Proverbs 27:18
ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।
Proverbs 27:18 in Other Translations
King James Version (KJV)
Whoso keepeth the fig tree shall eat the fruit thereof: so he that waiteth on his master shall be honoured.
American Standard Version (ASV)
Whoso keepeth the fig-tree shall eat the fruit thereof; And he that regardeth his master shall be honored.
Bible in Basic English (BBE)
Whoever keeps a fig-tree will have its fruit; and the servant waiting on his master will be honoured.
Darby English Bible (DBY)
Whoso keepeth the fig-tree shall eat the fruit thereof; and he that guardeth his master shall be honoured.
World English Bible (WEB)
Whoever tends the fig tree shall eat its fruit. He who looks after his master shall be honored.
Young's Literal Translation (YLT)
The keeper of a fig-tree eateth its fruit, And the preserver of his master is honoured.
| Whoso keepeth | נֹצֵ֣ר | nōṣēr | noh-TSARE |
| the fig tree | תְּ֭אֵנָה | tĕʾēnâ | TEH-ay-na |
| eat shall | יֹאכַ֣ל | yōʾkal | yoh-HAHL |
| the fruit | פִּרְיָ֑הּ | piryāh | peer-YA |
| waiteth that he so thereof: | וְשֹׁמֵ֖ר | wĕšōmēr | veh-shoh-MARE |
| on his master | אֲדֹנָ֣יו | ʾădōnāyw | uh-doh-NAV |
| shall be honoured. | יְכֻבָּֽד׃ | yĕkubbād | yeh-hoo-BAHD |
Cross Reference
1 Corinthians 9:7
ਕੋਈ ਵੀ ਵਿਅਕਤੀ ਆਪਣੇ ਖਰਚੇ ਤੇ ਫ਼ੌਜ ਵਿੱਚ ਕੰਮ ਨਹੀਂ ਕਰਦਾ। ਅਜਿਹਾ ਕੋਈ ਵਿਅਕਤੀ ਨਹੀਂ ਜੋ ਉਸ ਵਿੱਚੋਂ ਅੰਗੂਰ ਨਾ ਖਾਵੇ ਜਿਹੜਾ ਅੰਗੂਰਾਂ ਦਾ ਬਾਗ ਖੁਦ ਬੀਜਦਾ ਹੈ। ਕੋਈ ਵੀ ਵਿਅਕਤੀ ਥੋੜਾ ਜਿੰਨਾ ਦੁੱਧ ਪੀਣ ਤੋਂ ਬਗੈਰ ਭੇਡਾਂ ਦੇ ਇੱਜੜ ਦੀ ਰਾਖੀ ਨਹੀਂ ਕਰਦਾ।
Song of Solomon 8:12
ਸੁਲੇਮਾਨ ਰੱਖ ਸੱਕਦਾ ਹੈ ਤੂੰ ਆਪਣੇ 1,000 ਚਾਂਦੀ ਦੇ ਸਿੱਕੇ। ਦੇਹ 200 ਸਿੱਕੇ ਹਰ ਇੱਕ ਬੰਦੇ ਨੂੰ ਲਿਆਂਦੇ ਜਿਸਨੇ ਅੰਗੂਰ ਜਿਹੜੇ। ਪਰ ਮੈਂ ਰੱਖਾਂਗਾ ਕੋਲ ਆਪਣੇ ਅੰਗੂਰਾਂ ਦਾ ਬਾਗ।
2 Timothy 2:6
ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
1 Corinthians 3:8
ਜਿਹੜਾ ਵਿਅਕਤੀ ਬੀਜ ਬੀਜਦਾ ਹੈ ਅਤੇ ਜਿਹੜਾ ਇਸ ਨੂੰ ਸਿੰਜਦਾ ਹੈ, ਦੋਹਾਂ ਦਾ ਇੱਕ ਮਕਸਦ ਹੈ। ਅਤੇ ਹਰੇਕ ਉਸ ਦੇ ਅਨੁਸਾਰ ਫ਼ਲ ਪ੍ਰਾਪਤ ਕਰੇਗਾ।
Luke 12:43
ਧੰਨ ਹੈ ਉਹ ਨੌਕਰ ਜਿਸ ਨੂੰ ਜਦੋਂ ਉਸਦਾ ਮਾਲਕ ਆਵੇ ਤਾਂ ਦਿੱਤਾ ਹੋਇਆ ਕੰਮ ਕਰਦਾ ਪਾਵੇ।
Proverbs 22:29
-5- ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।
Luke 19:17
ਬਾਦਸ਼ਾਹ ਨੇ ਉਸ ਨੂੰ ਕਿਹਾ, ‘ਸ਼ਾਬਾਸ਼! ਤੂੰ ਇੱਕ ਚੰਗਾ ਸੇਵਕ ਹੈ। ਤੂੰ ਇਹ ਸਾਬਤ ਕਰ ਦਿੱਤਾ ਹੈ ਕਿ ਤੂੰ ਛੋਟੀਆਂ ਚੀਜ਼ਾਂ ਵਿੱਚ ਵਿਸ਼ਵਾਸਯੋਗ ਹੈ, ਇਸ ਲਈ ਮੈਂ ਹੁਣ ਤੈਨੂੰ ਦਸ ਸ਼ਹਿਰਾਂ ਦਾ ਹਾਕਮ ਬਣਾਵਾਂਗਾ।’
John 12:26
ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
Acts 10:7
ਜਿਹੜਾ ਦੂਤ ਕੁਰਨੇਲਿਯੁਸ ਨਾਲ ਗੱਲ ਕਰ ਰਿਹਾ ਸੀ, ਚੱਲਾ ਗਿਆ। ਉਸਤੋਂ ਬਾਅਦ ਕੁਰਨੇਲਿਯੁਸ ਨੇ ਆਪਣੇ ਦੋ ਨੌਕਰਾਂ ਤੇ ਇੱਕ ਸਿਪਾਹੀ ਨੂੰ ਬੁਲਵਾਇਆ। ਇਹ ਸਿਪਾਹੀ ਵੀ ਧਰਮੀ ਮਨੁੱਖ ਸੀ।
1 Corinthians 9:13
ਅਵਸ਼ ਹੀ ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਹੜੇ ਮੰਦਰ ਵਿੱਚ ਕੰਮ ਕਰਦੇ ਹਨ ਉਹ ਮੰਦਰ ਤੋਂ ਹੀ ਭੋਜਨ ਪ੍ਰਾਪਤ ਕਰਦੇ ਹਨ। ਅਤੇ ਜਿਹੜੇ ਜਗਵੇਦੀ ਉੱਤੇ ਕੰਮ ਕਰਦੇ ਹਨ ਉਹ ਜਗਵੇਦੀ ਦੇ ਚੜ੍ਹਾਵੇ ਦਾ ਕੁਝ ਅੰਸ਼ ਪ੍ਰਾਪਤ ਕਰਦੇ ਹਨ।
Colossians 3:22
ਨੌਕਰੋ, ਹਰ ਚੀਜ਼ ਵਿੱਚ ਆਪਣੇ ਮਾਲਕ ਦਾ ਕਹਿਣਾ ਮੰਨੋ। ਹਮੇਸ਼ਾ ਉਹੀ ਕਰੋ ਜੋ ਤੁਹਾਡਾ ਮਾਲਕ ਤੁਹਾਥੋਂ ਕਰਾਉਣਾ ਚਾਹੁੰਦਾ ਹੈ, ਉਦੋਂ ਵੀ ਜਦੋਂ ਉਹ ਤੁਹਾਨੂੰ ਨਹੀਂ ਵੇਖ ਰਿਹਾ। ਲੋਕਾਂ ਨੂੰ ਪ੍ਰਸੰਨ ਕਰਨ ਦੇ ਉਦੇਸ਼ ਨਾਲ ਗੱਲਾਂ ਨਾ ਕਰੋ, ਪਰ ਉਨ੍ਹਾਂ ਨੂੰ ਪੂਰੇ ਦਿਲੋਂ ਪ੍ਰਭੂ ਨੂੰ ਪ੍ਰਸੰਨ ਕਰਨ ਲਈ ਕਰੋ।
1 Peter 2:18
ਮਸੀਹ ਦੇ ਦੁੱਖ ਦੀ ਮਿਸਾਲ ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।
1 Peter 2:21
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
Luke 12:37
ਧੰਨ ਹਨ ਅਜਿਹੇ ਨੌਕਰ ਜਿਨ੍ਹਾਂ ਨੂੰ ਜਦੋਂ ਉਨ੍ਹਾਂ ਦਾ ਮਾਲਕ ਆਉਂਦਾ ਤਿਆਰ ਅਤੇ ਉਸਦਾ ਇੰਤਜਾਰ ਕਰਦੇ ਹੋਏ ਪਾਉਂਦਾ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਾਲਕ ਖੁਦ ਲੱਕ ਬੰਨ੍ਹਕੇ ਉਨ੍ਹਾਂ ਨੂੰ ਖਾਣ ਲਈ ਬਿਠਾਵੇਗਾ ਅਤੇ ਖੁਦ ਉਨ੍ਹਾਂ ਦੀ ਟਹਿਲ ਕਰੇਗਾ।
Mark 10:43
ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸ ਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
Matthew 25:21
“ਮਾਲਕ ਨੇ ਉੱਤਰ ਦਿੱਤਾ, ‘ਬਹੁਤ ਵੱਧੀਆ, ਤੂੰ ਇੱਕ ਚੰਗਾ ਨੋਕਰ ਹੈ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਤੂੰ ਉਸ ਥੋੜੇ ਜਿਹੇ ਧਨ ਨੂੰ ਸਹੀ ਢੰਗ ਨਾਲ ਵਰਤਿਆ ਹੈ। ਇਸ ਲਈ ਮੈਂ ਹੁਣ ਤੈਨੂੰ ਇਸਤੋਂ ਵੱਡਾ ਇਖਤਿਆਰ ਦੇਵਾਂਗਾ। ਇਸ ਲਈ ਤੂੰ ਹੁਣ ਆਪਣੇ ਮਾਲਕ ਦੀ ਖੁਸ਼ੀ ਵਿੱਚ ਸ਼ਾਮਿਲ ਹੋ।’
Genesis 39:2
ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।
Genesis 39:22
ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਸਾਰੇ ਕੈਦੀਆਂ ਦਾ ਇੰਚਾਰਜ ਬਣਾ ਦਿੱਤਾ। ਯੂਸੁਫ਼ ਉਨ੍ਹਾਂ ਦਾ ਆਗੂ ਸੀ, ਪਰ ਤਾਂ ਵੀ ਉਹ ਉਹੀ ਕੰਮ ਕਰਦਾ ਸੀ ਜਿਹੜਾ ਉਹ ਕਰਦੇ ਸਨ।
Exodus 24:13
ਤਾਂ ਮੂਸਾ ਅਤੇ ਉਸਦਾ ਸਹਾਇਕ ਯਹੋਸ਼ੂਆ ਪਰਮੇਸ਼ੁਰ ਦੇ ਪਰਬਤ ਉੱਪਰ ਗਏ।
1 Samuel 2:30
“ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਇਕਰਾਰ ਕੀਤਾ ਸੀ ਕਿ ਤੇਰੇ ਪਿਤਾ ਦਾ ਪਰਿਵਾਰ ਸਦੈਵ ਉਸਦੀ ਸੇਵਾ ਕਰੇਗਾ। ਪਰ ਹੁਣ ਯਹੋਵਾਹ ਕਹਿੰਦਾ ਹੈ, ‘ਇੰਝ ਕਦੇ ਨਹੀਂ ਵਾਪਰੇਗਾ। ਮੈਂ ਉਨ੍ਹਾਂ ਲੋਕਾਂ ਨੂੰ ਹੀ ਸੰਮਾਨ ਦੇਵਾਂਗਾ ਜਿਹੜੇ ਮੇਰਾ ਆਦਰ ਕਰਦੇ ਹਨ। ਪਰ ਉਹ ਜਿਹੜੇ ਮੈਨੂੰ ਤਿਰਸੱਕਾਰਦੇ ਹਨ, ਨਿੰਦਿਆ ਵਿੱਚ ਫ਼ਸ ਜਾਣਗੇ।
2 Kings 3:11
ਪਰ ਯਹੋਸ਼ਾਫ਼ਾਟ ਬੋਲਿਆ, “ਯਕੀਨਨ, ਇੱਥੇ ਯਹੋਵਾਹ ਦਾ ਕੋਈ ਨਬੀ ਹੋਵੇਗਾ ਅਸੀਂ ਉਸ ਤੋਂ ਪੁੱਛਦੇ ਹਾਂ ਕਿ ਯਹੋਵਾਹ ਕੀ ਆਖਦਾ ਹੈ, ਸਾਨੂੰ ਕੀ ਕਰਨਾ ਚਾਹੀਦਾ ਹੈ?” ਇਸਰਾਏਲ ਦੇ ਸੇਵਕਾਂ ਵਿੱਚੋਂ ਇੱਕ ਰਾਜੇ ਨੇ ਆਖਿਆ, “ਸ਼ਾਫ਼ਾਤ ਦਾ ਪੁੱਤਰ ਏਲੀਯਾਹ ਇੱਥੇ ਹੈ।ਉਹ ਏਲੀਯਾਹ ਦਾ ਸੇਵਕ ਸੀ।”
2 Kings 5:2
ਅਰਾਮੀ ਸੈਨਾ ਨੇ ਇਸਰਾਏਲ ਵਿੱਚ ਲੜਨ ਲਈ ਬਹੁਤ ਸਾਰੇ ਟੋਲੇ ਭੇਜੇ। ਤੇ ਉਹ ਸਿਪਾਹੀ ਲੋਕਾਂ ਨੂੰ ਚੁੱਕ ਕੇ ਆਪਣੇ ਗੁਲਾਮ ਬਣਾ ਲੈਂਦੇ। ਇੱਕ ਵਾਰੀ ਉਹ ਇਸਰਾਏਲ ਤੋਂ ਇੱਕ ਨਿੱਕੀ ਜਿਹੀ ਕੁੜੀ ਚੁੱਕ ਲਿਆਏ ਜੋ ਕਿ ਨਅਮਾਨ ਦੀ ਵਹੁਟੀ ਦੀ ਗੋਲੀ ਬਣ ਗਈ।
2 Kings 5:25
ਜਦੋਂ ਗੇਹਾਜੀ ਅੰਦਰ ਆਕੇ ਆਪਣੇ ਸੁਆਮੀ ਅਲੀਸ਼ਾ ਅੱਗੇ ਖਲੋਤਾ ਤਾਂ ਅਲੀਸ਼ਾ ਨੇ ਉਸ ਨੂੰ ਕਿਹਾ, “ਗੇਹਾਜੀ! ਤੂੰ ਇੰਨੀ ਦੇਰ ਤੋਂ ਕਿੱਥੇ ਸੀ?” ਗੇਹਾਜੀ ਨੇ ਆਖਿਆ, “ਮੈਂ ਤਾਂ ਕਿਤੇ ਵੀ ਨਹੀਂ ਸੀ ਗਿਆ ਇੱਥੇ ਹੀ ਸੀ!”
2 Kings 5:27
ਹੁਣ ਇਸੇ ਕਾਰਣ ਨਅਮਾਨ ਦਾ ਕੋੜ੍ਹ ਤੈਨੂੰ ਤੇ ਤੇਰੀ ਅੰਸ ਨੂੰ ਹਮੇਸ਼ਾ ਤੀਕ ਲੱਗਾ ਰਹੇਗਾ।” ਜਦੋਂ ਗੇਹਾਜੀ ਅਲੀਸ਼ਾ ਕੋਲੋਂ ਬਾਹਰ ਗਿਆ, ਉਸ ਨੂੰ ਕੋੜ੍ਹ ਹੋ ਗਿਆ ਅਤੇ ਉਸਦੀ ਚਮੜੀ ਬਰਫ਼ ਜਿੰਨੀ ਸਫ਼ੇਦ ਸੀ।
Psalm 123:2
ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।
Proverbs 17:2
ਸੂਝਵਾਨ ਨੋਕਰ ਆਪਣੇ ਮਾਲਕ ਦੇ ਮੂਰਖ ਪੁੱਤਰ ਉੱਤੇ ਰਾਜ ਕਰੇਗਾ, ਜੋ ਸ਼ਰਮਸਾਰੀ ਲਿਆਉਂਦਾ ਹੈ। ਅਜਿਹਾ ਨੋਕਰ ਆਪਣੇ ਮਾਲਕ ਦੀ ਦੌਲਤ ਉਸ ਦੇ ਪੁੱਤਰ ਵਾਂਗ ਵਿਰਾਸਤ ਵਿੱਚ ਲੈ ਲਵੇਗਾ।
Matthew 24:25
ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।
Matthew 24:46
ਜਦੋਂ ਮਾਲਕ ਆਉਂਦਾ ਹੈ ਅਤੇ ਨੋਕਰ ਨੂੰ ਦਿੱਤਾ ਹੋਇਆ ਕੰਮ ਕਰਦਿਆਂ ਵੇਖਦਾ ਹੈ, ਤਾਂ ਉਹ ਨੋਕਰ ਬਹੁਤ ਖੁਸ਼ ਹੁੰਦਾ ਹੈ।
Genesis 24:2
ਅਬਰਾਹਾਮ ਦਾ ਸਭ ਤੋਂ ਪੁਰਾਣਾ ਨੌਕਰ ਅਬਰਾਹਾਮ ਦੀ ਹਰ ਚੀਜ਼ ਦਾ ਨਿਗਾਹਬਾਨ ਸੀ। ਅਬਰਾਹਾਮ ਨੇ ਉਸ ਨੌਕਰ ਨੂੰ ਆਪਣੇ ਕੋਲ ਸੱਦ ਕੇ ਆਖਿਆ, “ਮੇਰੀ ਲੱਤ ਹੇਠਾਂ ਆਪਣਾ ਹੱਥ ਰੱਖ।