Proverbs 28:15 in Punjabi

Punjabi Punjabi Bible Proverbs Proverbs 28 Proverbs 28:15

Proverbs 28:15
ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।

Proverbs 28:14Proverbs 28Proverbs 28:16

Proverbs 28:15 in Other Translations

King James Version (KJV)
As a roaring lion, and a ranging bear; so is a wicked ruler over the poor people.

American Standard Version (ASV)
`As' a roaring lion, and a ranging bear, `So is' a wicked ruler over a poor people.

Bible in Basic English (BBE)
Like a loud-voiced lion and a wandering bear, is an evil ruler over a poor people.

Darby English Bible (DBY)
A roaring lion, and a ranging bear, is a wicked ruler over a poor people.

World English Bible (WEB)
As a roaring lion or a charging bear, So is a wicked ruler over helpless people.

Young's Literal Translation (YLT)
A growling lion, and a ranging bear, `Is' the wicked ruler over a poor people.

As
a
roaring
אֲרִיʾărîuh-REE
lion,
נֹ֭הֵםnōhēmNOH-hame
ranging
a
and
וְדֹ֣בwĕdōbveh-DOVE
bear;
שׁוֹקֵ֑קšôqēqshoh-KAKE
wicked
a
is
so
מוֹשֵׁ֥לmôšēlmoh-SHALE
ruler
רָ֝שָׁ֗עrāšāʿRA-SHA
over
עַ֣לʿalal
the
poor
עַםʿamam
people.
דָּֽל׃dāldahl

Cross Reference

Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।

1 Peter 5:8
ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।

2 Kings 21:16
ਮਨੱਸਹ ਨੇ ਬੜੇ ਮਾਸੂਮ ਲੋਕਾਂ ਦਾ ਕਤਲ ਕੀਤਾ। ਉਸ ਨੇ ਯਰੂਸ਼ਲਮ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੀਕ ਸਾਰੀ ਜ਼ਮੀਨ ਨੂੰ ਖੂਨ ਨਾਲ ਲਬਰੇਜ਼ ਕਰ ਦਿੱਤਾ। ਅਤੇ ਉਹ ਸਾਰੇ ਪਾਪਾਂ ਦੇ ਨਾਲ ਮਨੱਸ਼ਹ ਨੇ ਯਹੂਦਾਹ ਤੋਂ ਉਹ ਪਾਪ ਕਰਵਾਏ ਕਿ ਉਹ ਯਹੋਵਾਹ ਦੀ ਨਿਗਾਹ ਵਿੱਚ ਬੁਰੇ ਲੱਗਣ।’”

Exodus 1:22
ਇਸ ਲਈ ਫ਼ਿਰਊਨ ਨੇ ਆਪਣੇ ਸਾਰੇ ਲੋਕਾਂ ਨੂੰ ਇਹ ਹੁਕਮ ਦਿੱਤਾ; “ਸਾਰੀਆਂ ਕੁੜੀਆਂ ਨੂੰ ਜਿਉਂਦਿਆਂ ਰਹਿਣ ਦਿਓ। ਪਰ ਜਦੋਂ ਵੀ ਕੋਈ ਮੁੰਡਾ ਜਨਮੇ ਉਸ ਨੂੰ ਅਵੱਸ਼ ਹੀ ਨੀਲ ਨਦੀ ਵਿੱਚ ਸੁੱਟ ਦਿਓ।”

Hosea 13:8
ਮੈਂ ਉਨ੍ਹਾਂ ਉੱਤੇ ਉਸ ਰਿੱਛਣੀ ਵਾਂਗ ਹਮਲਾ ਕਰਾਂਗਾ ਜਿਸਦੇ ਬੱਚੇ ਉਸ ਤੋਂ ਲੈ ਲੇ ਗਏ ਹੋਣ ਅਤੇ ਉਨ੍ਹਾਂ ਦੇ ਦਿਲਾਂ ਨੂੰ ਪਾੜ ਸੁੱਟਾਂਗਾ। ਮੈਂ ਉਨ੍ਹਾਂ ਤੇ ਸ਼ੇਰ ਜਾਂ ਦੂਸਰੇ ਜੰਗਲੀ ਜਾਨਵਰ ਵਾਂਗ ਹਮਲਾ ਕਰਾਂਗਾ ਜੋ ਆਪਣੇ ਸ਼ਿਕਾਰ ਨੂੰ ਪਾੜ ਕੇ ਖਾ ਜਾਂਦੇ ਹਨ।”

Hosea 5:11
ਅਫ਼ਰਾਈਮ ਨੂੰ ਦੰਡ ਦਿੱਤਾ ਜਾਵੇਗਾ ਉਹ ਅੰਗੂਰਾਂ ਵਾਂਗ ਮਿਧਿਆ ਅਤੇ ਕੁਚੱਲਿਆ ਜਾਵੇਗਾ, ਕਿਉਂ ਕਿ ਉਸ ਨੇ (ਬਆਲ ਦੇ ਪੁਜਾਰੀਆਂ ਦੀਆਂ) ਬਿਧੀਆਂ ਤੇ ਚੱਲਣ ਦੀ ਠਾਨ ਲਈ ਹੈ।

Proverbs 20:2
ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।

Proverbs 19:12
ਰਾਜੇ ਦੇ ਗੁੱਸੇ ਭਰੇ ਬੋਲ ਬੱਬਰਸ਼ੇਰ ਦੀ ਗਰਜ ਵਰਗੇ ਹਨ। ਪਰ ਉਸਦੀਆਂ ਸ਼ੁਭਕਾਮਨਾਵਾਂ ਘਾਹ ਉੱਤੇ ਕੋਮਲਤਾ ਨਾਲ ਡਿੱਗਦੀ ਫ਼ੁਹਾਰ ਵਾਂਗ ਹੁੰਦੀਆਂ ਹਨ।

Esther 3:6
ਹਾਮਾਨ ਨੂੰ ਪਤਾ ਲੱਗ ਚੁੱਕਾ ਸੀ ਕਿ ਉਹ ਯਹੂਦੀ ਹੈ। ਉਹ ਕੇਵਲ ਮਾਰਦਕਈ ਨੂੰ ਹੀ ਮਾਰਕੇ ਖਤਮ ਨਹੀਂ ਸੀ ਕਰਨਾ ਚਾਹੁੰਦਾ ਪਰ ਉਹ ਮਾਰਦਕਈ ਦੇ ਸਾਰੇ ਲੋਕਾਂ, ਯਹੂਦੀਆਂ ਨੂੰ ਅਹਸ਼ਵੇਰੋਸ਼ ਦੇ ਸਾਰੇ ਰਾਜ ਵਿੱਚੋਂ ਤਬਾਹ ਕਰਨਾ ਚਾਹੁੰਦਾ ਸੀ।

2 Kings 15:16
ਮਨਹੇਮ ਦਾ ਇਸਰਾਏਲ ਉੱਪਰ ਰਾਜ ਸ਼ੱਲੁਮ ਦੀ ਮੌਤ ਤੋਂ ਬਾਅਦ, ਮਨਹੇਮ ਨੇ ਤਿਫ਼ਸਾਹ, ਜੋ ਸ਼ਹਿਰ ਵਿੱਚ ਸਨ ਅਤੇ ਇਸਦੇ ਆਸ-ਪਾਸ ਦੇ ਖੇਤਾਂ ਉੱਤੇ ਹਮਲਾ ਕਰ ਦਿੱਤਾ, ਕਿਉਂ ਕਿ ਲੋਕਾ ਨੇ ਉਸਦੀ ਖਾਤਰ ਸ਼ਹਿਰ ਦੇ ਫ਼ਾਟਕ ਨਹੀਂ ਖੋਲ੍ਹੇ, ਉਸ ਨੇ ਉਨ੍ਹਾਂ ਨੂੰ ਹਰਾ ਦਿੱਤਾ ਅਤੇ ਤਿਫ਼ਸਾਹ ਦੀਆਂ ਸਾਰੀਆਂ ਗਰਭਵਤੀ ਔਰਤਾਂ ਚੀਰ ਦਿੱਤੀਆਂ।

2 Kings 2:24
ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ।

1 Samuel 22:17
ਤਾਂ ਪਾਤਸ਼ਾਹ ਨੇ ਆਪਣੇ ਕੋਲ ਖੜ੍ਹੇ ਦਰਬਾਨਾਂ ਨੂੰ ਕਿਹਾ, “ਜਾਉ ਅਤੇ ਯਹੋਵਾਹ ਦੇ ਜਾਜਕਾਂ ਨੂੰ ਮਾਰ ਦਿਉ ਕਿਉਂਕਿ ਉਹ ਵੀ ਦਾਊਦ ਦੇ ਪੱਖ ਵਿੱਚ ਸਨ। ਉਹ ਜਾਣਦੇ ਸਨ ਕਿ ਦਾਊਦ ਬਚ ਰਿਹਾ ਹੈ ਪਰ ਉਨ੍ਹਾਂ ਨੇ ਮੈਨੂੰ ਨਹੀਂ ਦੱਸਿਆ।” ਪਰ ਪਾਤਸ਼ਾਹ ਦੇ ਅਫ਼ਸਰਾਂ ਨੇ ਯਹੋਵਾਹ ਦੇ ਜਾਜਕਾਂ ਨੂੰ ਮਾਰਨ ਤੋਂ ਇਨਕਾਰ ਕਰ ਦਿੱਤਾ।

Exodus 1:14
ਮਿਸਰੀਆਂ ਨੇ ਇਸਰਾਏਲੀਆਂ ਲਈ ਜਿਉਣਾ ਮੁਸ਼ਕਿਲ ਕਰ ਦਿੱਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਇੱਟਾਂ ਗਾਰੇ ਦਾ ਔਖਾ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਨੂੰ ਖੇਤਾਂ ਵਿੱਚ ਵੀ ਔਖੇ ਕੰਮ ਕਰਨ ਲਈ ਮਜ਼ਬੂਰ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਹਰ ਕੰਮ ਵਿੱਚ ਸਖਤ ਮਿਹਨਤ ਨਾਲ ਕੰਮ ਕਰਨ ਲਈ ਮਜ਼ਬੂਰ ਕੀਤਾ।

Proverbs 17:12
ਇੱਕ ਰਿੱਛਣੀ ਨਾਲ, ਜਿਸਤੋਂ ਉਸ ਦੇ ਬੱਚੇ ਲੈ ਲਏ ਗਏ ਹੋਣ, ਮਿਲਣਾ ਇੱਕ ਮੂਰਖ ਨਾਲ ਉਸਦੀ ਬੇਵਕੂਫੀ ਸਮੇਤ ਮਿਲਣ, ਤੋਂ ਬਿਹਤਰ ਹੈ।