Proverbs 27:23
ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।
Proverbs 27:23 in Other Translations
King James Version (KJV)
Be thou diligent to know the state of thy flocks, and look well to thy herds.
American Standard Version (ASV)
Be thou diligent to know the state of thy flocks, `And' look well to thy herds:
Bible in Basic English (BBE)
Take care to have knowledge about the condition of your flocks, looking well after your herds;
Darby English Bible (DBY)
Be well acquainted with the appearance of thy flocks; look well to thy herds:
World English Bible (WEB)
Know well the state of your flocks, And pay attention to your herds:
Young's Literal Translation (YLT)
Know well the face of thy flock, Set thy heart to the droves,
| Be thou diligent | יָדֹ֣עַ | yādōaʿ | ya-DOH-ah |
| to know | תֵּ֭דַע | tēdaʿ | TAY-da |
| the state | פְּנֵ֣י | pĕnê | peh-NAY |
| flocks, thy of | צֹאנֶ֑ךָ | ṣōʾnekā | tsoh-NEH-ha |
| and look | שִׁ֥ית | šît | sheet |
| well | לִ֝בְּךָ֗ | libbĕkā | LEE-beh-HA |
| to thy herds. | לַעֲדָרִֽים׃ | laʿădārîm | la-uh-da-REEM |
Cross Reference
1 Peter 5:2
ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
John 21:15
ਯਿਸੂ ਦਾ ਪਤਰਸ ਨਾਲ ਗੱਲ ਕਰਨਾ ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?” ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ ਚਾਰ।”
John 10:3
ਉਸ ਦੇ ਲਈ ਦਰਬਾਨ ਫ਼ਾਟਕ ਖੋਲ੍ਹ ਦਿੰਦਾ ਹੈ। ਅਤੇ ਭੇਡਾਂ ਉਸਦਾ ਬੋਲ ਸੁਣਦੀਆਂ ਹਨ ਅਤੇ ਉਹ ਆਪਣੀਆਂ ਭੇਡਾਂ ਨੂੰ ਨਾਉਂ ਲੈ-ਲੈ ਕੇ ਬੁਲਾਉਂਦਾ ਅਤੇ ਉਨ੍ਹਾਂ ਨੂੰ ਬਾਹਰ ਲੈ ਜਾਂਦਾ ਹੈ।
Ezekiel 34:31
“ਤੁਸੀਂ ਮੇਰੀਆਂ ਭੇਡਾਂ ਹੋ, ਮੇਰੇ ਘਾਹ ਦੇ ਮੈਦਾਨ ਦੀਆਂ ਭੇਡਾਂ। ਤੁਸੀਂ ਸਿਰਫ਼ ਮਨੁੱਖ ਹੋ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹਾਂ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Ezekiel 34:22
ਇਸ ਲਈ ਮੈਂ ਆਪਣੇ ਇੱਜੜ ਨੂੰ ਬਚਾਵਾਂਗਾ। ਉਹ ਹੁਣ ਜੰਗਲੀ ਜਾਨਵਰਾਂ ਦਾ ਸ਼ਿਕਾਰ ਨਹੀਂ ਹੋਵੇਗਾ। ਮੈਂ ਇੱਕ ਭੇਡ ਅਤੇ ਦੂਜੀ ਭੇਡ ਵਿੱਚਕਾਰ ਨਿਆਂ ਕਰਾਂਗਾ।
Proverbs 24:32
ਅਤੇ ਮੈਂ ਜੋ ਵੇਖਿਆ ਉਸ ਬਾਰੇ ਸੋਚਿਆ ਅਤੇ ਇੱਕ ਸਬਕ ਸਿੱਖਿਆ:
2 Chronicles 26:10
ਉਸ ਨੇ ਉਜਾੜ ਵਿੱਚ ਵੀ ਬੁਰਜ ਬਣਵਾਏ। ਉਸ ਨੇ ਬਹੁਤ ਸਾਰੇ ਖੂਹ ਪੁਟਵਾਏ ਕਿਉਂ ਕਿ ਪਹਾੜੀਆਂ ਅਤੇ ਉਪਜਾਊ ਜ਼ਮੀਨਾਂ ਵਿੱਚ ਉਹ ਬਹੁਤ ਸਾਰੇ ਜਾਨਵਰਾਂ ਦਾ ਮਾਲਕ ਸੀ। ਅੰਗੂਰਾਂ ਦੇ ਬਾਗ਼ਾਂ ਦਾ ਧਿਆਨ ਰੱਖਣ ਲਈ ਉਸ ਕੋਲ ਬਹੁਤ ਸਾਰੇ ਕਾਮੇ ਸਨ ਅਤੇ ਉਹ ਖੁਦ ਖੇਤੀ-ਬਾੜੀ ਨੂੰ ਪਿਆਰ ਕਰਦਾ ਸੀ।
1 Chronicles 27:29
ਸ਼ਿਟਰਈ ਸ਼ਾਰੋਨ ਦੇ ਇਲਾਕੇ ਵਿੱਚਲੇ ਪਸ਼ੂਆਂ ਦੀ ਸੰਭਾਲ ਕਰਨ ਉੱਪਰ ਸੀ। ਅਦਲਾਇ ਦਾ ਪੁੱਤਰ ਸ਼ਫ਼ਾਟ ਉਨ੍ਹਾਂ ਪਸ਼ੂਆਂ ਉੱਪਰ ਸੀ ਜੋ ਵਾਦੀ ਵਿੱਚ ਸਨ।
1 Samuel 17:28
ਉਸ ਵੇਲੇ ਦਾਊਦ ਦੇ ਵੱਡੇ ਭਰਾ ਅਲੀਆਬ ਨੇ ਦਾਊਦ ਨੂੰ ਸੈਨਾ ਦੇ ਲੋਕਾਂ ਨਾਲ ਗੱਲਾਂ ਕਰਦੇ ਸੁਣ ਲਿਆ ਤਾਂ ਉਸ ਨੂੰ ਦਾਊਦ ਉੱਤੇ ਬੜਾ ਕਰੋਧ ਆਇਆ ਅਤੇ ਉਸ ਨੇ ਦਾਊਦ ਨੂੰ ਕਿਹਾ, “ਤੂੰ ਇੱਥੇ ਕਿਉਂ ਆਇਆ ਹੈ? ਤੂੰ ਉੱਥੇ ਉਜਾੜ ਵਿੱਚ ਇੱਜੜ ਨੂੰ ਭਲਾ ਕਿਸਦੇ ਸਹਾਰੇ ਛੱਡ ਕੇ ਆਇਆ ਹੈਂ? ਮੈਂ ਜਾਣਦਾ ਹਾਂ ਕਿ ਤੂੰ ਇੱਥੇ ਕਿਸ ਲਈ ਆਇਆ ਹੈਂ? ਕਿਉਂਕਿ ਜੋ ਕੰਮ ਤੈਨੂੰ ਕਰਨ ਵਾਸਤੇ ਕਿਹਾ ਗਿਆ ਤੂੰ ਉਹ ਨਹੀਂ ਕਰਨਾ ਚਾਹੁੰਦਾ। ਮੈਂ ਸਭ ਜਾਣਦਾ ਹਾਂ ਕਿ ਤੂੰ ਆਪਣੇ ਕੰਮ ਤੋਂ ਜੀਅ ਚੁਰਾਉਂਦਾ ਇੱਥੇ ਲੜਾਈ ਵੇਖਣ ਆ ਗਿਆ ਹੈ।”
Deuteronomy 32:46
ਉਸ ਨੇ ਉਨ੍ਹਾਂ ਨੂੰ ਆਖਿਆ, “ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਉੱਤੇ ਧਿਆਨ ਦੇਣ ਦਾ ਪੱਕ ਕਰਨਾ ਚਾਹੀਦਾ ਹੈ ਜੋ ਮੈਂ ਤੁਹਾਨੂੰ ਅੱਜ ਦੇ ਰਿਹਾ ਹਾਂ। ਅਤੇ ਤੁਹਾਨੂੰ ਚਾਹੀਦਾ ਹੈ ਕਿ ਆਪਣੇ ਬੱਚਿਆਂ ਨੂੰ ਇਹ ਦੱਸੋ ਕਿ ਉਹ ਇਸ ਕਾਨੂੰਨ ਵਿੱਚਲੇ ਹੁਕਮਾਂ ਦਾ ਪੂਰੀ ਤਰ੍ਹਾਂ ਪਾਲਨ ਕਰਨ।
Exodus 7:23
ਉਹ, ਜੋ ਮੂਸਾ ਤੇ ਹਾਰੂਨ ਨੇ ਕੀਤਾ ਸੀ ਤੋਂ ਪਰੇਸ਼ਾਨ ਨਾ ਹੋਇਆ ਅਤੇ ਆਪਣੀ ਪਿੱਠ ਮੋੜਕੇ ਆਪਣੇ ਘਰ ਅੰਦਰ ਚੱਲਾ ਗਿਆ।
Genesis 33:13
ਪਰ ਯਾਕੂਬ ਨੇ ਉਸ ਨੂੰ ਆਖਿਆ, “ਤੁਸੀਂ ਜਾਣਦੇ ਹੋ ਕਿ ਮੇਰੇ ਬੱਚੇ ਕਮਜ਼ੋਰ ਹਨ। ਅਤੇ ਮੈਨੂੰ ਆਪਣੇ ਇੱਜੜਾਂ ਅਤੇ ਉਨ੍ਹਾਂ ਦੇ ਜਵਾਨ ਪਸ਼ੂਆਂ ਦਾ ਬਹੁਤ ਧਿਆਨ ਰੱਖਣਾ ਪਵੇਗਾ। ਜੇ ਮੈਂ ਉਨ੍ਹਾਂ ਨੂੰ ਇੱਕ ਦਿਨ ਵਿੱਚ ਬਹੁਤ ਦੂਰ ਤੁਰਨ ਲਈ ਮਜ਼ਬੂਰ ਕਰਦਾ ਹਾਂ ਤਾਂ ਸਾਰੇ ਪਸ਼ੂ ਮਰ ਜਾਣਗੇ।
Genesis 31:38
ਮੈਂ ਤੇਰੇ ਲਾਈ 20 ਵਰ੍ਹੇ ਕੰਮ ਕੀਤਾ ਹੈ। ਇਸ ਸਮੇਂ ਦੌਰਾਨ ਕੋਈ ਵੀ ਭੇਡ ਜਾਂ ਬੱਕਰੀ ਦਾ ਬੱਚਾ ਜਨਮ ਸਮੇਂ ਨਹੀਂ ਮਰਿਆ। ਅਤੇ ਮੈਂ ਤੇਰੇ ਇੱਜੜ ਦੇ ਕਿਸੇ ਭੇਡੂ ਨੂੰ ਨਹੀਂ ਖਾਧਾ।