Proverbs 27 - YLT (Punjabi)
1 Boast not thyself of to-morrow, For thou knowest not what a day bringeth forth.ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।
2 Let another praise thee, and not thine own mouth, A stranger, and not thine own lips.ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।
3 A stone `is' heavy, and the sand `is' heavy, And the anger of a fool Is heavier than they both.ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।
4 Fury `is' fierce, and anger `is' overflowing, And who standeth before jealousy?ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।
5 Better `is' open reproof than hidden love.ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।
6 Faithful are the wounds of a lover, And abundant the kisses of an enemy.ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।
7 A satiated soul treadeth down a honeycomb, And `to' a hungry soul every bitter thing `is' sweet.ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।
8 As a bird wandering from her nest, So `is' a man wandering from his place.ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।
9 Ointment and perfume rejoice the heart, And the sweetness of one's friend -- from counsel of the soul.ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।
10 Thine own friend, and the friend of thy father, forsake not, And the house of thy brother enter not In a day of thy calamity, Better `is' a near neighbour than a brother afar off.ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।
11 Be wise, my son, and rejoice my heart. And I return my reproacher a word.ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।
12 The prudent hath seen the evil, he is hidden, The simple have passed on, they are punished.ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।
13 Take his garment, when a stranger hath been surety, And for a strange woman pledge it.ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।
14 Whoso is saluting his friend with a loud voice, In the morning rising early, A light thing it is reckoned to him.ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।
15 A continual dropping in a day of rain, And a woman of contentions are alike,ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।
16 Whoso is hiding her hath hidden the wind, And the ointment of his right hand calleth out.ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।
17 Iron by iron is sharpened, And a man sharpens the face of his friend.ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।
18 The keeper of a fig-tree eateth its fruit, And the preserver of his master is honoured.ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।
19 As `in' water the face `is' to face, So the heart of man to man.ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।
20 Sheol and destruction are not satisfied, And the eyes of man are not satisfied.ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।
21 A refining pot `is' for silver, and a furnace for gold, And a man according to his praise.ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।
22 If thou dost beat the foolish in a mortar, Among washed things -- with a pestle, His folly turneth not aside from off him.ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।
23 Know well the face of thy flock, Set thy heart to the droves,ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।
24 For riches `are' not to the age, Nor a crown to generation and generation.ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।
25 Revealed was the hay, and seen the tender grass, And gathered the herbs of mountains.ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।
26 Lambs `are' for thy clothing, And the price of the field `are' he-goats,ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।
27 And a sufficiency of goats' milk `is' for thy bread, For bread to thy house, and life to thy damsels!ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।
Punjabi Bible