਿਹੀਆਂ ਗੱਲਾਂ ਹਨ ਜਿਨ੍ਹਾਂ ਨੂੰ ਯਹੋਵਾਹ ਸਾਡੇ ਪਰਮੇਸ਼ੁਰ ਨੇ ਗੁਪਤ ਰੱਖਿਆ ਹੈ। ਸਿਰਫ਼ ਉਹੀ ਉਨ੍ਹਾਂ ਗੱਲਾਂ ਬਾਰੇ ਜਾਣਦਾ ਹੈ। ਪਰ ਯਹੋਵਾਹ ਨੇ ਸਾਨੂੰ ਕੁਝ ਗੱਲਾਂ ਦੱਸ ਦਿੱਤੀਆਂ ਹਨ। ਅਤੇ ਉਹ ਸਿੱਖਿਆਵਾ ਸਾਡੇ ਲਈ ਅਤੇ ਸਾਡੇ ਉੱਤਰਾਧਿਕਾਰੀਆਂ ਲਈ ਹਮੇਸ਼ਾ ਵਾਸਤੇ ਹਨ! ਅਤੇ ਸਾਨੂੰ ਸਾਰਿਆਂ ਨੂੰ ਉਸ ਨੇਮ ਦੇ ਸਾਰੇ ਆਦੇਸ਼ ਮੰਨਣੇ ਚਾਹੀਦੇ ਹਨ।
Romans 11:33
ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।
Job 29:16
ਮੈਂ ਗਰੀਬ ਲੋਕਾਂ ਲਈ ਇੱਕ ਪਿਉ ਵਰਗਾ ਸੀ। ਮੈਂ ਉਨ੍ਹਾਂ ਲੋਕਾਂ ਦੀ ਮੁਕੱਦਮੇ ਜਿੱਤਣ ਵਿੱਚ ਸਹਾਇਤਾ ਕਰਦਾ ਸਾਂ ਜਿਨ੍ਹਾਂ ਨੂੰ ਮੈਂ ਜਾਣਦਾ ਵੀ ਨਹੀਂ ਸਾਂ।
1 Kings 3:9
ਇਸ ਲਈ ਮੈਂ ਤੈਥੋਂ ਸਿਆਣਪ ਮੰਗਦਾ ਹਾਂ ਜੋ ਮੈ ਤੇਰੇ ਲੋਕਾਂ ਨੂੰ ਸਹੀ ਨਿਆਂ ਦੇ ਸੱਕਾਂ ਅਤੇ ਇਹ ਮੇਰੇ ਚੰਗੇ ਅਤੇ ਬੁਰੇ ਵਿੱਚਕਾਰ ਪਰੱਖ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਮਹਾਨ ਸਿਆਣਪ ਤੋਂ ਬਿਨਾ, ਇੰਨੇ ਵਿਸ਼ਾਲ ਲੋਕਾਂ ਉੱਪਰ ਸ਼ਾਸਨ ਕਰਨਾ ਅਸੰਭਵ ਹੈ।”
Job 42:3
ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
Job 38:4
“ਅੱਯੂਬ, ਤੂੰ ਕਿੱਥੋ ਸੀ ਜਦੋਂ ਮੈਂ ਧਰਤੀ ਨੂੰ ਸਾਜਿਆ ਸੀ? ਜੇ ਤੂੰ ਇੰਨਾ ਹੀ ਚਤੁਰ ਹੈਂ ਤਾਂ ਮੈਨੂੰ ਜਵਾਬ ਦੇ।
Job 11:7
“ਅੱਯੂਬ ਕੀ ਤੂੰ ਸੋਚਦਾ ਹੈ ਕਿ ਸੱਚਮੁੱਚ ਪਰਮੇਸ਼ੁਰ ਨੂੰ ਸਮਝਦਾ ਹੈਂ? ਤੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਸਮਝ ਨਹੀਂ ਸੱਕਦਾ?
Ezra 4:19
ਮੈਂ ਆਪਣੇ ਤੋਂ ਪਹਿਲੇ ਪਾਤਸ਼ਾਹ ਦੀਆਂ ਲਿਖੇਤਾਂ ਦੀ ਖੋਜ ਪੜਤਾਲ ਕਰਨ ਦਾ ਹੁਕਮ ਦਿੱਤਾ ਤਾਂ ਜੋ ਲਿਖਤਾਂ ਪ੍ਰਪਾਤ ਹੋਈਆਂ ਉਸ ਤੋਂ ਇਹ ਪਤਾ ਲੱਗਾ ਕਿ ਯਰੂਸ਼ਲਮ ਦੇ ਵਿਰੋਧ ਦਾ ਇੱਕ ਲੰਬਾ ਇਤਹਾਸ ਹੈ ਜੋ ਕਿ ਪਾਤਸ਼ਾਹ ਦੇ ਵਿਰੋਧ ਵਿੱਚ ਹੈ ਯਰੂਸ਼ਲਮ ਅਜਿਹਾ ਥਾਂ ਹੈ ਜਿੱਥੇ ਵਿਰੋਧ-ਰੋਹ ਤੇ ਫਸਾਦ ਅਕਸਰ ਹੁੰਦੇ ਆਏ ਹਨ।
Ezra 4:15
ਪਾਤਸ਼ਾਹ ਅਰਤਹਸ਼ਸ਼ਤਾ, ਅਸੀਂ ਤੈਨੂੰ ਇਹ ਸਲਾਹ ਦਿੰਦੇ ਹਾਂ ਕਿ ਤੂੰ ਆਪਣੇ ਤੋਂ ਪਹਿਲਾਂ ਦੇ ਪਾਤਸ਼ਾਹਾਂ ਦੀਆਂ ਲਿਖਤਾਂ ਨੂੰ ਖੋਜ ਤਾਂ ਉਨ੍ਹਾਂ ਲਿਖਤਾਂ ਵਿੱਚ ਤੂੰ ਵੇਖੇਂਗਾ ਕਿ ਯਰੂਸ਼ਲਮ ਨੇ ਹਮੇਸ਼ਾ ਦੂਜੇ ਪਾਤਸ਼ਾਹਾਂ ਦਾ ਵਿਰੋਧ ਕੀਤਾ ਹੈ ਉਨ੍ਹਾਂ ਨੇ ਹਮੇਸ਼ਾ ਦੂਸਰੇ ਰਾਜਿਆਂ ਅਤੇ ਰਾਜਾਂ ਲਈ ਮੁਸੀਬਤ ਪਾਈ ਹੈ। ਪ੍ਰਾਚੀਨ ਸਮਿਆਂ ਤੋਂ ਉੱਥੇ ਦੰਗੇ ਫ਼ਸਾਦ ਹੁੰਦੇ ਰਹੇ ਹਨ। ਇਹ ਕਾਰਣ ਹੈ ਕਿ ਯਰੂਸ਼ਲਮ ਨੂੰ ਉਜਾੜ ਦਿੱਤਾ ਗਿਆ ਸੀ।
1 Kings 4:29
ਸੁਲੇਮਾਨ ਦੀ ਸਿਆਣਪ ਪਰਮੇਸ਼ੁਰ ਨੇ ਸੁਲੇਮਾਨ ਨੂੰ ਕੁਝ ਵੱਧੇਰੇ ਹੀ ਸਿਆਣਪ ਅਤੇ ਸੂਝ ਦਿੱਤੀ, ਅਤੇ ਗਿਆਨ ਦਿੱਤਾ ਜੋ ਸਮੁੰਦਰ ਕਿਨਾਰੇ ਦੀ ਰੇਤੇ ਦੀ ਤਰ੍ਹਾਂ ਮਿਣਿਆ ਨਹੀਂ ਜਾ ਸੱਕਦਾ ਸੀ।